ਬਲੈਕ ਆਊਟ ਮੌਕ ਡਰਿੱਲ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ
ਜਲੰਧਰ, 7 ਮਈ : ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਅੱਜ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਵਿਭਾਗ, ਐਨ.ਡੀ.ਆਰ.ਐਫ.ਅਤੇ ਐਸ.ਡੀ.ਆਰ.ਐਫ. ਤੋਂ ਇਲਾਵਾ ਫੌਜ, ਬੀ.ਐਸ.ਐਫ., ਰੇਲਵੇ, ਏਅਰ ਫੋਰਸ ਅਤੇ ਆਈ.ਟੀ.ਬੀ.ਪੀ. ਦੇ ਉਚ ਅਧਿਕਾਰੀਆਂ ਵਲੋਂ ਹਿੱਸਾ ਲਿਆ ਗਿਆ।
ਇਸ ਮੌਕੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਬ੍ਰਿਗੇਡੀਅਰ ਸੁਨੀਲ ਕੁਮਾਰ, ਕਰਨਲ ਅਜੈ ਪਾਲ ਸਿੰਘ, ਸਟੇਸ਼ਨ ਐਡਜੂਟੈਂਟ ਏਅਰ ਫੋਰਸ ਸਟੇਸ਼ਨ ਆਦਮਪੁਰ ਮਨੋਜ ਕਾਲੀਆ, ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ, ਜੁਆਇੰਟ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ, ਕਮਿਸ਼ਨਰ ਜਲੰਧਰ ਨਗਰ ਨਿਗਮ ਗੌਤਮ ਜੈਨ, ਵਧੀਕ ਡਿਪਟੀ ਕਮਿਸ਼ਨਰ ਜਸਵੀਰ ਸਿੰਘ ਅਤੇ ਬੁੱਧੀ ਰਾਜ ਸਿੰਘ ਸ਼ਾਮਿਲ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਲੈਕ ਆਊਟ ਮੌਕ ਡਰਿੱਲ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਬੰਧੀ ਜਾਗਰੂਕਤਾ ਵੀ ਫੈਲਾਈ ਜਾਵੇ, ਤਾਂ ਜੋ ਲੋਕ ਕਿਸੇ ਵੀ ਤਰ੍ਹਾਂ ਦੀ ਭੜਕਾਹਟ ਵਿੱਚ ਨਾ ਆਉਣ। ਉਨ੍ਹਾਂ ਕਿਹਾ ਕਿ 7 ਮਈ ਨੂੰ ਰਾਤ 8 ਤੋਂ 9 ਵਜੇ ਬਲੈਕ ਆਊਟ ਮੌਕ ਡਰਿੱਲ ਦਾ ਸਮਾਂ ਨਿਰਧਾਰਿ...








