Wednesday, September 23
Shadow

National

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

National, Politics, Punjab
ਫਰੀਦਕੋਟ 28 ਅਪ੍ਰੈਲ  (   )  ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 18 ਜੂਨ 2025 ਤੱਕ ਲਾਗੂ ਰਹਿਣਗੇ।  *ਲਾਊਡ ਸਪੀਕਰ ਲਾਉਣ 'ਤੇ ਪਾਬੰਦੀ* ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜਜ਼) ਐਕਟ 1956 ਤਹਿਤ ਕੋਈ ਵੀ ਵਿਅਕਤੀ ਬਿਨਾ ਪ੍ਰਵਾਨਗੀ ਦੇ ਰਾਤ 10 ਵਜੇ ਤੋਂ ਸਵੇਰੇ 06 ਵਜੇ ਤੱਕ ਬਿਨਾ ਪ੍ਰਵਾਨਗੀ ਦੇ ਲਾਊਡ ਸਪੀਕਰ ਨਹੀਂ ਚਲਾ ਸਕਦਾ। ਉਨ੍ਹਾਂ ਦੱਸਿਆ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜ਼ਜ਼) ਐਕਟ 1956 ਵਿੱਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸਪੀਕਰਾਂ ਦਾ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਬਲਿਕ ਵੱਲੋਂ ...
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5ਲੱਖ 05 ਹਜਾਰ 236 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5ਲੱਖ 05 ਹਜਾਰ 236 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 28 ਅਪ੍ਰੈਲ :             ਮਾਨਸਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 5 ਲੱਖ 5 ਹਜ਼ਾਰ 236 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4 ਲੱਖ 74 ਹਜ਼ਾਰ 751 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 151387 ਮੀਟਰਕ ਟਨ, ਮਾਰਕਫੈੱਡ ਵੱਲੋਂ 138956 ਮੀਟਰਕ ਟਨ, ਪਨਸਪ ਵੱਲੋਂ 113958 ਮੀਟਰਕ ਟਨ, ਵੇਅਰ ਹਾਊਸ ਵੱਲੋਂ 64965 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 1099.32 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਵੱਲੋਂ ਖਰੀਦ ਨਿਰੰਤਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚੋਂ 275890 ਮੀਟਰਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹ...
ਅਡਾਨੀ ਸਾਈਲੋ ਵਿਖੇ ਰੋਜਾਨਾ ਕਰੀਬ 4 ਹਜਾਰ ਮੀਟ੍ਰਿਕ ਟਨ ਲਿਫਟਿੰਗ ਹੋਣ ਨਾਲ

ਅਡਾਨੀ ਸਾਈਲੋ ਵਿਖੇ ਰੋਜਾਨਾ ਕਰੀਬ 4 ਹਜਾਰ ਮੀਟ੍ਰਿਕ ਟਨ ਲਿਫਟਿੰਗ ਹੋਣ ਨਾਲ

National, Politics, Punjab
ਮੋਗਾ, 28 ਅਪ੍ਰੈਲ – ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਨੇ ਕਣਕ ਦੀ ਖਰੀਦ ਵਿੱਚ ਸ਼ਾਨਦਾਰ ਪ੍ਰਗਤੀ ਕੀਤੀ ਹੈ, ਜੋ ਪਿਛਲੇ ਸਾਲ ਦੇ ਅੰਕੜਿਆਂ ਨੂੰ ਪਾਰ ਕਰ ਚੁੱਕੀ ਹੈ। ਅਡਾਨੀ ਸਾਈਲੋ ਵਿਖੇ ਰੋਜਾਨਾ ਕਰੀਬ 4 ਹਜਾਰ ਮੀਟ੍ਰਿਕ ਟਨ ਲਿਫਟਿੰਗ ਹੋਣ ਨਾਲ ਮੋਗਾ ਪੰਜਾਬ ਵਿੱਚੋਂ ਮੋਹਰੀ ਹੈ। ਹੁਣ ਤੱਕ ਸਾਈਲੋ ਵਿਖੇ 26000 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਹੁਣ ਤੱਕ, ਜ਼ਿਲ੍ਹੇ ਨੇ 571714 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ। ਪਿਛਲੇ ਦਿਨ ਤੱਕ ਜ਼ਿਲ੍ਹੇ ਵਿੱਚ ਕੁੱਲ 594712 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 96 ਫੀਸਦੀ ਤੋਂ ਵਧੇਰੇ ਦੀ ਖਰੀਦ ਹੋ ਚੁੱਕੀ ਹੈ। ਖਰੀਦ ਦੇ 24 ਘੰਟਿਆਂ ਦੇ ਅੰਦਰ ਭੁਗਤਾਨ ਕੀਤੇ ਜਾ ਰਹੇ ਹਨ, ਜਿਸ ਨਾਲ ਕਿਸਾਨਾਂ ਦੇ ਬਕਾਏ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਜ਼ਿਲਾ ਫੂਡ ਸਪਲਾਈ ਕੰਟਰੋਲਰ ਸ਼੍ਰੀਮਤੀ ਗੀਤਾ ਬਿਸ਼ੰਬੂ ਨੇ ਖਰੀਦ ਏਜੰਸੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪਨ ਗਰੇਨ ਵੱਲੋਂ ਹੁਣ ਤੱਕ ਜ਼ਿਲ੍ਹੇ  ਵਿੱਚ 183376  ਮੀਟਰਿਕ ਟਨ, ਮਾਰਕ ਫੈਡ ਵੱਲੋਂ 159688 ਮੀਟਰਿਕ ਟਨ ਪਨਸਪ ਵੱ...
ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ, ਧੀਆਂ ਨੂੰ ਦਿੱਤਾ ਜਾਵੇ ਪੂਰਾ ਮਾਣ ਸਤਿਕਾਰ, ਡਾ. ਬਲਜੀਤ ਕੌਰ

ਲੜਕੀਆਂ ਨੂੰ ਲੜਕਿਆਂ ਦੇ ਬਰਾਬਰ ਮੌਕੇ ਦੇਣੇ ਚਾਹੀਦੇ ਹਨ, ਧੀਆਂ ਨੂੰ ਦਿੱਤਾ ਜਾਵੇ ਪੂਰਾ ਮਾਣ ਸਤਿਕਾਰ, ਡਾ. ਬਲਜੀਤ ਕੌਰ

National, Politics, Punjab
ਮਲੋਟ, 28 ਅਪ੍ਰੈਲ ਸਮਾਜਿਕ ਸੁਰੱਖਿਆ, ਇਸਤਰੀ ਬਾਲ ਵਿਕਾਸ ਵਿਭਾਗ, ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਉਲੰਪਿਕ ਐਸੋਸੀਏਸ਼ਨ ਦੇ ਸਹਿਯੋਗ ਨਾਲ ਮਲੋਟ ਵਿਖੇ ਵਿੱਦਿਆ ਦੇ ਖੇਤਰ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਲੜਕੀਆਂ ਨੂੰ ਡਾ. ਬਲਜੀਤ ਕੌਰ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਬਾਲ ਵਿਕਾਸ ਵੱਲੋਂ ਸਨਮਾਨਿਤ ਕੀਤਾ ਗਿਆ। ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ- ਬਠਿੰਡਾ ਰੋਡ ਸਥਿਤ ਚੌਕ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਨਾਅਰਾ ਦਿੰਦਿਆਂ 2.24 ਲੱਖ ਰੁਪਏ ਨਾਲ ਬਣਾਏ ਗਏ ਬੁੱਤ ਨੂੰ ਵੀ ਲੋਕ ਅਰਪਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਬੁੱਤ ਰਾਹੀਂ ਸ਼ਹਿਰ ’ਚ ਆਉਣ ਜਾਣ ਵਾਲਿਆਂ ਨੂੰ ਲੜਕੀਆਂ ਦੀ ਪੜਾਈ ਸਬੰਧੀ ਚੰਗੀ ਸੇਧ ਮਿਲੇਗੀ। ਡਾ. ਬਲਜੀਤ ਕੌਰ ਨੇ ਸਰਕਾਰੀ ਸਕੂਲਾਂ ਦੀਆਂ ਗਿਆਰਵੀਂ ਜਮਾਤ ਦੀਆਂ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸਾਈਕਲ ਦੇ ਕੇ ਸਨਮਾਨਿਤ ਕੀਤਾ ਤਾਂ ਜੋ ਇਹ ਲੜਕੀਆਂ ਨੂੰ ਸਕੂਲ ਵਿਖੇ ਪੜ੍ਹਨ ਆਉਣ ਲਈ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣੇ ਨਾ ਕਰਨਾ ਪਵੇ। ਗਿਆਰਵੀਂ ਜਮਾਤ ਦੀਆਂ 81 ਲੜਕੀਆਂ ਅਤੇ 11 ਖਿਡਾਰਨਾਂ ਨੂੰ ਵੀ ਸਕੂਲ ਆਉਣ ਜਾਣ ਵਿੱਚ ਆਉਂਦੀ ਔਕੜ ਨੂੰ ਦੂਰ ਕਰਨ ਲਈ ਸਾਈਕਲਾਂ ਵੰਡੀਆਂ...
ਡਿਪਟੀ ਕਮਿਸ਼ਨਰ ਨੇ ਖਰੀਦੀ ਗਈ ਕਣਕ ਦੀ ਮੰਡੀਆਂ ਚੋਂ ਚੁਕਾਈ ਵਿਚ ਤੇਜੀ ਲਿਆਉਣ ਦੇ ਖਰੀਦ ਏਜੰਸੀਆਂ ਨੂੰ ਦਿੱਤੇ ਆਦੇਸ਼

ਡਿਪਟੀ ਕਮਿਸ਼ਨਰ ਨੇ ਖਰੀਦੀ ਗਈ ਕਣਕ ਦੀ ਮੰਡੀਆਂ ਚੋਂ ਚੁਕਾਈ ਵਿਚ ਤੇਜੀ ਲਿਆਉਣ ਦੇ ਖਰੀਦ ਏਜੰਸੀਆਂ ਨੂੰ ਦਿੱਤੇ ਆਦੇਸ਼

National, Politics, Punjab
ਤਰਨ ਤਾਰਨ, 27 ਅਪ੍ਰੈਲ : ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ’ਚ 27 ਅਪ੍ਰੈਲ ਤੱਕ 6,19,824 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 6,01,796 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵਲੋ ਖਰੀਦ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 1245 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਬਣਦੀ ਅਦਾਇਗੀ 48 ਘੰਟੇ ਦੇ ਅੰਦਰ-ਅੰਦਰ ਆਨਲਾਈਨ ਤਰੀਕੇ ਨਾਲ ਕਰਨੀ ਯਕੀਨੀ ਬਣਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਹਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 27 ਅਪ੍ਰੈਲ ਤੱਕ ਪਨਗਰੇਨ ਏਜੰਸੀ ਵੱਲੋਂ 1,93,940 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,48,189 ਮੀਟ੍ਰਿਕ...
ਪੰਜਾਬ ਵਿੱਚ 3000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਵਿਦਿਆਰਥੀਆਂ ਵਿੱਚ ਚੋਣ ਜਾਗਰੂਕਤਾ ਫੈਲਾ ਰਹੇ ਹਨ: ਸਿਬਿਨ ਸੀ

ਪੰਜਾਬ ਵਿੱਚ 3000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਵਿਦਿਆਰਥੀਆਂ ਵਿੱਚ ਚੋਣ ਜਾਗਰੂਕਤਾ ਫੈਲਾ ਰਹੇ ਹਨ: ਸਿਬਿਨ ਸੀ

National, Politics, Punjab
ਚੰਡੀਗੜ੍ਹ, 27 ਅਪ੍ਰੈਲ: ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਨੇ ਅੱਜ ਨੌਜਵਾਨ ਵੋਟਰਾਂ ਵਿੱਚ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਰਾਜ ਭਰ ਵਿੱਚ ਇਲੈਕਟੋਰਲ ਲਿਟਰੇਸੀ ਕਲੱਬਾਂ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ ਹੈ।  ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 3,000 ਤੋਂ ਵੱਧ ਇਲੈਕਟੋਰਲ ਲਿਟਰੇਸੀ ਕਲੱਬ ਸਰਗਰਮੀ ਨਾਲ ਕੰਮ ਕਰ ਰਹੇ ਹਨ। ਇਲੈਕਟੋਰਲ ਲਿਟਰੇਸੀ ਕਲੱਬ ਵਿਦਿਆਰਥੀਆਂ ਨੂੰ ਵਿਚਾਰ ਚਰਚਾ, ਮੋਕ ਚੋਣਾਂ, ਪੋਸਟਰ ਮੁਕਾਬਲੇ, ਸਹੁੰ ਚੁੱਕ ਸਮਾਰੋਹ, ਅਤੇ ਵੋਟਰ ਜਾਗਰੂਕਤਾ ਮੁਹਿੰਮਾਂ ਸਮੇਤ ਬਹੁਤ ਸਾਰੀਆਂ ਚੋਣ ਗਤੀਵਿਧੀਆਂ ਵਿੱਚ ਸ਼ਾਮਲ ਕਰ ਰਹੇ ਹਨ।  ਇਹ ਯਤਨ ਨੌਜਵਾਨਾਂ ਵਿੱਚ ਜਮਹੂਰੀ ਭਾਗੀਦਾਰੀ ਅਤੇ ਜ਼ਿੰਮੇਵਾਰ ਨਾਗਰਿਕਤਾ ਦੀਆਂ ਕਦਰਾਂ-ਕੀਮਤਾਂ ਨੂੰ ਪੈਦਾ ਕਰਨ ਵਿੱਚ ਮਦਦ ਕਰ ਰਹੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਸਿਬਿਨ ਸੀ ਨੇ ਕਿਹਾ ਕਿ "ਇਲੈਕਟੋਰਲ ਲਿਟਰੇਸੀ ਕਲੱਬਾਂ ਦੇ ਮਾਧਿਅਮ ਨਾਲ, ਅਸੀਂ ਲੋਕਤੰਤਰ ਦੇ ਭਵਿੱਖ ਵਿੱਚ ਨਿਵੇਸ਼ ਕਰ ਰਹੇ ਹਾਂ। ਸ਼ੁਰੂਆਤੀ ਪੜਾਅ 'ਤੇ ਚੋਣ ਗਿਆਨ ਨਾਲ ਵਿਦਿਆਰਥੀਆਂ ਵਿੱਚ ਇੱਕ ਸਮਝ ਪੈਦਾ ...
ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬਓਤਮ ਸਹੂਲਤਾਂ ਪ੍ਰਦਾਨ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬਓਤਮ ਸਹੂਲਤਾਂ ਪ੍ਰਦਾਨ ਕਰ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

National, Politics, Punjab
ਜਲੰਧਰ, 27 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸੂਬਾ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਪਹਿਲ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਆਬਾਦਪੁਰਾ ਵਿਖੇ 9.55 ਲੱਖ ਦੀ ਲਾਗਤ ਨਾਲ ਤਿਆਰ ਸਮਾਰਟ ਕਲਾਸ ਰੂਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬਓਤਮ ਸਹੂਲਤਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਭਵਿੱਖ ਵਿੱਚ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੋਹ ਸਕਣ। ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਸਦਕਾ ਅੱਜ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਵਾਲੀਆਂ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਵਿਦਿਆਰਥੀਆਂ ਨੂੰ ਸਿੱਖਿਆ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਹੈ। ਸ਼੍ਰੀ ਭਗਤ...
ਯੁੱਧ ਨਸ਼ਿਆਂ ਵਿਰੁੱਧ’ ; ‘ਦੌੜਦਾ ਪੰਜਾਬ’ ਮੈਰਾਥਨ ਰਾਹੀਂ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ

ਯੁੱਧ ਨਸ਼ਿਆਂ ਵਿਰੁੱਧ’ ; ‘ਦੌੜਦਾ ਪੰਜਾਬ’ ਮੈਰਾਥਨ ਰਾਹੀਂ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ

National, Politics, Punjab
ਜਲੰਧਰ, 27 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਅੱਜ ਸਿਟੀ ਗਰੁੱਪ, ਰੇਡੀਓ ਮਿਰਚੀ, ਥਿੰਦ ਹਸਪਤਾਲ ਅਤੇ ਲਵਲੀ ਬੇਕ ਸਟੂਡੀਓ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਦੌੜਦਾ ਪੰਜਾਬ’ ਨਾਂਅ ਹੇਠ ਮੈਰਾਥਨ ਕਰਵਾਈ ਗਈ, ਜਿਸ ਵਿੱਚ ਵਿਸ਼ੇਸ਼ ਤੌਰ ’ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਤਿੰਨ ਕਿਲੋਮੀਟਰ ਕੈਟਾਗਰੀ ਵਿੱਚ ਹਿੱਸਾ ਲੈ ਕੇ ਨਸ਼ਿਆਂ ਖਿਲਾਫ਼ ਇਕਜੁੱਟਤਾ ਦਾ ਸੱਦਾ ਦਿੱਤਾ।     ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਏ ਸਮਾਰੋਹ ਦੌਰਾਨ ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵੱਲੋਂ ਨਸ਼ਾ ਮੁਕਤ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਕਰੀਬ 6500 ਵਿਅਕਤੀਆਂ, ਜਿਨ੍ਹਾਂ ਵਿੱਚ ਭਾਰੀ ਗਿਣਤੀ ਵਿੱਚ ਨੌਜਵਾਨ ਸ਼ਾਮਲ ਸਨ, ਨੂੰ ਨਸ਼ਿਆਂ ਖਿਲਾਫ਼ ਲੜਨ, ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਦਾ ਵਿਰੋਧ ਕਰਨ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਦੀ ਸਹੁੰ ਚੁਕਾਈ ਗਈ।   ਇਸ ਮੌਕੇ ਡਾਇਰੈਕਟਰ ਪੀ.ਆਰ...
ਜਲੰਧਰ ਦੇ ਪਿੰਡ ਲਖਨਪਾਲ ‘ਚ ਬੁਲਡੋਜ਼ਰ ਕਾਰਵਾਈ; ਨਸ਼ਿਆਂ ਦੇ ਪੈਸੇ ਨਾਲ ਬਣਾਈ ਗ਼ੈਰ-ਕਾਨੂੰਨੀ ਜਾਇਦਾਦ ਢਾਹੀ

ਜਲੰਧਰ ਦੇ ਪਿੰਡ ਲਖਨਪਾਲ ‘ਚ ਬੁਲਡੋਜ਼ਰ ਕਾਰਵਾਈ; ਨਸ਼ਿਆਂ ਦੇ ਪੈਸੇ ਨਾਲ ਬਣਾਈ ਗ਼ੈਰ-ਕਾਨੂੰਨੀ ਜਾਇਦਾਦ ਢਾਹੀ

National, Politics, Punjab
ਚੰਡੀਗੜ੍ਹ/ਜਲੰਧਰ, 27 ਅਪ੍ਰੈਲ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਲੰਬੇ ਸਮੇਂ ਤੋਂ ਨਸ਼ਿਆਂ ਕਰਕੇ ਬਦਨਾਮ ਇਲਾਕੇ ਪਿੰਡ ਲਖਨਪਾਲ ਵਿਖੇ ਨਸ਼ਾ ਤਸਕਰਾਂ ਵਲੋਂ ਉਸਾਰੀਆਂ ਗਈਆਂ ਗੈਰ ਕਾਨੂੰਨੀ ਉਸਾਰੀਆਂ ਨੂੰ ਢਾਹਿਆ ਗਿਆ। ਬੁਲਡੋਜ਼ਰ ਕਾਰਵਾਈ ਦੀ ਅਗਵਾਈ ਕਰਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਪਿੰਡ ਲਖਨਪਾਲ ਨਸ਼ਿਆਂ ਨੂੰ ਵੇਚਣ ਅਤੇ ਸਪਲਾਈ ਲਈ ਬਦਨਾਮ ਸੀ ਅਤੇ ਇਸ ’ਤੇ ਬਾਰੀਕੀ ਨਾਲ ਨਿਗ੍ਹਾ ਰੱਖੀ ਜਾ ਰਹੀ ਸੀ। ਪੰਚਾਇਤ ਵਿਭਾਗ ਅਤੇ ਜਲੰਧਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਵਲੋਂ ਤੁਰੰਤ ਕਾਰਵਾਈ ਕਰਦਿਆਂ ਨਸ਼ਾ ਤਸ਼ਕਰਾਂ ਵਲੋਂ ਸਰਕਾਰੀ ਜਮੀਨ ’ਤੇ ਅਣਅਧਿਕਾਰਤ ਢੰਗ ਨਾਲ ਬਣਾਈਆਂ ਗਈਆਂ ਉਸਾਰੀਆਂ ਨੂੰ ਢਾਹਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦਾ ਮੁੱਖ ਮੰਤਵ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਇਸ ਇਲਾਕੇ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਜਾਂਚ ਵਿੱਚ ਮੁੱਢਲੇ ਤੌਰ ’ਤੇ ਇਹ ਸਾਹਮਣੇ ...
ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ

ਪੰਜਾਬ ਵੱਲੋਂ ਭਾਰਤ ਸਰਕਾਰ ਨੂੰ ਆਜ਼ਾਦੀ ਘੁਲਾਟੀਆਂ ਦੇ ਸਨਮਾਨ ਲਈ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ

National, Politics, Punjab
ਚੰਡੀਗੜ੍ਹ, 27 ਅਪ੍ਰੈਲ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਨੂੰ ਪੰਜਾਬ ਦੇ ਬਹਾਦਰ ਸਪੁੱਤਰਾਂ, ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਕੁਰਬਾਨੀਆਂ ਦਿੱਤੀਆਂ, ਦੇ ਸਨਮਾਨ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਅਪੀਲ ਕੀਤੀ ਹੈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲਿਖਿਆ ਇਹ ਪੱਤਰ ਦੇਸ਼ ਦੀ ਆਜ਼ਾਦੀ ਦੇ ਸ਼ੰਘਰਸ਼ ਵਿੱਚ ਪੰਜਾਬ ਦੇ ਅਥਾਹ ਯੋਗਦਾਨ ਨੂੰ ਉਜਾਗਰ ਕਰਦਾ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਲਾਲਾ ਲਾਜਪਤ ਰਾਏ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਾਂ ਭਾਰਤੀ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਉੱਕਰੇ ਹੋਏ ਹਨ। ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਮਿੱਟੀ ਸ਼ਹੀਦਾਂ ਦੇ ਖੂਨ ਨਾਲ ਰੰਗੀ ਹੋਈ ਹੈ ਅਤੇ ਉਨ੍ਹਾਂ ਦੀ ਯਾਦ ਵਿੱਚ ਯਾਦਗਾਰੀ ਸਿੱਕੇ ਜਾਰੀ ਕਰਨਾ ਨਾ ਸਿਰਫ਼ ਉਨ੍ਹਾਂ ਦੀਆਂ ਕੁਰਬ...