ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ 40 ਵਰ੍ਹਿਆਂ ਬਾਅਦ ਨਹਿਰੀ ਪਾਣੀ ਪੰਜਾਬ ਦੇ ਖੇਤਾਂ ਵਿੱਚ ਪੁੱਜਾ
ਚੰਡੀਗੜ੍ਹ, 30 ਅਪ੍ਰੈਲ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਸਦਕਾ ਸੂਬੇ ਦੇ ਕੰਢੀ ਖੇਤਰ ਦੇ ਹਜ਼ਾਰਾਂ ਕਿਸਾਨਾਂ ਨੂੰ ਕਰੀਬ ਚਾਰ ਦਹਾਕਿਆਂ ਦੇ ਲੰਮੇ ਅਰਸੇ ਦੀ ਉਡੀਕ ਪਿੱਛੋਂ ਸਿੰਜਾਈ ਲਈ ਨਹਿਰੀ ਪਾਣੀ ਮਿਲਿਆ ਹੈ, ਜੋ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਇੱਕ ਵੱਡੀ ਪ੍ਰਾਪਤੀ ਹੈ।
ਸਿੰਜਾਈ ਸਬੰਧੀ ਲੰਮੇ ਸਮੇਂ ਤੋਂ ਦਰਪੇਸ਼ ਚੁਣੌਤੀਆਂ ਅਤੇ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਬਹਾਲ ਕਰਨ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਮਾਨ ਸਰਕਾਰ ਨੇ ਨਹਿਰੀ ਪਾਣੀ ਦੀ ਵੰਡ ਲਈ ਸਿੰਜਾਈ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਪਿਛਲੀ ਕਾਂਗਰਸ ਸਰਕਾਰ ਦੇ 2019 ਤੋਂ 2022 ਤੱਕ ਦੇ ਅਰਸੇ ਵਿੱਚ ਖ਼ਰਚ ਕੀਤੀ ਕਰੀਬ 2046 ਕਰੋੜ ਰੁਪਏ ਦੀ ਰਾਸ਼ੀ ਨਾਲੋਂ ਲਗਭਗ 2.5 ਗੁਣਾਂ ਜ਼ਿਆਦਾ ਫੰਡ ਭਾਵ 2022 ਤੋਂ 2025 ਤੱਕ 4557 ਕਰੋੜ ਰੁਪਏ ਤੋਂ ਵੱਧ ਰਕਮ ਖ਼ਰਚ ਕੀਤੀ ਹੈ ਜਿਸ ਦੇ ਉਸਾਰੂ ਨਤੀਜੇ ਸਾਹਮਣੇ ਆਏ ਹਨ।
ਇਸ ਸਬੰਧੀ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਪ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਕਈ ਖੇਤਰਾਂ ਵਿੱਚ ਕਿਸਾਨਾਂ ਨੂੰ ਲਗਭਗ ...








