ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਨ ਦੇ ਨਿਰਦੇਸ਼
ਪਟਿਆਲਾ, 24 ਅਪ੍ਰੈਲ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ 'ਚ ਸ਼ੁਰੂ ਕੀਤੇ ਜਾਣ ਵਾਲੇ ਅਤੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਅੱਜ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਹਰੇਕ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿਕਾਸ ਕਾਰਜ ਦੇ ਕੰਮਾਂ ਨੂੰ ਸਮਾਂਬੱਧ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਤਰੁੱਟੀ ਲਈ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਪਟਿਆਲਾ ਦਿਹਾਤੀ ਹਲਕੇ ਦੇ ਸਾਰੇ 60 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਇੱਕ ਮਹੀਨੇ 'ਚ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬਰਸਾਤਾਂ ਤੋਂ ਪਹਿਲਾ ਸਾਰੇ ਪਿੰਡਾਂ ਦੇ ਛੱਪੜ ਸਾਫ਼ ਹੋਣ। ਉਨ੍ਹਾਂ ਛੱਪੜਾਂ ਦੇ ਪਾਣੀ ਨੂੰ ਡਰਿੱਪ ਇਰੀਗੇਸ਼ਨ ਨਾਲ ਖੇਤਾਂ 'ਚ ਲਗਾਉਣ ਲਈ ਸਬੰਧਤ ਵਿਭਾਗ ਨੂੰ ਪਲਾਨ ਤਿਆਰ ਕਰਨ ਲਈ ਕਿਹਾ।
ਉਨ੍ਹਾਂ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਸਬੰਧਤ ਅਧਿਕਾ...








