ਮਜੀਠਾ ਨਕਲੀ ਸ਼ਰਾਬ ਮਾਮਲਾ: ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਨੂੰ ਕੁਤਾਹੀ ਵਰਤਣ ਲਈ ਕੀਤਾ ਮੁਅੱਤਲ
ਚੰਡੀਗੜ੍ਹ/ਅੰਮ੍ਰਿਤਸਰ, 13 ਮਈ:
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਕਾਰਨ ਹੋਏ ਜਾਨੀ ਨੁਕਸਾਨ ਉਪਰੰਤ ਤੇਜ਼ੀ ਨਾਲ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਦੇ ਸਰਗਨਾ ਸਮੇਤ ਕਈ ਸਥਾਨਕ ਵਿਤਰਕਾਂ ਅਤੇ ਉਦਯੋਗਿਕ ਉਤਪਾਦਾਂ ਵਿੱਚ ਵਰਤੇ ਜਾਣ ਵਾਲੇ ਘਾਤਕ ਰਸਾਇਣ ਮੀਥੇਨੌਲ ਦੇ ਮੁੱਖ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਸ ਰੈਕੇਟ ਦੇ ਗ੍ਰਿਫ਼ਤਾਰ ਸਰਗਨਾ ਦੀ ਪਛਾਣ ਸਾਹਿਬ ਸਿੰਘ ਵਜੋਂ ਹੋਈ ਹੈ, ਜਦੋਂ ਕਿ ਮੀਥੇਨੌਲ ਦੇ ਮੁੱਖ ਸਪਲਾਇਰਾਂ ਦੀ ਪਛਾਣ ਲੁਧਿਆਣਾ ਦੇ ਸੁੱਖ ਐਨਕਲੇਵ ਵਿਖੇ ਸਾਹਿਲ ਕੈਮੀਕਲਜ਼ ਦੇ ਮਾਲਕ ਪੰਕਜ ਕੁਮਾਰ ਉਰਫ ਸਾਹਿਲ ਅਤੇ ਅਰਵਿੰਦ ਕੁਮਾਰ ਵਜੋਂ ਹੋਈ ਹੈ। ਇਸ ਤੋਂ ਇਲਾਵਾ ਪੁਲਿਸ ਨੇ ਸਥਾਨਕ ਵਿਤਰਕਾਂ- ਜਿਨ੍ਹਾਂ ਦੀ ਪਛਾਣ ਪ੍ਰਭਜੀਤ ਸਿੰਘ ਅਤੇ ਕੁਲਬੀਰ ਸਿੰਘ ਵਜੋਂ ਹੋਈ ਹੈ ਅਤੇ ਸਥਾਨਕ ਵਿਕਰੇਤਾਵਾਂ -ਜਿਨ੍ਹਾਂ ਦੀ ਪਛਾਣ ਨਿੰਦਰ ਕੌਰ, ਸਾਹਿਬ ਸਿੰਘ, ਗੁਰਜੰਟ ਸਿੰਘ, ਅਰੁਣ ਉਰਫ਼ ਕਾਲਾ ਅਤੇ ਸਿਕੰਦਰ ਸਿੰਘ ਉਰਫ਼ ਪੱਪੂ ਵਜੋਂ ਹੋਈ ਹੈ, ਨੂੰ ਵੀ ਗ੍ਰ...








