ਸੰਤ ਸੀਚੇਵਾਲ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਦੀ ਕੀਤੀ ਖਿਚਾਈ
ਜਲੰਧਰ, 23 ਮਈ
ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੌਮੀ ਮਾਰਗਾਂ 'ਤੇ ਪਾਣੀ ਦੀ ਨਿਕਾਸੀ ਲਈ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਬਣਾਏ ਜਾ ਰਹੇ ਛੋਟੇ ਪੁਲਾਂ ਦੇ ਗਲਤ ਡਿਜ਼ਾਈਨ ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੇਂਦਰੀ ਮੰਤਰੀ ਨਿਿਤਨ ਗਡਕਰੀ ਨੂੰ ਇੱਕ ਪੱਤਰ ਲਿਖ ਕੇ ਇਹ ਮਸਲਾ ਉਠਾਇਆ ਹੈ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਇਸ ਪ੍ਰਤੀ ਜਵਾਬਦੇਹ ਬਣਾਉਣ ਦੀ ਮੰਗ ਕੀਤੀ।
ਸੰਤ ਸੀਚੇਵਾਲ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਦੀ ਐਨਐਚ ਨੰਬਰ 44 ‘ਤੇ ਬਣੀ ਪੁਲੀ ਡਰੇਨ ਦੇ ਲੈਵਲ ਤੋਂ ਚਾਰ ਫੁੱਟ ਉਚੀ ਬਣਾਉਣ ਤੇ ਖਿਚਾਈ ਕੀਤੀ। ਉਹਨਾਂ ਕਿਹਾ ਕਿ ਡਰੇਨ ਦੇ ਪੱਧਰ ਤੋਂ ਪੁਲੀ ਦੀ ਨਿਕਾਸੀ ਚਾਰ ਪੁੱਟ ਉਚੀ ਰੱਖਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸਵੇਰੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਅੰਮ੍ਰਿਤਸਰ-ਜਲੰਧਰ ਕੌਮੀ ਮਾਰਗ ‘ਤੇ ਬੁਲਾਇਆ ਗਿਆ ਸੀ ਜਿੱਥੇ ਕਾਲਾ ਸੰਘਿਆ ਡਰੇਨ ਕੌਮੀ ਮਾਰਗ ਦੇ ਹੇਠੋਂ ਦੀ ਲੰਘਦੀ ਹੈ।ਇੱਥੇ ਪਾਣੀ ਦੀ ਨਿਕਾਸੀ ਲਈ ਬਣੀ ਪੁਲੀ ਡਰੇਨ ਦੇ ਪੱਧਰ ਤੋਂ ਉਚੀ ਹੋਣ ਕ...








