Thursday, September 24
Shadow

National

ਪੰਜਾਬ ਸਰਕਾਰ ਹਾਈ ਅਲਰਟ ‘ਤੇ; ਭਾਰਤ-ਪਾਕਿਸਤਾਨ ਤਣਾਅ ਦੇ ਚਲਦਿਆਂ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਮੁਸਤੈਦ

ਪੰਜਾਬ ਸਰਕਾਰ ਹਾਈ ਅਲਰਟ ‘ਤੇ; ਭਾਰਤ-ਪਾਕਿਸਤਾਨ ਤਣਾਅ ਦੇ ਚਲਦਿਆਂ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਮੁਸਤੈਦ

National, Politics, Punjab
ਚੰਡੀਗੜ੍ਹ, 9 ਮਈ: ਭਾਰਤ ਅਤੇ ਪਾਕਿਸਤਾਨ ਦਰਮਿਆਨ ਮੌਜੂਦਾ ਤਣਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਅੱਗ ਬੁਝਾਊ ਅਤੇ ਐਮਰਜੈਂਸੀ ਸੇਵਾਵਾਂ ਨੂੰ ਤਿਆਰ-ਬਰ-ਤਿਆਰ ਰੱਖਣ ਲਈ ਫੌਰੀ ਕਦਮ ਚੁੱਕੇ ਹਨ। ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਫਾਇਰ ਬ੍ਰਿਗੇਡ ਸਟਾਫ ਦੀਆਂ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਅਤੇ ਪੰਜਾਬ ਭਰ ਵਿੱਚ ਸੰਵੇਦਨਸ਼ੀਲ ਥਾਵਾਂ 'ਤੇ ਉਨ੍ਹਾਂ ਨੂੰ 24 ਘੰਟੇ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੰਗ ਇੱਕ ਵੱਡੀ ਐਮਰਜੈਂਸੀ ਹੈ ਅਤੇ ਫਾਇਰ ਬ੍ਰਿਗੇਡ ਅਜਿਹੀਆਂ ਸਥਿਤੀਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਮੌਕ ਡ੍ਰਿਲ ਕਰਨ, ਇਹ ਯਕੀਨੀ ਬਣਾਉਣ ਕਿ ਸਾਰੇ ਉਪਕਰਣ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੇਜ਼ ਪ੍ਰਤੀਕਿਰਿਆ ਲਈ ਫੌਜ ਦੇ ਅਧਿਕਾਰੀਆਂ ਨਾਲ ਨਿਰੰਤਰ ਸੰਚਾਰ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੂੰ ਹਰ ਸਮੇਂ ਆਪਣੇ ਮੋਬਾਈਲ ਫੋਨ ਚਲਦੇ ਰੱਖਣਾ ਯਕੀਨੀ ਬਣਾਉਂਦਿਆਂ ਹਾਈ ਅਲਰਟ 'ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।...
ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

National, Politics, Punjab
ਚੰਡੀਗੜ੍ਹ, 9 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਹੋਈ ਸੂਬਾਈ ਕੈਬਨਿਟ ਮੀਟਿੰਗ ਵਿੱਚ ‘ਫਰਿਸ਼ਤੇ ਸਕੀਮ’ ਦਾ ਦਾਇਰਾ ਵਧਾ ਕੇ ਇੱਕ ਇਤਿਹਾਸਕ ਫੈਸਲਾ ਲਿਆ ਗਿਆ. ਹੁਣ ਇਹ ਯੋਜਨਾ ਸੜਕ ਹਾਦਸਿਆਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਇਸ ਵਿੱਚ ਜੰਗ ਅਤੇ ਅਤਿਵਾਦੀ ਹਮਲਿਆਂ ਵਿੱਚ ਜ਼ਖਮੀ ਹੋਏ ਨਾਗਰਿਕ ਵੀ ਸ਼ਾਮਲ ਹੋਣਗੇ. ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਦਾ ਉਦੇਸ਼ ਜੰਗ ਅਤੇ ਅਤਿਵਾਦੀ ਘਟਨਾਵਾਂ ਦੇ ਪੀੜਤਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਤੁਰੰਤ ਅਤੇ ਮੁਫ਼ਤ ਇਲਾਜ ਮੁਹੱਈਆ ਕਰਵਾਉਣਾ ਹੈ. ਇਹ ਇਲਾਜ ਸੂਬੇ ਦੇ ਸਰਕਾਰੀ ਹਸਪਤਾਲਾਂ ਦੇ ਨਾਲ^ਨਾਲ ਸਰਕਾਰ ਦੁਆਰਾ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਉਪਲਬਧ ਹੋਵੇਗਾ. ਮੁੱਖ ਨੁਕਤੇ: 1. ਜੰਗ ਅਤੇ ਅਤਿਵਾਦ ਪੀੜਤਾਂ ਦਾ ਮੁਫ਼ਤ ਇਲਾਜ: ਹੁਣ, ਜੰਗ ਜਾਂ ਅਤਿਵਾਦੀ ਘਟਨਾਵਾਂ ਵਿੱਚ ਜ਼ਖਮੀ ਹੋਏ ਨਾਗਰਿਕਾਂ ਨੂੰ ਵੀ ‘ਫਰਿਸ਼ਤੇ ਯੋਜਨਾ’ ਤਹਿਤ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ. ਇਸ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਲੋਕਾਂ ਦੀ ਜਾਨ ਬਚਾਉਣ ਵਿੱਚ ਮਦਦ ਮਿਲੇਗੀ. 2. ਆਮ ਲੋਕਾਂ ਨੂੰ ਉਤਸ਼ਾਹ ਮਿਲੇਗਾ: ...
ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

National, Politics, Punjab
ਚੰਡੀਗੜ੍ਹ, 9 ਮਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅੱਜ ਦੂਰਦਰਸ਼ੀ ਤੇ ਲੋਕ ਭਲਾਈ ਵਾਲਾ ਫੈਸਲਾ ਲੈ ਕੇ ਸ਼ਹਿਰੀਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਵਜ਼ਾਰਤ ਦੀ ਮੀਟਿੰਗ ਵਿੱਚ ਸੂਬੇ ’ਚ ਕਿਫਾਇਤੀ ਰਿਹਾਇਸ਼ੀ ਯੋਜਨਾਵਾਂ ਵਿੱਚ ਤੇਜ਼ੀ ਲਿਆਉਣ ਅਤੇ ਅਰਬਨ ਅਸਟੇਟ ਦੇ ਤੇਜ਼ੀ ਨਾਲ ਵਿਕਾਸ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦਾ ਫੈਸਲਾ ਕੀਤਾ ਗਿਆ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਹੁਣ ਜ਼ਮੀਨ ਮਾਲਕਾਂ ਤੋਂ ਸਿੱਧੇ ਤੌਰ 'ਤੇ ਜ਼ਮੀਨ ਖਰੀਦਣ ਲਈ ਸਰਲ ਅਤੇ ਪਾਰਦਰਸ਼ੀ ਪ੍ਰਕਿਰਿਆ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਜ਼ਮੀਨ ਪ੍ਰਾਪਤੀ ਵਿੱਚ ਦੇਰੀ ਤੇ ਕਾਨੂੰਨੀ ਪੇਚੀਦਗੀਆਂ ਖਤਮ ਹੋਣਗੀਆਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇਗਾ। ਜਨਤਕ ਭਾਈਵਾਲੀ ਦਾ ਨਵਾਂ ਮਾਡਲ-ਲੈਂਡ ਪੂਲਿੰਗ ਸਕੀਮ ਨੂੰ ਹਰੀ ਝੰਡੀ ਸਰਕਾਰ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ‘ਲੈਂਡ ਪੂਲਿੰਗ ਸਕੀਮ’ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਸ਼ਹਿਰੀ ਖੇਤਰਾਂ ਵਿੱਚ ਨਵੀਆਂ ਰਿਹਾਇਸ਼ੀ ਕਲੋਨੀਆਂ ਦੀ ਸਥਾਪਨਾ ਹ...
ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

National, Politics, Punjab
ਚੰਡੀਗੜ੍ਹ, 9 ਮਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਲਏ ਇਤਿਹਾਸਕ ਫੈਸਲੇ ਵਿੱਚ ਸਰਹੱਦਾਂ ਰਾਹੀਂ ਹਥਿਆਰਾਂ ਤੇ ਨਸ਼ਿਆਂ ਦੀ ਹੁੰਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਐਂਟੀ-ਡਰੋਨ ਪ੍ਰਣਾਲੀ ਦੀ ਖ਼ਰੀਦ ਲਈ ਸਹਿਮਤੀ ਦੇ ਦਿੱਤੀ। ਇਹ ਖ਼ੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਸੂਬੇ ਦੀ 532 ਕਿਲੋਮੀਟਰ ਸਰਹੱਦ ਉੱਤੇ ਨੌਂ ਐਂਟੀ ਡਰੋਨ ਪ੍ਰਣਾਲੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਡਰੋਨਾਂ ਨਾਲ ਸਰਹੱਦ ਉਤੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਰੋਕਣ ਵਿੱਚ ਮਦਦ ਮਿਲੇਗੀ। ਇਸ ਉਦੇਸ਼ ਲਈ ਕੀਤੀ ਜਾ ਰਹੀ ਇਸ ਅਹਿਮ ਪਹਿਲਕਦਮੀ ਲਈ ਸੂਬਾ ਸਰਕਾਰ ਵੱਲੋਂ 51.41 ਕਰੋੜ ਰੁਪਏ ਦੀ ਰਾਸ਼ੀ ਖ਼ਰਚੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਡਰੋਨ ਰਾਹੀਂ ਪਾਕਿਸਤਾਨ ਨਸ਼ਾ ਤੇ ਹਥਿਆਰ ਭੇਜ ਕੇ ਸਾਡੇ ਨੌਜਵਾਨਾਂ ਨੂੰ ਬਰਬਾਦ ਕਰਨਾ ਚਾਹੁੰਦਾ ਹੈ ਅਤੇ ਅਤਿਵਾਦ ਨੂੰ ਫੰਡਿੰਗ ਦਿੰਦਾ ਹੈ ਪਰ ਹੁਣ ਇਹ ਹਰਕਤਾਂ ਨਹੀਂ ਚੱਲਣਗੀਆਂ। ਪੰਜਾਬ ਸਰਕਾਰ ਇਸ ਸਾਜ਼ਿਸ਼ ਨੂੰ ਜੜ੍ਹੋਂ ਖ਼ਤਮ ਕਰੇ...
ਖੇਤੀਬਾੜੀ ਵਿਭਾਗ ਨੇ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਬੈੱਡਾਂ ਉੱਤੇ ਨਰਮੇ ਦੀ ਬਿਜਾਈ ਕਰਵਾਈ

ਖੇਤੀਬਾੜੀ ਵਿਭਾਗ ਨੇ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਬੈੱਡਾਂ ਉੱਤੇ ਨਰਮੇ ਦੀ ਬਿਜਾਈ ਕਰਵਾਈ

National, Politics, Punjab
ਮਾਨਸਾ, 09 ਮਈ :             ਖੇਤੀਬਾੜੀ ਮੰਤਰੀ ਸ਼਼੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਕਿਸਾਨਾਂ ਨੂੰ ਮਾਨਸਾ ਜਿਲ੍ਹੇ ਵਿੱਚ ਨਰਮੇ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਦੀ ਅਪੀਲ ਕੀਤੀ ਅਤੇ ਇਸ ਲੜੀ ਤਹਿਤ 12 ਏਕੜ ਨਰਮਾ ਕਰਮ ਸਿੰਘ ਪੁੱਤਰ ਸ਼੍ਰੀ ਹਰਨੇਕ ਸਿੰਘ ਪਿੰਡ ਮਲਕਪੁਰ ਖਿਆਲਾ ਵਿਖੇ ਨਰਮੇ ਦੀ ਬਿਜਾਈ ਬੈੱਡਾਂ ਉੱਪਰ ਕਰਵਾਈ ਗਈ।             ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਨਰਮੇ ਦੀ ਬੈੱਡਾਂ ਉੱਪਰ ਬਿਜਾਈ ਕਰਨ ਨਾਲ ਪਾਣੀ ਦੀ ਬਚਤ ਹੁੰਦੀ ਹੈ ਅਤੇ ਪਾਣੀ ਬੂਟੇ ਨੂੰ ਸਹੀ ਮਾਤਰਾ ਵਿੱਚ ਪਹੁੰਚਦਾ ਹੈ।ਜਿਸ ਨਾਲ ਨਰਮੇ ਦੀ ਫਸਲ ਦਾ ਝਾੜ ਵਧੀਆ ਆਉਂਦਾ ਹੈ।ਇਸ ਸਮੇਂ ਮੁੱਖ ਖੇਤੀਬਾੜੀ ਅਫਸਰ ਮਾਨਸਾ ਨੇ ਦੱਸਿਆ ਕਿ ਇਸ ਸਮੇਂ ਸਰਕਾਰ ਵੱਲੋਂ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਬੀਜਾਂ ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬਸਿਡੀ ਨੂੰ ਪ੍ਰਾਪਤ ਕਰਨ ਲਈ ਕਿਸਾਨ ਨੂੰ ਪੱਕਾ ਬਿੱਲ ਲੈਣ ਉਪਰੰਤ ਪੋਰਟਲ *ਤੇ ਅਪਲਾਈ ਕਰਨ ਅਤੇ ਜੇਕਰ ਪੋਰਟਲ ਤੇ ਅਪਲਾਈ ਕਰਨ ਵਿੱਚ ਦਿੱਕਤ ਆ...
ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਹਵਾਈ ਪਟਾਖੇ,ਚਾਈਨੀਜ਼ ਕਰੈਕਰ ਆਦਿ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ- ਜਿਲ੍ਹਾ ਮੈਜਿਸਟਰੇਟ

ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਹਵਾਈ ਪਟਾਖੇ,ਚਾਈਨੀਜ਼ ਕਰੈਕਰ ਆਦਿ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ- ਜਿਲ੍ਹਾ ਮੈਜਿਸਟਰੇਟ

National, Politics, Punjab
ਫਰੀਦਕੋਟ 9 ਮਈ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 16 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵੱਲੋਂ ਦਿਲ ਕੰਬਾਊਂ ਚਲਾਏ ਜਾਂਦੇ ਪਟਾਖਿਆਂ, ਆਤਿਸ਼ਬਾਜੀ, ਜਿਸ ਵਿੱਚ ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਆਦਿ ਸ਼ਾਮਲ ਹਨ ਦੇ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਸ ਐਕਟ, 1968 ਅਧੀਨ ਮੌਕ ਡ੍ਰਿਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਆਮ ਤੌਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਆਏ ਦਿਨ ਵਿਆਹ ਸ਼ਾਦੀਆਂ, ਖੁਸ਼ੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵੱਲੋਂ ਆਤਿਸ਼ਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਸ਼ਾਮਲ ਹੁੰਦੇ ਹਨ ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ। ਇਨ੍ਹਾਂ ਪਟ...
ਜ਼ਿਲ੍ਹਾ ਮੈਜਿਸਟਰੇਟ ਨੇ ਫਰੀਦਕੋਟ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ ‘ਤੇ ਪਾਬੰਦੀ ਲਗਾਈ

ਜ਼ਿਲ੍ਹਾ ਮੈਜਿਸਟਰੇਟ ਨੇ ਫਰੀਦਕੋਟ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰ/ਜਮ੍ਹਾਂਖੋਰੀ ਕਰਨ ‘ਤੇ ਪਾਬੰਦੀ ਲਗਾਈ

National, Politics, Punjab
ਫਰੀਦਕੋਟ 9 ਮਈ: ਜਨਹਿੱਤ ਵਿੱਚ ਜ਼ਰੂਰੀ ਵਸਤੂਆਂ ਦੀ ਸੁਚਾਰੂ ਤੇ ਸਰਲ ਉਪਲਬਧਤਾ ਬਣਾਈ ਰੱਖਣ ਲਈ, ਜ਼ਿਲ੍ਹਾ ਮੈਜਿਸਟਰੇਟ, ਫਰੀਦਕੋਟ ਮੈਡਮ ਪੂਨਮਦੀਪ ਕੌਰ  ਨੇ ਜ਼ਿਲ੍ਹੇ ਵਿੱਚ ਜ਼ਰੂਰੀ ਵਸਤੂਆਂ ਦੇ ਭੰਡਾਰਨ/ਜਮ੍ਹਾਂਖੋਰੀ 'ਤੇ ਪਾਬੰਦੀ ਲਾ ਦਿੱਤੀ ਹੈ।      ਜ਼ਿਲ੍ਹਾ ਮੈਜਿਸਟਰੇਟ ਨੇ ਜ਼ਰੂਰੀ ਵਸਤੂਆਂ ਐਕਟ, 1955 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ, 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਰਗੀਆਂ ਜਰੂਰੀ ਵਸਤੂਆਂ ਦੇ ਭੰਡਾਰਨ ਨੂੰ ਰੋਕਣ ਲਈ ਇਹ ਆਦੇਸ਼ ਜਾਰੀ ਕੀਤੇ ਹਨ।     ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਸਥਾ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰਨ ਕਰਨ, ਕਾਲਾ ਬਾਜ਼ਾਰੀ ਅਤੇ ਦੁੱਗਣੇ ਰੇਟਾਂ ਤੇ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਿਨ੍ਹਾਂ ਵਿੱਚ ਅਨਾਜ ਅਤੇ ਵਸਤੂਆਂ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ ਅਤੇ ਹੋਰ ਬਾਲਣ, ਹੋਰ ਰੋਜ਼ਾਨਾ ਲੋੜਾਂ ਦੀਆਂ ਵਸਤੂਆਂ ਸ਼ਾਮਲ ਹਨ।      ਅਜਿਹੀ ਕਿਸੇ ਵੀ ਸ਼ਿਕਾਇਤ ਦੀ ਸੂਰਤ ਵਿੱਚ, ਨਾਗਰਿ...
ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਹੇਠ ਸਿਹਤ ਵਿਭਾਗ ਵਲੋਂ ਕੀਤਾ ਕੇਂਦਰੀ ਜੇਲ੍ਹ ਦਾ ਨਿਰੀਖਣ

ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ ਹੇਠ ਸਿਹਤ ਵਿਭਾਗ ਵਲੋਂ ਕੀਤਾ ਕੇਂਦਰੀ ਜੇਲ੍ਹ ਦਾ ਨਿਰੀਖਣ

National, Politics, Punjab
ਫ਼ਿਰੋਜ਼ਪੁਰ,9 ਮਈ (            ) ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਸਮਿੰਦਰ ਪਾਲ ਦੀ ਅਗਵਾਈ ਵਿੱਚ "ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ" ਮੁਹਿੰਮ ਹੇਠ ਸਿਹਤ ਵਿਭਾਗ ਦੀ ਟੀਮ ਨੇ ਸੈਂਟਰਲ ਜੇਲ ਫਿਰੋਜ਼ਪੁਰ ਵਿਖੇ ਡੇਂਗੂ ਸਰਵੇ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਵਲੋਂ ਜੇਲ੍ਹ ਦੇ ਵੱਖ-ਵੱਖ ਏਰੀਏ ਵਿੱਚ ਜਾ ਕੇ ਡੇਂਗੂ ਲਾਰਵੇ ਦੀ ਭਾਲ ਕੀਤੀ। ਸੈਂਟਰ ਜੇਲ੍ਹ ਫ਼ਿਰੋਜ਼ਪੁਰ ਦੇ ਕਾਫੀ ਥਾਵਾਂ ’ਤੇ ਡਿਸਪੋਜਲ ਸਮਾਨ ਜਿਸ ਵਿੱਚ ਬਾਰਿਸ਼ ਦਾ ਪਾਣੀ ਇਕੱਠਾ ਹੋਣ ਕਰਕੇ ਡੇਂਗੂ ਲਾਰਵਾ ਬਣਨ ਦਾ ਖ਼ਦਸ਼ਾ ਬਣਿਆ ਹੋਇਆ ਸੀ, ਨੂੰ ਨਸ਼ਟ ਕਰਵਾਇਆ ਗਿਆ।                    ਸਿਹਤ ਵਿਭਾਗ ਦੇ ਸਿਹਤ ਸੁਪਰਵਾਈਜਰ ਸ਼ੇਰ ਸਿੰਘ, ਸਿਹਤ ਕਰਮਚਾਰੀ ਨਰਿੰਦਰ ਸ਼ਰਮਾਂ ਵਲੋਂ ਡਿਸਪੋਜ਼ਲ ਸਮਾਨ ਵਿੱਚ ਪਏ ਬਰਸਾਤੀ ਪਾਣੀ ਨੂੰ ਕਢਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜੇਕਰ ਇਹ ਖੜਾ ਬਰਸਾਤੀ ਪਾਣੀ ਨਸ਼ਟ ਨਾ ਕਰਵਾਇਆ ਜਾਂਦਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਪੂਰੀ ਸੈਂਟਰਲ ਜੇਲ੍ਹ ਦੇ ਸਟਾਫ਼, ਹਵਾਲਾਤੀਆਂ, ਕੈਦੀਆਂ ਨੂੰ ਡੇਂਗੂ ਹੋਣ ਦਾ ਖਤਰਾ ਬਣ ਸਕਦਾ ਸੀ। ਦੀਪਿੰਦਰ ਸਿੰਘ, ਗੁ...
ਸੁਰੱਖਿਆ ਲਈ ਤਾਇਨਾਤ ਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ

ਸੁਰੱਖਿਆ ਲਈ ਤਾਇਨਾਤ ਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ

National, Politics, Punjab
ਬਟਾਲਾ, 9 ਮਈ (  )  ਮਾਨਯੋਗ ਸਪੈਸ਼ਲ ਡੀਜੀਪੀ ਸ੍ਰੀ ਸੰਜੀਵ ਕਾਲੜਾ ਪੰਜਾਬ ਹੋਮਗਾਰਡਜ ਅਤੇ ਡਾਇਰੈਕਟਰ ਸਿਵਲ ਡਿਫੈਂਸ ਦੀਆਂ ਹਦਾਇਤਾਂ ਅਨੁਸਾਰ ਬਟਾਲੀਅਨ ਕਮਾਂਡਰ ਸ੍ਰੀ ਗੁਰਲਵਦੀਪ ਸਿੰਘ ਵੱਲੋਂ ਆਰਮੀ ਐਕਸਰਸਾਈਜ਼ ਲਈ ਪੁਲਾਂ ਦੀ ਸੁਰੱਖਿਆ ਤੇ ਤਾਇਨਾਤ ਜਵਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਉਹਨਾਂ ਦੀ ਹੌਸਲਾ ਅਫਜਾਈ ਕੀਤੀ ਗਈ। ਆਉਣ ਜਾਣ ਵਾਲੀ ਲੋਕਾਂ ਨੇ ਵੀ ਆਪਣੇ ਆਪ ਨੂੰ ਸੁਰਖਿੱਅਤ ਮਹਿਸੂਸ ਕੀਤਾ ਕਿ ਹਰ ਜਗ੍ਹਾ ਤੇ ਉਹਨਾਂ ਦੀ ਸੁਰੱਖਿਆ ਲਈ ਫੋਰਸ ਤੈਨਾਤ ਹੈ। ਇਸ ਦੋਰਾਨ ਉਹਨਾਂ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਘਬਰਾਉਣ ਦੀ ਜਰੂਰਤ ਨਹੀਂ ਹੈ। ਕਿਸੇ  ਅਣਸੁਖਾਵੀਂ ਘਟਨਾ ਲਈ ਫੋਰਸ ਤਾਇਨਾਤ ਹਨ ਜੋ ਦਿਨ ਰਾਤ ਹਰੇਕ ਨਾਗਰਿਕ ਦੀ ਜਾਨ ਮਾਲ ਦੀ ਰਾਖੀ ਕਰ ਰਹੇ ਹਨ।...
ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ – ਵਿਧਾਇਕ ਦਹੀਯਾ

ਭਾਰਤ-ਪਾਕਿ ਤਣਾਅ ਦੀ ਸਥਿਤੀ ਵਿੱਚ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ – ਵਿਧਾਇਕ ਦਹੀਯਾ

National, Politics, Punjab
ਫ਼ਿਰੋਜ਼ਪੁਰ, 8 ਮਈ 2025: ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਲੋਕਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਤਣਾਅ ਦੀ ਇਸ ਸਥਿਤੀ ਵਿੱਚ ਉਹ ਆਪਣੇ ਲੋਕਾਂ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀਆਂ ਟੀਮਾਂ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਅੱਤਵਾਦ ਖਿਲਾਫ਼ ਭਾਰਤ ਦੀ ਇਸ ਲੜਾਈ ਵਿੱਚ ਅਸੀਂ ਸਾਰੇ ਦੇਸ਼ ਅਤੇ ਆਪਣੀਆਂ ਸੈਨਾਵਾਂ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਇਕ ਸਰਹੱਦੀ ਖੇਤਰ ਹੈ ਅਤੇ ਇਸ ਖੇਤਰ ਦੇ ਲੋਕ ਜੁਝਾਰੂ ਹਨ ਜੋ ਹਮੇਸ਼ਾ ਤੋਂ ਹੀ ਅਜਿਹੀਆਂ ਸਥਿਤੀਆਂ ਵਿਚ ਆਪਣੀ ਭਾਰਤੀ ਫੌਜ ਨਾਲ ਖੜ੍ਹੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਫੌਜ ਦੇ ਜਵਾਨਾਂ ਉੱਤੇ ਮਾਣ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ’ਤੇ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਅਜਿਹੀ ਕੋਈ ਵੀ ਅਫ਼ਵਾਹ ਨਾ ਫੈਲਾਈ ਜਾਵੇ ਜਿਸ ਨਾਲ ਲੋਕਾਂ ਵਿੱਚ ...