ਪੰਜਾਬ ਸਰਕਾਰ 12 ਹਜ਼ਾਰ ਹੈਕਟੇਅਰ ਰਕਬਾ ਝੋਨੇ ਤੋਂ ਮੱਕੀ ਦੀ ਕਾਸ਼ਤ ਹੇਠ ਲਿਆਉਣ ਲਈ ਪ੍ਰਤੀ ਹੈਕਟੇਅਰ 17,500 ਰੁਪਏ ਦੇਵੇਗੀ
ਚੰਡੀਗੜ੍ਹ, 4 ਜੂਨ:
ਸੂਬੇ ਵਿੱਚ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਸਾਲ 12,000 ਹੈਕਟੇਅਰ ਝੋਨੇ ਦੀ ਖੇਤੀ ਵਾਲੇ ਰਕਬੇ ਨੂੰ ਸਾਉਣੀ ਦੀ ਮੱਕੀ ਅਧੀਨ ਲਿਆਉਣ ਸਬੰਧੀ ਅਹਿਮ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇਗੀ, ਜਿਸਦਾ ਉਦੇਸ਼ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਵਧੇਰੇ ਟਿਕਾਊ ਤੇ ਵਾਤਾਵਰਣ-ਪੱਖੀ ਖੇਤੀ ਨੂੰ ਉਤਸ਼ਾਹਿਤ ਕਰਨਾ ਹੈ।
ਇਸ ਫ਼ਸਲੀ ਵਿਭਿੰਨਤਾ ਯੋਜਨਾ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਪ੍ਰਾਜੈਕਟ ਛੇ ਜ਼ਿਲ੍ਹਿਆਂ ਬਠਿੰਡਾ, ਸੰਗਰੂਰ, ਪਠਾਨਕੋਟ, ਗੁਰਦਾਸਪੁਰ, ਜਲੰਧਰ ਅਤੇ ਕਪੂਰਥਲਾ ਵਿੱਚ ਪਾਇਲਟ ਪ੍ਰੋਜੈਕਟ ਲਾਗੂ ਕੀਤਾ ਜਾਵੇਗਾ, ਜਿਸ ਤਹਿਤ ਝੋਨੇ ਤੋਂ ਬਦਲ ਕੇ ਮੱਕੀ ਦੀ ਕਾਸ਼ਤ ਅਧੀਨ 12,000 ਹੈਕਟੇਅਰ ਰਕਬਾ ਲਿਆਉਣ...








