ਖੇਤੀਬਾੜੀ ਵਿਭਾਗ ਦੀ ਜ਼ਿਲਾ ਪੱਧਰੀ ਟੀਮ ਵੱਲੋਂ ਵੱਖ ਵੱਖ ਕੀਟਨਾਸ਼ਕ ਅਤੇ ਖਾਦਾਂ ਵਿਕਰੇਤਾਵਾਂ ਦੀਆਂ ਦੁਕਾਨਾਂ ਤੋਂ ਖਾਦਾਂ ਅਤੇ ਕੀਟ ਨਾਸ਼ਕਾਂ ਦੇ ਨਮੂਨੇ ਭਰੇ।
ਗੁਰਦਾਸਪੁਰ : 25 ਮਈ 2025 : ਕਿਸਾਨਾਂ ਨੂੰ ਚਾਲੂ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਅਤੇ ਨਦੀਨਨਾਸ਼ਕ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਡੇਰਾ ਬਾਬਾ ਨਾਨਕ,ਬਟਾਲਾ ਅਤੇ ਕਲਾਨੌਰ ਵਿੱਚ ਕੀਟਨਾਸ਼ਕ ਵਿਕ੍ਰੇਤਾਵਾਂ ਦੇ ਕਾਰੋਬਾਰੀ ਅਦਾਰਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੀ ਅਗਵਾਈ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਕੀਤੀ । ਟੀਮ ਵਿਚ ਹੋਰਨਾਂ ਤੋਂ ਇਲਾਵਾ ਡਾਕਟਰ ਮਨਪ੍ਰੀਤ ਸਿੰਘ, ਡਾ.ਸ਼ਾਹਬਾਜ ਸਿੰਘ ਚੀਮਾ,ਡਾਕਟਰ ਸੁਖਬੀਰ ਸਿੰਘ ਸੰਧੂ ਖ਼ੇਤੀਬਾੜੀ ਅਫ਼ਸਰ, ਡਾ.ਹਰਮਨਦੀਪ ਸਿੰਘ, ਡਾ.ਅੰਮ੍ਰਿਤਪਾਲ ਸਿੰਘ, ਡਾਕਟਰ ਜੋਬਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ , ਜਸਪ੍ਰੀਤ ਸਿੰਘ ਸਹਾਇਕ ਤਕਨਾਲੋਜੀ ਪ੍ਰਬੰਧਕ ਸ਼ਾਮਿਲ ਸਨ। ਟੀਮ ਵੱਲੋਂ ਵੱਖ ਵੱਖ ਦੁਕਾਨਾਂ ਤੋਂ ਕੀਟਨਾਸ਼ਕਾਂ ਦੇ 12 ਅਤੇ ਖਾਦਾਂ ਦੇ 17 ਨਮੂਨੇ ਭਰ ਕੇ ਪਰਖ ਲਈ ਪ੍ਰਯੋਗਸ਼ਾਲਾ ਵਿਚ ਭੇਜ ਦਿੱਤੇ ਗਏ।
ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿੱਚ ਝੋਨੇ ਦੀ ਫ਼ਸਲ ਦੀ ਪਨੀਰੀ ਵਿਚ ਨਦੀਨ...








