Sunday, September 27
Shadow

National

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

National, Politics, Punjab
ਚੰਡੀਗੜ੍ਹ, 14 ਜੂਨ: ਪੰਜਾਬ ਦੇ ਐਡਵੋਕੇਟ ਜਨਰਲ ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਪੰਜਾਬ ਨਾਲ ਸਬੰਧਤ ਵੱਖ-ਵੱਖ ਕਾਨੂੰਨੀ ਅਤੇ ਪ੍ਰਸ਼ਾਸਨਿਕ ਮਾਮਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਜਪਾਲ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਸੂਬਾ ਸਰਕਾਰ ਨੂੰ ਕਾਨੂੰਨੀ ਮਾਰਗਦਰਸ਼ਨ ਪ੍ਰਦਾਨ ਕਰਨ ਵਿੱਚ ਐਡਵੋਕੇਟ ਜਨਰਲ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਇਹ ਮੁਲਾਕਾਤ ਨਿੱਘੇ ਸੰਵਾਦ ਅਤੇ ਆਪਸੀ ਸਦਭਾਵਨਾ ਨਾਲ ਭਰਪੂਰ ਸੀ।...
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ

National, Politics, Punjab
ਹੁਸ਼ਿਆਰਪੁਰ,13 ਜੂਨ : ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਉਪਬੰਧਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵੰਡੀ ਜਾ ਰਹੀ ਕਣਕ ਦੀ ਗੁਣਵੱਤਾ ਅਤੇ ਮਾਤਰਾ ਵਿਚ ਪਾਰਦਰਸ਼ਤਾ ਬਣਾਈ ਰੱਖਣ ਲਈ ਸਰਕਾਰੀ ਰਾਸ਼ਨ ਡਿਪੂਆਂ 'ਤੇ ਨਿਯਮਤ ਤੌਰ 'ਤੇ ਅਚਾਨਕ ਨਿਰੀਖਣ ਕਰਦਾ ਰਹੇਗਾ। ਇਸ ਯੋਜਨਾ ਨੂੰ ਲਾਗੂ ਕਰਨ ਵਿਚ ਲਾਪਰਵਾਹੀ ਵਰਤਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਗੱਲ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਈ ਸਰਕਾਰੀ ਰਾਸ਼ਨ ਡਿਪੂਆਂ ਦੇ ਅਚਨਚੇਤ ਨਿਰੀਖਣ ਦੌਰਾਨ ਕਹੀ। ਵਿਜੇ ਦੱਤ ਨੇ ਗੜ੍ਹਸ਼ੰਕਰ ਖੇਤਰ ਦੇ ਚੱਕ ਗੁਰੂ, ਰੁੜਕੀ ਖਾਸ, ਅਲੀਪੁਰ ਅਤੇ ਬਾਰਨਪੁਰ ਪਿੰਡਾਂ ਵਿਚ ਸਥਿਤ ਰਾਸ਼ਨ ਡਿਪੂਆਂ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਡਿਜੀਟਲ ਨਮੀ ਮੀਟਰ ਦੀ ਵਰਤੋਂ ਕਰਕੇ ਕਣਕ ਦੇ ਨਮੀ ਦੇ ਪੱਧਰ ਦੀ ਜਾਂਚ ਕੀਤੀ, ਜੋ ਕਿ ਨਿਰਧਾਰਤ ਮਾਪਦੰਡਾਂ ਦੇ ਅੰਦਰ ਪਾਇਆ ਗਿਆ। ਨਿਰੀਖਣ ਦੌਰਾਨ ਖ਼ੁਰਾਕ ਸਪਲਾਈ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਸਰਕਾਰ ਅਪ੍ਰੈਲ ਤੋਂ ਜੂਨ ਤੱਕ ਤਿੰਨ ਮਹੀਨਿਆਂ ਦੀ ਮਿਆ...
ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

National, Politics, Punjab
ਚੰਡੀਗੜ੍ਹ, 13 ਜੂਨ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 104ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.9 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 104 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17,282  ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ...
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਬਾਰਡਰ ਰੇਂਜ ਅੰਮ੍ਰਿਤਸਰ ਨੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਾਰਕੋਟਿਕਸ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ 'ਚੋਂ 4.5 ਕਿਲੋ ਹੈਰੋਇਨ ਤੇ 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਭੇਜ ਸਿੰਘ ਉਰਫ ਭੇਜਾ, ਵਾਸੀ ਪਿੰਡ ਧਨੋਏ ਖੁਰਦ ਤੇ ਮੌਜੂਦਾ ਸਮੇਂ ਵਾਸੀ ਪਿੰਡ ਰਤਨ ਅਤੇ ਅਭਿਜੀਤ ਸਿੰਘ ਉਰਫ ਹੈਪੀ, ਵਾਸੀ ਪਿੰਡ ਮਾਹਲ ਤੇ ਮੌਜੂਦਾ ਸਮੇਂ ਭੱਲਾ ਕਲੋਨੀ, ਛੇਹਰਟਾ, ਅੰਮ੍ਰਿਤਸਰ ਦੇ ਵਾਸੀ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਭੇ...
46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ

National, Politics, Punjab
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ  46 ਅਤਿ-ਆਧੁਨਿਕ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜੋ ਸੂਬੇ ਭਰ ਵਿੱਚ ਐਮਰਜੈਂਸੀ ਡਾਕਟਰੀ ਸੇਵਾਵਾਂ ਦਾ ਹੋਰ ਵਿਸਥਾਰ ਕਰਨਗੀਆਂ। ਨਵੀਆਂ ਐਂਬੂਲੈਂਸਾਂ ਸ਼ਾਮਲ ਕਰਨ ਨਾਲ ਪੰਜਾਬ ਦੇ ਐਮਰਜੈਂਸੀ ਐਂਬੂਲੈਂਸ ਫਲੀਟ ਦੀ ਗਿਣਤੀ 371 ਹੋ ਗਈ ਹੈ, ਜਿਸ ਨਾਲ ਇਸ ਦੀਆਂ ਜੀਵਨ ਰੱਖਿਅਕ ਸਮਰੱਥਾਵਾਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਇਹਨਾਂ ਨਵੀਂਆਂ ਸ਼ਾਮਲ ਕੀਤੀਆਂ ਐਂਬੂਲੈਂਸਾਂ ਵਿੱਚ 7 'ਚਾਈਲਡ ਮੈਮੋਰੀਅਲ ਐਂਬੂਲੈਂਸਾਂ' ਵੀ ਸ਼ਾਮਲ ਹਨ ਹੈ ਜੋ ਇਸ ਸਾਲ 7 ਮਈ ਨੂੰ ਸਮਾਣਾ (ਪਟਿਆਲਾ) ਵਿਖੇ ਵਾਪਰੇ ਸੜਕ ਹਾਦਸੇ ਵਿੱਚ ਦੁਖਦਾਈ ਤੌਰ 'ਤੇ ਆਪਣੀਆਂ ਜਾਨਾਂ ਗੁਆਉਣ ਵਾਲੇ ਬੱਚਿਆਂ ਦੀ ਯਾਦ ਨੂੰ ਸਮਰਪਿਤ ਹਨ। ਅਤਿ-ਆਧੁਨਿਕ ਮੈਡੀਕਲ ਉਪਕਰਣਾਂ ਨਾਲ ਲੈਸ ਇਹ ਐਂਬੂਲੈਂਸਾਂ ਖੇਤਰ ਵਿੱਚ ਐਮਰਜੈਂਸੀ ਰਿਸਪਾਂਸ ਨੂੰ ਮਜ਼ਬੂਤ ...
ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

ਹੱਥੀਂ ਸਫਾਈ ਤੋਂ ਮਸ਼ੀਨਾਂ ਵੱਲ; ਸੀਵਰਾਂ ਦੀ ਹੱਥੀਂ ਸਫ਼ਾਈ ਨੂੰ ਖ਼ਤਮ ਕਰਨ ਲਈ ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

National, Politics, Punjab
ਚੰਡੀਗੜ੍ਹ, 13 ਜੂਨ: ਸ਼ਹਿਰੀ ਸਵੱਛਤਾ ਨੂੰ ਆਧੁਨਿਕ ਬਣਾਉਣ ਦੀ ਦਿਸ਼ਾਂ ਵਿੱਚ ਇਤਿਹਾਸਕ ਪਹਿਲਕਦਮੀ ਕਰਦਿਆਂ, ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ 150 ਨਗਰਪਾਲਿਕਾਵਾਂ ਲਈ 39.56 ਕਰੋੜ ਰੁਪਏ ਦੀ ਲਾਗਤ ਵਾਲੀਆਂ 730 ਉੱਨਤ ਸਫਾਈ ਮਸ਼ੀਨਾਂ ਦੇ ਬੇੜੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਜੋ ਸੂਬੇ ਭਰ ਵਿੱਚ ਸੀਵਰਾਂ ਦੀ ਹੱਥੀਂ ਸਫਾਈ ਤੋਂ ਮਸ਼ੀਨੀ ਸਫਾਈ ਵੱਲ ਇੱਕ ਫੈਸਲਾਕੁੰਨ ਕਦਮ ਹੈ। ਇਸ ਵਿਆਪਕ ਮਸ਼ੀਨੀਕਰਨ ਪ੍ਰੋਗਰਾਮ ਵਿੱਚ ਅਜਿਹੇ ਵਿਸ਼ੇਸ਼ ਉਪਕਰਣ ਸ਼ਾਮਲ ਹਨ ਜੋ ਸਫਾਈ ਸਬੰਧੀ ਹਰ ਚੁਣੌਤੀ ਨੂੰ ਹੱਲ ਕਰਨ ਲਈ ਤਿਆਰ ਕੀਤੇ ਗਏ ਅਤੇ ਸੀਵਰ ਲਾਈਨਾਂ ਵਿੱਚ ਮਨੁੱਖੀ ਦਾਖਲੇ ਦੀ ਜ਼ਰੂਰਤ ਨੂੰ ਖਤਮ ਕਰਦੇ ਹਨ। ਇਸ ਫਲੀਟ ਵਿੱਚ ਜੈਟਿੰਗ-ਕਮ-ਸੈਕਸ਼ਨ ਮਸ਼ੀਨਾਂ ਸ਼ਾਮਲ ਹਨ ਜੋ ਸੀਵਰਾਂ ਵਿੱਚ ਇਕੱਠੇ ਹੋਏ ਕੂੜੇ-ਕਰਕਟ ਨੂੰ ਸਾਫ਼ ਕਰਨ ਲਈ ਸ਼ਕਤੀਸ਼ਾਲੀ ਸਕੱਸ਼ਨ ਨਾਲ ਉੱਚ-ਦਬਾਅ ਵਾਲੇ ਪਾਣੀ ਦੇ ਜੈੱਟਾਂ ਨੂੰ ਜੋੜਦੀਆਂ ਹਨ। ਇਸ ਤੋਂ ਇਲਾਵਾ ਗ੍ਰੈਬ ਬਕੇਟ ਮਸ਼ੀਨਾਂ ਵੀ ਸ਼ਾਮਲ ਹਨ ਜੋ ਕਰਮਚਾਰੀਆਂ ਨੂੰ ਖਤਰੇ ਵਿੱਚ ਪਾਏ ਬਿਨਾਂ ਮੈਨਹੋਲਾਂ ਤੋਂ ਗਾਦ ਨੂੰ ਸੁਰੱਖਿਅਤ ਢੰਗ ਨਾਲ ਕੱ...
ਖੇਤੀਬਾੜੀ ਵਿਭਾਗ ਨੇ ਮਹਿਲ ਕਲਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਇਆ

ਖੇਤੀਬਾੜੀ ਵਿਭਾਗ ਨੇ ਮਹਿਲ ਕਲਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾਇਆ

National, Politics, Punjab
ਮਹਿਲ ਕਲਾਂ, 13 ਜੂਨ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵੱਲੋਂ ਪਿੰਡ ਮਹਿਲ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਡਾ. ਹਰਮਨਦੀਪ ਸਿੰਘ ਸਿੰਘ ਖੇਤੀਬਾੜੀ ਅਫ਼ਸਰ ਮਹਿਲ ਕਲਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀਆਂ ਸ਼ਿਫਾਰਸ਼ਾਂ ਮੰਨਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਹਵਾ, ਧਰਤੀ ਅਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਭਨਾਂ ਨੂੰ ਹੰਭਲਾ ਮਾਰਨ ਦੀ ਲੋੜ ਹੈ, ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸ਼ੁੱਧ ਹਵਾ ਪਾਣੀ ਪ੍ਰਦਾਨ ਕੀਤਾ ਜਾ ਸਕੇ। ਇਸ ਦੌਰਾਨ ਡਾ. ਅਮਨਦੀਪ ਕੌਰ ਸਹਾਇਕ ਪ੍ਰੋਫੈਸਰ ਫਾਰਮ ਸਲਾਹਕਾਰ ਸੇਵਾ ਕੇਂਦਰ ਬਰਨਾਲਾ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦਾ ਢੰਗ ਬਿਆਨ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨ ਕੁੱਝ ਨੁਕਤਿਆਂ ਨੂੰ ਧਿਆਨ ਵਿੱਚ ਰੱਖਣ ਜਿਵੇਂ ਕਿ ਤਰ ਵੱਤਰ ਖੇਤ, ਦਰਮਿਆਨੀਆਂ ਤੋਂ ਭਾਰੀਆਂ ਜਮੀਨਾਂ, ਸਵੇਰੇ ਜਾਂ ਸ਼ਾਮ ਵੇਲੇ ਬਿਜਾਈ ਅਤੇ ਇ...
ਯੁੱਧ ਨਸ਼ਿਆਂ ਵਿਰੁੱਧ: 2 ਸਟੋਰਾਂ ਤੋਂ 16 ਤਰ੍ਹਾਂ ਦੀਆਂ ਢਾਈ ਲੱਖ ਤੋਂ ਵੱਧ ਕੀਮਤ ਦੀਆਂ ਦਵਾਈਆਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ: 2 ਸਟੋਰਾਂ ਤੋਂ 16 ਤਰ੍ਹਾਂ ਦੀਆਂ ਢਾਈ ਲੱਖ ਤੋਂ ਵੱਧ ਕੀਮਤ ਦੀਆਂ ਦਵਾਈਆਂ ਜ਼ਬਤ

National, Politics, Punjab
ਬਰਨਾਲਾ, 13 ਜੂਨ ਪੰਜਾਬ ਸਰਕਾਰ ਦੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਮੈਡੀਕਲ ਸਟੋਰਾਂ ਦੀ ਚੈਕਿੰਗ ਮੁਹਿੰਮ ਵੱਡੇ ਪੱਧਰ 'ਤੇ ਜਾਰੀ ਹੈ। ਡਰੱਗ ਕੰਟਰੋਲ ਅਫ਼ਸਰ ਬਰਨਾਲਾ ਮੈਡਮ ਪਰਨੀਤ ਕੌਰ ਨੇ ਦੱਸਿਆ ਕਿ ਪੁਲਿਸ ਨਾਲ ਸਾਂਝੇ ਤੌਰ 'ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਮੀਰਾ ਫਾਰਮੇਸੀ, ਨਵਾਂ ਬੱਸ ਸਟੈਂਡ ਰੋਡ, ਬਰਨਾਲਾ ਤੋਂ ਬਿਨਾਂ ਲਾਇਸੈਂਸ ਦੇ 2,42,571 ਰੁਪਏ ਮੁੱਲ ਦੀਆਂ 15 ਤਰ੍ਹਾਂ ਦੀਆਂ ਦਵਾਈਆਂ ਜ਼ਬਤ ਕੀਤੀਆਂ ਗਈਆਂ ਅਤੇ 3 ਤਰ੍ਹਾਂ ਦੇ ਸੈਂਪਲ ਲਏ ਗਏ। ਓਨ੍ਹਾਂ ਦੱਸਿਆ ਕਿ ਸੈਂਪਲ ਟੈਸਟਿੰਗ ਲਈ ਸਰਕਾਰੀ ਲੈਬ ਖਰੜ ਵਿਚ ਭੇਜ ਦਿੱਤੇ ਗਏ ਹਨ। ਜ਼ਬਤ ਕੀਤੀਆਂ ਦਵਾਈਆਂ ਅਦਾਲਤ ਵਿਚ ਪੇਸ਼ ਕੀਤੀਆਂ ਜਾਣਗੀਆਂ ਅਤੇ ਦਵਾਈਆਂ ਦੇ ਕਸਟਡੀ ਆਰਡਰ ਲਏ ਜਾਣਗੇ ਅਤੇ ਫਰਮ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਤਪਾ ਪੁਲਿਸ ਦੇ ਸਹਿਯੋਗ ਨਾਲ ਆਸ਼ੂ ਜਨਰਲ ਸਟੋਰ ਤਪਾ ਤੋਂ 1 ਦਵਾਈ (19500 ਰੁਪਏ ਕੀਮਤ ਦੀ) ਜ਼ਬਤ ਕੀਤੀ ਗਈ ਅਤੇ ਆਕਸੀਟੋਸਿਨ (ਮੱਝਾਂ ਦੇ ਟੀਕਿਆਂ ) ਦਾ ਸੈਂਪਲ ਲਿਆ ...
ਜ਼ਿਲਾ ਡੇਂਗੂ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ, ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਵੱਖ-ਵੱਖ ਵਿਭਾਗਾਂ ਨੂੰ ਜਾਰੀ ਕੀਤੀਆਂ ਹਦਾਇਤਾਂ

ਜ਼ਿਲਾ ਡੇਂਗੂ ਟਾਸਕ ਫੋਰਸ ਦੀ ਹੋਈ ਅਹਿਮ ਮੀਟਿੰਗ, ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਵੱਖ-ਵੱਖ ਵਿਭਾਗਾਂ ਨੂੰ ਜਾਰੀ ਕੀਤੀਆਂ ਹਦਾਇਤਾਂ

National, Politics, Punjab
ਤਰਨ ਤਾਰਨ 13 ਜੂਨ : ਜਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਡੇਂਗੂ ਟਾਸਕ ਫੋਰਸ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੇ ਵਿੱਚ  ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸੀ੍ ਅਭਿਨਵ ਗੋਇਲ ਅਤੇ ਵੱਖ-ਵੱਖ ਵਿਭਾਗਾਂ ਦੇ ਆਲਾ ਅਧਿਕਾਰੀ ਮੌਜੂਦ ਰਹੇ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਣੀਆ ਵਰਗੀਆਂ ਬਿਮਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਇਹਨਾਂ ਬਿਮਾਰੀਆਂ ਦੀ ਸਮੇਂ ਸਿਰ ਰੋਕਥਾਮ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ 'ਹਰ ਸ਼ੁਕਰਵਾਰ ਡੇਂਗੂ ਉੱਤੇ ਵਾਰ' ਮੁਹਿੰਮ ਵਿੱਚ ਜਿੱਥੇ ਸਿਹਤ ਵਿਭਾਗ ਆਪਣਾ ਯੋਗਦਾਨ ਪਾ ਰਿਹਾ ਹੈ ਉਥੇ ਹੀ ਸਾਰੇ ਸਰਕਾਰੀ ਵਿਭਾਗਾਂ ਨੂੰ ਇਸ ਦਿਨ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਨੇ ਕਿਹਾ ਕਿ ਵੱਖ ਵੱਖ ਸਰਕਾਰੀ ਵਿਭਾਗ...
ਵਧ ਰਹੀ ਗਰਮੀ ਦੇ ਮੱਦੇਨਜ਼ਰ ਕੋਈ ਵੀ ਸਿਹਤ ਸਮੱਸਿਆ ਆਉਣ ’ਤੇ ਡਾਕਟਰ ਦੀ ਸਲਾਹ ਜ਼ਰੂਰੀ-ਸਿਵਲ ਸਰਜਨ

ਵਧ ਰਹੀ ਗਰਮੀ ਦੇ ਮੱਦੇਨਜ਼ਰ ਕੋਈ ਵੀ ਸਿਹਤ ਸਮੱਸਿਆ ਆਉਣ ’ਤੇ ਡਾਕਟਰ ਦੀ ਸਲਾਹ ਜ਼ਰੂਰੀ-ਸਿਵਲ ਸਰਜਨ

National, Politics, Punjab
ਮਾਨਸਾ, 13 ਜੂਨ: ਵੱਧ ਰਹੀ ਗਰਮੀ ਕਾਰਨ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਗਰਮ ਲੂ ਤੋਂ ਬਚਾਅ ਰੱਖਣ ਲਈ ਸਲਾਹਕਾਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਕਿਹਾ ਕਿ ਵਧ ਰਹੀ ਗਰਮੀ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਆਉਣ ’ਤੇ ਡਾਕਟਰ ਦੀ ਸਲਾਹ ਜ਼ਰੂਰੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਹੀਟ ਸਟਰੋਕ ਦੇ ਨਾਲ ਫੂਡ ਪੁਆਇਜ਼ਨਿੰਗ ਦੀ ਸਮੱਸਿਆ ਬਹੁਤ ਜਿਆਦਾ ਹੁੰਦੀ ਹੈ ਇਸ ਲਈ ਸਾਨੂੰ ਵੱਧ ਤੋਂ ਵੱਧ ਤਾਜ਼ੇ ਫਲ ਖਾਣੇ ਚਾਹੀਦੇ ਹਨ, ਬਾਜ਼ਾਰ ਦੇ ਖੁੱਲੇ੍ਹ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਅਜਿਹੇ ਫਲ ਅਤੇ ਸਬਜ਼ੀਆਂ ਨੂੰ ਭੋਜਨ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ ,ਜਿੰਨ੍ਹਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਵੇ ਜਿਵੇਂ ਖੀਰਾ, ਤਰਬੂਜ਼, ਅੰਬ, ਲੀਚੀ ਅਤੇ ਲੌਕੀ, ਇਹ ਸਾਰੀਆਂ ਚੀਜ਼ਾਂ ਵਿੱਚ ਪਾਣੀ ਜ਼ਿਆਦਾ ਹੋਣ ਕਾਰਨ ਇਸ ਮੌਸਮ ਵਿੱਚ ਸਿਹਤ ਲਈ ਲਾਹੇਵੰਦ ਹਨ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਵਿਚ ਜ਼ਰੂਰੀ ਹੈ ਕਿ ਆਪਣੀ ਚਮੜੀ ਨੂੰ ਤੇਜ਼ ਗਰਮੀ ਤੋਂ ਸੁਰੱਖਿਅਤ ...