ਪੰਜਾਬ ਸਰਕਾਰ; ਕਿਰਤੀਆਂ ਦੀ ਭਲਾਈ ਦੀ ਸਰਕਾਰ: ਸੌਂਦ
ਚੰਡੀਗੜ੍ਹ, 1 ਮਈ:
ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮਈ ਦਿਵਸ 'ਤੇ ਸਾਰੇ ਕਿਰਤੀਆਂ ਨੂੰ ਵਧਾਈ ਦਿੱੱਤੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਰਤੀਆਂ ਦੀ ਭਲਾਈ ਲਈ ਅਤੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਪਹਿਲ ਕਦਮੀਆਂ ਕੀਤੀਆਂ ਹਨ ਅਤੇ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵਲੋਂ 41 ਹਜ਼ਾਰ ਤੋਂ ਜ਼ਿਆਦਾ ਰਜਿਸਟਰਡ ਕਿਰਤੀਆਂ ਨੂੰ ਵੱਖ-ਵੱਖ ਸਕੀਮਾਂ ਤਹਿਤ ਪਿਛਲੇ ਵਿੱਤੀ ਸਾਲ ਵਿੱਚ ਕਰੀਬ 90 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਸ ਵਿੱਚ ਸਭ ਤੋਂ ਵੱਧ 45 ਕਰੋੜ ਰੁਪਏ ਉਸਾਰੀ ਕਾਮਿਆਂ ਦੇ ਬੱਚਿਆਂ ਲਈ ਸਿੱਖਿਆ ਵਜ਼ੀਫ਼ਾ, ਐਕਸ-ਗ੍ਰੇਸ਼ੀਆ ਤਹਿਤ 28 ਕਰੋੜ ਰੁਪਏ, ਸਿਹਤ ਬੀਮਾ ਤੇ ਸਰਜਰੀ ਲਈ 11 ਕਰੋੜ ਰੁਪਏ ਅਤੇ ਬਾਲੜੀ ਤੋਹਫਾ ਸਕੀਮ ਤਹਿਤ 85 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਗਈ ਹੈ। ਇਸੇ ਤਰ੍ਹਾਂ ਲੇਬਰ ਵੈਲਫੇਅਰ ਬੋਰਡ ਵਲੋਂ ਵੀ ਇਸ ਸਮੇਂ ਦੌਰਾਨ 6,737 ਲਾਭ ਪਾਤਰੀਆ...








