Wednesday, September 23
Shadow

National

ਯੁੱਧ ਨਸ਼ਿਆਂ ਵਿਰੁੱਧ: ਡੇਰਾਬੱਸੀ ਦੇ ਅਮਲਾਲਾ ਪਿੰਡ ਵਿੱਚ ਨਸ਼ਾ ਤਸਕਰ ਦਾ ਪੰਚਾਇਤੀ ਜ਼ਮੀਨ ਤੇ ਗੈਰ-ਕਾਨੂੰਨੀ ਕਬਜ਼ਾ ਨੂੰ  ਢਹਿਢੇਰੀ

ਯੁੱਧ ਨਸ਼ਿਆਂ ਵਿਰੁੱਧ: ਡੇਰਾਬੱਸੀ ਦੇ ਅਮਲਾਲਾ ਪਿੰਡ ਵਿੱਚ ਨਸ਼ਾ ਤਸਕਰ ਦਾ ਪੰਚਾਇਤੀ ਜ਼ਮੀਨ ਤੇ ਗੈਰ-ਕਾਨੂੰਨੀ ਕਬਜ਼ਾ ਨੂੰ ਢਹਿਢੇਰੀ

National, Politics, Punjab
ਚੰਡੀਗੜ੍ਹ /ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਡੇਰਾਬੱਸੀ ਦੇ ਪਿੰਡ ਅਮਲਾਲਾ ਵਿੱਚ ਨਾਮੀ ਨਸ਼ਾ ਤਸਕਰ ਸਲੀਮ ਖਾਨ ਵੱਲੋਂ ਇੱਕ ਵਿੱਘੇ ਵਿੱਚ ਗੈਰ-ਕਾਨੂੰਨੀ ਤੌਰ 'ਤੇ ਕੀਤੀ ਉਸਾਰੀ ਨੂੰ ਢਹਿ ਢੇਰੀ ਕਰ ਦਿੱਤਾ ਗਿਆ। ਇਹ ਕਾਰਵਾਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ ਐਸ ਪੀ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਪਕ ਪਾਰੀਕ ਦੇ ਹੁਕਮਾਂ ਤੇ ਅਮਲ ਵਿੱਚ ਲਿਆਂਦੀ ਗਈ। ਢਾਹੀ ਗਈ ਇਹ ਉਸਾਰੀ ਪੰਚਾਇਤੀ ਜ਼ਮੀਨ 'ਤੇ ਗੈਰ-ਕਾਨੂੰਨੀ ਨਾਲ ਕੀਤੀ ਹੋਈ ਸੀ। ਸਲੀਮ ਖਾਨ ਵਿਰੁੱਧ ਪੰਜਾਬ ਅਤੇ ਹਰਿਆਣਾ ਵਿੱਚ ਭਾਰਤੀ ਦੰਡ ਵਿਧਾਨ ਅਤੇ ਐਨ ਡੀ ਪੀ ਐਸ ਐਕਟ ਤਹਿਤ ਚਾਰ ਅਪਰਾਧਿਕ ਮਾਮਲੇ ਦਰਜ ਸਨ। ਐਸ ਐਸ ਪੀ ਦੀਪਕ ਪਾਰੀਕ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਇਹ ਸਖ਼ਤ ਕਾਰਵਾਈ ਇਸ ਗੱਲ ਦਾ ਸਪੱਸ਼ਟ ਸੰਦੇਸ਼ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ...
ਡੀਜੀਪੀ ਗੌਰਵ ਯਾਦਵ ਨੇ ਅੱਜ (ਮੰਗਲਵਾਰ) ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ

ਡੀਜੀਪੀ ਗੌਰਵ ਯਾਦਵ ਨੇ ਅੱਜ (ਮੰਗਲਵਾਰ) ਸਾਰੇ ਐਸਐਸਪੀਜ਼ ਅਤੇ ਸੀਪੀਜ਼ ਨਾਲ ਸਮੀਖਿਆ ਮੀਟਿੰਗ ਬੁਲਾਈ

National, Politics, Punjab
ਚੰਡੀਗੜ੍ਹ, 28 ਅਪ੍ਰੈਲ: ਨਸ਼ਿਆਂ ਦੇ ਖਾਤਮੇ ਲਈ ਵਿੱਢੀ ਸੂਬਾ ਪੱਧਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਕਾਨੂੰਨੀ ਝਟਕਾ ਦਿੰਦਿਆਂ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਐਨਡੀਪੀਐਸ ਐਕਟ ਦੇ ਮਾਮਲਿਆਂ ਵਿੱਚ 89 ਫੀਸਦੀ ਸਜ਼ਾ ਦਰ ਪ੍ਰਾਪਤ ਕਰਕੇ ਕਾਨੂੰਨੀ ਪੱਖ 'ਤੇ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜਾਣਕਾਰੀ ਅਨੁਸਾਰ, 1 ਮਾਰਚ, 2025 ਤੋਂ ਸੂਬੇ ਭਰ ਵਿੱਚ ਐਨਡੀਪੀਐਸ ਐਕਟ ਦੇ ਕੁੱਲ 836 ਕੇਸਾਂ ਦਾ ਫੈਸਲਾ ਕੀਤਾ ਗਿਆ, ਜਿਨ੍ਹਾਂ ਵਿੱਚੋਂ 744 ਮਾਮਲਿਆਂ ਵਿੱਚ ਦੋਸ਼ ਸਾਬਤ ਹੋਏ ਹਨ। ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ, “ਇਨ੍ਹਾਂ ਮਾਮਲਿਆਂ ਵਿੱਚ, 144 ਡਰੱਗ ਸਰਗਨਿਆਂ ਨੂੰ 10 ਸਾਲ ਜਾਂ ਇਸ ਤੋਂ ਵੱਧ ਕੈਦ ਦੀ ਸਖ਼ਤ ਸਜ਼ਾ ਸੁਣਾਈ ਗਈ ਹੈ, ਜੋ ਕਿ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਕਾਨੂੰਨ ਲਾਗੂਕਰਨ ਅਤੇ ਨਿਆਂਇਕ ਪ੍ਰਕਿਰਿਆਵਾਂ ਦੀ ਗੰਭੀਰਤਾ ਨੂੰ ਦਰਸਾਉਂਦੀ ਹੈ।” ਇਸ ਮੌਕੇ ਉਨ੍ਹਾ...
ਮਾਨ ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਸਿੰਘ ਭੁੱਲਰ

ਮਾਨ ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਸਿੰਘ ਭੁੱਲਰ

National, Politics, Punjab
ਚੰਡੀਗੜ੍ਹ / ਰੂਪਨਗਰ, 28 ਅਪ੍ਰੈਲ: ਹੈਮਸ ਤਕਨਾਲੋਜੀ ਅਪਣਾਉਣ ਨਾਲ ਪੰਜਾਬ ਦੀਆਂ ਟਰਾਂਸਪੋਰਟ ਸੇਵਾਵਾਂ ‘ਚ ਹੋਰ ਪਾਰਦਰਸ਼ਤਾ ਆਵੇਗੀ ਅਤੇ ਇਹ ਪਾਇਲਟ ਪ੍ਰੋਜੈਕਟ ਲਾਗੂ ਕਰਨ ਉਪਰੰਤ ਸੂਬੇ ਦੇ ਸਾਰੇ ਡਰਾਇਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ‘ਚ ਜ਼ਿਕਰਯੋਗ ਸੁਧਾਰ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਓ ਦਫਤਰ ਰੋਪੜ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਡਰਾਇਵਿੰਗ ਟੈਸਟ ਟਰੈਕ ਦੀ ਕਾਰਗੁਜ਼ਾਰੀ ਵਿੱਚ ਵਿੱਚ ਹੋਰ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣ ਲਈ, ਪੰਜਾਬ ਸਰਕਾਰ ਜਲਦ ਹੈਮਸ (ਹਾਰਨੇਸਿੰਗ ਆਟੋਮੋਬਾਈਲ ਫਾਰ ਸੇਫਟੀ) ਆਰਟੀਫੀਸ਼ੀਅਲ ਇੰਟੈਲੀਜੈਂਸ  (ਏ ਆਈ) ਤਕਨੀਕ ਉੱਤੇ ਆਧਾਰਿਤ ਆਟੋਮੇਟਿਡ ਡ੍ਰਾਈਵਰ ਲਾਇਸੈਂਸ ਟੈਸਟ ਸਿਸਟਮ ਵਿਕਸਿਤ ਕਰੇਗੀ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸੜਕ ਹਾਦਸਿਆਂ ਬਾਰੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੁਆਰਾ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ, ਭਾਰਤ ਵਿੱਚ ਸੜਕ ਹਾਦਸਿਆਂ ਕਾਰਨ ਹੋਈਆਂ ਮੌਤਾਂ ਵਿਸ਼ਵ ਵਿੱਚ ਸਭ ਤੋਂ ਵੱਧ ਸਨ। ਉਨ੍ਹਾਂ ਕਿਹਾ ਕਿ ਉਪਲਬਧ ਅੰਕੜਿਆਂ ਅਨੁਸਾਰ, ਭਾਰਤ ਵਿੱਚ...
ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ

ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ: ਮੀਤ ਹੇਅਰ

National, Politics, Punjab
ਚੰਡੀਗੜ੍ਹ, 28 ਅਪ੍ਰੈਲ: ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਦੇ ਸਕਾਲਰਸ਼ਿਪ ਨਾਲ ਸਬੰਧਤ ਮਾਮਲੇ ਲੋਕ ਸਭਾ ਵਿੱਚ ਚੁੱਕਾਂਗਾ। ਇਹ ਪ੍ਰਗਟਾਵਾ ਅੱਜ ਇੱਥੇ ਸੰਗਰੂਰ ਲੋਕ ਸਭਾ ਹਲਕਾ ਤੋਂ ਮੈਂਬਰ ਪਾਰਲੀਮੈਂਟ  ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਦੌਰਾਨ ਕੀਤਾ। ਸ੍ਰੀ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਲਗਾਤਾਰ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਮੁਲਾਕਾਤ ਦੌਰਾਨ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨਾਲ ਗੱਲਬਾਤ ਕਰਦਿਆਂ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਪਿਛਲੀ ਸਰਕਾਰਾਂ ਦੀਆਂ ਗਲਤੀਆਂ ਕਾਰਨ ਸੂਬੇ ਦੇ ਲੱਖਾਂ ਅਨੁਸੂਚਿਤ ਜਾਤੀਆਂ ਵਿਦਿਆਰਥੀਆਂ ਨੂੰ ਸਮੇਂ ਸਿਰ ਸਕਾਲਰਸ਼ਿਪ ਨਹੀਂ ਮਿਲੀ, ਜਿਸ ਕਾਰਨ ਉਹਨਾਂ ਨੂੰ ਕਈ ਕਿਸਮ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੀ ਗ਼ਲਤ ਨੀਤੀਆਂ ਕਾਰਨ ਸਕਾਲਰਸ਼ਿਪ ਸਕੀਮ...
4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ: ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ

4.37 ਕਰੋੜ ਰੁਪਏ ਦੀ ਲਾਗਤ ਨਾਲ ਖੰਨਾ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ: ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੂਟਿੰਗ ਰੇਂਜ ਅਤੇ ਸਮਾਰਟ ਸੁਵਿਧਾਵਾਂ ਦਾ ਕੀਤਾ ਉਦਘਾਟਨ

National, Politics, Punjab
ਚੰਡੀਗੜ੍ਹ/ਖੰਨਾ, 28 ਅਪ੍ਰੈਲ: ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਸਕਾਰਾਤਮਕ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਸਕੂਲਾਂ ਵਿੱਚ ਅਤਿ ਆਧੁਨਿਕ ਲੈਬਾਂ ਤੇ ਸਮਾਰਟ ਰੂਮ ਤਿਆਰ ਕਰਨ ਨਾਲ ਜਿੱਥੇ ਵਿਦਿਆਰਥੀਆਂ ਦੀ ਹਾਜ਼ਰੀ ਵੱਧਣੀ ਸ਼ੁਰੂ ਹੋ ਗਈ ਹੈ ਉੱਥੇ ਹੀ ਕਈ ਸਕੂਲਾਂ ਵਿੱਚ ਨਵੇਂ ਵਿਦਿਆਰਥੀਆਂ ਦੀ ਦਾਖਲਾ ਦਰ ਵਿੱਚ ਵੀ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਖੰਨਾ ਦੇ ਵਿਧਾਇਕ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਹਲਕੇ ਦੇ ਸਕੂਲਾਂ ਦੀ ਨੁਹਾਰ ਬਦਲਣ ਲਈ 7 ਅਪ੍ਰੈਲ ਤੋਂ ਲੈ ਕੇ 19 ਅਪ੍ਰੈਲ, 2025 ਤੱਕ 32 ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਹਨ। ਇਨ੍ਹਾਂ ਵਿਕਾਸ ਕਾਰਜਾਂ ਉੱਤੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ 4.37 ਕਰੋੜ ਰੁਪਏ ਦੇ ਕਰੀਬ ਖਰਚਾ ਕੀਤਾ ਗਿਆ ਹੈ। ਸੌਂਦ ਨੇ ਦੱਸਿਆ ਕਿ ਸਿੱਖਿਆ ਕ੍ਰਾਂਤੀ ਦੇ ਪਹਿਲੇ ਮਹੀਨੇ ਹੀ ਸਰਕਾਰੀ ਸਕੂਲਾਂ ਵਿੱਚ ਸਾਰਥਕ ਤੇ ਸਕਾਰਾਤਮਕ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਸਾਰੇ ਸਕੂਲਾਂ ਦੀ ਦਸ਼ਾ ਤੇ ਦਿਸ਼ਾ ਬਦਲ ਦਿੱਤੀ ਜਾਵੇਗੀ। 17 ਅਪ੍ਰੈਲ ਨੂੰ ਤਰੁਨਪ੍ਰੀਤ ਸਿੰਘ ਸੌਂਦ ਨੇ ਰਘਵੀਰ ਸਿੰਘ ਫਰੀ...
ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ

ਬਹਾਦਰਾਂ ਦਾ ਸਨਮਾਨ: ਪੰਜਾਬ ਸਰਕਾਰ ਨੇ ਬਹਾਦਰ ਸੈਨਿਕਾਂ ਨੂੰ 15.53 ਕਰੋੜ ਰੁਪਏ ਵੰਡੇ

National, Politics, Punjab
ਚੰਡੀਗੜ੍ਹ, 28 ਅਪ੍ਰੈਲ: ਸੇਵਾਵਾਂ ਨਿਭਾ ਰਹੇ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਸਰਕਾਰ ਨੇ ਪਿਛਲੇ ਵਿੱਤੀ ਸਾਲ ਦੌਰਾਨ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਲਈ 1615 ਪੁਰਸਕਾਰ ਜੇਤੂਆਂ ਨੂੰ ਕੁੱਲ 15.53 ਕਰੋੜ ਰੁਪਏ ਦੀ ਰਾਸ਼ੀ ਵੰਡੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਰਾਸ਼ੀ ਪੰਜਾਬ ਨਾਲ ਸਬੰਧਤ ਸੈਨਿਕਾਂ ਵੱਲੋਂ ਨਿਭਾਈਆਂ ਗਈਆਂ ਬੇਮਿਸਾਲ ਬਹਾਦਰੀ ਅਤੇ ਵਿਲੱਖਣ ਸੇਵਾਵਾਂ ਦੇ ਸਨਮਾਨ ਵਜੋਂ ਵੰਡੀ ਗਈ ਹੈ। ਉਨ੍ਹਾਂ ਕਿਹਾ, "ਸਾਡੇ ਬਹਾਦਰ ਸੈਨਿਕਾਂ ਨੇ ਆਪਣੀ ਮਿਸਾਲੀ ਹਿੰਮਤ ਅਤੇ ਨਿਰਸਵਾਰਥ ਸੇਵਾ ਰਾਹੀਂ ਦੇਸ਼ ਅਤੇ ਸੂਬੇ ਦਾ ਮਾਣ ਵਧਾਇਆ ਹੈ। ਉਨ੍ਹਾਂ ਦਾ ਬਣਦਾ ਸਨਮਾਨ ਕਰਨਾ ਸਾਡਾ ਫਰਜ਼ ਹੈ।" ਸ੍ਰੀ ਭਗਤ ਨੇ ਕਿਹਾ ਕਿ ਸੈਨਿਕਾਂ ਦੀਆਂ ਕੁਰਬਾਨੀਆਂ ਦਾ ਕਦੇ ਵੀ ਮੁੱਲ ਨਹੀਂ ਚੁਕਾਇਆ ਜਾ ਸਕਦਾ, ਪਰ ਸਰਕਾਰ ਉਨ੍ਹਾਂ ਦੀ ਬਹਾਦਰੀ ਨੂੰ ਮਾਨਤਾ ਦੇਣ ਅਤੇ ਸਲਾਮ ਕਰਨ ਲਈ ਕੋਈ ਮੌਕਾ ਨਹੀਂ ਛੱਡੇਗੀ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗ...
ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ, ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ

ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰਗ, 100 ਲੱਖ ਮੀਟਰਿਕ ਟਨ ਆਮਦ ਦਾ ਅੰਕੜਾ ਹੋਇਆ ਪਾਰ, ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ

National, Politics, Punjab
ਚੰਡੀਗੜ੍ਹ, 28 ਅਪ੍ਰੈਲ: ਕਣਕ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਇੱਕ ਦਿਨ ਦੀ ਲਿਫਟਿੰਗ 5 ਲੱਖ ਮੀਟਰਿਕ ਟਨ (ਐਲ.ਐਮ.ਟੀ.) ਨੂੰ ਪਾਰ ਕਰ ਗਈ ਹੈ ਅਤੇ ਮੌਜੂਦਾ ਸਮੇਂ 5,26,750 ਮੀਟਰਿਕ ਟਨ ਹੋ ਗਈ ਹੈ। ਇਸ ਸਕਾਰਾਤਮਕ ਰੁਝਾਨ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਜ਼ਰੂਰਤ ਹੈ ਕਿਉਂਕਿ ਲਿਫਟਿੰਗ ਵਿੱਚ ਤੇਜ਼ੀ ਲਿਆਉਣਾ ਲਾਜ਼ਮੀ ਹੈ ਅਤੇ ਇਸ ਸਬੰਧੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਅੱਜ ਅਨਾਜ ਭਵਨ ਵਿਖੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸਿੰਗ ਦੌਰਾਨ ਕਣਕ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਦੱਸਿਆ ਗਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ ਹੋ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਹੁਣ ਤੱਕ 97 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਤੱਕ 81 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਗਈ ਸੀ। ਅਦਾਇਗੀਆਂ ਦੇ ਸਬੰਧ ਵਿੱਚ ਉਹਨਾਂ ਦੱਸਿਆ ਕਿ 20,000 ਕਰੋੜ ਰੁਪਏ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ...
ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ

National, Politics, Punjab
ਚੰਡੀਗੜ੍ਹ/ਲੁਧਿਆਣਾ, 28 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਖੇਤੀਬਾੜੀ ਖੇਤਰ ਵਿੱਚ ਖੋਜ ਨੂੰ ਉਤਸ਼ਾਹਤ ਕਰਨ ਦੀ ਦ੍ਰਿੜ ਵਚਨਬੱਧਤਾ ਤਹਿਤ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਨੂੰ ਵਿੱਤੀ ਸਾਲ 2025-26 ਵਿੱਚ ਰਾਜ ਸਰਕਾਰ ਤੋਂ 40 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵਿੱਤੀ ਸਾਲ 2024-25 ਵਿੱਚ 20 ਕਰੋੜ ਰੁਪਏ ਦੀ ਪੂੰਜੀ ਗ੍ਰਾਂਟ ਨਾਲ ਖੇਤੀਬਾੜੀ ਖੋਜ ਅਤੇ ਅਕਾਦਮਿਕ ਬੁਨਿਆਦੀ ਢਾਂਚੇ ਨੂੰ ਅੱਗੇ ਵਧਾਉਣ ਲਈ ਪੀਏਯੂ ਦੇ ਯਤਨਾਂ ਨੂੰ ਲੋੜੀਂਦਾ ਹੁਲਾਰਾ ਦਿੱਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਐਲਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤੇ ਗਏ ‘ਐਗਰੋ ਪ੍ਰੋਸੈਸਿੰਗ ਕੰਪਲੈਕਸ’ ਦਾ ਉਦਘਾਟਨ ਕਰਨ ਮੌਕੇ ਕੀਤਾ, ਜੋ ਕਿ 46 ਲੱਖ ਰੁਪਏ ਦੀ ਮਸ਼ੀਨਰੀ ਨਾਲ ਲੈਸ ਅਤਿ-ਆਧੁਨਿਕ ਕੰਪਲੈਕਸ ਹੈ। ਉਨ੍ਹਾਂ ਇਸ ਮੌਕੇ 2 ਕਰੋੜ ਰੁਪ...
ਪੰਜਾਬ ਸਿੱਖਿਆ ਕ੍ਰਾਂਤੀ: ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਹਲਕਾ ਨਕੋਦਰ ਦੇ 4 ਸਰਕਾਰੀ ਸਕੂਲਾਂ ’ਚ 84.24 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਸਿੱਖਿਆ ਕ੍ਰਾਂਤੀ: ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਹਲਕਾ ਨਕੋਦਰ ਦੇ 4 ਸਰਕਾਰੀ ਸਕੂਲਾਂ ’ਚ 84.24 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ

National, Politics, Punjab
ਨਕੋਦਰ/ਜਲੰਧਰ, 28 ਅਪ੍ਰੈਲ : ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਨਸਭਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵਲੋਂ ਅੱਜ ਹਲਕੇ ਦੇ 4 ਸਰਕਾਰੀ ਸਕੂਲਾਂ ਵਿੱਚ 84.24 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਇੰਦਰਜੀਤ ਕੌਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ (ਲੜਕੇ) ਵਿਖੇ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਅਤਿ ਆਧੁਨਿਕ ਸਾਇੰਸ ਲੈਬ ਅਤੇ ਆਧੁਨਿਕ ਕਲਾਸ ਰੂਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ (ਲੜਕੀਆਂ) ਵਿਖੇ 22.83 ਲੱਖ ਰੁਪਏ ਨਾਲ ਚਾਰਦੀਵਾਰੀ, ਆਧੁਨਿਕ ਕਲਾਸ ਰੂਮ ਅਤੇ ਹੋਰ ਵਿਕਾਸ ਕਾਰਜ, ਸਰਕਾਰੀ ਪ੍ਰਾਇਮਰੀ ਸਕੂਲ ਡਾ.ਅੰਬੇਡਕਰ ਨਗਰ ਨਕੋਦਰ ਵਿਖੇ 9.31 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਨਵੇਂ ਕਲਾਸ ਰੂਮ ਅਤੇ ਸਰਕਾਰੀ ਪ੍ਰਾਇਰਮੀ ਸਕੂਲ ਨਕੋਦਰ (ਲੜਕੇ) ਵਿਖੇ 19.10 ਲੱਖ ਰੁਪਏ ਨਾਲ ਤਿਆਰ ਦੋ ਨਵੇਂ ਕਲਾਸ ਰੂਮ ਸਮਰਪਿਤ ਕੀਤੇ ਗਏ। ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮਾਂ ਦੌਰਾਨ ਪ੍ਰਭਾਵਸ਼ਾਲੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿ...
ਡਿਪਟੀ ਕਮਿਸ਼ਨਰ ਨੇ 4 ਮਈ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

ਡਿਪਟੀ ਕਮਿਸ਼ਨਰ ਨੇ 4 ਮਈ ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

National, Politics, Punjab
ਮੋਗਾ, 28 ਅਪ੍ਰੈਲ 4 ਮਈ 2025 ਨੂੰ ਹੋਣ ਵਾਲੀ ਨੀਟ ਦੀ ਪ੍ਰੀਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਆਪਣੇ ਦਫਤਰ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ. ਉਹਨਾਂ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਹੋਰਨਾਂ ਵਿਭਾਗੀ ਅਧਿਕਾਰੀਆਂ ਨੂੰ ਸਮਾਂ ਰਹਿੰਦਿਆਂ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਦੱਸਿਆ ਕਿ ਇਹਨਾਂ ਪ੍ਰਬੰਧਾਂ ਵਿੱਚ ਸੈਂਟਰਾਂ ਦੀ ਚੋਣ , ਸੈਂਟਰਾਂ ਵਿਖ਼ੇ ਤਜਰਬੇਕਾਰ ਸਟਾਫ, ਟ੍ਰੈਫਿਕ ਪਲਾਨ ਆਦਿ ਵਿੱਚ ਤਰੁੱਟੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਨੀਟ ਦੀ ਪ੍ਰੀਖਿਆ ਹੋਵੇਗੀ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਨੀਟ ਦੀ ਪ੍ਰੀਖਿਆ ਸੁਚਾਰੂ ਤਰੀਕੇ ਨਾਲ ਮੁਕੰਮਲ ਕਰਨ ਲਈ ਅਤੇ ਪ੍ਰੀਖਿਆ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਹੈਲਪਲਾਈਨ ਨੰਬਰ 98554-35486 ਤੇ 89687-00539 ਵੀ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਨੀਟ ਦੀ ਪ੍ਰੀਖਿਆ ਪੂਰੀ ਪਾਰਦਰਸ਼ਤਾ ਅਤੇ ਸੁ...