ਸਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ – ਡਿਪਟੀ ਕਮਿਸ਼ਨਰ
ਸੰਗਰੂਰ, 9 ਜੂਨ (000) - ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨੇ ਕਿਹਾ ਹੈ ਕਿ ਜੋ ਸਾਲਾਨਾ ਕਰਜ਼ਾ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ, ਉਹ ਕਿਸੇ ਵੀ ਜ਼ਿਲ੍ਹੇ ਦੇ ਆਰਥਿਕ ਅਤੇ ਹੋਰ ਪੱਖਾਂ ਦੇ ਸੰਦਰਭ ਵਿੱਚ ਹੀ ਬਣਾਈਆਂ ਜਾਂਦੀਆਂ ਹਨ। ਇਸ ਲਈ ਉਹਨਾਂ ਜ਼ਿਲ੍ਹਾ ਸੰਗਰੂਰ ਵਿੱਚ ਕੰਮ ਕਰ ਰਹੀਆਂ ਬੈਂਕਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਇਸ ਯੋਜਨਾ ਦੇ ਸਾਲਾਨਾ ਟੀਚੇ ਨੂੰ ਪ੍ਰਾਪਤ ਕਰਨਾ ਹਰੇਕ ਬੈਂਕ ਦਾ ਫਰਜ਼ ਬਣਦਾ ਹੈ। ਉਹ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਰਿਵਿਊ ਕਮੇਟੀ ਦੀ ਮੀਟਿੰਗ ਦੌਰਾਨ ਵੱਖ ਵੱਖ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰ ਰਹੇ ਸਨ।
ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਬੈਂਕਾਂ ਨੂੰ ਖੇਤੀਬਾੜੀ ਖੇਤਰ ਅਤੇ ਹੋਰ ਤਰਜੀਹੀ ਖੇਤਰਾਂ ਦੇ ਟੀਚੇ ਹਰ ਹਾਲ ਵਿੱਚ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਦੱਸਣਯੋਗ ਹੈ ਲੰਘੇ ਵਿੱਤੀ ਸਾਲ ਦੌਰਾਨ ਤਰਜੀਹੀ ਖੇਤਰ ਵਿੱਚ 98.34 ਫੀਸਦੀ, ਖੇਤੀਬਾੜੀ ਖੇਤਰ ਵਿੱਚ 102.39 ਫੀਸਦੀ ਅਤੇ ਐੱਮ ਐੱਸ ਐੱਮ ਈ ਖੇਤਰ ਵਿੱਚ 93.36 ਫੀਸਦੀ ਟੀਚਾ ਪ੍ਰਾਪਤ ਕੀਤਾ ਗਿਆ ਹੈ। ਜੋ ਕਿ ਕੁੱਲ 84.94 ਫੀਸਦੀ...








