Thursday, September 24
Shadow

National

ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀ

ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀ

National, Politics, Punjab
ਚੰਡੀਗੜ੍ਹ/ਨੰਗਲ, 3 ਮਈ: ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਖਾਕਾ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਸੂਬਾ ਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਜ਼ਮੀਨੀ ਪੱਧਰ ਉੱਤੇ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਕੇਵਲ ਨੀਂਹ ਪੱਥਰ ਨਹੀਂ, ਬਲਕਿ ਵਿਕਾਸ ਕਾਰਜਾਂ ਦੀ ਠੋਸ ਨੀਂਹ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬਹੁ-ਕਰੋੜੀ ਫਲਾਈਓਵਰ ਦੇ ਉਦਘਾਟਨ ਨਾਲ ਨੰਗਲ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੀ ਹੈ। ਇਹ ਫਲਾਈਓਵਰ, ਜੋ ਮੁਕੰਮਲ ਨਾ ਹੋਣ ਕਾਰਨ ਲੰਬੇ ਸਮੇਂ ਤੋਂ ਸਮੱਸਿਆ ਬਣਿਆ ਹੋਇਆ ਸੀ, ਹੁਣ ਪੂਰੀ ਤਰ੍ਹਾਂ ਕਾਰਜਸ਼ੀਲ ਹੈ, ਜਿਸ ਨਾਲ ਕਾਰੋਬਾਰ ਨੂੰ ਉਤਸ਼ਾਹ ਮਿਲਿਆ ਹੈ ਅਤੇ ਲੋਕਾਂ ਲਈ ਆਉਣਾ-ਜਾਣਾ ਸੁਖਾਲਾ ਹੋ ਗਿਆ ਹੈ। ਇਸਦੇ ਮੁਕੰਮਲ ਹੋਣ ਨਾਲ ਸ਼ਹਿਰ ਵਿੱਚ ਰਾਹਤ ਅਤੇ ਨਵੀਂ ਊਰਜਾ ਦੀ ਲਹਿਰ ਦੇਖਣ ਨੂੰ ਮਿਲੀ ਹੈ। ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ 'ਤੇ ਚਾਨਣਾ ਪਾਉਂਦਿਆਂ ਸਿੱਖਿਆ ਮੰਤਰੀ ਨੇ ਕ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪਹੁੰਚੀ ਫੈਸਲਾਕੁੰਨ ਦੌਰ ਵਿੱਚ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪਹੁੰਚੀ ਫੈਸਲਾਕੁੰਨ ਦੌਰ ਵਿੱਚ

National, Politics, Punjab
ਚੰਡੀਗੜ੍ਹ, 3 ਮਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਵਿੱਢੀ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫੈਸਲਾਕੁੰਨ ਦੌਰ ਵਿੱਚ ਪਹੁੰਚ ਗਈ ਹੈ ਜਿੱਥੇ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਵਿੱਚ ਹਰ ਪਿੰਡ ਤੇ ਵਾਰਡ ਇਸ ਦਾ ਹਿੱਸਾ ਬਣ ਰਿਹਾ ਹੈ। ਪੰਜਾਬ ਦੇ 6 ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆ, ਗੁਰਮੀਤ ਸਿੰਘ ਖੁੱਡੀਆ ਤੇ ਬਰਿੰਦਰ ਕੁਮਾਰ ਗੋਇਲ, 19 ਵਿਧਾਇਕਾਂ, ਚੇਅਰਮੈਨ ਅਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਸਬੰਧੀ ਮੀਟਿੰਗਾਂ ਕਰਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਲੋਕਾਂ ਨੂੰ ਲਾਮਬੰਦ ਕੀਤਾ। ਇਸ ਦੇ ਨਾਲ ਹੀ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦਾ ਅਹਿਦ ਲੈੰਦਿਆਂ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਮਾਨਸਾ ਵਿਖੇ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ੇ ਦੇ ਕਾਰੋਬਾਰ ਦੇ ਫੈਲਾਅ ਦਾ ਠੀਕਰਾ ਪਿਛਲੀਆਂ ਸਰਕਾਰਾਂ ਸਿਰ ਭੰਨਿਆ ਜੋ ਧਰਮ ਅਤੇ ਪਰਿਵਾਰਵਾਦ ਦੀ ਰਾਜਨੀਤੀ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹੁ...
ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ

ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ

National, Politics, Punjab
ਗੜਸ਼ੰਕਰ, 3 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੜਸ਼ੰਕਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਯੂਥ ਕਲੱਬ ਲੀਡਰਸ਼ਿਪ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਨੌਜਵਾਨਾਂ ਨੂੰ ਰਾਸ਼ਟਰ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ। ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਦੇਸ਼ ਦੀ ਬਣਤਰ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਆਏ ਆਮ ਆਦਮੀ ਪਾਰਟੀ ਦੇ ਨੌਜਵਾਨ ਸਿਪਾਹੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਹੀ ਦੇਸ਼ ਦੀ ਅਸਲ ਤਾਕਤ ਹੈ। ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਵੀਰਾਂ ਨੇ ਬਹੁਤ ਘੱਟ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਵਾਰ ਦਿੱਤੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਸਿਰਫ਼ 23 ਸਾਲਾਂ ਅਤੇ ਕਰਤਾਰ ਸਿੰਘ ਸਰਾਭਾ ਸਿਰਫ਼ 19 ਸਾਲਾਂ ਦੀ ਉਮਰ 'ਚ ਸ਼ਹੀਦ ਹੋਏ ਪਰ ਉਹ ਅਜੇ ਵੀ ਹਰ ਭਾਰਤੀ ਦੇ ਦਿਲ ਵਿੱਚ ਜਿਉਂਦੇ ਹਨ। ਉਨ੍ਹਾਂ ਦੀ ਸ਼ਹਾਦਤ ਕਾਰਨ ਉਹ ਹਮੇਸ਼ਾ 23 ਤੇ 19 ਸਾਲਾਂ ਦੇ ਹੀ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰ ਸਿੰਘ ਸਰਾਭਾ ਦੇ ਪਰ...
ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

National, Politics, Punjab
ਚੰਡੀਗੜ੍ਹ, 3 ਮਈ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੀ 5 ਮਈ ਨੂੰ ਰੱਖੀ ਗਈ ਮੀਟਿੰਗ ਦਾ ਬਾਈਕਾਟ ਕਰੇਗੀ। ਮੀਟਿੰਗ ਨੂੰ ਪੂਰੀ ਤਰ੍ਹਾਂ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਸ੍ਰੀ ਗੋਇਲ ਨੇ ਕਿਹਾ ਕਿ 255ਵੀਂ ਵਿਸ਼ੇਸ਼ ਮੀਟਿੰਗ ਸੱਦਣ ਲਈ ਢੁਕਵੇਂ ਪ੍ਰੋਟੋਕੋਲ ਦੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਕਿਹਾ, ‘‘1976 ਦੇ ਰੈਗੂਲੇਸ਼ਨਜ਼ ਦੇ ਰੈਗੂਲੇਸ਼ਨ-3 ਤਹਿਤ ਬੀ.ਬੀ.ਐਮ.ਬੀ. ਨੂੰ ਮੀਟਿੰਗ ਰੱਖਣ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦੇਣਾ ਲਾਜ਼ਮੀ ਹੈ।’’ ਉਨ੍ਹਾਂ ਕਿਹਾ ,‘‘ਅਸੀਂ ਮੀਟਿੰਗ ਵਿੱਚ ਉਦੋਂ ਤੱਕ ਹਿੱਸਾ ਨਹੀਂ ਲਵਾਂਗੇ, ਜਦੋਂ ਤੱਕ ਬੀ.ਬੀ.ਐਮ.ਬੀ. ਢੁਕਵੀਆਂ ਪ੍ਰਕਿਰਿਆਵਾਂ ਦੀ ਪਾਲਣਾ ਨਹੀਂ ਕਰਦਾ।’’ ਬੀ.ਬੀ.ਐਮ.ਬੀ. ਦੇ ਚੇਅਰਮੈਨ ਨੂੰ ਸਖ਼ਤ ਸ਼ਬਦਾਂ ਵਿੱਚ ਲਿਖੇ ਪੱਤਰ ਵਿੱਚ ਪੰਜਾਬ ਸਰਕਾਰ ਨੇ ਮੀਟਿੰਗ ਤੋਂ ਪਹਿਲਾਂ ਬੀ.ਬੀ.ਐਮ.ਬੀ. ਨੂੰ ਆਪਣਾ ਪੱਖ ਰੱਖ ਦਿੱਤਾ ਹੈ। ਸੂਬਾ  ਸਰਕਾਰ ਨੇ ਲਿਖਿਆ ਹੈ ਕਿ ਇਹ ਮੀਟਿੰਗ ਗ਼ੈਰ-ਵਾਜਬ ਤਰੀਕੇ ਅਤੇ ਸ...
ਜਲੰਧਰ ਦੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ

ਜਲੰਧਰ ਦੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ

National, Politics, Punjab
ਜਲੰਧਰ, 3 ਮਈ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਸੈਂਕੜੇ ਮੈਂਬਰਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚੋਂ ਨਸ਼ੇ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਹਲਫ਼ ਦਿਵਾਇਆ। ਪੇਂਡੂ ਸੁਰੱਖਿਆ ਕਮੇਟੀਆਂ ਨੂੰ ਸਹੁੰ ਚੁਕਾਉਣ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 31 ਮਈ ਤੱਕ ਪੰਜਾਬ ਨਸ਼ਾ ਮੁਕਤ ਸੂਬਾ ਹੋਵੇਗਾ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਮੌਜੂਦ ਸਨ। ਪੀ.ਏ.ਪੀ. ਗਰਾਊਂਡ ਵਿਖੇ ਹਜ਼ਾਰਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀ ਫੌਜ ਪਹਿਲਾਂ ਜੰਗ ਜਿੱਤਣ ਲਈ ਨਕਸ਼ਾ ਤਿਆਰ ਕਰਦੀ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਨੇ ਵੀ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਜ਼ਬੂਤ ਨਕਸ਼ਾ ਤਿਆਰ ਕੀਤਾ ਹੈ। ਨਕਸ਼ਾ ਬਣਨ ਤੋਂ ਬਾਅਦ, ਨਸ਼ਿਆਂ ਵਿਰੁੱਧ ਜੰਗ ਹੁਣ ਯੋਜਨਾਬੱਧ ਤਰੀਕੇ ਨਾਲ ਸ਼ੁਰੂ ...
“ਸਸ਼ਕਤ ਨਾਰੀ ਹੀ ਸਸ਼ਕਤ ਸਮਾਜ ਦੀ ਨੀਂਹ ਹੁੰਦੀ ਹੈ” — ਡਾ. ਬਲਜੀਤ ਕੌਰ

“ਸਸ਼ਕਤ ਨਾਰੀ ਹੀ ਸਸ਼ਕਤ ਸਮਾਜ ਦੀ ਨੀਂਹ ਹੁੰਦੀ ਹੈ” — ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 3 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ ਨਿਰਭਰ, ਸਸ਼ਕਤ ਤੇ ਮਜਬੂਤ ਬਣਾਉਣ ਵੱਲ ਨਿਰੰਤਰ ਯਤਨਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਸੁਵਿਧਾ ਲਈ ਮੁਫ਼ਤ ਬੱਸ ਯਾਤਰਾ ਸਕੀਮ ਲਾਗੂ ਕੀਤੀ ਗਈ ਹੈ। ਇਸ ਸਕੀਮ ਤਹਿਤ ਸਾਲ 2023-24 ਅਤੇ 2024-25 ਦੌਰਾਨ ਪੰਜਾਬ ਦੀਆਂ ਔਰਤਾਂ ਵੱਲੋਂ 13 ਕਰੋੜ ਮੁਫ਼ਤ ਬੱਸ ਯਾਤਰਾਵਾਂ ਕਰਦਿਆਂ ਇਸ ਯੋਜਨਾ ਦਾ ਲਾਭ ਲਿਆ ਗਿਆ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਔਰਤਾਂ ਨੂੰ ਘਰੋਂ ਬਾਹਰ ਨਿਕਲਣ, ਸਿੱਖਿਆ, ਰੋਜ਼ਗਾਰ, ਸਿਹਤ ਤੇ ਹੋਰ ਜ਼ਰੂਰੀ ਸੇਵਾਵਾਂ ਤੱਕ ਆਸਾਨ ਪਹੁੰਚ ਦੇਣ ਵਾਲੀ ਹੈ। ਇਸ ਯੋਜਨਾ ਨੇ ਔਰਤਾਂ ਨੂੰ ਸਿਰਫ਼ ਆਵਾਜਾਈ ਦੀ ਸੁਵਿਧਾ ਹੀ ਨਹੀਂ ਦਿੱਤੀ, ਸਗੋਂ ਉਨ੍ਹਾਂ ਦੀ ਨਿੱਜੀ ਆਜ਼ਾਦੀ, ਸਵੈ-ਮਾਣ ਤੇ ਜੀਵਨ ਦੇ ਹਰ ਖੇਤਰ ਵਿੱਚ ਸਰਗਰਮ ਭਾਗੀਦਾਰੀ ਨੂੰ ਵੀ ਨਵਾਂ ਹੌਸਲਾ ਦਿੱਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬਾ ਸਰਕ...
ਪਾਣੀਆਂ ਦੇ ਮੁੱਦੇ ‘ਤੇ ਝੂਠਾ ਪ੍ਰਚਾਰ ਕਰ ਰਿਹੈ ਹਰਿਆਣਾ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਤੱਥਾਂ ਨਾਲ ਸਬੂਤ ਕੀਤੇ ਜਨਤਕ

ਪਾਣੀਆਂ ਦੇ ਮੁੱਦੇ ‘ਤੇ ਝੂਠਾ ਪ੍ਰਚਾਰ ਕਰ ਰਿਹੈ ਹਰਿਆਣਾ, ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਤੱਥਾਂ ਨਾਲ ਸਬੂਤ ਕੀਤੇ ਜਨਤਕ

National, Politics, Punjab
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 3 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਖਿਆ ਹੈ ਕਿ ਪਾਣੀਆਂ ਦੇ ਮੁੱਦੇ 'ਤੇ ਹਰਿਆਣਾ ਭਰਮ ਫੈਲਾ ਰਿਹਾ ਹੈ। ਅੱਜ ਇੱਥੇ ਉਨ੍ਹਾਂ ਨੇ ਇਸ ਵਿਸ਼ੇ ਸਬੰਧੀ ਸਾਰੇ ਤੱਥ ਜਨਤਕ ਕਰਦਿਆਂ ਕਿਹਾ ਕਿ ਪੰਜਾਬ ਨੇ ਕਿਸੇ ਦਾ ਹੱਕ ਨਹੀਂ ਰੋਕਿਆ ਪਰ ਨਾਲ ਹੀ ਉਨ੍ਹਾਂ ਦੁਹਰਾਇਆ ਕਿ ਪੰਜਾਬ ਆਪਣਾ ਹੱਕ ਛੱਡੇਗਾ ਵੀ ਨਹੀਂ ਅਤੇ ਕੇਂਦਰ ਜਾਂ ਹਰਿਆਣਾ ਦੇ ਦਬਾਅ ਅੱਗੇ ਝੁਕੇਗਾ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਪੰਜਾਬ ਦੇ ਹਿੱਤ ਸਭ ਤੋਂ ਪਹਿਲਾਂ ਹਨ ਅਤੇ ਪੰਜਾਬ ਦੇ ਪਾਣੀਆਂ 'ਤੇ ਸਿਰਫ਼ ਪੰਜਾਬ ਦਾ ਹੱਕ ਹੈ। ਇਸ ਵਿਸ਼ੇ ਸਬੰਧੀ ਵਿਸਥਾਰ ਨਾਲ ਤੱਥ ਰੱਖਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਡੈਮਾਂ ਵਿੱਚ ਜੋ ਪਾਣੀ ਜਮ੍ਹਾ ਹੁੰਦਾ ਹੈ, ਉਸ ਅਨੁਸਾਰ ਪਾਣੀ ਦੀ ਵੰਡ ਪਿਛਲੇ ਲਗਭਗ 44 ਸਾਲਾਂ ਤੋਂ ਹੁੰਦੀ ਆ ਰਹੀ ਹੈ। ਹਰਿਆਣਾ ਨੂੰ ਇਸ ਵਰ੍ਹੇ 2.987 ਐਮਏਐਫ ਪਾਣੀ ਅਲਾਟ ਹੋਇਆ ਸੀ ਅਤੇ ਉਹ ਆਪਣੇ ਅਲਾਟ ਕੀਤੇ ਪਾਣੀ ਦੀ ਵਰਤੋਂ ਪਹਿਲਾਂ ਹੀ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵੱਲੋਂ...
ਪੰਜਾਬ ਦੀ ਮਾਨ ਸਰਕਾਰ ਨੇ ਜੀਐਸਟੀ ਪ੍ਰਾਪਤੀ ਵਿੱਚ ਕੀਤਾ ਰਿਕਾਰਡ ਕਾਇਮ – ਅਪ੍ਰੈਲ ਵਿੱਚ 2654 ਕਰੋੜ ਰੁਪਏ ਦੀ ਇਤਿਹਾਸਕ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਪੰਜਾਬ ਦੀ ਮਾਨ ਸਰਕਾਰ ਨੇ ਜੀਐਸਟੀ ਪ੍ਰਾਪਤੀ ਵਿੱਚ ਕੀਤਾ ਰਿਕਾਰਡ ਕਾਇਮ – ਅਪ੍ਰੈਲ ਵਿੱਚ 2654 ਕਰੋੜ ਰੁਪਏ ਦੀ ਇਤਿਹਾਸਕ ਪ੍ਰਾਪਤੀ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 3 ਮਈ ਰਾਜ ਦੀ ਵਿੱਤੀ ਸਿਹਤ ਵਿੱਚ ਲਗਾਤਾਰ ਉੱਪਰ ਵੱਲ ਵਧਦੇ ਰੁਝਾਨ ‘ਤੇ ਰੋਸ਼ਨੀ ਪਾਉਂਦਿਆਂ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇਸ ਸਾਲ ਅਪ੍ਰੈਲ ਵਿੱਚ 2653.77 ਕਰੋੜ ਰੁਪਏ ਦੀ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਨਾਲ ਕਿਸੇ ਮਹੀਨੇ ਵਿੱਚ ਹੁਣ ਤੱਕ ਦਾ ਸੱਭ ਤੋਂ ਵੱਧ ਜੀ.ਐਸ.ਟੀ ਮਾਲੀਆ ਇਕੱਤਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 2025 ਦੇ ਜੀ.ਐਸ.ਟੀ ਮਾਲੀਏ ਵਿੱਚ ਅਪ੍ਰੈਲ 2024 ਦੇ ਮੁਕਾਬਲੇ 19.77 ਫੀਸਦੀ ਅਤੇ ਅਤੇ ਮਾਰਚ 2025 ਦੇ ਮੁਕਾਬਲੇ 30.84 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮਹੱਤਵਪੂਰਨ ਵਾਧਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਪ੍ਰਭਾਵਸ਼ੀਲਤਾ ਅਤੇ ਕਰਦਾਤਾਵਾਂ ਵਿੱਚ ਵੱਧ ਰਹੀ ਕਰਪਾਲਣਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 2025 ਲਈ ਕੁੱਲ ਜੀਐਸਟੀ...
‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

National, Politics, Punjab
ਚੰਡੀਗੜ੍ਹ, 3 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਾਂਗ ਸੂਬਾ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਵਿੱਚ ਵੀ ਮੋਹਰੀ ਭੂਮਿਕਾ ਨਿਭਾਏਗਾ। ਨਸ਼ਿਆਂ ਵਿਰੁੱਧ ਪੈਦਲ ਯਾਤਰਾ ਵਿੱਚ ਹਿੱਸਾ ਲੈਣ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਹੋਰ ਕੌਮੀ ਨਾਇਕਾਂ ਨੇ ਦੇਸ਼ ਨੂੰ ਆਜ਼ਾਦੀ ਦੇ ਰਾਹ 'ਤੇ ਤੋਰਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਅੱਜ ਪੰਜਾਬ ਦੇਸ਼ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਧਰਤੀ ਨੇ ਜਰਨੈਲ, ਦੇਸ਼ ਭਗਤ ਅਤੇ ਉੱਘੇ ਖਿਡਾਰੀ ਪੈਦਾ ਕੀਤੇ ਹਨ, ਜਿਨ੍ਹਾਂ ਨੇ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਦੇ ਖੇਤਰ ਵਿੱਚ ਵੱਧ-ਚੜ੍ਹ ਕੇ ਹੰਭਲਾ ਮਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ 'ਨਸ਼ਿਆਂ ਵਿਰੁੱਧ ਪਦਯਾਤਰਾ' ਵਿੱਚ ਹਿੱਸਾ...
ਜਿਲ੍ਹਾ ਮੈਜਿਸਟਰੇਟ ਵੱਲੋਂ ਨੀਟ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇੱਕਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ

ਜਿਲ੍ਹਾ ਮੈਜਿਸਟਰੇਟ ਵੱਲੋਂ ਨੀਟ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇੱਕਠੇ ਹੋਣ ਤੇ ਪਾਬੰਦੀ ਦੇ ਹੁਕਮ ਜਾਰੀ

National, Politics, Punjab
ਫਰੀਦਕੋਟ 2 ਮਈ () ਜਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਫਰੀਦਕੋਟ ਵਿੱਚ ਸਥਾਪਿਤ ਕੀਤੇ ਗਏ ਦੋ ਪ੍ਰੀਖਿਆ ਕੇਂਦਰ ਪੀ.ਐਮ. ਸ੍ਰੀ ਕੇ.ਵੀ ਸਕੂਲ ਫਰੀਦਕੋਟ ਅਤੇ ਡਾ. ਮਹਿੰਦਰ ਸਿੰਘ ਸਾਂਭੀ, ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇੱਕਠੇ ਹੋਣ ਤੇ ਮਿਤੀ 3.5.2025 ਤੋਂ 4.5.2025 ਤੱਕ ਪਾਬੰਦੀ ਲਗਾਈ ਹੈ। ਇਹ ਹੁਕਮ ਉਨ੍ਹਾਂ ਵਿਅਕਤੀਆਂ ਦੇ ਲਾਗੂ ਨਹੀਂ ਹੋਵੇਗਾ ਜੋ ਇਹਨਾਂ ਪ੍ਰੀਖਿਆਵਾਂ ਵਿੱਚ ਪ੍ਰੀਖਿਆਰਥੀ ਹਿੱਸਾ ਲੈ ਰਹੇ ਹਨ ਅਤੇ ਜੋ ਪ੍ਰੀਖਿਆ ਦੌਰਾਨ ਡਿਊਟੀ ਦੇ ਹੋਣਗੇ। ਜਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿਖੇ ਮਿਤੀ 4.5.2025 ਨੂੰ ਨੈਸ਼ਨਲ ਟੈਸਟਿੰਗ ਏਜੰਸੀ ਦੀ ਤਰਫੋਂ ਨੀਟ ਪ੍ਰੀਖਿਆ ਲਈ ਜਾ ਰਹੀ ਹੈ। ਜਿਸ ਸਬੰਧੀ ਜਿਲ੍ਹਾ ਫਰੀਦਕੋਟ ਵਿੱਚ 2 ਸੈਂਟਰ ਪੀ.ਐਮ. ਸ੍ਰੀ ਕੇ.ਵੀ ਸਕੂਲ ਫਰੀਦਕੋਟ ਅਤੇ ਡਾ. ਮਹਿੰਦਰ ਸਿੰਘ ਸਾਂਭੀ, ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਸਥਾਪਿਤ ਕੀਤੇ ਗਏ ਹਨ। ਉਨ੍ਹ...