ਏਜੀਟੀਐਫ ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼ ; ਪੰਜਾਬ ਨੇ ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ
ਚੰਡੀਗੜ੍ਹ, 19 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇੱਕ ਸਥਾਨਕ ਆਟੋਮੋਬਾਈਲ ਸ਼ੋਅਰੂਮ ਮਾਲਕ ਤੋਂ ਜ਼ਬਰਨ ਪੈਸੇ ਵਸੂਲਣ ਦੀ ਕੋਸ਼ਿਸ਼, ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।
ਦੋਸ਼ੀ, ਜਿਸਦੀ ਪਛਾਣ ਲਵਜੀਤ ਸਿੰਘ ਵਾਸੀ ਬਰਗਾੜੀ, ਫਰੀਦਕੋਟ ਵਜੋਂ ਹੋਈ ਹੈ, ਨੇ ਸ਼ਿਕਾਇਤਕਰਤਾ ਤੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਰਕਮ ਨਾ ਦੇਣ ਦੀ ਸੂਰਤ ਵਿੱਚ ਸ਼ਿਕਾਇਤਕਰਤਾ ਅਤੇ ਉਸਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੇ ਪੁਲਿਸ ਤੋਂ ਬਚਣ ਲਈ ਆਪਣੀ ਪਛਾਣ ਛੁਪਾਉਣ ਅਤੇ ਫਿਰੌਤੀ ਕਾਲਾਂ ਕਰਨ ਲਈ ਵਰਚੁਅਲ ਨੰਬਰਾਂ ਅਤੇ...








