ਰਾਸ਼ਟਰੀ ਲੋਕ ਅਦਾਲਤ ’ਚ 19,436 ਮਾਮਲਿਆਂ ਦਾ ਮੌਕੇ ’ਤੇ ਕੀਤਾ ਗਿਆ ਨਿਪਟਾਰਾ
ਹੁਸ਼ਿਆਰਪੁਰ, 24 ਮਈ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ਵਿਚ ਸਾਲ ਦੀ ਦੂਜੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਐਨ.ਆਈ ਐਕਟ ਤਹਿਤ ਸੈਕਸ਼ਨ 138 ਦੇ ਮਾਮਲੇ, (ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਮਾਮਲੇ ਅਤੇ ਲੇਬਰ ਵਿਵਾਦ ਮਾਮਲੇ), ਮੋਟਰ ਦੁਰਘਟਨਾਵਾਂ ਦੇ ਦਾਅਵੇ ਮਾਮਲੇ (ਐਸ ਏ ਸੀ ਟੀ), ਬਿਜਲੀ ਅਤੇ ਪਾਣੀ ਦੇ ਬਿੱਲ (ਗੈਰ-ਸਮਝੌਤਾ ਯੋਗ ਨੂੰ ਛੱਡ ਕੇ), ਵਿਵਾਹਕ ਵਿਵਾਦ, ਟਰੈਫਿਕ ਚਾਲਾਨ, ਮਾਲ ਮਾਮਲੇ ਅਤੇ ਹੋਰ ਸਿਵਲ, ਘੱਟ ਗੰਭੀਰ ਅਪਰਾਧਿਕ ਮਾਮਲੇ ਅਤੇ ਘਰੇਲੂ ਝਗੜੇ ਆਦਿ ਦੇ ਮਾਮਲੇ ਰੱਖੇ ਗਏ।
ਇਹ ਲੋਕ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜਿੰਦਰ ਅਗਰਵਾਲ ਦੀ ਯੋਗ ਅਗਵਾਈ ਲਗਾਈ ਗਈ। ਇਸ ਲੋਕ ਅਦਾਲਤ ਵਿਚ ਹੁਸ਼ਿਆਰਪੁਰ ਵਿਚ ਕੁੱਲ 19 ਬੈਂਚ ਬਣਾਏ ਗਏ, ਜਿਸ ਵਿਚ ਹੁਸ਼ਿਆਰਪੁਰ ਜੁਡੀਸ਼ੀਅਲ ਕੋਰਟ ਵਿਚ 8 ਬੈਂਚ, ਸਬ-ਡਵੀਜ਼ਨ ਦਸੂਹਾ ਵਿਚ 2 ਬੈਂਚ, ਮੁਕੇਰੀਆਂ ਵਿਚ 2 ਬੈਂਚ ਅਤੇ ਗੜ੍ਹਸ਼ੰਕਰ ਵਿਚ 2 ਬੈਂ...








