Thursday, September 24
Shadow

National

ਕਿਸਾਨਾਂ ਨੂੰ ਕੀਤੀ 1398.50 ਕਰੋੜ ਰੁਪਏ ਦੀ ਅਦਾਇਗੀ

ਕਿਸਾਨਾਂ ਨੂੰ ਕੀਤੀ 1398.50 ਕਰੋੜ ਰੁਪਏ ਦੀ ਅਦਾਇਗੀ

National, Politics, Punjab
ਮਾਨਸਾ, 05 ਮਈ :             ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਂਦੀ ਗਈ ਕਣਕ ਦੀ ਨਿਰਵਿਘਨ ਖਰੀਦ ਉਪਰੰਤ ਬਿਨ੍ਹਾਂ ਕਿਸੇ ਦੇਰੀ ਦੇ ਅਨਾਜ ਦਾ ਬਣਦਾ ਮੁੱਲ ਦਿੱਤਾ ਜਾ ਰਿਹਾ ਹੈ। ਇਸ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਅੱਜ ਮਾਨਸਾ ਦੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਲੰਘੀ ਸ਼ਾਮ ਤੱਕ ਕਿਸਾਨਾਂ ਵੱਲੋਂ ਮੰਡੀਆਂ ਅੰਦਰ 6 ਲੱਖ 17 ਹਜ਼ਾਰ 820 ਮੀਟਰਕ ਟਨ ਕਣਕ ਲਿਆਂਦੀ ਗਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 6 ਲੱਖ 07 ਹਜ਼ਾਰ 371 ਮੀਟਰਕ ਟਨ ਕਣਕ ਦੀ ਖਰੀਦ ਵੀ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੇ ਬਦਲੇ ਕਿਸਾਨਾਂ ਨੂੰ 1398. 50 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।             ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਖਰੀਦੀ ਕੀਤੀ ਕਣਕ ਵਿੱਚੋਂ ਪਨਗਰੇਨ ਨੇ 1 ਲੱਖ 92 ਹਜ਼ਾਰ 945 ਮੀਟਰਕ ਟਨ, ਮਾਰਕਫੈਡ ਵੱਲੋਂ 1 ਲੱਖ 65 ਹਜ਼ਾਰ 935, ਪਨਸਪ ਵੱਲੋਂ 1 ਲੱਖ 47 ਹਜ਼ਾਰ 302 ਮੀਟਰਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 83 ਹਜ਼ਾਰ 638 ਮੀਟਰਕ ਟਨ ਅ...
ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸਕੂਲਾਂ ’ਚ ਹੋਏ ਨਵੇਂ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸਕੂਲਾਂ ’ਚ ਹੋਏ ਨਵੇਂ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

National, Politics, Punjab
ਫਤਹਿਗੜ੍ਹ ਚੂੜੀਆਂ (ਬਟਾਲਾ), 5 ਮਈ (   ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਸਿੱਖਿਆ ਦੀ ਗੁਣਵੱਤਾ ਵਿਚ ਲਿਆਂਦੀ ਗਈ ਤਬਦੀਲੀ ਨੇ ਪੰਜਾਬ ਦੇ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਪਿਛਲੀਆਂ ਸਰਕਾਰਾਂ ਸਮੇਂ ਖੁੱਸਿਆ ਵਿਸ਼ਵਾਸ ਬਹਾਲ ਕਰ ਦਿੱਤਾ ਹੈ। ਇਹ ਪ੍ਰਗਟਾਵਾ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਅੱਜ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕਾਰਜ ਜਿਵੇਂ ਨਵੇਂ ਕਮਰਿਆਂ ਦੀ ਉਸਾਰੀ, ਕਮਰਿਆਂ ਦਾ ਨਵੀਨੀਕਰਨ ਤੇ ਚਾਰਦੀਵਾਰੀ ਆਦਿ ਦੇ ਵਿਕਾਸ ਕਾਰਜ ਸ਼ਾਮਲ ਹਨ। ਉਨ੍ਹਾਂ ਅੱਜ ਪਿੰਡ ਮੰਜਿਆਂਵਾਲੀ ਸਰਕਾਰੀ ਪ੍ਰਾਇਮਰੀ/ ਮਿਡਲ ਸਕੂਲ ਵਿਖੇ 18 ਲੱਖ 27 ਹਜ਼ਾਰ ਰੁਪਏ , ਪਿੰਡ ਤੇਜਾ ਕਲਾਂ ਦੇ ਬਾਬਾ ਬੁੱਢਾ ਸਰਕਾਰੀ ਹਾਈ ਸਕੂਲ ਵਿਖੇ 9 ਲੱਖ ਰੁਪਏ ਅਤੇ ਪਿੰਡ ਮੁਰੀਦਕੇ ਦੇ ਸਰਕਾਰੀ ਮਿਡਲ ਸਕੂਲ ਵਿਖੇ ਇਕ ਲੱਖ 96 ਹਜ਼ਾਰ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਜਦੋਂ ਉਹ ਸਕੂਲਾਂ ਦੇ ਦੌਰੇ ਦੌਰਾਨ ਨਵੇਂ ਨਵੇਂ ਕਮਰੇ, ਸਮਾਰਟ ਕਲਾਸ...
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

National, Politics, Punjab
ਸ੍ਰੀ ਮੁਕਤਸਰ ਸਾਹਿਬ, 5 ਮਈ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਦਿਨ ਜ਼ਿਲ੍ਹੇ ਦੇ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਬੈਠਕ ਵਿੱਚ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ: ਬਲਜੀਤ ਕੌਰ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ।           ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰਾਂ ਅਤੇ ਖਾਲਿਆਂ ਸਬੰਧੀ ਸਾਰੇ ਪ੍ਰੋਜੈਕਟ ਉੱਚ ਗੁਣਵੱਤਾ ਮਾਪਦੰਡ ਅਨੁਸਾਰ ਤੈਅ ਸਮੇਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਪੁੱਜੇ ਇਸ ਲਈ ਬੰਦ ਪਏ ਖਾਲ ਬਹਾਲ ਕਰਨ ਦੇ ਨਾਲ ਨਾਲ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਸਮੇਂ ਸਮੇਂ ਸਿਰ ਨਹਿਰਾਂ ਦੀ ਸਫਾਈ ਵੀ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਸਕਕਾਰ ਵੱਲੋਂ ਆਪਣੇ ਹਿੱਸੇ ਦੇ ਦਰਿਆਈ ਪਾਣੀਆਂ ਦੀ ਵਰਤੋਂ ਕਰਨ ਲਈ ਉੁਪਰਾਲੇ ਵਿੱਢੇ ਗਏ ਹਨ ਅ...
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫਾਜ਼ਿਲਕਾ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਫਾਜ਼ਿਲਕਾ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

National, Politics, Punjab
ਫਾਜ਼ਿਲਕਾ, 5 ਮਈ ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਫਾਜ਼ਿਲਕਾ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਬੈਠਕ ਵਿੱਚ ਜ਼ਿਲ੍ਹੇ ਨਾਲ ਸੰਬੰਧਿਤ ਸਾਰੇ ਵਿਧਾਇਕ ਸਾਹਿਬਾਨ ਅਤੇ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰਾਂ ਅਤੇ ਖਾਲਿਆਂ ਸਬੰਧੀ ਸਾਰੇ ਪ੍ਰੋਜੈਕਟ ਉੱਚ ਗੁਣਵੱਤਾ ਮਾਪਦੰਡ ਅਨੁਸਾਰ ਤੈਅ ਸਮੇਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਪੁੱਜੇ ਇਸ ਲਈ ਬੰਦ ਪਏ ਖਾਲ ਬਹਾਲ ਕਰਨ ਦੇ ਨਾਲ ਨਾਲ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਸਮੇਂ ਸਮੇਂ ਸਿਰ ਨਹਿਰਾਂ ਦੀ ਸਫਾਈ ਵੀ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਸਕਕਾਰ ਵੱਲੋਂ ਆਪਣੇ ਹਿੱਸੇ ਦੇ ਦਰਿਆਈ ਪਾਣੀਆਂ ਦੀ ਵਰਤੋਂ ਕਰਨ ਲਈ ਉੁਪਰਾਲੇ ਵਿੱਢੇ ਗਏ ਹਨ ਅਤੇ 16000 ਖਾਲ ਨਵੇਂ ਬਹਾਲ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਆਖਰੀ ਖੇਤ ਤੱਕ...
ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

ਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀਨਸ਼ਿਆਂ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ, ਅਸ਼ਲੀਲ ਪੋਸਟਰਾਂ ਤੇ ਪਾਬੰਦੀ

National, Politics, Punjab
ਫਰੀਦਕੋਟ  5 ਮਈ  ( ) ਜਿਲ੍ਹਾ ਮੈਜਿਸਟ੍ਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 18 ਜੂਨ 2025 ਤੱਕ ਲਾਗੂ ਰਹਿਣਗੇ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਿਲ੍ਹਾ ਫਰੀਦਕੋਟ ਅੰਦਰ ਕਿਸੇ ਤਰਾਂ ਦੇ ਲਾਈਵ ਸ਼ੋਅ ਦੌਰਾਨ ਸ਼ਰਾਬ ਜਾਂ ਨਸ਼ੇ ਉਤਸ਼ਾਹਿਤ ਅਤੇ ਹਿੰਸਾ ਨੂੰ ਭੜਕਾਉਣ ਵਾਲੇ ਗੀਤ ਆਦਿ ਨਹੀਂ ਗਾਏ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿਨੇਮਾ ਹਾਲਾਂ/ਮਲਟੀਪਲੈਕਸਾਂ ਵਿੱਚ ਜਾਣ ਦੀ ਆਗਿਆ ਨਹੀਂ ਹੋਵੇਗੀ ਜਿੱਥੇ ਮਾਰਕ ਏ ਵਾਲੀਆਂ ਫਿਲਮਾਂ ਪ੍ਰਦਰਸ਼ਤ ਹੁੰਦੀਆਂ ਹਨ। ਜਿਲ੍ਹਾ ਫਰੀਦਕੋਟ ਅੰਦਰ ਵਿਦਿਅਕ ਸੰਸਥਾਵਾਂ ਦੇ ਆਸ ਪਾਸ ਨਗਨ ਪੋਸਟਰ, ਅਰਧ ਨਗਨ ਪੋਸਟਰ, ਅਸ਼ਲੀਲ ਪੋਸਟਰ ਸਥਾਪਤ/ਪ੍ਰਦਰਸ਼ਤ ਨਹੀਂ ਕੀਤੇ ਜਾਣਗੇ। ਜਿਲ੍ਹਾ ਫਰੀਦਕੋਟ ਅੰਦਰ ਸਾਲਾਨਾ ਪ੍ਰੀਖਿਆਵਾਂ ਤੋਂ 15 ਦਿਨ ਪਹਿਲਾਂ ਅਤੇ ਪ੍ਰੀਖਿਆਵਾਂ ਦੌਰਾਨ ਲਾਉਡ ਸਪੀਕਰ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਲਗ...
ਵਾਹੀਯੋਗ ਜ਼ਮੀਨ ਤੇ ਘਰਾਂ ਨੂੰ ਹੜ੍ਹਾਂ ਦੀ ਮਾਰ ਤੋ ਬਚਾਉਣ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ- ਹਰਜੋਤ ਬੈਂਸ

ਵਾਹੀਯੋਗ ਜ਼ਮੀਨ ਤੇ ਘਰਾਂ ਨੂੰ ਹੜ੍ਹਾਂ ਦੀ ਮਾਰ ਤੋ ਬਚਾਉਣ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ- ਹਰਜੋਤ ਬੈਂਸ

National, Politics, Punjab
ਨੰਗਲ 05  ਮਈ () ਬਰਸਾਤਾ ਦੇ ਮੌਸਮ ਦੌਰਾਨ ਫਲੈਸ਼ ਫਲੱਡ ਅਤੇ ਭਾਖੜਾ ਡੈਮ ਤੋ ਵਾਧੂ ਮਾਤਰਾ ਵਿਚ ਪਾਣੀ ਛੱਡਣ ਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਰਸਾਤ ਹੋਣ ਕਾਰਨ ਅਕਸਰ ਹੀ ਇਸ ਇਲਾਕੇ ਦੇ ਸਵਾਂ ਅਤੇ ਸਤਲੁਜ ਦੇ ਕੰਢੇ ਦੀਆਂ ਵਾਹੀਯੋਗ ਜਮੀਨਾ ਤੇ ਆਮ ਲੋਕਾਂ ਦੇ ਘਰਾਂ ਦਾ ਕਾਫੀ ਨੁਕਸਾਨ ਹੋ ਜਾਂਦਾ ਸੀ, ਪ੍ਰੰਤੂ ਹੁਣ ਸਰਕਾਰ ਨੇ ਸਟੱਡ ਅਤੇ ਡੰਗੇ ਲਗਾ ਕੇ ਆਮ ਲੋਕਾਂ ਦੇ ਜਾਨ ਮਾਲ ਦੀ ਰਾਖੀ ਦੇ ਪੁਖਤਾ ਪ੍ਰਬੰਧ ਕੀਤੇ ਹਨ।       ਇਹ ਜਾਣਕਾਰੀ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਉਚੇਰੀ ਸਿੱਖਿਆ, ਸਕੂਲ ਸਿੱਖਿਆ , ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ  ਪੰਜਾਬ ਨੇ ਭੰਗਲਾਂ ਵਿਖੇ ਸਵਾਂ ਨਦੀ ਤੇ 48 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਡੰਗੇ ਅਤੇ ਸਟੱਡ ਦੇ ਮੁਕੰਮਲ ਹੋਏ ਕੰਮ ਦਾ ਨਿਰੀਖਣ ਕਰਨ ਮੌਕੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਵਾਂ ਵਿੱਚ ਜਦੋਂ ਫਲੈਸ਼ ਫਲੱਡ ਆਉਦਾ ਹੈ ਤਾਂ ਲੋਕਾਂ ਦੀਆਂ ਵਾਹੀਯੋਗ ਜ਼ਮੀਨਾਂ ਫਸਲਾਂ ਅਤੇ ਘਰਾਂ ਦਾ ਨੁਕਸਾਨ ਕਰਦਾ ਹੈ, ਪਿਛਲੇ ਸਾਲਾ ਦੌਰਾਨ ਜਦੋਂ ਬਰਸਾਤਾਂ ਦਾ ਮੌਸਮ ਆਇਆ ਤਾਂ ਅਸੀ ਇਸ ਇਲਾਕੇ ਦਾ ਜ਼ਮੀਨੀ ਪੱਧਰ ਤੇ ਜਾ ਕੇ ਜਾ...
ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

National, Politics, Punjab
ਮੋਗਾ 5 ਮਈ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ 2025 ਤੱਕ ਲਾਗੂ ਰਹਿਣਗੇ। *ਜ਼ਿਲ੍ਹੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ 'ਤੇ ਪੋਸਟਰ ਤਸਵੀਰਾਂ ਆਦਿ ਲਗਾਉਣ 'ਤੇ ਪਾਬੰਦੀ* ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਪਬਲਿਕ ਇਮਾਰਤਾਂ ਅਤੇ ਸਰਕਾਰੀ ਥਾਂਵਾਂ 'ਤੇ ਕਿਸੇ ਵੀ ਕਿਸਮ ਦੇ ਪੋਸਟਰ, ਤਸਵੀਰਾਂ ਜਾਂ ਹੱਥ ਲਿਖਤ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ, ਕਿਉਂਕਿ ਇਹ ਇੰਨ੍ਹਾਂ ਇਮਾਰਤਾਂ ਦੀ ਸੁੰਦਰਤਾ ਨੂੰ ਖਤਮ ਕਰਕੇ ਭੱਦਾ ਬਣਾ ਦਿੰਦੇ ਹਨ, ਜਿਹੜਾ ਕਿ ਲੋਕ ਹਿੱਤ ਦੇ ਵਿਰੁੱਧ ਹੈ। ਇਸ ਲਈ  ਜ਼ਿਲ੍ਹਾ ਮੋਗਾ ਅੰਦਰ ਸਥਿਤ ਸਮੂਹ ਪਬਲਿਕ ਪ੍ਰਾਪਰਟੀਜ਼ ਅਤੇ ਸਰਕਾਰੀ ਇਮਾਰਤਾਂ/ਥਾਵਾਂ ਤੇ ਕਿਸੇ ਵੀ ਕਿਸਮ ਦੇ ਪੋਸਟਰ, ਫੋਟੋਆਂ ਜਾਂ ਹੱਥ ਲਿਖਤ ਜਾਂ ਹੋਰ ਕਿਸੇ ਵੀ ਪ੍ਰਕਾਰ ਦੇਕ ਕਾਗਜ਼ਾਤ ਲਗਾਉਣ ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ...
ਸਰਕਾਰੀ ਸਕੂਲ ਸੰਧੂ ਪੱਤੀ ਵਿਖੇ ਕਰਵਾਏ ਗਏ ਅੰਗਰੇਜ਼ੀ ਭਾਸ਼ਾ ਦੇ ਸੁੰਦਰ ਲਿਖਤ ਮੁਕਾਬਲੇ

ਸਰਕਾਰੀ ਸਕੂਲ ਸੰਧੂ ਪੱਤੀ ਵਿਖੇ ਕਰਵਾਏ ਗਏ ਅੰਗਰੇਜ਼ੀ ਭਾਸ਼ਾ ਦੇ ਸੁੰਦਰ ਲਿਖਤ ਮੁਕਾਬਲੇ

National, Politics, Punjab
ਬਰਨਾਲਾ, 5 ਮਈ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਸਕੂਲ ਪ੍ਰਿੰਸੀਪਲ ਰਜੇਸ਼ ਕੁਮਾਰ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਅੰਗਰੇਜ਼ੀ ਵਿਸ਼ੇ ਦੇ ਸੁੰਦਰ ਲਿਖਤ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਗਰੇਜ਼ੀ ਵਿਸ਼ੇ ਦੀ ਅਧਿਆਪਕਾ ਮੈਡਮ ਹਰਪ੍ਰੀਤ ਕੌਰ ਨੇ ਦੱਸਿਆ ਕਿ ਸੁੰਦਰ ਲਿਖਤ ਮੁਕਾਬਲੇ ਬੱਚਿਆਂ ਦੇ ਵਿਅਕਤੀਗਤ ਵਿਕਾਸ ਅਤੇ ਅਕਾਦਮਿਕ ਜੀਵਨ ਦੋਹਾਂ ਵਿਚ ਮਦਦਗਾਰ ਹੁੰਦੇ ਹਨ। ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ ਲਿਖਤ ਮੁਕਾਬਲੇ ਰਾਹੀਂ ਵਿਦਿਆਰਥੀਆਂ ਦੀ ਲਿਖਤ ਸੁੰਦਰ, ਪੜ੍ਹਨਯੋਗ ਅਤੇ ਸਾਫ ਬਣਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀ ਕਿਸੇ ਮੁਕਾਬਲੇ ਵਿੱਚ ਹਿੱਸਾ ਲੈਂਦੇ ਹਨ ਅਤੇ ਜਿੱਤਦੇ ਹਨ, ਤਾਂ ਉਹਨਾਂ ਦੇ ਆਤਮ ਵਿਸ਼ਵਾਸ 'ਚ ਵੀ ਵਾਧਾ ਹੁੰਦਾ ਹੈ ਅਤੇ ਲਿਖਤ ਮੁਕਾਬਲੇ ਭਾਸ਼ਾ ਅਤੇ ਲਿਖਾਈ ਪ੍ਰਤੀ ਰੁਚੀ ਪੈਦਾ ਕਰਦੇ ਹਨ, ਜਿਸ ਨਾਲ ਵਿਦਿਆਰਥੀ ਭਾਸ਼ਾ ਵਿੱਚ ਹੋਰ ਵੀ ਮਾਹਿਰ ਬਣਦੇ ਹਨ। ਇਹਨਾਂ ਮੁਕਾਬਲਿਆਂ ਵਿੱਚ ਮਿਡਲ ਵਰਗ ਵਿੱਚ ਰਮਨਦੀਪ ਕੌਰ, ਖੁਸ਼ਰੀਤ ਕੌਰ ਤੇ ਅਮਨਜੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ...
ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾ

ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾ

National, Politics, Punjab
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਫ਼ੈਸਲਾਕੁੰਨ ਦੌਰ 'ਚ ਪੁੱਜ ਗਈ ਹੈ। ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰ ਗਈ ਹੈ ਅਤੇ ਸਮੂਹ ਕੈਬਨਿਟ ਮੰਤਰੀਆਂ ਨੇ ਮੋਰਚਾ ਸੰਭਾਲਦਿਆਂ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਅਤੇ ਪਿੰਡ ਰੱਖਿਆ ਕਮੇਟੀਆਂ ਰਾਹੀਂ ਜਾਗਰੂਕਤਾ ਫੈਲਾਈ।ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ ਅਤੇ ਇਹ ਹੁਣ ਲੋਕ ਲਹਿਰ ਬਣ ਗਈ ਹੈ। ਅੱਜ ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ ਵੱਲੋਂ ਸੂਬੇ ਭਰ ਵਿੱਚ ਵੱਖੋ-ਵੱਖ ਥਾਵਾਂ ਉਤੇ ਨਸ਼ਿਆਂ ਖਿਲਾਫ ਜਾਗਰੂਕ ਮੀਟਿੰਗਾਂ ਵਿੱਚ ਸ਼ਿਰਕਤ ਕਰਦਿਆਂ ਜ਼ੋਰ ਨਾਲ ਕਿਹਾ ਗਿਆ ਕਿ ਮਾਨ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ। ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਪਟਿਆਲਾ, ਪ੍ਰਸ਼ਾਸਕੀ ਸੁਧਾਰ ਮੰਤਰੀ ਅਮਨ ਅਰੋੜਾ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਠਿੰਡਾ, ਸੂਚਨ...
ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ

ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ

National, Politics, Punjab
ਚੰਡੀਗੜ੍ਹ, 4 ਮਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ 'ਤੇ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ ਦੇ ਇੰਚਾਰਜ ਨੂੰ ਸਕੂਲ ਵਿੱਚ ਇੱਕ ਸਮਾਗਮ ਦੌਰਾਨ ਵਿਦਿਆਰਥੀਆਂ ਤੋਂ ਵੇਟਰ ਦਾ ਕੰਮ ਕਰਵਾਉਣ (ਸਨੈਕਸ ਵਰਤਵਾਉਣ) ਦੇ ਮਾਮਲੇ ਵਿੱਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ ਸੁਰੱਖਿਅਤ ਅਤੇ ਸਤਿਕਾਰ ਵਾਲਾ ਮਾਹੌਲ ਬਣਾਈ ਰੱਖਣ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਜਿਹਾ ਦੁਰਵਿਹਾਰ ਪੂਰੀ ਤਰ੍ਹਾਂ ਗ਼ੈਰ-ਵਾਜ਼ਬ ਹੈ, ਜਿਸ ਕਾਰਨ  ਗੁਰਪ੍ਰਤਾਪ ਸਿੰਘ, ਪੰਜਾਬੀ ਲੈਕਚਰਾਰ-ਕਮ-ਸਕੂਲ ਇੰਚਾਰਜ, ਖ਼ਿਲਾਫ਼ ਡਿਊਟੀ ਦੌਰਾਨ ਘੋਰ ਅਣਗਹਿਲੀ ਲਈ ਤੁਰੰਤ ਕਾਰਵਾਈ ਕੀਤੀ ਗਈ ਹੈ। ਮੁਅੱਤਲੀ ਦੌਰਾਨ ਦਫ਼ਤਰ ਜ਼ਿਲ੍ਹਾ ਸਿੱਖਿਆ ਦਫ਼ਤਰ (ਸੀਨੀਅਰ ਸੈਕੰਡਰੀ), ਤਰਨ ਤਾਰਨ ਇਸ ਲੈਕਚਰਾਰ ਦਾ ਹੈੱਡਕੁਆਰਟਰ ਹੋਵੇਗਾ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਵਿਦਿਆਰਥੀਆਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਉਹਨਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਵਤੀਰ...