ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 2 ਜੂਨ:
ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਦਾ ਦਰਜਾ ਲੈਣ ਦੇ ਇੱਛੁਕ ਪ੍ਰਾਈਵੇਟ ਕਾਲਜਾਂ ਦੇ ਆਏ ਹੋਏ ਪ੍ਰਸਤਾਵਾਂ ਉੱਤੇ ਕਾਰਵਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਅਪਗ੍ਰੇਡੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ, ਅਕਾਦਮਿਕ ਉੱਤਮਤਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਉੱਚ ਮਿਆਰੀ ਉਚੇਰੀ ਸਿੱਖਿਆ ਤੱਕ ਪਹੁੰਚ ਨੂੰ ਵਧਾਉਣਾ ਹੈ।ਪ੍ਰਭਾਵਸ਼ਾਲੀ ਤਾਲਮੇਲ ਅਤੇ ਪੂਰੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਮੰਤਰੀ ਨੇ ਡਾਇਰੈਕਟਰ ਉਚੇਰੀ ਸਿੱਖਿਆ ਸ੍ਰੀ ਗਿਰੀਸ਼ ਦਿਆਲਨ ਨੂੰ ਅਜਿਹੇ ਸਾਰੇ ਪ੍ਰਸਤਾਵਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ।ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪ੍ਰਮੁੱਖ ਪ੍ਰਾਈਵੇਟ ਕਾਲਜਾਂ ਦੇ ਚੇਅਰਪਰਸਨਾਂ ਅਤੇ ਡਾਇਰੈਕਟਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅ...








