ਪੰਜਾਬ ਨੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ
ਚੰਡੀਗੜ੍ਹ, 12 ਮਈ:
ਪੰਜਾਬ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਚੇਅਰਮੈਨ ਸ੍ਰੀ ਮਨੋਜ ਤ੍ਰਿਪਾਠੀ ਵਿਰੁੱਧ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਗੇ ਜਾਣਬੁੱਝ ਕੇ ਤੱਥਾਂ ਦੀ ਗਲਤ ਪੇਸ਼ਕਾਰੀ ਕਰਨ ਦੇ ਦੋਸ਼ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੀ.ਐਮ. ਨੰ. 123 ਆਫ 2025 ਖਿਲਾਫ ਸੀ.ਡਬਲਿਊ.ਪੀ. ਪੀ.ਆਈ.ਐਲ ਨੰ. 101 ਆਫ 2025 ਵਿੱਚ ਵਿਸਤ੍ਰਿਤ ਜਵਾਬ ਵਜੋਂ ਦਾਇਰ ਕੀਤੇ ਗਏ ਇੱਕ ਠੋਸ ਸ਼ਬਦਾਂ ਦੇ ਸੰਦਰਭ ਵਿੱਚ, ਪੰਜਾਬ ਸਰਕਾਰ ਨੇ ਬੀ.ਬੀ.ਐਮ.ਬੀ. ਚੇਅਰਮੈਨ ਵੱਲੋਂ ਕੀਤੇ ਗਏ ਗੈਰ-ਕਾਨੂੰਨੀ ਹਿਰਾਸਤ ਦੇ ਦਾਅਵਿਆਂ ਦਾ ਜ਼ੋਰਦਾਰ ਖੰਡਨ ਕੀਤਾ ਹੈ।
ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 8 ਮਈ, 2025 ਨੂੰ ਲਾਈਵ ਅਦਾਲਤੀ ਕਾਰਵਾਈ ਦੌਰਾਨ, ਸ੍ਰੀ ਤ੍ਰਿਪਾਠੀ ਨੇ ਮੰਨਿਆ ਕਿ ਉਹ ਸਿਰਫ਼ ਸਥਾਨਕ ਨਾਗਰਿਕਾਂ ਨਾਲ ਘਿਰੇ ਹੋਏ ਸਨ ਅਤੇ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਨਿਕਲਣ ਵਿੱਚ ਸਹਾਇਤਾ ਕੀਤੀ ਸੀ। ਹਾਲਾਂਕਿ, 9 ਮਈ, 2025 ਨੂੰ ਦਿੱਤੇ ਗਏ ਇੱਕ ਹਲਫ਼ਨਾਮੇ ਵਿੱਚ, ਸ੍ਰੀ ਤ੍ਰਿਪਾਠੀ ਨੇ ਉਲਟਾ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਗੈਰ-ਕਾਨੂੰਨੀ ...







