67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ-ਮੁੱਖ ਮੰਤਰੀ
ਅੰਮ੍ਰਿਤਸਰ, 8 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਅੱਜ ਇੱਥੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਨੂੰ ਹੋਰ ਵਧੇਰੇ ਸਮਰੱਥ ਬਣਾਉਣ ਲਈ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਮੀਰ ਲੋਕਾਂ ਦੇ ਕਰਜ਼ੇ ਮੁਆਫ਼ ਕੀਤੇ ਜਾਂਦੇ ਸਨ ਜਦਕਿ ਗਰੀਬ ਲੋਕਾਂ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾਂਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇ...








