ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ
ਦੋਦਾ , ਸ੍ਰੀ ਮੁਕਤਸਰ ਸਾਹਿਬ 18 ਅਪ੍ਰੈਲ
ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਅਗਵਾਈ ਵਾਲੀ ਸਰਕਾਰ ਵਲੋਂ ਅਨਾਜ ਮੰਡੀਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਇੱਥੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਇਹ ਜਾਣਕਾਰੀ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦਾ ਨਵੀਨੀਕਰਨ ਦਾ ਉਦਘਾਟਨ ਕਰਦਿਆਂ ਦਿੱਤੀ।
ਉਹਨਾਂ ਦਾਣਾ ਮੰਡੀਆਂ ਦਾ ਦੌਰਾ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਾਨ, ਮਜ਼ਦੂਰ ਜਾਂ ਆੜ੍ਹਤੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗਾ ਅਤੇ ਉਨ੍ਹਾਂ ਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਮੰਡੀ ਬੋਰਡ ਵਲੋਂ ਦਾਣਾ ਮੰਡੀ ਆਸਾ ਬੁੱਟਰ ਵਿੱਚ 1.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਪੱਕੇ ਫੜ ਅਤੇ ਨਵਾਂ ਸ਼ੇਡ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਦਾਣਾ ਮੰਡੀ ਮੱਲਣ ਵਿਖੇ 1.9 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਫੜ ਅਤੇ...







