Wednesday, September 23
Shadow

National

ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

ਜ਼ਮੀਨੀ ਪੱਧਰ ‘ਤੇ ਹੋਵੇਗਾ ਨਸ਼ਿਆਂ ਦਾ ਖਾਤਮਾ: ਡੀਜੀਪੀ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੌਰਾਨ ਸਪੱਸ਼ਟ ਸੰਦੇਸ਼

National, Politics, Punjab
ਚੰਡੀਗੜ੍ਹ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਨੂੰ 'ਨਸ਼ਾ ਮੁਕਤ ਪੰਜਾਬ' ਬਣਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ 31 ਮਈ ਤੱਕ ਜ਼ਮੀਨੀ ਪੱਧਰ 'ਤੇ ਨਸ਼ਿਆਂ ਦੀ ਉਪਲਬਧਤਾ ਨੂੰ ਜ਼ੀਰੋ ਕਰਨ ਬਾਰੇ ਸਖ਼ਤ ਅਲਟੀਮੇਟਮ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਿੱਚ ਅਸਫਲ ਰਹਿਣ ‘ਤੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਪੱਧਰ ਤੱਕ ਦੇ ਸਾਰੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਡੀਜੀਪੀ ਵੱਲੋਂ ਅੱਜ ਸਪੈਸ਼ਲ ਡੀਜੀਪੀ ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ, ਏਡੀਜੀਪੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੀਲਾਭ ਕਿਸ਼ੋਰ ਅਤੇ ਏਡੀਜੀਪੀ ਲਾਅ ਐਂਡ ਆਰਡਰ ਨਰੇਸ਼ ਅਰੋੜਾ ਨਾਲ ਸਾਰੇ ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ (ਆਈਜੀਪੀਜ਼/ਡੀਆਈਜੀਜ਼) ਅਤੇ ਕਮਿਸ਼ਨਰ ਆਫ ਪੁਲਿਸ/ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਸੀਪੀਜ਼/ਐਸਐਸਪੀਜ਼) ਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ ਤਾਂ ਜੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾ...
ਬਦਲਦਾ ਪੰਜਾਬ: ਉਦਯੋਗ ਪੱਖੀ ਸੁਧਾਰਾਂ ਸਦਕਾ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ; 4 ਲੱਖ ਨੌਕਰੀਆਂ ਹੋਣਗੀਆਂ ਪੈਦਾ: ਤਰੁਨਪ੍ਰੀਤ ਸਿੰਘ ਸੌਂਦ

ਬਦਲਦਾ ਪੰਜਾਬ: ਉਦਯੋਗ ਪੱਖੀ ਸੁਧਾਰਾਂ ਸਦਕਾ ਇੱਕ ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ; 4 ਲੱਖ ਨੌਕਰੀਆਂ ਹੋਣਗੀਆਂ ਪੈਦਾ: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 29 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਵਿੱਚ 3 ਸਾਲਾਂ ਦੌਰਾਨ ਇੱਕ ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦੇ ਨਿਵੇਸ਼ ਪ੍ਰਸਤਾਵ ਮਿਲ ਚੁੱਕੇ ਹਨ। ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਦੀ ਸੰਜੀਦਗੀ ਅਤੇ ਸੁਹਿਰਦਤਾ ਸਦਕਾ ਪੰਜਾਬ ਸਰਕਾਰ ਨੂੰ ਮਾਰਚ 2022 ਤੋਂ ਲੈ ਕੇ ਹੁਣ ਤੱਕ 1,00,346 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਮਿਲੇ ਹਨ। ਇਸ ਸਦਕਾ 4 ਲੱਖ ਤੋਂ ਜ਼ਿਆਦਾ ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਸੌਂਦ ਨੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਨੇ ਬੀਤੇ ਕੱਲ੍ਹ ਪੰਜਾਬ ਦੇ ਕਈ ਸਨਅਤਕਾਰਾਂ ਨਾਲ ਉਦਯੋਗ ਭਵਨ ਵਿੱਚ ਮੀਟਿੰਗ ਵੀ ਕੀਤੀ ਸੀ ਅਤੇ ਉਨ੍ਹਾਂ ਦੀ ਫੀਡਬੈਕ ਲਈ ਤਾਂ ਜੋ ਸੂਬੇ ਵਿੱਚ ਮਾਹੌਲ ਹੋਰ ਉਦਯੋਗ ਪੱਖੀ ਕਰਨ ਲਈ ਨੀਤੀਆਂ ਤਿਆਰ ਕੀਤੀਆਂ ਜਾ ਸਕਣ। ਸੌਂਦ ਨੇ ਕਿਹਾ ਕਿ ਪੰਜਾਬ ਦੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲ...
ਪੰਜਾਬ ਦੇ ਬਿਜਲੀ ਖੇਤਰ ਵੱਲੋਂ ਇਤਿਹਾਸਕ ਪਹਿਲ: ਘੱਟ ਟੈਰਿਫ਼ ਦਰਾਂ ‘ਤੇ 2,400 ਮੈਗਾਵਾਟ ਤੋਂ ਵੱਧ ਸੂਰਜੀ ਊਰਜਾ ਖਰੀਦ ਸਬੰਧੀ ਸਮਝੌਤੇ ਸਹੀਬੱਧ: ਹਰਭਜਨ ਸਿੰਘ ਈਟੀ

ਪੰਜਾਬ ਦੇ ਬਿਜਲੀ ਖੇਤਰ ਵੱਲੋਂ ਇਤਿਹਾਸਕ ਪਹਿਲ: ਘੱਟ ਟੈਰਿਫ਼ ਦਰਾਂ ‘ਤੇ 2,400 ਮੈਗਾਵਾਟ ਤੋਂ ਵੱਧ ਸੂਰਜੀ ਊਰਜਾ ਖਰੀਦ ਸਬੰਧੀ ਸਮਝੌਤੇ ਸਹੀਬੱਧ: ਹਰਭਜਨ ਸਿੰਘ ਈਟੀ

National, Politics, Punjab
ਚੰਡੀਗੜ੍ਹ, 29 ਅਪ੍ਰੈਲ ਪੰਜਾਬ ਸਰਕਾਰ ਨੇ ਸਫ਼ਲਤਾਪੂਰਵਕ ਸੂਰਜੀ ਊਰਜਾ ਖਰੀਦ ਪਹਿਲਕਦਮੀਆਂ ਦੀ ਇੱਕ ਲੜੀ ਵਿੱਚ ਸਾਫ਼-ਸੁਥਰੇ ਅਤੇ ਵਧੇਰੇ ਟਿਕਾਊ ਭਵਿੱਖ ਵੱਲ ਮਹੱਤਵਪੂਰਨ ਕਦਮ ਚੁੱਕੇ ਹਨ। ਅੱਜ ਇੱਥੇ ਇੱਕ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ 15 ਅਪ੍ਰੈਲ, 2025 ਨੂੰ ਮੈਸਰਜ਼ ਸੇਲ ਇੰਡਸਟਰੀਜ਼ ਲਿਮਟਿਡ ਵਲੋਂ ਪੇਸ਼ ਕੀਤੇ ਗਏ ਦਿਲਚਸਪੀ ਦੀ ਪ੍ਰਗਟਾਵਾ ਨੂੰ ਪ੍ਰਵਾਨ ਕਰਦਿਆਂ ਸੂਰਜੀ ਊਰਜਾ ਖਰੀਦ ਲਈ  ਨਾਲ ਇੱਕ ਟੈਂਡਰ ‘ਤੇ ਹਸਤਾਖਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤਹਿਤ 25 ਸਾਲਾਂ ਦੀ ਮਿਆਦ ਲਈ 2.97 ਰੁਪਏ ਪ੍ਰਤੀ ਯੂਨਿਟ ਦੀ ਪ੍ਰਤੀਯੋਗੀ ਦਰ 'ਤੇ 400 ਮੈਗਾਵਾਟ ਸੂਰਜੀ ਊਰਜਾ ਖਰੀਦੀ ਜਾਵੇਗੀ। ਇਹ ਸੂਰਜੀ ਪ੍ਰੋਜੈਕਟ ਪੰਜਾਬ ਦੇ ਅੰਦਰ ਸਥਾਪਿਤ ਕੀਤੇ ਜਾਣਗੇ, ਜਿਸ ਨਾਲ ਸਥਾਨਕ ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਨੂੰ ਹੁਲਾਰਾ ਮਿਲੇਗਾ। ਸ੍ਰੀ ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਇਸੇ ਲੜੀ ਵਿੱਚ ਪੀ.ਐਸ.ਪੀ.ਸੀ.ਐਲ. ਨੇ 1,950 ਮੈਗਾਵਾਟ ਸੂਰਜੀ ਊਰਜਾ ਦ...
ਮੰਤਰੀ ਵੱਲੋਂ ਕਿਸਾਨਾਂ ਦੀ ਤੂੜੀ ਦੇ ਹੋਏ ਨੁਕਸਾਨ ਦੀ ਭਰਪਾਈ ਆਪਣੀ ਤਨਖ਼ਾਹ ਵਿੱਚੋਂ ਕਰਨ ਦਾ ਵਾਅਦਾ

ਮੰਤਰੀ ਵੱਲੋਂ ਕਿਸਾਨਾਂ ਦੀ ਤੂੜੀ ਦੇ ਹੋਏ ਨੁਕਸਾਨ ਦੀ ਭਰਪਾਈ ਆਪਣੀ ਤਨਖ਼ਾਹ ਵਿੱਚੋਂ ਕਰਨ ਦਾ ਵਾਅਦਾ

National, Politics, Punjab
ਚੰਡੀਗੜ੍ਹ/ਪਟਿਆਲਾ, 29 ਅਪ੍ਰੈਲ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਪਿੰਡ ਅਜਨੌਦਾ ਖ਼ੁਰਦ ਦੇ ਮਜ਼ਦੂਰ ਦਿਆਲ ਸਿੰਘ ਸਮੇਤ ਅੱਗ ਨਾਲ ਝੁਲਸਣ ਕਾਰਨ ਪੀ.ਜੀ.ਆਈ. ਵਿੱਚ ਜੇਰੇ ਇਲਾਜ ਮੋੜ ਮੰਡੀ ਤੇ ਫ਼ਰੀਦਕੋਟ ਦੇ ਦੋ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਸਿਹਤ ਮੰਤਰੀ ਅੱਜ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਕੈਦੂਪੁਰ ਵਿਖੇ ਬੀਤੀ 26 ਅਪ੍ਰੈਲ ਨੂੰ ਕਰੀਬ 16 ਏਕੜ ਕਣਕ ਦੇ ਨਾੜ ਨੂੰ ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡ ਕੈਦੂਪੁਰ ਦੇ ਜਿਨ੍ਹਾਂ ਕਿਸਾਨਾਂ ਦੇ ਨਾੜ ਨੂੰ ਅੱਗ ਲੱਗਣ ਨਾਲ ਤੂੜੀ ਦਾ ਨੁਕਸਾਨ ਹੋਇਆ ਹੈ, ਉਸ ਨੁਕਸਾਨ ਦੀ ਭਰਪਾਈ ਉਹ ਆਪਣੀ ਤਨਖ਼ਾਹ ਵਿਚੋਂ ਕਰਨਗੇ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਭਾਵਿਤ ਕਿਸਾਨਾਂ ਤੇ ਮਜ਼ਦੂਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਕ...
ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੀ ਖੁਬਸੂਰਤੀ ਨੂੰ ਕਾਇਮ ਰੱਖਣ ਲਈ ਦਿਨ ਰਾਤ ਕੀਤੀ ਜਾ ਰਹੀ ਸਫਾਈ

ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੀ ਖੁਬਸੂਰਤੀ ਨੂੰ ਕਾਇਮ ਰੱਖਣ ਲਈ ਦਿਨ ਰਾਤ ਕੀਤੀ ਜਾ ਰਹੀ ਸਫਾਈ

National, Politics, Punjab
ਫਾਜ਼ਿਲਕਾ 29 ਅਪ੍ਰੈਲ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਮਾਰਗਦਰਸ਼ਨ ਤੇ ਕਾਰਜਸਾਧਕ ਅਫਸਰ ਰੋਹਿਤ ਕੜਵਾਸਰਾ ਦੀ ਅਗਵਾਈ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਦਿਨ ਦੇ ਨਾਲ ਨਾਲ ਰਾਤਰੀ ਦੌਰਾਨ ਵੀ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਬੀਤੀ ਰਾਤ ਨਗਰ ਕੌਂਸਲ ਫਾਜ਼ਿਲਕਾ ਦੇ ਸਟਾਫ ਵੱਲੋਂ ਫਾਜ਼ਿਲਕਾ ਦੇ ਟੀ.ਵੀ ਟਾਵਰ ਰੋਡ, ਆਰਮੀ ਰੋਡ ਦੀ ਸਾਫ ਸਫਾਈ ਕੀਤੀ ਗਈ । ਕਾਰਜ ਸਾਧਕ ਅਫਸਰ ਨਗਰ ਕੌਂਸਲ ਰੋਹਿਤ ਕੜਵਾਸਰਾ ਨੇ ਦੱਸਿਆ ਕਿ ਸ਼ਹਿਰ ਦੀ ਖੁਬਸੂਰਤੀ ਨੂੰ ਕਾਇਮ ਰੱਖਣ ਲਈ ਨਗਰ ਕੌਂਸਲ ਵੱਲੋਂ ਵਿਸ਼ੇਸ਼ ਟੀਮਾ ਤਾਇਨਾਤ ਕੀਤੀਆ ਗਈਆ ਹਨ ਜੋ ਰੋਜ਼ਾਨਾ ਦਿਨ ਅਤੇ ਰਾਤ ਨੂੰ ਸ਼ਹਿਰ ਦੀ ਸਾਫ਼-ਸਫ਼ਾਈ ਦਾ ਕੰਮ ਸੰਭਾਲ ਰਹੀਆਂ ਹਨ। ਉਨ੍ਹਾਂ ਸਹਿਰ ਵਾਸੀਆਂ ਨੂੰ ਖੁੱਲ੍ਹੇ ਵਿੱਚ ਕੂੜਾ ਤੇ ਹੋਰ ਗੰਦਗੀ ਨਾ ਸੁੱਟਣ ਦੀ ਅਪੀਲ ਕੀਤੀ ਗਈ। ਸੁਪਰਡੰਟ ਸ੍ਰੀ ਨਰੇਸ਼ ਖੇੜਾ ਅਤੇ ਸੈਨਟਰੀ ਇੰਸਪੈਕਟਰ ਜਗਦੀਪ ਸਿੰਘ ਨੇ ਸ਼ਹਿਰ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾ ਅਤੇ ਦੁਕਾਨਾਂ ਦਾ ਕੂੜਾ ਗਿੱਲਾ ਅਤੇ ਸੁੱਕਾ ਵੱਖਰਾ ਵੱਖਰਾ ਕਰਕੇ...
ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਆਦੇਸ਼ ਜਾਰੀ ਸਮੂਹ ਅਧਿਕਾਰੀ ਤੇ ਕਰਮਚਾਰੀ ਬਿਨਾਂ ਆਗਾਹੀ ਆਗਿਆ ਦੇ ਸਟੇਸ਼ਨ ਨਾ ਛੱਡਣ

ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਆਦੇਸ਼ ਜਾਰੀ ਸਮੂਹ ਅਧਿਕਾਰੀ ਤੇ ਕਰਮਚਾਰੀ ਬਿਨਾਂ ਆਗਾਹੀ ਆਗਿਆ ਦੇ ਸਟੇਸ਼ਨ ਨਾ ਛੱਡਣ

National, Politics, Punjab
ਮਾਲੇਰਕੋਟਲਾ 29 ਅਪ੍ਰੈਲ :                 ਸਹਾਇਕ ਕਮਿਸ਼ਨਰ(ਈ) ਕਮ ਐਸ.ਡੀ.ਐਮ ਮਾਲੇਰਕੋਟਲਾ ਰਾਕੇਸ਼ ਪ੍ਰਕਾਸ਼ ਗਰਗ ਨੇ ਇੱਕ ਮਹੱਤਵਪੂਰਨ ਆਦੇਸ਼ ਜਾਰੀ ਕਰਦੇ ਹੋਏ ਸਮੂਹ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹ ਆਪਣੀ ਡਿਊਟੀ ਦੌਰਾਨ ਬਿਨਾਂ ਆਗਾਹੀ ਆਗਿਆ ਦੇ ਸਟੇਸ਼ਨ ਨਾ ਛੱਡਣ। ਇਨ੍ਹਾਂ ਆਦੇਸ਼ਾਂ ਦੇ ਅਨੁਸਾਰ, ਛੁੱਟੀ ਵਾਲੇ ਦਿਨ ਵੀ ਅਧਿਕਾਰੀ ਅਤੇ ਕਰਮਚਾਰੀ ਆਪਣਾ ਮੋਬਾਇਲ ਫੋਨ ਚਾਲੂ ਹਾਲਤ ਵਿੱਚ ਰੱਖਣਗੇ ਤਾਂ ਜੋ ਜ਼ਰੂਰਤ ਪੈਣ 'ਤੇ ਉਨ੍ਹਾਂ ਨਾਲ ਤੁਰੰਤ ਸੰਪਰਕ ਕੀਤਾ ਜਾ ਸਕੇ।           ਐਸ.ਡੀ.ਐਮ ਮਾਲੇਰਕੋਟਲਾ ਰਾਕੇਸ਼ ਪ੍ਰਕਾਸ਼ ਗਰਗ ਨੇ ਦੱਸਿਆ ਕਿ ਤਹਿਸੀਲ ਪੱਧਰ ਤੇ ਸਰਕਾਰੀ ਕੰਮਕਾਜ ਦੀ ਲਗਾਤਾਰ ਤਬਦੀਲ ਹੋ ਰਹੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਲਾਜ਼ਮੀ ਬਣ ਗਿਆ ਹੈ ਕਿ ਹਰ ਅਧਿਕਾਰੀ ਅਤੇ ਕਰਮਚਾਰੀ ਹਰ ਵੇਲੇ ਉਪਲਬਧ ਹੋਵੇ। ਕੋਈ ਵੀ ਅਚਾਨਕ ਆਉਣ ਵਾਲੀ ਅਪਾਤਕਾਲੀਨ ਸਥਿਤੀ ਜਾਂ ਜ਼ਰੂਰੀ ਕਾਰਜ ਵਿੱਚ ਅਧਿਕਾਰੀ ਦੀ ਤੁਰੰਤ ਹਾਜ਼ਰੀ ਨਿਭਾਉਣੀ ਬਹੁਤ ਜ਼ਰੂਰੀ ਹੁੰਦੀ ਹੈ। ਇਸ ਲਈ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਡਿਊਟੀ ਦੇ ਦੌਰਾਨ ਵਿਅਕਤੀਗਤ ਕਾਰਜ ਜਾਂ ਬ...
ਵਿਧਾਇਕ ਉੱਗੋਕੇ ਨੇ ਕਰੀਬ 31 ਕਰੋੜ ਦੀ ਲਾਗਤ ਵਾਲੀਆਂ ਸੜਕਾਂ ਮਨਜ਼ੂਰ ਕਰਵਾਈਆਂ

ਵਿਧਾਇਕ ਉੱਗੋਕੇ ਨੇ ਕਰੀਬ 31 ਕਰੋੜ ਦੀ ਲਾਗਤ ਵਾਲੀਆਂ ਸੜਕਾਂ ਮਨਜ਼ੂਰ ਕਰਵਾਈਆਂ

National, Politics, Punjab
ਤਪਾ/ਭਦੌੜ, 29 ਅਪ੍ਰੈਲ     ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਹਲਕਾ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਤਕਰੀਬਨ 31 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਦੋ ਸੜਕਾਂ ਮਨਜ਼ੂਰ ਕਰਵਾਈਆਂ ਹਨ, ਜਿਨ੍ਹਾਂ ਨੂੰ ਚੌੜਾ ਕੀਤਾ ਜਾਵੇਗਾ।     ਇਸ ਸਬੰਧੀ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਦੱਸਿਆ ਇਲਾਕਾ ਵਾਸੀਆਂ ਦੀ ਮੰਗ 'ਤੇ ਬਰਨਾਲਾ - ਬਠਿੰਡਾ ਰੋਡ ਤਪਾ ਤੋਂ ਰੂੜੇਕੇ ਕਲਾਂ ਵਾਇਆ ਪਿੰਡ ਮਹਿਤਾ ਅਤੇ ਇਸ ਦੇ ਨਾਲ ਹੀ ਨੈਸ਼ਨਲ ਹਾਈਵੇ ਚੀਮਾ, ਨੇੜੇ ਆਰੀਆ ਭੱਟ ਕਾਲਜ ਤੋਂ ਸ਼ੁਰੂ ਹੋ ਕੇ ਉੱਗੋਕੇ, ਮੌੜ ਨਾਭਾ, ਜੈਮਲ ਸਿੰਘ ਵਾਲਾ ਹੁੰਦੇ ਹੋਏ ਚਿਤਾਨੰਦ ਗਊਸ਼ਾਲਾ ਆਲੀਕੇ ਤੱਕ ਸੜਕ ਬਣਾਉਣ ਲਈ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਸਨਮੁੱਖ ਗੁਜ਼ਾਰਿਸ਼ ਕੀਤੀ ਸੀ ਜਿਸ 'ਤੇ ਕਿ ਉਨ੍ਹਾਂ ਵੱਲੋਂ ਦੋਵਾਂ ਸੜਕਾਂ ਨੂੰ ਵਿਸ਼ੇਸ਼ ਸਹਾਇਤਾ ਪ੍ਰੋਗਰਾਮ ਅਧੀਨ "ਪਲਾਨ ਰੋਡ" ਘੋਸ਼ਿਤ ਕਰ ਦਿੱਤਾ ਗਿਆ ਹੈ।     ਉਨ੍ਹਾਂ ਦੱਸਿਆ ਕਿ ਦੋਵੇਂ ਸੜਕਾਂ ਪਹਿਲਾਂ 10 -10 ਫੁੱਟ ਚੌੜੀਆਂ ਸਨ, ਜਿਨ੍ਹਾਂ ਨੂੰ ਕਿ ਹੁਣ ਨਵੇਂ ਸਿਰਿਉਂ  ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਝੋਰੜ ਤੋਂ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਤੱਕ 7 ਕਿਲੋਮੀਟਰ ਲੰਬੀ ਅੰਡਰ ਗਰਾਊਂਡ ਪਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਝੋਰੜ ਤੋਂ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਤੱਕ 7 ਕਿਲੋਮੀਟਰ ਲੰਬੀ ਅੰਡਰ ਗਰਾਊਂਡ ਪਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ

National, Politics, Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਅਪ੍ਰੈਲ ਪੰਜਾਬ ਸਰਕਾਰ ਨਹਿਰੀ ਪਾਣੀ ਨੂੰ ਕਿਸਾਨਾਂ ਦੇ ਖੇਤਾਂ ਵਿੱਚ ਪੁੱਜਦੇ ਕਰਨ ਲਈ ਲਗਾਤਰ ਉਪਰਾਲੇ ਕਰ ਰਹੀ ਹੈ, ਇਸ ਗੱਲ ਦਾ ਪ੍ਰਗਟਾਵਾ ਸਮਾਜਕਿ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਕੈਬਨਿਟ ਮੰਤਰੀ ਡਾ. ਬਲਜੀਤ ਨੇ ਅਬੋਹਰ ਬਰਾਂਚ ਨਹਿਰ ਪਿੰਡ ਝੋਰੜ ਤੋਂ ਸ਼ੇਰਗੜ੍ਹ ਗਿਆਨ ਸਿੰਘ ਵਾਲਾ ਤੱਕ 7 ਕਿਲੋਮੀਟਰ ਲੰਬੀ ਅੰਡਰ ਗਰਾਊਂਡ ਪਾਈਪ ਲਾਈਨ ਦੇ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਅੰਡਰਗਰਾਉਂਡ ਪਾਈਪ ਲਾਈਨ ‘ਤੇ ਤਕਰੀਬਨ 2 ਕਰੋੜ ਰੁਪਏ ਦਾ ਖਰਚ ਆਵੇਗਾ, ਇਸ ਪਾਈਪ ਲਾਈਨ ਨਾਲ ਕਰੀਬ 1300 ਏਕੜ ਦੇ ਰਕਬੇ ਨੂੰ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਇਸ ਨਾਲ ਕਿਸਾਨੀ ਦੀ ਨੁਹਾਰ ਬਦਲੇਗੀ। ਇਸ ਮੌਕੇ ਉਨ੍ਹਾਂ ਬੋਲਦਿਆਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਲਾਕੇ ਦੀ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਾਰਣ ਖੇਤੀ ਲਈ ਲਾਹੇਵੰਦ ਨਹੀਂ ਹੈ, ਇਹ ਪਾਈਪ ਲਾਈਨ ਪੈਣ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ, ਇਸ ਪਾਣੀ ਨਾਲ ਜਿਥੇ ਧਰਤੀ ਦੀ ਉਪਜਾਉ ਸ਼ਕਤੀ ਵਧੇਗੀ ਉਥੇ ਹੀ ਫਸਲਾਂ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ ...
ਹਰਭਜਨ ਸਿੰਘ ਈਟੀਓ ਵਲੋਂ ਕੱਕਾ ਕੰਡਿਆਲਾ ਰੇਲਵੇ ਲਾਈਨ ਤਰਨ ਤਾਰਨ ‘ਤੇ ਬਣ ਰਹੇ ਰੇਲਵੇ ਓਵਰ ਬ੍ਰਿਜ ਦੀ  ਉਸਾਰੀ ਦਾ ਕੰਮ ਦਸੰਬਰ 2025 ਤੱਕ ਮੁਕੰਮਲ ਕਰਨ ਦੇ ਹੁਕਮ

ਹਰਭਜਨ ਸਿੰਘ ਈਟੀਓ ਵਲੋਂ ਕੱਕਾ ਕੰਡਿਆਲਾ ਰੇਲਵੇ ਲਾਈਨ ਤਰਨ ਤਾਰਨ ‘ਤੇ ਬਣ ਰਹੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ਦਾ ਕੰਮ ਦਸੰਬਰ 2025 ਤੱਕ ਮੁਕੰਮਲ ਕਰਨ ਦੇ ਹੁਕਮ

National, Politics, Punjab
ਤਰਨ ਤਾਰਨ : 29 ਅਪ੍ਰੈਲ : ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਤਰਨ ਤਾਰਨ ਵਿਖੇ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਬਣ ਰਹੇ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਦਾ ਕੰਮ ਦਸੰਬਰ 2025 ਤੱਕ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ।ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ੍ਰ. ਹਰਭਜਨ ਸਿੰਘ ਈਟੀਓ ਨੇ ਅੱਜ ਤਰਨ ਤਾਰਨ ਵਿਖੇ ਏ-25 ਰੇਲਵੇ ਲਾਈਨ ਕੱਕਾ ਕੰਡਿਆਲਾ ਰੇਲਵੇ ਲਾਈਨ   ਦੀ ਚੱਲ ਰਹੀ ਉਸਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਵੀ ਉਹਨਾਂ ਦੇ ਨਾਲ  ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਸ ਓਵਰਬ੍ਰਿਜ ਦੀ ਉਸਾਰੀ ਦਾ ਕੰੰਮ 31 ਫੀਸਦੀ ਤੱਕ ਹੋ ਮੁਕੰਮਲ ਹੋ ਚੁੱਕਾ ਹੈ। ਉਹਨਾਂ ਦੱਸਿਆ ਕਿ ਇਸ ਪੁਲ ਦੀ ਉਸਾਰੀ ਨੂੰ ਜੂਨ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਸੀ, ਪਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਦੀ ਉਸਾਰੀ ਦਾ ਕੰਮ ਲੱਗਭੱਗ 6 ਮਹੀਨੇ ਪਹਿਲਾ ਹੀ, ਦਸੰਬਰ, 2025 ਤੱਕ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵ...
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਲੰਧਰ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਨਿਰੀਖਣ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜਲੰਧਰ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਨਿਰੀਖਣ

National, Politics, Punjab
ਜਲੰਧਰ, 28 ਅਪ੍ਰੈਲ : ਪੰਜਾਬ ਦੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੋਮਵਾਰ ਨੂੰ ਜਲੰਧਰ ਸ਼ਹਿਰ ਵਿੱਚ ਸਥਿਤ ਡਰਾਈਵਿੰਗ ਟੈਸਟ ਟਰੈਕ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਪੂਰੀ ਡਰਾਈਵਿੰਗ ਟੈਸਟ ਪ੍ਰਕਿਰਿਆ ਦੀ ਬਾਰੀਕੀ ਨਾਲ ਜਾਂਚ ਕੀਤੀ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਬਿਨੈਕਾਰਾਂ ਨਾਲ ਗੱਲਬਾਤ ਕੀਤੀ ਅਤੇ ਟਰੈਕ 'ਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਉਨ੍ਹਾਂ ਦੀ ਕੀਮਤੀ ਪ੍ਰਤੀਕਿਰਿਆ ਹਾਸਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਭੁੱਲਰ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਲਦ ਹੀ ਸੂਬੇ ਭਰ ਦੇ ਹਰੇਕ ਡਰਾਈਵਿੰਗ ਟੈਸਟ ਟਰੈਕ 'ਤੇ ਦੋ ਕਰਮਚਾਰੀ ਨਿਯੁਕਤ ਕਰੇਗੀ। ਇਹ ਕਰਮਚਾਰੀ ਬਿਨੈਕਾਰਾਂ ਨੂੰ ਆਨਲਾਈਨ ਬਿਨੈ ਫਾਰਮ ਭਰਨ ਵਿੱਚ ਬਿਲਕੁਲ ਮੁਫ਼ਤ ਸਹਾਇਤਾ ਕਰਨਗੇ, ਇਸ ਤਰ੍ਹਾਂ ਬਿਨੈਕਾਰਾਂ ਨੂੰ ਇੰਟਰਨੈੱਟ ਕੈਫ਼ੇ 'ਤੇ ਵਾਧੂ ਪੈਸੇ ਖਰਚ ਕਰਨ ਦੀ ਜ਼ਰੂਰਤ ਨਹੀਂ ਪਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਬਿਨੈਕਾਰ ਹੁਣ ਸਿਰਫ਼ ਸਰਕਾਰ ਵੱਲੋਂ ਨਿਰਧਾਰਤ ਫੀਸ ਦਾ ਹੀ ਭੁਗਤਾਨ ਕਰਨਗੇ। ਡਰਾਈਵਿੰਗ ਟੈਸਟ ਟਰੈਕਾਂ 'ਤੇ ਬੁਨਿ...