ਪੰਜਾਬ ਸਰਕਾਰ ਵੱਲੋਂ 55 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਰਕਾਰੀ ਨੌਕਰੀਆ : ਜੈ ਕ੍ਰਿਸ਼ਨ ਸਿੰਘ ਰੌੜੀ
ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਮਈ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਤੱਕ 55 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਆਪਣੇ ਆਪ ਵਿਚ ਇਕ ਮਿਸਾਲ ਹੈ। ਉਹ ਅੱਜ ਗੜ੍ਹਸ਼ੰਕਰ ਦੇ ਵਾਰਡ ਨੰਬਰ 13 ਵਿਚ ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਲਗਾਏ ਗਏ ਪਲੇਸਮੈਂਟ ਕੈਂਪ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਜਿਥੇ ਪਲੇਸਮੈਂਟ ਕੈਂਪ ਵਿਚ ਰੁਜ਼ਗਾਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੱਤੀ, ਉਥੇ ਹੀ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਵਿਭਾਗ ਵੱਲੋਂ ਬਣਾਈ ਗਈ ਐਪ ਡੀਬੀਈਈ ਆਨਲਾਈਨ ਡਾਊਨਲੋਡ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਐਪ ਰਾਹੀਂ ਨੌਜਵਾਨਾਂ ਨੂੰ ਜ਼ਿਲ੍ਹੇ, ਰਾਜ ਅਤੇ ਦੇਸ਼ ਵਿਚ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਬਾਰੇ ਜਾਣਕਾਰੀ ਮਿਲਦੀ ਹੈ।
ਜ਼ਿਲ੍ਹਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਸਪੀਕਰ ਜੈ ਕ੍ਰ...







