Thursday, September 24
Shadow

National

ਜ਼ਿਲ੍ਹਾ ਫਾਜ਼ਿਲਕਾ ਵਿਚ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ, ਲੋਕ ਘਬਰਾਉਣ ਨਾ- ਮਨਵੇਸ਼ ਸਿੰਘ ਸਿੱਧੂ

ਜ਼ਿਲ੍ਹਾ ਫਾਜ਼ਿਲਕਾ ਵਿਚ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ, ਲੋਕ ਘਬਰਾਉਣ ਨਾ- ਮਨਵੇਸ਼ ਸਿੰਘ ਸਿੱਧੂ

National, Politics, Punjab
ਫਾਜ਼ਿਲਕਾ 10 ਮਈ ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸੇ ਸੰਦਰਭ ਵਿਚ ਅੱਜ ਸੀਨਿਅਰ ਆਈਏਐਸ ਅਫ਼ਸਰ ਸ੍ਰੀ ਮਨਵੇਸ਼ ਸਿੰਘ ਸਿੱਧੂ ਨੇ ਜ਼ਿਲ੍ਹੇ ਦਾ ਦੌਰਾ ਕਰਕੇ ਇੱਥੇ ਕਿਸੇ ਵੀ ਪੈਦਾ ਹੋਣ ਵਾਲੀ ਮੁਸਕਿਲ ਹਲਾਤ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਦੀ ਸਮੀਖਿਆ ਲਈ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਿਲ੍ਹੇ ਵਿੱਚ ਸਿਹਤ ਸੇਵਾਵਾਂ, ਖੁਰਾਕ ਤੇ ਸਿਵਲ ਸਪਲਾਈ ਬਿਜਲੀ, ਜਲ ਸਪਲਾਈ, ਦੇ ਨਾਲ-ਨਾਲ ਸਿਵਲ ਤੇ ਫੌਜ ਦਰਮਿਆਨ ਤਾਲਮੇਲ ਰੱਖਣਾ ਅਤਿ ਜਰੂਰੀ ਹੈ, ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਅਜਿਹੇ ਸਮੇਂ ਕਿਸੇ ਕਿਸਮ ਦੀ ਕੋਈ ਕਾਲਾਬਜਾਰੀ ਨਾ ਹੋਵੇ ਅਤੇ ਨਾ ਹੀ ਕੋਈ ਬੇਲੋੜੀ ਜਮਾਂਖੋਰੀ ਕਰੇ। ਕੀਮਤਾਂ ਤੇ ਵੀ ਸਖ਼ਤ ਨਜਰ ਰੱਖੀ ਜਾਵੇ। ਹਰੇਕ ਖੇਤਰ ਤੱਕ ਪੀਣ ਦਾ ਸਾਫ ਪਾਣੀ ਪੁੱਜੇ ਅਤੇ ਸਿਹਤ ਵਿਵਸਥਾ ਹਰ ਸਮੇਂ ਤਿਆਰ ਰਹੇ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵ...
ਪਿਛਲੀਆਂ ਸਰਕਾਰਾਂ ਦੀਆਂ ਨਲਾਇਕੀਆਂ, ਨਕਾਮਿਆਂ ਕਾਰਨ ਪੰਜਾਬੀਆਂ ਨੂੰ ਹੱਕਾਂ ਹਿੱਤਾਂ ਲਈ ਸੰਘਰਸ਼ ਕਰਨਾ ਪਿਆ- ਆਗੂ

ਪਿਛਲੀਆਂ ਸਰਕਾਰਾਂ ਦੀਆਂ ਨਲਾਇਕੀਆਂ, ਨਕਾਮਿਆਂ ਕਾਰਨ ਪੰਜਾਬੀਆਂ ਨੂੰ ਹੱਕਾਂ ਹਿੱਤਾਂ ਲਈ ਸੰਘਰਸ਼ ਕਰਨਾ ਪਿਆ- ਆਗੂ

National, Politics, Punjab
ਨੰਗਲ 10 ਮਈ () ਪੰਜਾਬ ਤੋ ਵਾਧੂ ਪਾਣੀ ਹਰਿਆਣਾ ਨੂੰ ਦੇਣ ਦੇ ਫੈਸਲੇ ਦੇ ਵਿਰੋਧ ਵਿੱਚ ਨੰਗਲ ਡੈਮ ਵਿਚ ਲੱਗੇ ਧਰਨੇ ਵਿੱਚ ਸਮੂਲੀਅਤ ਕਰਨ ਲਈ ਪਹੁੰਚੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਧਾਇਕ ਪ੍ਰੋ.ਬੁੱਧ ਰਾਮ ਬੁਡਲਾਡਾ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਮੁਕਤਸਰ ਸਾਹਿਬ, ਵਿਧਾਇਕ ਅਮ੍ਰਿਤਪਾਲ ਸਿੰਘ ਸੁੱਖਾ ਨੰਦ ਬਾਘਾ ਪੁਰਾਣਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨਿਹਾਲ ਸਿੰਘ ਵਾਲਾ, ਨਵਦੀਪ ਸਿੰਘ ਚੇਅਰਮੈਨ ਸ਼ੂਗਰ ਫਿੱਡ, ਜਗਦੇਵ ਸਿੰਘ ਬਾਮ ਚੇਅਰਮੈਨ ਸਹਿਕਾਰੀ ਸੇਭਾਵਾਂ, ਅਨਿਲ ਠਾਕੁਰ ਚੇਅਰਮੈਨ ਸਮਾਲ ਸਕੇਲ ਇੰਡਸਟਰੀ ਨੇ ਧਰਨੇ ਵਿੱਚ ਜੁੜੇ ਇਲਾਕਾ ਵਾਸੀਆਂ ਨਾਲ ਵਿਚਾਰ ਸਾਝੇ ਕੀਤੇ ਅਤੇ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਪੰਜਾਬ ਦੇ ਹਿੱਤਾਂ ਤੇ ਹੱਕਾਂ ਤੇ ਡਾਕਾ ਮਾਰਨ ਲਈ ਲਏ ਤੁਗਲਕੀ ਫਰਮਾਨ ਵਿਰੁੱਧ ਤਿੱਖੀਆ ਤਕਰੀਰਾ ਕੀਤੀਆਂ। ਇੱਥੇ ਇਹ ਵਰਨਣਯੋਗ ਹੈ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਲਗਾਤਾਰ ਨੰਗਲ ਡੈਮ ਤੇ ਪਾਣੀਆਂ ਦੀ ਰਾਖੀ ਲਈ ਕੀਤੀ ਜਾ ਰਹੀ ਪਹਿਰੇਦਾਰੀ ਦੀ ਮੋਨੀਟਰਿੰਗ ਕਰ ਰਹੇ ਹਨ। ਡਾ.ਸੰਜੀਵ ਗੌਤਮ ਚੇਅਰਮੈਨ ਗੁਰੂ ਰਵਿਦਾਸ ਆਯੂਵੈਦ...
ਹੁਸ਼ਿਆਰਪੁਰ ਜ਼ਿਲ੍ਹੇ ’ਚ ਜਨਤਾ ਦੀ ਸਹੂਲਤ ਲਈ 11 ਕੰਟਰੋਲ ਰੂਮ ਸਥਾਪਿਤ : ਡੀ.ਸੀ

ਹੁਸ਼ਿਆਰਪੁਰ ਜ਼ਿਲ੍ਹੇ ’ਚ ਜਨਤਾ ਦੀ ਸਹੂਲਤ ਲਈ 11 ਕੰਟਰੋਲ ਰੂਮ ਸਥਾਪਿਤ : ਡੀ.ਸੀ

National
ਹੁਸ਼ਿਆਰਪੁਰ, 10 ਮਈ :                                 ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਹੱਦ ’ਤੇ ਬਣੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਜਾਂਦੀਆਂ ਸਾਵਧਾਨੀਆਂ ਨੂੰ ਅਪਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੇਵਲ ਸਾਵਧਾਨੀ ਅਪਣਾ ਕੇ ਹੀ ਸੁਰੱਖਿਅਤ ਰਿਹਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਜਨਤਾ ਦੀ ਸਹੂਲਤ ਲਈ 11 ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਜੋ ਕਿ 24 ਘੰਟੇ ਕਾਰਜਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰੇਸ਼ਾਨੀ ਮੌਕੇ ਜਾਂ ਕੋਈ ਵੀ ਜਾਣਕਾਰੀ ਹਾਸਲ ਕਰਨ ਲਈ ਇਨ੍ਹਾਂ ਕੰਟਰੋਲ ਰੂਮਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।                                 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦਾ ਕੰਟਰੋਲ ਰੂਮ ਦਫ਼ਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਫੋਨ ਨੰਬਰ 01882-220412 ਹੈ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਹੁਸ਼ਿਆਰਪੁਰ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01882-220307 ਹੈ। ਐਸ.ਡੀ.ਐਮ...
ਮੁਸ਼ਕਿਲ ਵੇਲੇ ‘ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ

ਮੁਸ਼ਕਿਲ ਵੇਲੇ ‘ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ

National, Politics, Punjab
ਮੁਸ਼ਕਿਲ ਵੇਲੇ 'ਚ ਪੰਜਾਬ ਦੀ ਮਾਨ ਸਰਕਾਰ ਬਣੀ ਲੋਕਾਂ ਦੀ ਢਾਲ; ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਜੀਤ ਕੌਰ ਵੱਲੋਂ ਫਾਜ਼ਿਲਕਾ ਦਾ ਦੌਰਾ - ਸਿਵਲ ਤਿਆਰੀਆਂ ਦਾ ਲਿਆ ਜਾਇਜ਼ਾ, ਲੋਕਾਂ ਨਾਲ ਰੁਬਰੂ ਹੋ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਫ਼ਾਜ਼ਿਲਕਾ 10 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਕੱਲ੍ਹ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਕਰਨ ਦੇ ਨਾਲ ਨਾਲ ਸਿਵਲ ਹਸਪਤਾਲ ਵਿਖੇ ਤਿਆਰੀਆਂ ਦਾ ਜਾਇਜ਼ਾ ਲਿਆ। ਦੋਵਾਂ ਮੰਤਰੀਆਂ ਨੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਹੌਂਸਲਾ ਵੀ ਵਧਾਇਆ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ। ਸਰਕਾਰ ਵੱਲੋਂ ਸਾਡੀਆਂ ਸੈਨਾਵਾਂ ਨੂੰ ਵੀ ਹਰ ਪ੍ਰਕਾਰ ਦੀ ਮਦਦ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ...
ਸੰਕਟ ਦੀ ਇਸ ਘੜੀ ’ਚ ਸਾਰੇ ਧਰਮ ਅਤੇ ਭਾਈਚਾਰੇ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ : ਬ੍ਰਮ ਸ਼ੰਕਰ ਜਿੰਪਾ

ਸੰਕਟ ਦੀ ਇਸ ਘੜੀ ’ਚ ਸਾਰੇ ਧਰਮ ਅਤੇ ਭਾਈਚਾਰੇ ਦੇਸ਼ ਦੀ ਫੌਜ ਦੇ ਨਾਲ ਖੜ੍ਹੇ ਹਨ : ਬ੍ਰਮ ਸ਼ੰਕਰ ਜਿੰਪਾ

National, Politics, Punjab
ਹੁਸ਼ਿਆਰਪੁਰ, 10 ਮਈ :           ਦੇਸ਼ ਵਿੱਚ ਜੰਗ ਦੀ ਸਥਿਤੀ ਦੇ ਮੱਦੇਨਜ਼ਰ, ਸਰਵਧਰਮ ਸਦਭਾਵਨਾ ਕਮੇਟੀ ਵੱਲੋਂ ਫਿਊਚਰ ਰੈਡੀ ਇੰਸਟੀਚਿਊਟ ਵਿਦਿਆ ਮੰਦਿਰ ਸ਼ਿਮਲਾ ਪਹਾੜੀ ਹੁਸ਼ਿਆਰਪੁਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਵਿਧਾਇਕ ਹੁਸ਼ਿਆਰਪੁਰ ਬ੍ਰਮ ਸ਼ੰਕਰ ਜਿੰਪਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਧਰਮਾਂ, ਭਾਈਚਾਰਿਆਂ ਅਤੇ ਸਮਾਜ ਦੇ ਸਾਰੇ ਵਰਗਾਂ ਦੇ ਮੈਂਬਰ ਇਸ ਸੰਕਟ ਦੀ ਘੜੀ ਵਿੱਚ ਦੇਸ਼ ਅਤੇ ਸਰਹੱਦਾਂ 'ਤੇ ਲੜ ਰਹੀਆਂ ਫੌਜਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਨਾਗਰਿਕਾਂ ਨੂੰ ਸਿਵਲ ਡਿਫੈਂਸ ਸਿਖਲਾਈ ਵੀ ਲੈਣੀ ਚਾਹੀਦੀ ਹੈ ਤਾਂ ਜੋ ਕਿਸੇ ਆਫ਼ਤ ਦੀ ਸਥਿਤੀ ਵਿੱਚ ਜ਼ਖਮੀ ਲੋਕਾਂ ਦੀ ਜਾਨ ਬਚਾਉਣ ਲਈ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਸਾਨੂੰ ਪ੍ਰਸ਼ਾਸਨ ਦੇ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪਾਕਿਸਤਾਨ ਵੱਲੋਂ ਸਪਾਂਸਰ ਕੀਤੀਆਂ ਜਾ ਰਹੀਆਂ ਅੱਤਵਾਦੀ ਗਤੀਵਿਧੀਆਂ ਦਾ ਦ੍ਰਿੜ ਅਤੇ ਢੁਕਵਾਂ ਜਵਾਬ ਦੇਣਾ ਬਹੁਤ ਜ਼ਰੂਰ...
ਖੇਤੀਬਾੜੀ ਵਿਭਾਗ ਨੇ ਡੀਲਰਾਂ ਨੂੰ ਝੋਨੇ ਦੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਨਾ ਕਰਨ ਲਈ ਪ੍ਰੇਰਿਆ

ਖੇਤੀਬਾੜੀ ਵਿਭਾਗ ਨੇ ਡੀਲਰਾਂ ਨੂੰ ਝੋਨੇ ਦੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਨਾ ਕਰਨ ਲਈ ਪ੍ਰੇਰਿਆ

National, Politics, Punjab
ਸ੍ਰੀ ਮੁਕਤਸਰ ਸਾਹਿਬ, 10 ਮਈ ਸਾਉਣੀ-2025 ਦੌਰਾਨ ਬੀਜੀਆਂ ਜਾਣ ਵਾਲੀਆਂ ਫਸਲਾਂ, ਖਾਸ ਕਰਕੇ ਨਰਮੇ ਅਤੇ ਝੋਨੇ ਦੀ ਫ਼ਸਲ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸਬੰਧੀ, ਮੁੱਖ ਖੇਤਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਡਾ: ਕਰਨਜੀਤ ਸਿੰਘ ਗਿੱਲ ਵੱਲੋਂ ਮੰਡੀ ਬਰੀਵਾਲਾ ਦੇ ਸਮੂਹ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੇ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖੇਤੀ ਨਾਲ ਸਬੰਧਤ ਵਸਤਾਂ ਖਾਸ ਕਰਕੇ ਬੀਜਾਂ ਦੀ ਉਪਲੱਬਧਤਾ ਸਬੰਧੀ ਸਮੂਹ ਡੀਲਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਾਉਣੀ—2025 ਦੌਰਾਨ ਸੂਬੇ ਵਿੱਚ ਝੋਨੇ ਦੀ ਕਿਸਮ ਪੂਸਾ—44 ਅਤੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਅਤੇ ਬਿਜਾਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਕਰਕੇ ਪੀ.ਏ.ਯੂ ਲੁਧਿਆਣਾ ਵੱਲੋਂ ਸਿਫ਼ਾਰਿਸ਼ ਝੋਨੇ ਦੀਆਂ ਕਿਸਮਾਂ ਜਿਵੇਂ ਪੀ.ਆਰ—126, ਪੀ.ਆਰ—131 ਆਦਿ ਦੀ ਹੀ ਬਿਜਾਈ ਹੀ ਕਰਵਾਈ ਜਾਵੇ। ਉਨ੍ਹਾਂ ਡੀਲਰਾਂ ਨੂੰ ਖਾਦਾਂ ਦੀ ਕਾਲਾ ਬਜ਼ਾਰੀ, ਟੈਗਿੰਗ, ਵੱਧ ਰੇਟ ਆਦਿ ਨਾ ਕਰਨ ਲਈ ਹਦਾਇਤਾਂ ਦਿੱਤੀਆਂ ਅਤੇ ਇ...
ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਨਵੇਂ ਚੇਅਰਮੈਨ ਬਣੇ ਜਸਪਾਲ ਸਿੰਘ ਚੇਚੀ

ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਨਵੇਂ ਚੇਅਰਮੈਨ ਬਣੇ ਜਸਪਾਲ ਸਿੰਘ ਚੇਚੀ

National, Politics, Punjab
ਹੁਸ਼ਿਆਰਪੁਰ, 10 ਮਈ: ਦਾਣਾ ਮੰਡੀ ਵਿਖੇ ਹੋਏ ਇੱਕ ਸਾਦੇ ਸਮਾਰੋਹ ਦੌਰਾਨ ਅੱਜ ਜਸਪਾਲ ਸਿੰਘ ਚੇਚੀ ਨੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਸਭ ਤੋਂ ਪਹਿਲਾਂ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰ ਰਹੇ ਵੀਰ ਸੈਨਿਕਾਂ ਨੂੰ ਨਮਨ ਕੀਤਾ ਤੇ ਉਨ੍ਹਾਂ ਨੂੰ ਸਨਮਾਨ ਭੇਟ ਕੀਤਾ। ਚੇਚੀ ਨੇ ਕਿਹਾ ਕਿ ਅੱਜ ਦੇਸ਼ ਪਾਕਿਸਤਾਨ ਵੱਲੋਂ ਹੋ ਰਹੇ ਹਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਇਸ ਕਰਕੇ ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਏਕਜੁਟ ਹੋ ਕੇ ਦੇਸ਼ ਅਤੇ ਸਮਾਜ ਦੀ ਭਲਾਈ ਲਈ ਕੰਮ ਕਰੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਬੰਦੀ ਨਾਲ ਪਾਲਣਾ ਕਰਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੀ ਭੂਮਿਕਾ ਨਿਭਾਉਣ। ਜਸਪਾਲ ਸਿੰਘ ਚੇਚੀ ਨੇ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਯਕੀਨ ਦਿਵਾਇਆ ਕਿ ਉਹ ਇਸ ਅਹੁਦੇ ਦੀ ਗਰਿਮਾ ਨੂੰ ਬਣਾਏ ਰੱਖਦੇ ਹੋਏ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍...
ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ

ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ

National, Politics, Punjab
ਗੁਰਦਾਸਪੁਰ, 10 ਮਈ ( ) - ਭਾਰਤ-ਪਾਕਿ ਸਰਹੱਦ 'ਤੇ ਬਣੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦ ਨਾਲ ਲੱਗਦੇ ਪਿੰਡਾਂ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਸਰਹੱਦੀ ਪਿੰਡਾਂ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਹਰ ਤਰਾਂ ਦੀ ਮਦਦ ਦਾ ਭਰੋਸਾ ਦਿੱਤਾ। ਸਰਹੱਦੀ ਖੇਤਰ ਦੇ ਲੋਕਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ ਅਤੇ ਸਾਨੂੰ ਸਾਡੀ ਭਾਰਤੀ ਫ਼ੌਜ ਅਤੇ ਆਪਣੇ ਵੀਰ ਜਵਾਨਾਂ `ਤੇ ਮਾਣ ਹੈ। ਉਨ੍ਹਾਂ ਕਿਹਾ ਕਿ 140 ਕਰੋੜ ਦੇਸ਼ ਵਾਸੀ ਭਾਰਤੀ ਫ਼ੌਜ ਦੇ ਨਾਲ ਖੜ੍ਹੇ ਹਨ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਬਹਾਦਰ ਲੋਕ ਹਮੇਸ਼ਾਂ ਹੀ ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਦੇਸ਼ ਦੀ ਫ਼ੌਜ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਸ ਯੁੱਧ ਦੀ ਸਥਿਤੀ ਮੌਕੇ ਵੀ ਸਰਹੱਦੀ ਖੇਤਰ ਦੇ ਵ...
ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਪ੍ਰਮੁੱਖ ਪ੍ਰਾਪਤੀਆਂ ਦਾ ਐਲਾਨ

National, Politics, Punjab
ਚੰਡੀਗੜ੍ਹ, 9 ਮਈ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿੱਤੀ ਸਾਲ 2024-25 ਲਈ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਤਹਿਤ ਅੰਮ੍ਰਿਤਸਰ ਦੇ ਬਿਜਲੀ ਡਿਸਟ੍ਰੀਬਿਊਸ਼ਨ ਨੈੱਟਵਰਕ ਦੇ ਆਧੁਨਿਕੀਕਰਨ ਸਬੰਧੀ ਪ੍ਰਗਤੀ ‘ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਇੱਕ ਪ੍ਰਮੁੱਖ ਧਾਰਮਿਕ, ਸੱਭਿਆਚਾਰਕ ਅਤੇ ਆਰਥਿਕ ਕੇਂਦਰ ਵਜੋਂ ਉਭਰ ਰਿਹਾ ਹੈ ਜਿਸ ਕਰਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨੁਕਸਾਨ ਨੂੰ ਘਟਾਉਣ, ਕੁਸ਼ਲਤਾ ਵਧਾਉਣ ਅਤੇ ਨਿਵਾਸੀਆਂ ਤੇ ਕਾਰੋਬਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਇਸਦੇ ਪੁਰਾਣੇ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਵੋਲਟੇਜ ਦੀ ਸਥਿਰਤਾ, ਤਕਨੀਕੀ ਅਤੇ ਵਪਾਰਕ ਨੁਕਸਾਨਾਂ ਨੂੰ ਘਟਾਉਣ ਅਤੇ ਭਵਿੱਖ ਵਿੱਚ ਗਰਿੱਡ ਨੂੰ ਸੁਰੱਖਿਅਤ ਬਣਾਉਣ ਲਈ ਸਮਾਰਟ ਤਕਨਾਲੋਜੀਆਂ ਨੂੰ ਅਪਣਾਉਣ ਵਰਗੇ ਮਹੱਤਵਪੂਰਨ ਖੇਤਰਾਂ 'ਤੇ ਕੇਂਦ੍ਰਿਤ ਹੈ। ਇਸ ਪਹਿਲਕਦਮੀ ਵਿੱਚ ਬਿਜਲੀ ਟ੍ਰਾਂਸਫਾਰਮਰਾਂ ਦਾ ਵਿਸ...
ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼ : ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ

ਆਪ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਹੋਰ ਤੇਜ਼ : ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 9 ਮਈ, 2025: ਹਰ ਪੱਧਰ 'ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਆਪਣੀ ਅਣਥੱਕ ਵਚਨਬੱਧਤਾ ਦੇ ਹਿੱਸੇ ਵਜੋਂ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 22 ਕੇਸਾਂ ਵਿੱਚ 23 ਸਰਕਾਰੀ ਮੁਲਾਜ਼ਮਾਂ ਅਤੇ 11 ਆਮ ਵਿਅਕਤੀਆਂ ਸਮੇਤ 34 ਵਿਅਕਤੀਆਂ ਨੂੰ ਜਾਲ ਵਿਛਾ ਕੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਕੰਮ ਕਰਦਿਆਂ ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਬਿਨਾਂ ਕਿਸੇ ਢਿੱਲ ਦੇ ਸਰਗਰਮ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਿਰਫ਼ ਕਾਰਵਾਈ ਤੱਕ ਹੀ ਸੀਮਤ ਨਹੀਂ, ਸਗੋਂ ਭ੍ਰਿਸ਼ਟ ਗਤੀਵਿਧੀਆਂ ਵਿਰੁੱਧ ਇੱਕ ਮਜ਼ਬੂਤ ਪ੍ਰਣਾਲੀ ਸਥਾਪਤ ਕਰਨਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਮਿਆਦ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਅਦਾਲਤਾਂ ਵਿੱਚ 12 ਚਲਾਣ ਦਾਇਰ ਕੀਤੇ ਅ...