Thursday, September 24
Shadow

National

ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ

National, Politics, Punjab
ਚੰਡੀਗੜ੍ਹ/ਫਾਜ਼ਿਲਕਾ, 4 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ ਜ਼ਰੂਰੀ ਕਦਮ ਚੁੱਕੇਗੀ ਅਤੇ ਕਿਸੇ ਵੀ ਕੀਮਤ 'ਤੇ ਪੰਜਾਬ ਦੇ ਪਾਣੀ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਾਣੀਆਂ ਦੇ ਮਸਲੇ 'ਤੇ ਪੰਜਾਬ ਦਾ ਸਟੈਂਡ ਬਿਲਕੁਲ ਸਪੱਸ਼ਟ ਅਤੇ ਸਾਫ਼ ਹੈ ਕਿ ਪੰਜਾਬ ਆਪਣਾ ਹੱਕ ਨਹੀਂ ਛੱਡੇਗਾ। ਹਰਿਆਣਾ ਆਪਣੇ ਹਿੱਸੇ ਤੋਂ ਪਹਿਲਾਂ ਹੀ ਵੱਧ ਪਾਣੀ ਲੈ ਚੁੱਕਾ ਹੈ। ਪੰਜਾਬ ਕੇਂਦਰ ਜਾਂ ਹਰਿਆਣਾ ਦੇ ਦਬਾਅ ਅੱਗੇ ਨਹੀਂ ਝੁਕੇਗਾ। ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਤੈਅ ਨਿਯਮਾਂ ਅਨੁਸਾਰ ਬੁਲਾਈ ਗਈ ਮੀਟਿੰਗ ਵਿੱਚ ਤਾਂ ਪੰਜਾਬ ਭਾਗ ਲਵੇਗਾ ਪਰ ਕੇਂਦਰ ਦੀ ਸ਼ਹਿ 'ਤੇ ਕਾਇਦੇ-ਕਾਨੂੰਨ ਨੂੰ ਛਿੱਕੇ ਟੰਗ...
ਚੋਣ ਕਮਿਸ਼ਨ ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

ਚੋਣ ਕਮਿਸ਼ਨ ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

National, Politics, Punjab
ਚੰਡੀਗੜ੍ਹ, 4 ਮਈ: ਇੱਕ ਵੱਡੀ ਪਹਿਲਕਦਮੀ ਕਰਦਿਆਂ ਭਾਰਤੀ ਚੋਣ ਕਮਿਸ਼ਨ ਵੋਟਰਾਂ ਅਤੇ ਇਸਦੇ ਹੋਰ ਹਿੱਸੇਦਾਰਾਂ ਜਿਵੇਂ ਕਿ ਚੋਣ ਅਧਿਕਾਰੀਆਂ, ਸਿਆਸੀ ਪਾਰਟੀਆਂ ਅਤੇ ਆਮ ਨਾਗਰਿਕਾਂ ਲਈ ਇੱਕ ਨਵਾਂ ਡਿਜੀਟਲ ਐਪ ਵਿਕਸਤ ਕਰ ਰਿਹਾ ਹੈ। ਨਵਾਂ ਵਨ-ਸਟਾਪ ਪਲੇਟਫਾਰਮ ਈਸੀਆਈਨੈੱਟ (ECINET) ਚੋਣ ਕਮਿਸ਼ਨ ਦੇ 40 ਤੋਂ ਵੱਧ ਮੌਜੂਦਾ ਮੋਬਾਈਲ ਅਤੇ ਵੈੱਬ ਐਪਲੀਕੇਸ਼ਨਾਂ ਦੀ ਥਾਂ ਲਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਸਿਬਿਨ ਸੀ ਨੇ ਦੱਸਿਆ ਕਿ ਈਸੀਆਈਨੈੱਟ ਵਿੱਚ ਚੋਣਾਂ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਲਈ ਇੱਕ ਸਿੰਗਲ ਪਲੇਟਫਾਰਮ ਪ੍ਰਦਾਨ ਕੀਤਾ ਜਾਵੇਗਾ। ਇਹ ਇੱਕ ਸੁਹਜ ਉਪਭੋਗਤਾ ਇੰਟਰਫੇਸ ਅਤੇ ਇੱਕ ਸਰਲ ਉਪਭੋਗਤਾ ਅਨੁਭਵ  ਪ੍ਰਦਾਨ ਕਰੇਗਾ। ਇਹ ਕਦਮ ਐਪ ਵਰਤਣ ਵਾਲਿਆਂ ਲਈ ਸੌਖ ਪ੍ਰਦਾਨ ਕਰੇਗਾ ਕਿਉਂ ਕਿ ਉਪਭੋਗਤਾਵਾਂ ਨੂੰ ਕਈ ਐਪਸ ਨੂੰ ਡਾਊਨਲੋਡ ਕਰਨ ਅਤੇ ਨੈਵੀਗੇਟ ਕਰਨ ਦੇ ਝੰਜਟ ਤੋਂ ਮੁਕਤੀ ਮਿਲੇਗੀ। ਇਸਦੇ ਨਾਲ ਹੀ ਵੱਖ-ਵੱਖ ਲੌਗਇਨ ਯਾਦ ਰੱਖਣ ਦੇ ਬੋਝ ਨੂੰ ਘਟਾਉਣ ਲਈ ਵੀ ਈਸੀਆਈਨੈੱਟ ਤਿਆਰ ਕੀਤਾ ਗਿਆ ਹੈ। ਇਸ ਪਲੇਟਫਾਰਮ ਦੀ ਕਲਪਨਾ ਭਾਰਤ ਦੇ ਮੁੱਖ ਚੋਣ ਕਮਿਸ਼ਨਰ  ਗਿਆਨੇਸ਼ ਕੁਮਾਰ ਨੇ ਮਾਰਚ 2...
ਖ਼ਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਕੇਂਦਰਾਂ ’ਚ ਤਰਪਾਲਾਂ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ

ਖ਼ਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਕੇਂਦਰਾਂ ’ਚ ਤਰਪਾਲਾਂ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ

National, Politics, Punjab
ਜਲੰਧਰ, 4 ਮਈ :   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਮੰਡੀਆਂ ਵਿੱਚ ਕਿਸਾਨਾਂ ਦੀ ਨਿਰਵਿਘਨ ਕਣਕ ਖ਼ਰੀਦੀ ਜਾ ਰਹੀ ਹੈ, ਉੱਥੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਵਲੋਂ ਖ਼ਰਾਬ ਮੌਸਮ ਦੇ ਮੱਦੇਨਜ਼ਰ ਮੰਡੀਆਂ ਵਿੱਚ ਹਰ ਬੰਦੋਬਸਤ ਕਰਨ ਦੀ ਹਦਾਇਤ ਕੀਤੀ ਗਈ ਹੈ।      ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਖ਼ਰਾਬ ਮੌਸਮ ਦੇ ਮੱਦੇਨਜ਼ਰ ਖ਼ਰਾਬ ਨਾ ਹੋਣ ਦੇਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਨੂੰ ਭਿੱਜਣ ਤੋਂ ਬਚਾਉਣ ਲਈ ਤਰਪਾਲਾਂ ਆਦਿ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਬੀਤੇ ਦਿਨ ਤੋਂ ਮੌਸਮ ਖ਼ਰਾਬ ਹੈ, ਇਸ ਲਈ ਗੰਭੀਰਤਾ ਦਿਖਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ।   ਖ਼ਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਦੀਆਂ...
ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

National, Politics, Punjab
ਚੰਡੀਗੜ੍ਹ, 4 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਪ੍ਰਭਾਵਸ਼ਾਲੀ ਪੁਲਿਸਿੰਗ ਬਾਰੇ ਇੱਕ ਹੋਰ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਹੈ, ਜਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਖਤਰੇ ਵਿੱਚ ਪਾਉਣ ਦੇ ਇਰਾਦੇ ਨਾਲ ਕੀਤੀ ਗਈ ਇਸ ਦੇਸ਼ ਵਿਰੋਧੀ ਗਤੀਵਿਧੀ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਸ ਸਾਜ਼ਿਸ਼ ਨੂੰ ਨਾਕਾਮ ਕਰ ਕੇ ਸ਼ਲਾਘਾਯੋਗ ਕੰਮ ਕੀਤਾ ਹੈ, ਜੋ ਸਾਡੇ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲਿਸ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਚੌਕਸ ਹੈ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨਾ ਸਾਡਾ ਨੈਤਿਕ ਫਰਜ਼ ਹੈ ਅਤੇ ਅਸੀਂ ਇਸ ਨੂੰ ਪੂਰੇ ਜੋਸ਼ ਨਾਲ ਨਿਭਾ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੀ ਖੜਗ ਭੁਜਾ ਰਿਹਾ ਹੈ ਅਤੇ ਸੂਬਾ ਇਸ ਸ਼ਾਨਦਾਰ ਪਰੰ...
ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

National, Politics, Punjab
ਮੋਗਾ 4 ਮਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ 2025 ਤੱਕ ਲਾਗੂ ਰਹਿਣਗੇ। *ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ 'ਤੇ ਪਾਬੰਦੀ* ਜ਼ਿਲ੍ਹੇ 'ਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਮੱਦੇ-ਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਲਈ ਲਾਇਸੰਸੀ ਹਥਿਆਰ, ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਰੋਕ ਲਗਾਈ ਹੈ। ਇਹ ਹੁਕਮ ਪੁਲਿਸ, ਹੋਮਗਾਰਡ ਜਾਂ ਸੀ.ਆਰ.ਪੀ.ਐਫ. ਕ੍ਰਮਚਾਰੀਆਂ, ਜਿੰਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜ਼ੂਰੀ ਪ੍ਰਾਪਤ ਅਸਲਾ ਧਾਰਕਾਂ 'ਤੇ ਲਾਗੂ ਨਹੀਂ ਹੋਵੇਗਾ। *ਜ਼ਿਲੇ 'ਚ ਪਲਾਸਟਿਕ ਲਿਫ਼ਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ 'ਤੇ ਪਾਬੰਦੀ* ਤਕਨਾਲਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ...
ਜਿਲ੍ਹਾ ਮੋਗਾ ਦੇ ਦੁੱਧ ਉਤਪਾਦਕ ਕਿਸਾਨ ਪਸ਼ੂਧਨ ਬੀਮਾ ਯੋਜਨਾ ਦਾ ਲਾਭ ਜ਼ਰੂਰ ਲੈਣ-ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ

ਜਿਲ੍ਹਾ ਮੋਗਾ ਦੇ ਦੁੱਧ ਉਤਪਾਦਕ ਕਿਸਾਨ ਪਸ਼ੂਧਨ ਬੀਮਾ ਯੋਜਨਾ ਦਾ ਲਾਭ ਜ਼ਰੂਰ ਲੈਣ-ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ

National, Politics, Punjab
ਮੋਗਾ 4 ਮਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਰਾਸ਼ਟਰੀ ਪਸ਼ੂਧਨ ਮਿਸ਼ਨ ਹੇਠ ਚੱਲ ਰਹੀ ਪਸ਼ੂ ਬੀਮਾ ਯੋਜਨਾ ਤਹਿਤ ਪਸ਼ੂਆਂ ਦਾ ਬੀਮਾ ਕਰਵਾ ਕੇ ਇਸ ਦੀ ਸੁਰੱਖਿਆ ਲਾਭ ਲਿਆ ਜਾ ਸਕਦਾ ਹੈ। ਇਹ ਯੋਜਨਾ ਪੰਜ ਦੁੱਧ ਦੇਣ ਵਾਲੇ ਪਸ਼ੂਆਂ ਤੱਕ ਸੀਮਤ ਹੈ ਅਤੇ ਇਸਦਾ ਉਦੇਸ਼ ਕਿਸਾਨਾਂ ਨੂੰ ਪਸ਼ੂਆਂ ਦੀ ਮੌਤ ਦੀ ਸਥਿਤੀ ਵਿੱਚ ਆਰਥਿਕ ਸੁਰੱਖਿਆ ਦੇਣਾ ਹੈ। ਬੀਮਾ ਪ੍ਰੀਮਿਅਮ ਦੀ ਵੱਡੀ ਰਕਮ ਭਾਰਤ ਤੇ ਪੰਜਾਬ ਸਰਕਾਰ ਵੱਲੋਂ ਭਰੀ ਜਾਂਦੀ ਹੈ। ਬੀਮਾ ਹੋਏ ਪਸ਼ੂ ਦੀ ਮੌਤ ਦੀ ਸਥਿਤੀ ਵਿੱਚ ਲਾਭਪਾਤਰੀ ਨੂੰ ਨਿਯਮਾਂ ਅਨੁਸਾਰ ਮੁਆਵਜ਼ਾ ਦਿੱਤਾ ਜਾਂਦਾ ਹੈ। ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੋਗਾ ਸ੍ਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਣ ਕਿੱਤਾ ਕਿਸਾਨ ਦੀ ਰੀੜ ਦੀ ਹੱਡੀ ਹੁੰਦਾ ਹੈ। ਇੱਕ ਪਸ਼ੂ ਦੀ ਮੌਤ ਸਿਰਫ਼ ਇਕ ਜਾਨੀ ਨੁਕਸਾਨ ਨਹੀਂ, ਸਗੋਂ ਪਰਿਵਾਰ ਦੀ ਆਮਦਨ ’ਤੇ ਵੀ ਵੱਡੀ ਸੱਟ ਹੁੰਦਾ ਹੈ। ਪਸ਼ੂਆਂ ਦੀ ਜ਼ਿੰਦਗੀ ਅਤੇ ਆਪਣੀ ਆਮਦਨ ਨੂੰ ਸੁਰੱਖਿਅਤ ਰੱਖਣ ਲਈ ਕਿਸਾਨਾਂ ਆਪਣੇ ਪਸ਼ੂਧਨ ਦਾ ਇਹ ਬੀਮਾ ਜਰੂਰ ਕਰਵਾਉਣਾ ਚਾਹੀਦਾ ਹੈ। ਡੇਅਰੀ ਕਿਸਾਨ ਅਤੇ ਪਸ਼ੂ ਦੋਵਾਂ ਲਈ ਇਹ ਬੀਮਾ ਨਹੀਂ ਸਗੋਂ ...
ਪੰਜਾਬ ਦੇ ਲੋਕ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਦੇ ਰਹੇ ਹਨ ਸਾਥ-ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਲੋਕ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਦੇ ਰਹੇ ਹਨ ਸਾਥ-ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਮਾਲੇਰੋਕਟਲਾ, 4 ਮਈ:               ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਖੁਸ਼ਹਾਲ ਅਤੇ ਨਸ਼ਾ ਰਹਿਤ ਬਣਾਉਣ ਲਈ ਵਿੱਢੀ ਮੁਹਿੰਮ ਦੀ ਰਾਜ ਦੇ ਲੋਕਾਂ ਵੱਲੋਂ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਸਾਥ ਦੇ ਰਹੇ ਹਨ। ਪੰਜਾਬ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀ ਜਾਵੇਗਾ, ਰਾਜ ਸਰਕਾਰ ਇਸਦੇ ਲਈ ਸਿਰਤੋੜ ਯਤਨ ਕਰ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਿਡਨੀ ਗਾਰਡਨ, ਖੰਨਾ ਰੋਡ ਮਾਲੇਰੋਕਟਲਾ ਵਿਖੇ ਜ਼ਿਲ੍ਹਾ ਪੱਧਰੀ ਵਿਲੇਜ ਡਿਫੈਂਸ ਕਮੇਟੀ ਅਤੇ ਵਾਰਡ ਸੁਰੱਖਿਆ ਕਮੇਟੀਆਂ ਦੀ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ।           ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ। ਸੂਬਾ ਸਰਕਾਰ ਨੇ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਲਈ 3500 ਕਰੋੜ ਰੁਪ...
ਡੀ.ਐੱਫ.ਐਸ.ਸੀ. ਤੇ ਸਮੂਹ ਖਰੀਦ ਏਜੰਸੀਆਂ ਦੇ  ਮੈਨੇਜਰਾਂ ਵੱਲੋਂ ਸਟੋਰੇਜ ਪੁਆਇੰਟਾਂ ਉੱਪਰ ਅਣਲੋਡਿੰਗ ਦੀ ਸਥਿਤੀ ਦਾ ਲਿਆ ਜਾਇਜ਼ਾ

ਡੀ.ਐੱਫ.ਐਸ.ਸੀ. ਤੇ ਸਮੂਹ ਖਰੀਦ ਏਜੰਸੀਆਂ ਦੇ ਮੈਨੇਜਰਾਂ ਵੱਲੋਂ ਸਟੋਰੇਜ ਪੁਆਇੰਟਾਂ ਉੱਪਰ ਅਣਲੋਡਿੰਗ ਦੀ ਸਥਿਤੀ ਦਾ ਲਿਆ ਜਾਇਜ਼ਾ

National, Politics, Punjab
ਮੋਗਾ 4 ਮਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜਿੱਥੇ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਰਿਹਾ ਹੈ ਉਸਦੇ ਨਾਲ ਹੀ ਮੰਡੀਆਂ ਵਿੱਚ ਖ੍ਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਵੱਲ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਖ਼ਾਸ ਧਿਆਨ ਦੇ ਰਿਹਾ ਹੈ ਤਾਂ ਕਿ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਕਤ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਦਿਆਂ  ਜ਼ਿਲਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਮੋਗਾ ਸ੍ਰੀਮਤੀ ਗੀਤਾ ਬਿਸ਼ੰਭੂ ਅਤੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਵੱਲੋਂ ਵੱਖ-ਵੱਖ ਸਟੋਰੇਜ ਪੁਆਇੰਟਾਂ ਤੇ ਨਿਜੀ ਤੌਰ ਤੇ ਜਾ ਕੇ ਅਣਲੋਡਿੰਗ ਦੀ ਸਥਿਤੀ ਦਾ ਜਾਇਜਾ ਲਿਆ ਅਤੇ ਸਬੰਧਤ ਠੇਕੇਦਾਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਗੁਦਾਮਾਂ ਵਿੱਚ ਅਣਲੋਡਿੰਗ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕੀਤੀ ਜਾਵੇ ਤਾਂ ਜੋ ਮੰਡੀਆਂ ਵਿੱਚ ਲਿਫਟਿੰਗ ਜਲਦੀ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਹੁਣ ਤੱਕ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਮੰਡੀਆਂ ਵਿੱਚ ਆਪਣੀ ਫਸਲ ਵੇਚਣ, ਪੈਮੇਂਟ ਦੀਆਂ ਸੁਵਿਧਾਵਾਂ ਮੁ...
ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਮੌਕੇ ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ਼

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਮੌਕੇ ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ਼

National, Politics, Punjab
ਨੰਗਲ 04  ਮਈ () ਸਾਡਾ.ਐਮ.ਐਲ.ਏ.ਸਾਡੇ ਵਿੱਚ ਮੁਹਿੰਮ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਨਿਰੰਤਰ ਜਾਰੀ ਹੈ। ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋ ਲਗਾਏ ਜਾ ਰਹੇ ਵਿਸੇਸ਼ ਕੈਂਪ ਵਿਚ ਇਲਾਕੇ ਦੇ ਵੱਡੀ ਗਿਣਤੀ ਲੋਕ ਆਪਣੀਆਂ ਸਮੱਸਿਆਵਾ/ਮੁਸ਼ਕਿਲਾਂ ਲੈ ਕੇ ਪਹੁੰਚਦੇ ਹਨ, ਕੈਬਨਿਟ ਮੰਤਰੀ ਵੱਲੋਂ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਿਲਾ ਹੱਲ ਕਰਨ ਦੇ ਨਿਰਦੇਸ਼ ਦੇ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਪਹੁੰਚਾਈ ਜਾ ਰਹੀ ਹੈ। ਨੰਗਲ 2ਆਰਬੀਆਰ ਵਿੱਚ ਲੱਗੇ ਕੈਂਪ ਵਿੱਚ ਪਹੁੰਚੇ ਲੋਕਾਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਹੈ।      ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਤੇ ਪਿੰਡਾਂ ਦੇ ਵਿਕਾਸ ਦੀ ਰਫਤਾਰ ਨੂੰ ਗਤੀ ਦੇ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਰਹੀ ਹੈ। ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ, ਪੰਜਾਬ ਵਿੱਚ ਹੁਣ ਸੰਨਤਕਾਰ ਆਪਣੀਆਂ ਉਦਯੋਗਿਕ ਇਕਾਇਆ ਸਥਾਪਿਤ ਕਰਨ ਲਈ ਰੁਚੀ ਵਿਖਾ ਰਹੇ ਹਨ। ਉਨ੍ਹਾਂ ਦੇ ਹਲਕੇ ਵਿੱਚ ਵੀ ਸੰਨਤਕਾਰਾਂ ਵੱਲੋਂ ਆਪਣੇ ਪ੍ਰੋਜੈਕਟ ਲਗਾਉਣ ਲਈ ਢੁਕਵੀ ਥਾਂ ਦੀ ਭਾਲ ਕ...
ਗੁਰਲਾਲ ਘਨੌਰ ਵੱਲੋਂ ਸੈਦਖੇੜੀ ਵਿਖੇ 1.32 ਕਰੋੜ ਨਾਲ ਸਕੂਲ ਆਫ ਹੈਪੀਨੈੱਸ ਅਤੇ ਹਾਈ ਸਕੂਲ ਵਿੱਚ 25 ਲੱਖ 2 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ

ਗੁਰਲਾਲ ਘਨੌਰ ਵੱਲੋਂ ਸੈਦਖੇੜੀ ਵਿਖੇ 1.32 ਕਰੋੜ ਨਾਲ ਸਕੂਲ ਆਫ ਹੈਪੀਨੈੱਸ ਅਤੇ ਹਾਈ ਸਕੂਲ ਵਿੱਚ 25 ਲੱਖ 2 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਣ

National, Politics, Punjab
ਰਾਜਪੁਰਾ/ਘਨੌਰ 3 ਮਈ ਮੁੱਖ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆਈ ਜਾ ਰਹੀ ਕ੍ਰਾਂਤਿਕਾਰੀ ਬਦਲਾਅ ਦੀ ਇੱਕ ਹੋਰ ਕੜੀ ਤਹਿਤ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਸੈਦਖੇੜੀ ਵਿਖੇ 1.32 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਤੌਰ 'ਤੇ ਤਿਆਰ ਕੀਤੇ ਸਕੂਲ ਆਫ ਹੈਪੀਨੈੱਸ ਸੈਦਖੇੜੀ ਅਤੇ ਸਰਕਾਰੀ ਹਾਈ ਸਕੂਲ ਸੈਦਖੇੜੀ ਵਿੱਚ ਹੋਏ 25 ਲੱਖ 2 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ। ਇਸ ਮੌਕੇ ਵਿਧਾਇਕ ਘਨੌਰ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਬਾਰੇ ਨਵੀਂ ਸੋਚ ਅਤੇ ਜ਼ਮੀਨੀ ਪੱਧਰ ਉੱਤੇ ਹੋ ਰਹੇ ਵਿਕਾਸ ਕਾਰਜਾਂ ਨੇ ਸਕੂਲੀ ਸਿੱਖਿਆ ਨੂੰ ਇੱਕ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਕੂਲਾਂ ਨੂੰ ਕੇਵਲ ਇਮਾਰਤਾਂ ਤੱਕ ਸੀਮਤ ਨਹੀਂ ਰੱਖਿਆ, ਸਗੋਂ ਉਨ੍ਹਾਂ ਨੂੰ ਬੱਚਿਆਂ ਦੀਆਂ ਜ਼ਿੰਦਗੀਆਂ ਵਿੱਚ ਆਨੰਦ, ਆਤਮ-ਵਿਕਾਸ ਅਤੇ ਨਵੀਂ ਦਿਸ਼ਾ ਦੇਣ ਵਾਲੇ ਕੇਂਦਰਾਂ ਵਜੋਂ ਤਬਦੀਲ ਕੀਤਾ ਜਾ ਰਿਹਾ ਹੈ। ਸੈਦਖੇੜੀ ਦੇ ਸਰਕਾਰੀ ਹਾਈ ਸਕੂਲ ਵਿੱਚ ਬਣੇ ਸਕੂਲ ਆਫ ਹੈਪੀਨੈੱਸ ਦਾ ਉਦੇਸ਼ ਬੱਚਿਆਂ ਨੂੰ ਮਾਨਸਿਕ ਤਣਾਅ ਤੋਂ ...