Wednesday, September 23
Shadow

National

ਸਾਲ 2016 ਤੋਂ ਪਹਿਲਾਂ ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਸਾਲ 2016 ਤੋਂ ਪਹਿਲਾਂ ਸੇਵਾਮੁਕਤ ਟੀਚਿੰਗ ਫੈਕਲਟੀ ਲਈ ਖ਼ੁਸ਼ਖ਼ਬਰੀ: ‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

National, Politics, Punjab
ਚੰਡੀਗੜ੍ਹ, 27 ਅਪ੍ਰੈਲ: ਸੂਬੇ ਭਰ ਦੇ ਸੇਵਾਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ਯੂਨੀਵਰਸਿਟੀਆਂ ਵਿੱਚ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਅਧਿਆਪਕਾਂ ਅਤੇ ਹੋਰ ਟੀਚਿੰਗ ਫੈਕਲਟੀ ਲਈ ਪੈਨਸ਼ਨ ਅਤੇ ਪਰਿਵਾਰਕ ਪੈਨਸ਼ਨ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ। ਇਹ ਸੋਧ 1 ਜਨਵਰੀ, 2016 ਤੋਂ ਲਾਗੂ ਹੋਵੇਗੀ। ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ । ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੋਧੀ ਪੈਨਸ਼ਨ ਨਾਲ ਲਗਭਗ 500 ਸੇਵਾਮੁਕਤ ਟੀਚਿੰਗ ਪੇਸ਼ੇਵਰਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਵਿੱਚ 400 ਪੈਨਸ਼ਨਰ ਅਤੇ 100 ਪਰਿਵਾਰਕ ਪੈਨਸ਼ਨਰ ਸ਼ਾਮਲ ਹਨ, ਜਿਸ ਦੀ ਰਕਮ 38.99 ਕਰੋੜ ਰੁਪਏ ਬਣੇਗੀ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੋਧੀ ਪੈਨਸ਼ਨ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੂੰ ਅਦਾ ਕੀਤੀ ਜਾਵੇਗੀ ਜਦੋਂਕਿ 1 ਅਕਤੂਬਰ, 2022 ਤੋਂ ਜਨਵਰੀ 2025 ਤੱਕ...
ਪਾਕਿਸਤਾਨ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾਕਾਮ; ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼

ਪਾਕਿਸਤਾਨ ਵੱਲੋਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾਕਾਮ; ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 27 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਅਧਾਰਤ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਆਪਣੇ ਆਸਟ੍ਰੇਲੀਆ-ਅਧਾਰਤ ਹੈਂਡਲਰ ਜੱਸਾ ਦੇ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਨੂੰ ਹਥਿਆਰ ਸਪਲਾਈ ਕਰ ਰਿਹਾ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਗ੍ਰਿਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਅਭਿਸ਼ੇਕ ਕੁਮਾਰ ਵਜੋਂ ਕੀਤੀ ਹੈ, ਜੋ ਕਿ ਅੰਮ੍ਰਿਤਸਰ ਦੇ ਪਿੰਡ ਮੀਰਾਂਕੋਟ ਕਲਾਂ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਸੱਤ ਪਿਸਤੌਲਾਂ, ਜਿਸ ਵਿੱਚ ਪੰਜ .30 ਬੋਰ ਅਤੇ ਦੋ ਆਧੁਨਿਕ 9 ਐਮਐਮ ਗਲੌਕ ਸ਼ਾਮਲ ਹਨ, ਸਮੇਤ ਚਾਰ ਕਾਰਤੂਸ ਅਤੇ 1.5 ਲੱਖ ਰੁਪਏ ਬਰਾਮਦ ਕੀਤੇ ਹਨ, ਇਸ ਤੋਂ ਇਲਾਵਾ ਹਥਿਆਰਾਂ ਦੀ ਤਸਕਰੀ ਲਈ ਵਰਤੀ ਜਾ ਰਹੀ ਉਸਦੀ ਮਹਿੰਦਰਾ ਥਾਰ ਗੱਡੀ ਨੂੰ ਜ਼ਬਤ ਕਰ ਲਿਆ ਹੈ। ਡੀਜੀਪੀ ਨੇ ਖੁਲਾਸਾ ਕੀਤਾ ਕ...
2,240 ਲੀਟਰ ਨਜ਼ਾਇਜ਼ ਈ.ਐਨ.ਏ ਜ਼ਬਤ ਕਰਕੇ ਜਹਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਸਿੰਘ ਚੀਮਾ

2,240 ਲੀਟਰ ਨਜ਼ਾਇਜ਼ ਈ.ਐਨ.ਏ ਜ਼ਬਤ ਕਰਕੇ ਜਹਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ/ਸੰਗਰੂਰ, 27 ਅਪ੍ਰੈਲ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੀ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਇੱਕ ਮਹੱਤਵਪੂਰਨ ਸਫਲਤਾ ਦਾ ਐਲਾਨ ਕਦਦਿਆਂ ਦੱਸਿਆ ਕਿ 2,240 ਲੀਟਰ ਨਜ਼ਾਇਜ਼ ਚੋਰੀ ਕੀਤੀ ਗਈ ਐਕਸਟਰਾ ਨਿਊਟਰਲ ਅਲਕੋਹਲ (ਈਐਨਏ) ਜ਼ਬਤ ਕੀਤੀ ਗਈ ਹੈ ਜਿਸ ਨਾਲ ਨਕਲੀ ਸ਼ਰਾਬ ਕਾਰਨ ਵਾਪਰਨ ਵਾਲੇ ਕਿਸੇ ਵੱਡੀ ਦੁਰਘਟਨਾ ਦੀ ਸੰਭਾਵਨਾ ਨੂੰ ਟਾਲਣ ਵਿੱਚ ਸਫਲਤਾ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ 4,745 ਐਨ.ਡੀ.ਪੀ.ਐਸ ਕੇਸ ਦਰਜ ਕਰਨ, 7,536 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਅਤੇ 71 ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹ ਦੇਣ ਵਿੱਚ ਸਫਲਤਾ ਹਾਸਿਲ ਹੋਈ ਹੈ। ਸੰਗਰੂਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ 'ਯੁੱਧ ਨਸ਼ਿਆਂ ਵਿਰੁੱਧ' ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਆਬਕਾਰੀ ਵਿ...
ਹਲਵਾਰਾ ਹਵਾਈ ਅੱਡੇ ਦਾ ਕੰਮ 100 ਫ਼ੀਸਦੀ ਮੁਕੰਮਲ, ਆਪ ਸਰਕਾਰ ਨੇ 60 ਕਰੋੜ ਰੁਪਏ ਵਿੱਚ ਕੀਤੇ ਵਿਕਾਸ ਕੰਮ: ਸੰਜੀਵ ਅਰੋੜਾ

ਹਲਵਾਰਾ ਹਵਾਈ ਅੱਡੇ ਦਾ ਕੰਮ 100 ਫ਼ੀਸਦੀ ਮੁਕੰਮਲ, ਆਪ ਸਰਕਾਰ ਨੇ 60 ਕਰੋੜ ਰੁਪਏ ਵਿੱਚ ਕੀਤੇ ਵਿਕਾਸ ਕੰਮ: ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ/ਲੁਧਿਆਣਾ, 27 ਅਪ੍ਰੈਲ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਐਤਵਾਰ ਨੂੰ ਲੁਧਿਆਣਾ ਵਾਸੀਆਂ, ਸ਼ਹਿਰ ਦੇ ਕੌਂਸਲਰਾਂ ਅਤੇ ਉਦਯੋਗਪਤੀਆਂ ਨਾਲ ਹਲਵਾਰਾ ਹਵਾਈ ਅੱਡੇ ਦਾ ਦੌਰਾ ਕੀਤਾ ਅਤੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਆਪਣੀ ਫੇਰੀ ਦੌਰਾਨ, ਉਨ੍ਹਾਂ ਹਵਾਈ ਅੱਡੇ ਦੇ ਪਰਿਸਰ ਦਾ ਦੌਰਾ ਕੀਤਾ ਅਤੇ ਹੁਣ ਤੱਕ ਪੂਰੇ ਹੋਏ ਕੰਮ 'ਤੇ ਪੂਰੀ ਤਸੱਲੀ ਪ੍ਰਗਟ ਕੀਤੀ। ਸੰਸਦ ਮੈਂਬਰ ਅਰੋੜਾ ਨੇ ਕਿਹਾ ਕਿ ਇਹ ਪ੍ਰੋਜੈਕਟ ਲਗਭਗ ਤੀਹ ਸਾਲਾਂ ਤੋਂ ਲਟਕਿਆ ਹੋਇਆ ਸੀ ਅਤੇ ਉਨ੍ਹਾਂ ਨੇ ਦੁੱਖ ਪ੍ਰਗਟ ਕੀਤਾ ਕਿ ਪਿਛਲੀਆਂ ਰਾਜ ਸਰਕਾਰਾਂ ਦੇ ਨੁਮਾਇੰਦੇ ਇਸਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਸਨ। ਉਨ੍ਹਾਂ ਕਿਹਾ ਕਿ ਰਾਜ ਸਭਾ ਮੈਂਬਰ ਬਣਨ ਤੋਂ ਬਾਅਦ, ਉਨ੍ਹਾਂ ਨੇ ਤੁਰੰਤ ਇਸ ਪ੍ਰੋਜੈਕਟ ਨੂੰ ਤਰਜੀਹ ਦਿੱਤੀ। 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਹਿਯੋਗ ਨਾਲ, ਇਹ ਪ੍ਰੋਜੈਕਟ ਹੁਣ ਲਗਭਗ 60 ਕਰੋੜ ਰੁਪਏ ਦੀ ਲਾਗਤ ਨਾਲ 100% ਪੂਰਾ ਹੋ ਗਿਆ ਹੈ। ਇਸਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ "ਡ੍ਰੀਮ ਪ੍ਰੋਜੈਕਟ" ਦੱਸਦਿਆਂ ਅਰੋੜ...
ਯੁੱਧ ਨਸ਼ਿਆਂ ਵਿਰੁੱਧ: ਮੋਗਾ ਦੇ ਦੌਲੇਵਾਲਾ ਪਿੰਡ ਵਿੱਚ ਚਾਰ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ

ਯੁੱਧ ਨਸ਼ਿਆਂ ਵਿਰੁੱਧ: ਮੋਗਾ ਦੇ ਦੌਲੇਵਾਲਾ ਪਿੰਡ ਵਿੱਚ ਚਾਰ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ

National, Politics, Punjab
ਚੰਡੀਗੜ੍ਹ/ਮੋਗਾ, 26 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ, ਮੋਗਾ ਪੁਲਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਮੋਗਾ ਦੇ ਪਿੰਡ ਦੌਲੇਵਾਲਾ ਵਿੱਚ ਬਦਨਾਮ ਨਸ਼ਾ ਤਸਕਰਾਂ ਦੇ ਚਾਰ ਗੈਰ-ਕਾਨੂੰਨੀ ਤੌਰ 'ਤੇ ਬਣੇ ਘਰਾਂ ਨੂੰ ਢਹਿਢੇਰੀ ਕਰ ਦਿੱਤਾ। ਇਹ ਕਾਰਵਾਈ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਮੋਗਾ ਅਜੈ ਗਾਂਧੀ ਦੀ ਨਿਗਰਾਨੀ ਹੇਠ ਅਮਲ ਵਿੱਚ ਲਿਆਂਦੀ ਗਈ। ਢਾਹੇ ਗਏ ਇਹ ਘਰ ਸਰਕਾਰੀ ਜ਼ਮੀਨ 'ਤੇ ਗੈਰ-ਕਾਨੂੰਨੀ ਤੌਰ 'ਤੇ ਬਣਾਏ ਗਏ ਸਨ ਅਤੇ ਇਹ ਬਦਨਾਮ ਨਸ਼ਾ ਤਸਕਰ ਪਰਮਜੀਤ ਸਿੰਘ, ਲਖਵਿੰਦਰ ਸਿੰਘ, ਬੂਟਾ ਸਿੰਘ ਅਤੇ ਰਾਜਵਿੰਦਰ ਕੌਰ ਨਾਲ ਸਬੰਧਤ ਸਨ। ਇਹਨਾਂ ਤਸਕਰਾਂ ਵਿਰੁੱਧ ਆਈਪੀਸੀ ਅਤੇ ਐਨਡੀਪੀਐਸ ਐਕਟ ਤਹਿਤ ਦਰਜ ਕਈ ਅਪਰਾਧਿਕ ਮਾਮਲੇ ਦਰਜ ਸਨ। ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗਈ ਸਖ਼ਤ ਕਾਰਵਾਈ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਅਪਣਾਈ ਗਈ ਹੈ। ਐ...

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ 5000 ਸਕੂਲੀ ਵਿਦਿਆਰਥੀਆਂ ਨੇ ਮੈਗਾ ਰੈਲੀ ਵਿੱਚ ਹਿੱਸਾ ਲਿਆ

National, Politics, Punjab
ਚੰਡੀਗੜ੍ਹ / ਤਰਨ ਤਾਰਨ, 26 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਮਹਿੰਮ ਤਹਿਤ ਸੂਹੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਜਾਰਗੂਕ ਕਰਨ ਹਿੱਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਅੱਜ ਵਿਸ਼ਾਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ 5000 ਤੋਂ ਵੱਧ ਵਿਦਿਆਰਥੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਇਸ ਵਿਸ਼ਾਲ ਜਾਗਰੂਕਤਾ ਰੈਲੀ ਦੀ ਅਗਵਾਈ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕੀਤੀ ਅਤੇ ਸਕੂਲੀ ਵਿਦਿਆਰਥੀਆਂ ਤੇ ਸਮੂਹ ਹਾਜ਼ਰੀਨਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਦੀ ਸਹੁੰ ਚੁਕਾਈ। ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐਸ. ਤੋਂ ਇਲਾਵਾ ਪ...
ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾਂ ਸ਼ਹਿਰ ਵਿਖੇ ਬਣਨ ਵਾਲੇ ਉਪ ਮੰਡਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾਂ ਸ਼ਹਿਰ ਵਿਖੇ ਬਣਨ ਵਾਲੇ ਉਪ ਮੰਡਲ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

National, Politics, Punjab
ਬਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 26 ਅਪ੍ਰੈਲ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਧੀਨ ਹਲਕਾ ਬਸੀ ਪਠਾਣਾਂ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਹਲਕੇ ਨੂੰ ਨਮੂਨੇ ਦਾ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਹ ਪ੍ਰਗਟਾਵਾ ਹਲਕਾ ਬਸੀ ਪਠਾਣਾਂ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਬਸੀ ਪਠਾਣਾਂ ਸ਼ਹਿਰ ਵਿਖੇ 8.62 ਕਰੋੜ ਦੀ ਲਾਗਤ ਨਾਲ ਕਰੀਬ 03.54 ਏਕੜ ਵਿੱਚ ਬਣਨ ਵਾਲੇ ਉਪ ਮੰਡਲ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਇਹ ਕੰਪਲੈਕਸ ਇੱਕ ਵਰੇ ਅੰਦਰ ਮੁਕੰਮਲ ਹੋਵੇਗਾ ਅਤੇ ਇਸ ਦੇ ਬਣਨ ਨਾਲ ਨਾਗਰਿਕਾਂ ਨੂੰ ਵੱਡੀ ਸੌਗਾਤ ਮਿਲੇਗੀ। ਉਹਨਾਂ ਦੱਸਿਆ ਕਿ ਕੰਪਲੈਕਸ ਦੀ ਇਮਾਰਤ ਦਾ ਕਵਰਡ ਏਰੀਆ 27850 ਸੁਕੇਅਰ ਫੁੱਟ ਹੈ। ਹਲਕਾ ਵਿਧਾਇਕ ਨੇ ਕਿਹਾ ਕਿ ਪੁਰਾਣਾ ਉਪ ਮੰਡਲ ਕੰਪਲੈਕਸ ਸ਼ਹਿਰ ਦੇ ਅੰਦਰ ਅਤੇ ਬੱਸ ਸਟੈਂਡ ਤੋਂ ਦੂਰ ਹੋਣ ਕਰ ਕੇ ਆਮ ਜਨਤਾ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਸਬੰਧੀ ਖੇਚਲ ਝੱਲਣੀ ਪੈਂਦੀ ਸੀ ਅਤੇ ਉਹ ਇਮਾਰਤ ਪੁਰਾਣੀ ਹੋਣ ਕਰ ਕੇ ਵੀ ਠੀਕ ਨਹੀਂ ਸੀ, ਜਿਸ ਕਰ ਕੇ ਪੰਜਾਬ ਵਿੱਚ ਆਮ ਆਦਮ...
ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

National, Politics, Punjab
ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ "ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ ਦੇ ਪ੍ਰਾਇਮਰੀ ਸਕੂਲਾਂ ਲਈ 2000 ਸਰੀਰਕ ਸਿਖਲਾਈ ਇੰਸਟ੍ਰਕਟਰ (ਪੀ.ਟੀ.ਆਈ.) ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਨੂੰ ਭਰਨ ਲਈ ਸਕੂਲ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਨੂੰ ਪ੍ਰਵਾਨਗੀ ਪੱਤਰ ਭੇਜ ਦਿੱਤਾ ਗਿਆ ਹੈ ਅਤੇ ਭਰਤੀ ਪ੍ਰਕਿਰਿਆ ਯੋਗਤਾ-ਆਧਾਰਤ ਅਤੇ ਪਾਰਦਰਸ਼ੀ ਢੰਗ ਨਾਲ ਹੋਵੇਗੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਉਤੇ ਚਾਨਣਾ ਪਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਵਿੱਚ ਸਕੂਲ ਅਧਿਆਪਕਾਂ ਦੀਆਂ 13 ਹਜ਼ਾਰ ਤੋਂ ਵੱਧ ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ...
ਰੋਟਰੀ ਕਲੱਬ ਵੱਲੋਂ ਪਿੰਡ ਖਾਰਾ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ

ਰੋਟਰੀ ਕਲੱਬ ਵੱਲੋਂ ਪਿੰਡ ਖਾਰਾ ਵਿਖੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਦਾ ਆਯੋਜਨ

National, Politics, Punjab
ਕੋਟਕਪੂਰਾ 26 ਅਪ੍ਰੈਲ ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਸਿਵਲ ਹਸਤਪਾਲ ਫ਼ਰੀਦਕੋਟ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਫ਼ਰੀਦਕੋਟ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਵਾਸਤੇ ਪਿੰਡ ਖਾਰਾ ਵਿਖੇ ਕੈਂਸਰ ਦੀ ਜਾਂਚ ਅਤੇ ਹੋਰ ਬੀਮਾਰੀਆਂ ਦੀ ਜਾਂਚ ਵਾਸਤੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਉਚੇਚੇ ਤੌਰ ਤੇ ਪਹੁੰਚੇ। ਉਨ੍ਹਾਂ ਰੋਟਰੀ ਕਲੱਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਸਾਨੂੰ ਇਨ੍ਹਾਂ ਕੈਂਪਾਂ ਦੌਰਾਨ ਆਪਣਾ ਚੈੱਕਅੱਪ ਕਰਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੈਂਸਰ ਵਰਗੀ  ਬਿਮਾਰੀ ਮਾਲਵਾ ਖੇਤਰ ਵਿੱਚ ਜਿਆਦਾ ਫੈਲ ਰਹੀ ਹੈ।ਉਨ੍ਹਾਂ ਕਿਹਾ ਕੈਂਸਰ ਰੋਗ ਦਾ ਕੋਈ ਲੱਛਣ ਆਉਣ ਤੇ ਜੇਕਰ ਚੈੱਕਅੱਪ ਕਰਵਾ ਕੇ ਇਸ ਦਾ ਪਹਿਲੀ ਸਟੇਜ ਤੇ ਪਤਾ ਲੱਗ ਜਾਵੇ ਤਾਂ ਇਸ ਬਿਮਾਰੀ ਦਾ ਇਲਾਜ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਬਿਮਾਰੀ ਨੂੰ ਰੋਕਣ ਲਈ ਵਹਿਮਾਂ ਭਰਮਾਂ ਵਿੱਚ ਪੈਣ ਦੀ ਬਜਾਏ ਟੈਸਟ ਕਰਾਉਣ ਦੀ ਸਲਾਹ ਦਿੱਤੀ।  ਉਨ੍ਹਾਂ ਕਿਹਾ ਕਿ ਇਸ  ਕੈਂਪ ਵਿੱਚ 144 ਲੋਕਾਂ ਦੇ ...
ਫਾਜ਼ਿਲਕਾ ਫਿਰੋਜ਼ਪੁਰ ਸੜਕ ਨੂੰ ਚਹੁੰ ਮਾਰਗੀ ਕਰਨ ਦੀ ਪ੍ਰਕਿਰਿਆ ਹੋਈ ਤੇਜ

ਫਾਜ਼ਿਲਕਾ ਫਿਰੋਜ਼ਪੁਰ ਸੜਕ ਨੂੰ ਚਹੁੰ ਮਾਰਗੀ ਕਰਨ ਦੀ ਪ੍ਰਕਿਰਿਆ ਹੋਈ ਤੇਜ

National, Politics, Punjab
ਫਾਜ਼ਿਲਕਾ 26 ਅਪ੍ਰੈਲ ਫਾਜ਼ਿਲਕਾ ਤੋਂ ਫਿਰੋਜ਼ਪੁਰ ਸੜਕ ਦੇ ਚਹੁੰ ਮਾਰਗੀ ਕਰਨ ਲਈ ਪ੍ਰਕਿਰਿਆਵਾਂ ਤੇਜ਼ ਹੋ ਗਈਆਂ ਹਨ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਦੇ ਨਿਰਦੇਸ਼ਾਂ ਤੇ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ ਵਿੰਗ) ਦੇ ਨਿਗਰਾਨ ਇੰਜੀਨੀਅਰ ਦੀ ਅਗਵਾਈ ਵਿੱਚ ਇੱਕ ਟੀਮ ਫਾਜ਼ਿਲਕਾ ਪਹੁੰਚੀ ਅਤੇ ਉਨਾਂ ਨੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਇਸ ਸਬੰਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਜਾਣੂ ਕਰਵਾਇਆ। ਜਿਕਰਯੋਗ ਹੈ ਕਿ ਹਲਕਾ ਵਿਧਾਇਕ ਇਸ ਸੜਕ ਨੂੰ ਚਹੁੰ ਮਾਰਗੀ ਕਰਨ ਦੀ ਮੰਗ ਨੂੰ ਜ਼ੋਰਦਾਰ ਤਰੀਕੇ ਨਾਲ ਉਠਾ ਰਹੇ ਸਨ ਅਤੇ ਹੁਣ ਇਸ ਸਬੰਧੀ ਕਾਰਵਾਈ ਤੇਜੀ ਨਾਲ ਅੱਗੇ ਵਧਣ ਲੱਗੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਕੇਂਦਰੀ ਸੜਕ ਅਤੇ ਪਰਿਵਾਹਨ ਮੰਤਰੀ ਸ਼੍ਰੀ ਨਿਤਨ ਗਟਕਰੀ  ਦੇ ਪੰਜਾਬ ਦੌਰੇ ਸਮੇਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਨੇ ਉਹਨਾਂ ਕੋਲ ਇਸ ਸੜਕ ਦਾ ਮੁੱਦਾ ਉਠਾਇਆ ਸੀ ਅਤੇ ਇਸ ਤੋਂ ਬਾਅਦ ਹੁਣੇ ਜਿਹੇ ਉਹ ਦਿੱਲੀ ਜਾ ਕੇ ਵੀ ਉਹਨਾਂ ਕੋਲ ਇਸ ਸੜਕ ਸਬੰਧੀ ਮਿਲੇ ਹਨ। ਜਿਸ ...