Thursday, September 24
Shadow

National

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

ਸੋਮਵਾਰ ਤੋਂ ਮੁੜ ਖੁੱਲ੍ਹਣਗੇ ਸਾਰੇ ਵਿਦਿਅਕ ਅਦਾਰੇ: ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ, 11 ਮਈ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬੇ ਦੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿਅਕ ਅਦਾਰੇ ਭਲਕੇ (12 ਮਈ) ਤੋਂ ਮੁੜ ਖੁੱਲ੍ਹਣਗੇ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜੇਕਰ ਕਿਸੇ ਯੂਨੀਵਰਸਿਟੀ ਨੇ ਪਹਿਲਾਂ ਹੀ ਆਪਣੇ ਪ੍ਰੀਖਿਆ ਸਬੰਧੀ ਸ਼ਡਿਊਲ ਵਿੱਚ ਕੋਈ ਸੋਧ ਕੀਤੀ ਹੈ, ਤਾਂ ਪ੍ਰੀਖਿਆਵਾਂ ਸੋਧੇ ਹੋਏ ਸ਼ਡਿਊਲ ਅਨੁਸਾਰ ਹੀ ਹੋਣਗੀਆਂ। ਇਸ ਤੋਂ ਇਲਾਵਾ ਸਰਹੱਦੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸਥਾਨਕ ਹਾਲਾਤਾਂ ਦੇ ਆਧਾਰ 'ਤੇ ਸਕੂਲ ਖੋਲ੍ਹਣ ਜਾਂ ਬੰਦ ਕਰਨ ਸਬੰਧੀ ਫ਼ੈਸਲਾ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਸ. ਹਰਜੋਤ ਸਿੰਘ ਬੈਂਸ ਨੇ ਵਿਦਿਅਕ ਸੰਸਥਾਵਾਂ ਨੂੰ ਸਰਕਾਰ ਦੁਆਰਾ ਜਾਰੀ ਸੁਰੱਖਿਆ ਪ੍ਰੋਟੋਕੋਲ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਵਿਦਿਆਰਥੀਆਂ ਦੀ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਹੁਣ ਜਦੋਂ ਹਾਲਾਤ ਆਮ ਵਾਂਗ ਹੋ ਗਏ ਹਨ, ਤਾਂ ਵਿਦਿਅਕ ਸੰਸਥਾਵਾਂ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਲਿਆ ਗਿ...
ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

ਪੁਣਛ ਹਮਲੇ ਦੇ ਜਖਮੀਆਂ ਲਈ ਕੈਬਿਨਟ ਮੰਤਰੀ ਈ ਟੀ ਓ ਨੇ ਕੀਤਾ ਖੂਨਦਾਨ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 11 ਮਈ: ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪਿਛਲੇ ਦਿਨੀਂ ਪੁਣਛ ਵਿੱਚ ਪਾਕਿਸਤਾਨ ਦੀ ਫੌਜ ਵੱਲੋਂ ਹੋਏ ਕੀਤੇ ਹਮਲਿਆ ਦੌਰਾਨ ਜਖਮੀ ਹੋਏ ਸ. ਗੁਰਮੀਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਾਜਵੰਸ਼ ਸਿੰਘ, ਜੋ ਇਲਾਜ ਲਈ ਅਮਨਦੀਪ ਹਸਪਤਾਲ ਅੰਮ੍ਰਿਤਸਰ ਜੇਰੇ ਇਲਾਜ ਹਨ, ਦੇ ਅਪਰੇਸ਼ਨ ਲਈ ਖੂਨਦਾਨ ਕੀਤਾ। ਈਟੀਓ ਅੱਜ ਸਥਾਨਕ ਅਮਨਦੀਪ ਹਸਪਤਾਲ ਵਿੱਚ ਉਕਤ ਜੇਰੇ ਇਲਾਜ ਜਖਮੀਆਂ ਦਾ ਹਾਲ ਜਾਨਣ ਲਈ ਗਏ ਤਾਂ ਡਾਕਟਰਾਂ ਨੇ ਮੌਜੂਦਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ ਨੂੰ ਬੇਟੇ ਦਾ ਆਪਰੇਸ਼ਨ ਹੋਣਾ ਹੈ ਅਤੇ ਇਸ ਲਈ ਸਾਨੂੰ ਖੂਨ ਦੀ ਲੋੜ ਹੈ। ਕੈਬਨਿਟ ਮੰਤਰੀ ਨੇ ਤੁਰੰਤ ਆਪਣੇ ਵੱਲੋਂ ਖੂਨਦਾਨ ਦੇਣ ਦਾ ਫੈਸਲਾ ਲਿਆ ਅਤੇ ਡਾਕਟਰਾਂ ਨੂੰ ਖੂਨ ਲੈਣ ਦੀ ਪੇਸ਼ਕਸ਼ ਕੀਤੀ, ਜਿਸ ਉੱਤੇ ਡਾਕਟਰਾਂ ਨੇ ਉਹਨਾਂ ਦਾ ਖੂਨ ਰਾਜਵੰਸ਼ ਸਿੰਘ ਦੇ ਆਪਰੇਸ਼ਨ ਲਈ ਲਿਆ। ਕੈਬਨਿਟ ਮੰਤਰੀ ਨੇ ਪਰਿਵਾਰਿਕ ਮੈਂਬਰਾਂ ਨੂੰ ਮਿਲ ਕੇ ਆਪਣੇ ਵੱਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਉਹਨਾਂ ਨੇ ਆਪਣਾ ਨਿੱਜੀ ਫੋਨ ਨੰਬਰ ਵੀ ਪਰਿਵਾਰ ਨੂੰ ਦੇ ਕੇ ਕਿਹਾ ਕਿ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ , ਕਿਸੇ ਵੇਲੇ ਵੀ ਕ...
ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ ‘ਚ: ਬਰਿੰਦਰ ਕੁਮਾਰ ਗੋਇਲ

ਰਾਜਸਥਾਨ ਨੂੰ ਫੌਜ ਲਈ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ ‘ਚ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ/ਲਹਿਰਾਗਾਗਾ, 11 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਰਤੀ ਫੌਜ ਲਈ ਰਾਜਸਥਾਨ ਨੂੰ ਪਾਣੀ ਦੇਣ ਦਾ ਫ਼ੈਸਲਾ ਕੌਮੀ ਹਿੱਤ ਵਿੱਚ ਲਿਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਲੋਕ ਆਪਣੀ ਦਿਆਲਤਾ ਅਤੇ ਦੂਜਿਆਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣ ਦੇ ਸੁਭਾਅ ਲਈ ਜਾਣੇ ਜਾਂਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਬੀ.ਬੀ.ਐਮ.ਬੀ. ਮੁੱਦੇ ਨੂੰ ਹੱਲ ਕਰਨ ਵਿੱਚ ਕੋਈ ਉਸਾਰੂ ਭੂਮਿਕਾ ਨਹੀਂ ਨਿਭਾਈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਆਪਣੇ ਪਾਣੀ ਦੇ ਨਿਰਧਾਰਤ ਹਿੱਸੇ ਦੀ ਸਹੀ ਢੰਗ ਨਾਲ ਵਰਤੋਂ ਨਹੀਂ ਕੀਤੀ, ਇਸ ਲਈ ਪੰਜਾਬ ਕਿਸੇ ਵੀ ਜ਼ਬਰਦਸਤੀ ਜਾਂ ਧੱਕੇਸ਼ਾਹੀ ਵਾਲੇ ਰਵੱਈਏ ਨੂੰ ਬਰਦਾਸ਼ਤ ਨਹੀਂ ਕਰੇਗਾ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਫੌਜ ਲਈ ਰਾਜਸਥਾਨ ਨੂੰ ਪਾਣੀ ਦੇਣ ਲਈ ਤਿਆਰ ਹੈ ਕਿਉਂਕਿ ਇਹ ਦੇਸ਼ ਅਤੇ ਹਥਿਆਰਬੰਦ ਸੈਨਾਵਾਂ ਦੇ ਹਿੱਤ ਵਿੱਚ ਹੈ। ਹਾਲਾਂਕਿ, ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ। ਬੀ.ਬੀ.ਐਮ.ਬੀ. ਦੇ ਮੁੱ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

National, Politics, Punjab
ਚੰਡੀਗੜ੍ਹ 11 ਮਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਗਿਆਨੀ ਮੋਹਨ ਸਿੰਘ ਇੱਕ ਮਹਾਨ ਸ਼ਖਸੀਅਤ ਸਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਗੁਰੂ ਦੀ ਸੇਵਾ ਵਿੱਚ ਸਮਰਪਿਤ ਕਰ ਦਿੱਤਾ। ਗੁਰੂ ਘਰ ਦੀ ਸੇਵਾ ਕਰਕੇ ਉਹ ਹਮੇਸ਼ਾ ਸਿੱਖ ਸੰਗਤ ਦੇ ਦਿਲਾਂ ਵਿੱਚ ਰਹਿਣਗੇ। -------------...
ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਮਾਲੇਰਕੋਟਲਾ, 11 ਮਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਮਲੇਰਕੋਟਲਾ ਪੁਲਿਸ ਨੇ ਨਵੀਂ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਖੁਫ਼ੀਆ ਜਾਣਕਾਰੀ ਲੀਕ ਕਰਨ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਹੇਠ 31 ਸਾਲਾ ਔਰਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਗੁਜ਼ਾਲਾ (ਔਰਤ) ਅਤੇ ਯਾਮੀਨ ਮੁਹੰਮਦ ਵਜੋਂ ਹੋਈ ਹੈ, ਜੋ ਦੋਵੇਂ ਮਲੇਰਕੋਟਲਾ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।ਇਹ ਸਫ਼ਲਤਾ ਪੁਲਿਸ ਵੱਲੋਂ ਫਲਕਸ਼ੇਰ ਮਸੀਹ ਅਤੇ ਸੂਰਜ ਮਸੀਹ ਨਾਮੀ ਦੋ ਵਿਅਕਤੀਆਂ ਵੱਲੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਨੂੰ ਫੌਜ ਦੇ ਛਾਉਣੀ ਖੇਤਰਾਂ ਅਤੇ ਹਵਾਈ ਠਿਕਾਣਿਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਅਤੇ ਤਸਵੀਰਾਂ ਲੀਕ ਕਰਨ ਵਿੱਚ ਕਥਿਤ ਭੂਮਿਕਾ ਲਈ ਉਨ੍ਹਾਂ ਨੂੰ ਗ...
ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ-ਮੁੱਖ ਮੰਤਰੀ ਨੇ ਅਹਿਦ ਦੁਹਰਾਇਆ

ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ-ਮੁੱਖ ਮੰਤਰੀ ਨੇ ਅਹਿਦ ਦੁਹਰਾਇਆ

National, Politics, Punjab
ਨੰਗਲ (ਰੂਪਨਗਰ), 11 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਰਾਹੀਂ ਸੂਬੇ ਦੇ ਪਾਣੀਆਂ ਨੂੰ ਖੋਹ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਦਾ ਅਹਿਦ ਲਿਆ। ਮੁੱਖ ਮੰਤਰੀ ਅੱਜ ਨੰਗਲ ਵਿਖੇ ਬੀ.ਬੀ.ਐਮ.ਬੀ. ਵੱਲੋਂ ਪਾਣੀ ਛੱਡਣ ਦੇ ਖਿਲਾਫ ਹੋਏ ਪ੍ਰਦਰਸ਼ਨ ਵਿੱਚ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ ਵੀ ਹਾਜ਼ਰ ਸਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਇੱਕ ਪਾਸੇ ਪੰਜਾਬ ਕੌਮਾਂਤਰੀ ਸਰਹੱਦਾਂ 'ਤੇ ਦੁਸ਼ਮਣ ਦਾ ਬਹਾਦਰੀ ਨਾਲ ਸਾਹਮਣਾ ਕਰ ਰਿਹਾ ਹੈ ਅਤੇ ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਸੂਬੇ ਨੂੰ ਉਸ ਦੇ ਪਾਣੀਆਂ ਤੋਂ ਵਾਂਝਾ ਕਰਨ ਲਈ ਘਟੀਆ ਖੇਡਾਂ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਚੌਕਸ ਹੈ ਕਿਉਂਕਿ ਪੰਜਾਬ ਪੁਲਿਸ ਅਤੇ ਸੂਬਾ ਵਾਸੀ ਪਾਕਿਸਤਾਨ ਨਾਲ ਲਗਦੀ 532 ਕਿਲੋਮੀਟਰ ਸਰਹੱਦ ਦੀ ਰਾਖੀ ਲਈ ਫੌਜ ਦੀ ਮਦਦ ਕਰ ਰਹੇ ਹਨ। ਭਗਵੰਤ ਸਿੰਘ ਮਾਨ...
ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

National, Politics, Punjab
ਚੰਡੀਗੜ੍ਹ/ਫ਼ਿਰੋਜ਼ਪੁਰ, 10 ਮਈ : ਭਾਰਤ-ਪਾਕਿਸਤਾਨ ਸਰਹੱਦ ਉੱਤੇ ਬਣੀ ਸੰਵੇਦਨਸ਼ੀਲ ਸਥਿਤੀ ਮੌਕੇ ਸਰਹੱਦੀ ਜ਼ਿਲ੍ਹਿਆਂ ਦੇ ਲੋਕਾਂ ਨਾਲ ਖੜ੍ਹਨ ਦੀ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਤਹਿਤ ਦੋ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ ਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ ਦਾ ਦੌਰਾ ਕਰਕੇ ਸਰਹੱਦੀ ਖੇਤਰਾਂ ਵਿੱਚ ਹਾਲਾਤਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀਆਂ ਵੱਲੋਂ ਕੱਲ੍ਹ ਰਾਤ ਪਾਕਿਸਤਾਨ ਵੱਲੋਂ ਕੀਤੇ ਡਰੋਨ ਹਮਲਿਆਂ ਦੌਰਾਨ ਪਿੰਡ ਖਾਈ ਫ਼ੇਮੇ ਕੀ ਦੇ ਜਖ਼ਮੀ ਹੋਏ ਲੋਕਾਂ ਨਾਲ ਸਥਾਨਕ ਹਸਪਤਾਲ ਵਿਖੇ ਪਹੁੰਚ ਕੇ ਗੱਲਬਾਤ ਕੀਤੀ ਗਈ ਅਤੇ ਹਾਲ ਚਾਲ ਪੁੱਛਿਆ ਗਿਆ। ਉਨ੍ਹਾਂ ਜਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਪਾਸੋਂ ਪੂਰੀ ਸਹਾਇਤਾ ਦਾ ਭਰੋਸਾ ਦਿੱਤਾ ਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀਆਂ ਨੇ ਹਸਪਤਾਲ ਦੇ ਡਾਕਟਰਾਂ, ਸਿਹਤ ਅਧਿਕਾਰੀਆਂ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਜ਼ਰੂਰੀ ਦਿਸ਼ਾ ਨਿਰਦ...
ਮੁੱਖ ਮੰਤਰੀ ਵੱਲੋਂ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ: ਜਾਣਬੁੱਝ ਕੇ ਜ਼ਰੂਰੀ ਵਸਤਾਂ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਖ਼ਤ ਕਾਰਵਾਈ ਲਈ ਤਿਆਰ ਰਹੋ

ਮੁੱਖ ਮੰਤਰੀ ਵੱਲੋਂ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ: ਜਾਣਬੁੱਝ ਕੇ ਜ਼ਰੂਰੀ ਵਸਤਾਂ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਖ਼ਤ ਕਾਰਵਾਈ ਲਈ ਤਿਆਰ ਰਹੋ

National, Politics, Punjab
ਚੰਡੀਗੜ੍ਹ, 10 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕ ਸੰਕਟ ਦੀ ਇਸ ਘੜੀ ਵਿੱਚ ਘਬਰਾਹਟ 'ਚ ਆ ਕੇ ਲੋੜ ਤੋਂ ਵੱਧ ਖਰੀਦਦਾਰੀ ਤੋਂ ਗੁਰੇਜ਼ ਕਰਨ। ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਕਿਸੇ ਵੀ ਚੀਜ਼ ਬਾਰੇ  ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਾਰੀਆਂ ਜ਼ਰੂਰੀ ਵਸਤਾਂ ਲਈ ਵਿਸਥਾਰਤ ਪ੍ਰਬੰਧ ਕੀਤੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਚੀਜ਼ ਦੀ ਕੋਈ ਕਮੀ ਨਹੀਂ ਹੈ, ਇਸ ਲਈ ਲੋਕ ਘਬਰਾਹਟ 'ਚ ਆ ਕੇ ਲੋੜ ਤੋਂ ਵੱਧ ਖਰੀਦਦਾਰੀ ਨਾ ਕਰਨ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਜ਼ਰੂਰੀ ਵਸਤਾਂ ਦੀ ਘਾਟ ਪੈਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਸਖ਼ਤੀ ਨਾਲ ਨਜਿੱਠਦਿਆਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਲੋਕਾਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਰਿਪੋਰਟਿੰਗ ਦੌਰਾਨ ਸੰਜਮ ਵਰਤਦਿਆਂ ਇਹ ਯਕੀਨੀ ਬਣਾਉਣ ਕਿ ਇਸ ਨਾਲ ਤਣ...
ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

National, Politics, Punjab
ਚੰਡੀਗੜ੍ਹ, 10 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ 'ਤੇ ਜਲਦੀ ਨਾ ਜਾਣ ਅਤੇ ਅਣਪਛਾਤੇ ਮਲਬੇ ਨੂੰ ਛੂਹਣ ਤੋਂ ਗੁਰੇਜ਼ ਕਰਨ, ਜਦੋਂ ਤੱਕ ਫੌਜ ਦੇ ਅਧਿਕਾਰੀਆਂ ਦੁਆਰਾ ਇਸ ਨੂੰ ਨਕਾਰਾ ਨਹੀਂ ਕਰ ਲਿਆ ਜਾਂਦਾ। ਲੋਕਾਂ ਨੂੰ ਭਾਵੁਕ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਡਰੋਨ ਜਾਂ ਮਿਜ਼ਾਈਲ ਦਾ ਕੋਈ ਵੀ ਹਿੱਸਾ ਮਿਲਦਾ ਹੈ, ਲੋਕਾਂ ਨੂੰ ਉਸ ਥਾਂ ਜਲਦੀ ਨਹੀਂ ਜਾਣਾ ਚਾਹੀਦਾ ਕਿਉਂਕਿ ਇਹ ਨਕਾਰਾ ਹੋਣ ਤੋਂ ਪਹਿਲਾਂ ਨੁਕਸਾਨਦੇਹ ਹੋ ਸਕਦਾ ਹੈ। ਆਮ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਉਹ ਕੋਈ ਮਿਜ਼ਾਈਲ ਜਾਂ ਬੈਲਿਸਟਿਕ ਸਮੱਗਰੀ ਦੇਖਦੇ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਅਜਿਹੀਆਂ ਖਤਰਨਾਕ ਵਸਤੂਆਂ ਦੇ ਨੇੜੇ ਜਾਣ ਜਾਂ ਛੂਹਣ ਤੋਂ ਸੁਚੇਤ ਕੀਤਾ ਕਿਉਂਕਿ ਇਹ ਘਾਤਕ ਹੋ ਸਕਦੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਾਕਿਸਤਾਨ ਵਿਰੁੱਧ ਇਸ ਜੰਗ ਵਿੱਚ ਭਾਰਤੀ ਹਥਿਆ...
ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

National, Politics, Punjab
ਚੰਡੀਗੜ੍ਹ, 10 ਮਈ: ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨਾਲ-ਨਾਲ ਸਰਹੱਦਾਂ 'ਤੇ ਪੈਦਾ ਹੋ ਰਹੇ ਤਣਾਅ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਛੋਟੇ ਅਤੇ ਦਰਮਿਆਨੇ ਫਾਇਰ ਟੈਂਡਰ (ਅੱਗ ਬੁਝਾਊ ਜਾਂ ਐਮਰਜੈਂਸੀ ਵਹੀਕਲ) ਅਤੇ ਹੋਰ ਜ਼ਰੂਰੀ ਮਸ਼ੀਨਰੀ ਸਮੇਤ 47 ਕਰੋੜ ਰੁਪਏ ਦੇ ਅੱਗ ਬੁਝਾਊ ਯੰਤਰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚ ਡਿਜ਼ਾਸਟਰ ਡਿਪਲਾਇਮੈਂਟ ਕਿੱਟ (ਡੀਡੀ ਕਿੱਟ), ਹਾਈਡ੍ਰੌਲਿਕ ਕੌਂਬੀ ਟੂਲ ਕੋਲੈਪਸ ਸਟ੍ਰਕਚਰ ਅਤੇ ਰੈਸਕਿਊ ਕਿੱਟ (ਸੀਐਸਐਸਆਰ ਕਿੱਟ), ਗੈਸ ਡ...