ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਕੁਸ਼ਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਵਿਆਪਕ ਪ੍ਰਬੰਧ ਮੁਕੰਮਲ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 30 ਮਈ :
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀਐਸਪੀਸੀਐਲ) ਨੇ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਕੁਸ਼ਲ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਰੀ ਮੀਂਹ ਅਤੇ ਹਨੇਰੀ/ਤੂਫ਼ਾਨ ਕਾਰਨ ਬਿਜਲੀ ਸਪਲਾਈ 'ਚ ਵਿਘਨ ਦੇ ਹੱਲ ਲਈ ਵਿਆਪਕ ਪ੍ਰਬੰਧ ਕੀਤੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ, ਦੂਰਦਰਸ਼ੀ ਅਤੇ "ਲੋਕ-ਪੱਖੀ" ਅਗਵਾਈ ਹੇਠ ਸੂਬਾ ਸਰਕਾਰ ਦੀ ਸਰਗਰਮ ਪਹੁੰਚ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੀਐਸਪੀਸੀਐਲ ਨੇ 24 ਘੰਟੇ ਬਿਜਲੀ ਸਪਲਾਈ ਦੀ ਨਿਗਰਾਨੀ ਲਈ ਹਰੇਕ ਜ਼ੋਨਲ ਪੱਧਰ 'ਤੇ ਸਮਰਪਿਤ ਕੰਟਰੋਲ ਰੂਮ ਅਤੇ ਪਟਿਆਲਾ ਦੇ ਮੁੱਖ ਦਫਤਰ ਵਿੱਚ ਇੱਕ ਕੇਂਦਰੀ ਕੰਟਰੋਲ ਰੂਮ ਸਥਾਪਤ ਕੀਤਾ ਹੈ।
ਹਰਭਜਨ ਸਿੰਘ ਈਟੀਓ ਨੇ ਖਪਤਕਾਰਾਂ ਦੀ ਸਹੂਲਤ ਲਈ ਨੇ ਕਈ ਆਸਾਨ ਤੇ ਪਹੁੰਚਯੋਗ ਸੰਚਾਰ ਚੈਨਲਾਂ ਦੀ ਉਪਲਬਧਤਾ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਖਪਤਕਾਰ ਹੁਣ ਪੀਐਸਪੀਸੀਐਲ ਮੋਬਾਈਲ ਐਪ (ਗੂਗਲ ਪਲੇ ਸਟੋਰ ਅਤੇ ਐਪਲ ਐਪ ਸਟੋ...








