ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰੀ ਰਾਜ ਮੰਤਰੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਅੱਗੇ ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਨਾਲ ਨਾਲ ਪੂਰੇ ਪੰਜਾਬ ਵਿੱਚ ਸਟੋਰੇਜ ਸਪੇਸ ਵਧਾਉਣ ਦਾ ਮੁੱਦਾ ਉਠਾਇਆ
ਖੰਨਾ (ਲੁਧਿਆਣਾ), 2 ਮਈ (000) ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿਖੇ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਅਤੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸਾਂਝੇ ਤੌਰ 'ਤੇ ਸ਼ੁੱਕਰਵਾਰ ਨੂੰ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਜਿ਼ਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ ਹੈ।
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਸ਼੍ਰੀਮਤੀ ਨਿਮੁਬੇਨ ਜਯੰਤੀਭਾਈ ਬੰਬਾਨੀਆ ਅੱਗੇ ਪੰਜਾਬ ਵਿੱਚ ਕਣਕ ਦੀ ਖ੍ਰੀਦ ਨਾਲ ਜੁੜੇ ਆੜਤੀਏ ਅਤੇ ਮਜ਼ਦੂਰਾਂ ਦੀਆਂ ਮੰਗ ਰੱਖਦਿਆ ਕਿਹਾ ਕਿ ਆੜ੍ਹਤੀਆਂ ਦੀ ਫੀਸ ਵਧਾਈ ਜਾਵੇ ਕਿਉਂਕਿ ਮਹਿੰਗਾਈ ਵਧੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰੀ ਰਾਜ ਮੰਤਰੀ ਅੱਗੇ ਪੂਰੇ ਪੰਜਾਬ ਵਿਚ ਸਟੋਰੇਜ ਸਪੇਸ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਅਸੀਂ ਸਾਰਾ ਅਨਾਜ਼ ਕੇ...








