Wednesday, September 23
Shadow

National

ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

National, Politics, Punjab
ਚੰਡੀਗੜ੍ਹ/ਖਨੌਰੀ/ਲਹਿਰਾ, 17 ਅਪ੍ਰੈਲ: ਲਹਿਰਾਗਾਗਾ ਹਲਕੇ ਦੇ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਦੀ ਲੜੀ ਤਹਿਤ ਅੱਜ ਚੌਥੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਠ ਸਰਕਾਰੀ ਸਕੂਲਾਂ ਵਿੱਚ ਲਗਭਗ 1.61 ਕਰੋੜ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੂਰੇ ਜੋਸ਼ ਨਾਲ ਹਰ ਲੋੜੀਂਦੀ ਕੋਸ਼ਿਸ਼ ਜਾਰੀ ਰਹੇਗੀ। ਇਸ ਲੜੀ ਤਹਿਤ ਕੈਬਨਿਟ ਮੰਤਰੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਹਰੀਗੜ੍ਹ ਗਹਿਲਾਂ ‘ਚ 10.25 ਲੱਖ, ਸਰਕਾਰੀ ਹਾਈ ਸਕੂਲ ਮਹਾਂ ਸਿੰਘ ਵਾਲਾ ‘ਚ 35.17 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਮਹਾਂ ਸਿੰਘ ਵਾਲਾ ‘ਚ 12.07 ਲੱਖ, ਸਰਕਾਰੀ ਹਾਈ ਸਕੂਲ ਭੂਲਣ ‘ਚ 38.86 ਲੱਖ, ਸਰਕਾਰੀ ਹਾਈ ਸਕੂਲ ਗੁਲਾੜੀ ‘ਚ 21.89 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾੜੀ ‘ਚ 2.31 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਠਸਕਾ ‘ਚ 10.19 ਲੱਖ...
’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਬਦਲੀ ਜਾ ਰਹੀ ਹੈ ਸਕੂਲਾਂ ਦੀ ਤਸਵੀਰ : ਜੈ ਕ੍ਰਿਸ਼ਨ ਸਿੰਘ ਰੌੜੀ

’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਬਦਲੀ ਜਾ ਰਹੀ ਹੈ ਸਕੂਲਾਂ ਦੀ ਤਸਵੀਰ : ਜੈ ਕ੍ਰਿਸ਼ਨ ਸਿੰਘ ਰੌੜੀ

National, Politics, Punjab
ਗੜ੍ਹਸ਼ੰਕਰ/ਹੁਸ਼ਿਆਰਪੁਰ, 17 ਅਪ੍ਰੈਲ : ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਵਲੋਂ ਸ਼ੁਰੂ ਕੀਤੀ ਗਈ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਲਈ ਵੱਡੇ ਪੱਧਰ ਦੇ ਬਦਲਾਅ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਰਾਜ ਦੇ ਸਕੂਲਾਂ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਜਿਥੇ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਲੱਖਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਅਧਿਆਪਕਾਂ ਨੂੰ ਵਿਦੇਸ਼ਾਂ ਵਿਚ ਸਿਖਲਾਈ ਲਈ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।           ਉਹ ਅੱਜ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਵਿਚ 5 ਸਕੂਲਾਂ ਵਿਚ 41.35 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕੰਮਾਂ ਦਾ ਉਦਘਾਟਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਡਿਪਟੀ ਸਪੀਕਰ ਨੇ ਇਸ ਦੌਰਾਨ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਵਿਚ ਕਲਾਸ ਰੂਮ ਅਤੇ ਚਾਰਦੀਵਾਰੀ, ਸਰਕਾਰੀ ਹਾਈ ਸਕੂਲ ਪੰਡੋਰੀ ਬੀਤ ਵਿਚ ...
ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਕੇ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ

ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਕੇ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ

National, Politics, Punjab
ਹੁਸ਼ਿਆਰਪੁਰ, 17 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੀ ਅਸਲ ਹਮਦਰਦ ਬਣਦਿਆਂ ਦਲਿਤਾਂ ਦੇ ਸਰਬਪੱਖੀ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਹਨ। ਅੱਜ ਇਥੇ ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ’ਚੋਂ ਭ੍ਰਿਸ਼ਟਾਚਾਰ ਦਾ ਮੁਕੰਮਲ ਖਾਤਮਾ ਕਰਕੇ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਉਸਾਰੂ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਹਮੇਸ਼ਾ ਦਲਿਤ ਵਰਗ ਨੂੰ ਸਿਰਫ਼ ਤੇ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਅਤੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਨਾ ਮਾਤਰ ਕੰਮ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦਿਆਂ ਸਰਕਾਰੀ ਵਕੀਲਾਂ ਦੀ ਨਿਯੁਕਤੀ ਲਈ ਰਾਖਵਾਂਕਰਨ ਨੂੰ ਯਕੀਨੀ ਬਣਾਉਂਦਿਆਂ ਅਨੁਸੂਚਿਤ ਜਾਤੀਆਂ ਲਈ ਵੱਡਾ ਕਦਮ ਚੁੱਕਿਆ ਹੈ ਜਿਸ ਨਾਲ ਵਕਾਲਤ ਪੇਸ਼ੇ ਨਾਲ ਜੁੜੇ ਅਨੁਸੂਚਿਤ ਜਾਤੀ ਉਮ...
ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

National, Politics, Punjab
ਪੱਟੀ, ਤਰਨ ਤਾਰਨ, 17 ਅਪੈ੍ਲ : ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਿਤ ਹੋਵੇਗੀ ਅਤੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਖੇ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕੀਤਾ। ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਕਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕਰ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਵੱਡੀ ਕਰਾਂਤੀ ਲਿਆਉਣ ਲਈ ਬਜਟ ਦਾ ਵੱਡਾ ਹਿ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼

National, Politics, Punjab
ਚੰਡੀਗੜ੍ਹ/ਲੰਬੀ, 17 ਅਪ੍ਰੈਲ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਨੂੰ ਬਿਹਤਰੀਨ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਵਿਖੇ ਅਤਿ-ਆਧੁਨਿਕ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਵਾਰਡ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਸੂਬੇ ਭਰ ਦੇ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਪਸ਼ੂਆਂ ਲਈ ਇਨ-ਪੇਸ਼ੈਂਟ ਡਿਪਾਰਟਮੈਂਟ (ਆਈਪੀਡੀ) ਸੇਵਾਵਾਂ ਸ਼ੁਰੂ ਹੋ ਗਈਆਂ ਹਨ। ਇਸ ਉਦਘਾਟਨੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਟਿਆਲਾ, ਅੰਮ੍ਰਿਤਸਰ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਦੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਵੀ ਇਨਡੋਰ ਸੇਵਾਵਾਂ ਸ਼ੁਰੂ ਕਰਨ ਲਈ ਸਾਰੇ ਲੋੜੀਂਦੇ ਉਪਕਰਣ ਪ੍ਰਦਾਨ ਕੀਤੇ ਜਾ ਚੁੱਕੇ ਹਨ। ਇਨ੍ਹਾਂ ਪੌਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਕਈ ਤਰ੍ਹਾਂ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਗੰਭੀਰ ਬਿ...
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ

National, Politics, Punjab
ਚੰਡੀਗੜ੍ਹ/ਖੰਨਾ, 17 ਅਪ੍ਰੈਲ : ਪੰਜਾਬ ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਵੀ ਸ਼ੂਟਿੰਗ ਖੇਡ ਵਿੱਚ ਨਾਮਣਾ ਖੱਟ ਸਕਣਗੇ। "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਨਿਵੇਕਲੀ ਪਹਿਲ ਕਰਦਿਆਂ ਕੈਬਨਿਟ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਵੀਰਵਾਰ ਨੂੰ ਖੰਨਾ ਵਿਖੇ ਸਰਕਾਰੀ ਸਕੂਲ ਅੰਦਰ ਬਣੀ ਸ਼ੂਟਿੰਗ ਰੇਂਜ ਦਾ ਉਦਘਾਟਨ ਕੀਤਾ ਹੈ। ਰਘਵੀਰ ਸਿੰਘ ਫਰੀਡਮ ਫਾਈਟਰ ਪੀਐਮ ਸ਼੍ਰੀ ਸਰਕਾਰੀ ਹਾਈ ਸਕੂਲ ਵਿੱਚ ਬਣਾਈ ਗਈ ਇਹ ਸ਼ੂਟਿੰਗ ਰੇਂਜ ਲੁਧਿਆਣਾ ਜ਼ਿਲ੍ਹੇ ਦੇ ਕਿਸੇ ਸਰਕਾਰੀ ਸਕੂਲ ਅੰਦਰ ਬਣੀ ਪਹਿਲੀ ਸ਼ੂਟਿੰਗ ਰੇਂਜ ਹੈ। ਪੰਜ ਟਾਰਗੇਟ ਦੀ ਇਸ ਸ਼ੂਟਿੰਗ ਰੇਂਜ 'ਤੇ 5 ਲੱਖ ਰੁਪਏ ਦਾ ਖਰਚਾ ਆਇਆ ਹੈ। ਸ਼ੂਟਿੰਗ ਰੇਂਜ ਸਮੇਤ ਕੁੱਲ 71.15 ਲੱਖ ਰੁਪਏ ਨਾਲ ਹਲਕੇ ਦੇ ਪੰਜ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਵੀ ਉਦਘਾਟਨ ਕੀਤਾ ਗਿਆ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ਼ੂਟਿੰਗ ਖੇਡ ਵਿੱਚ ਪੰਜਾਬ ਦੇ ਖਿਡਾਰੀ ਕੌਮਾਂਤਰੀ ਪੱਧਰ ਤੱਕ ਨਾਮਣਾ ਖੱਟ ਰਹੇ ਹਨ। ਹੁਣ ਇਸ ਖੇਡ ਦੀ ਸਕੂਲ ਪੱਧਰ ਤੋਂ ਸਿਖਲਾਈ ਸ਼ੁਰੂ ...
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਚੇਅਰਮੈਨ ਢਿੱਲਵਾਂ ਨੇ 4.25 ਲੱਖ ਦੇ ਚੈੱਕ ਸਕੂਲਾਂ ਨੂੰ ਸੌਂਪੇ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਚੇਅਰਮੈਨ ਢਿੱਲਵਾਂ ਨੇ 4.25 ਲੱਖ ਦੇ ਚੈੱਕ ਸਕੂਲਾਂ ਨੂੰ ਸੌਂਪੇ

National, Politics, Punjab
ਫ਼ਰੀਦਕੋਟ 16 ਅਪ੍ਰੈਲ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਪੰਜਾਬ ਸਿੱਖਿਆ ਕ੍ਰਾਂਤੀ ਅਤੇ ਪੜਦਾ ਪੰਜਾਬ,ਬਦਲਦਾ ਪੰਜਾਬ ਤਹਿਤ ਚੇਅਰਮੈਨ ਪਲਾਨਿੰਗ ਬੋਰਡ ਸੁਖਜੀਤ ਸਿੰਘ ਢਿੱਲਵਾਂ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੀ ਕਲਾਂ ਨੂੰ 3 ਲੱਖ ਦਾ ਚੈੱਕ ਭੇਂਟ ਕੀਤਾ ਅਤੇ ਡਾ. ਚੰਦਾ ਸਿੰਘ ਮਰਵਾਹਾ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟਕਪੂਰਾ ਨੂੰ 1.25 ਲੱਖ ਦਾ ਚੈੱਕ ਭੇਂਟ ਕੀਤਾ ਅਤੇ ਸਕੂਲ ਵਿੱਚ  ਹੋਏ ਆਧੁਨਿਕੀਕਰਨ ਦੇ ਕਾਰਜਾਂ ਨੂੰ ਲੋਕ ਅਰਪਣ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਕੀਤੀ ਹੈ ਜਿਸ ਨਾਲ ਸਕੂਲਾਂ ਦਾ ਹਰ ਪੱਖੋਂ ਪੱਧਰ ਬਹੁਤ ਬਿਹਤਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਅਧੀਨ  ਪੰਜਾਬ ਦੇ ਸਰਕਾਰੀ ਸਿੱਖਿਆ ਢਾਂਚੇ ਨੂੰ ਬਿਹਤਰ ਬਣਾਉਣ ਦੀ ਮੁਹਿੰਮ ਦਾ ਹਿੱਸਾ ਬਣ ਕੇ ਮਾਣ ਮਹਿਸੂਸ ਹੋਇਆ। ਉਹਨਾਂ ਕਿਹਾ ਕਿ ਸਰਕਾਰ ਸਕੂਲਾਂ ਵਿੱਚ ਸੁਧਾਰ ਕਰ ਰਹੀ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਕਿਸੇ ਸਹੂਲਤ ਦੀ ਘਾਟ ਨਹੀਂ ਹੈ । ਉਨ੍ਹਾਂ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਜ਼ਿਕਰ ਕ...
ਵਿਧਾਇਕ ਅਮੋਲਕ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਰਗਾੜੀ, ਬੁਰਜ ਜਵਾਹਰ ਸਿੰਘ ਤੇ ਬੁਰਜ ਹਰੀਕਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ

ਵਿਧਾਇਕ ਅਮੋਲਕ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਰਗਾੜੀ, ਬੁਰਜ ਜਵਾਹਰ ਸਿੰਘ ਤੇ ਬੁਰਜ ਹਰੀਕਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ

National, Politics, Punjab
ਜੈਤੋ 16 ਅਪ੍ਰੈਲ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਤਹਿਤ ਲਗਾਤਾਰ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਸਕੂਲਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਅੱਜ ਜੈਤੋ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ ਉਪਰੰਤ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਅਮੋਲਕ ਨੇ ਕਿਹਾ ਕਿ ਅੱਜ ਪੰਜਾਬ ਦਾ ਕੋਈ ਵੀ ਅਜਿਹਾ ਸਰਕਾਰੀ ਸਕੂਲ ਨਹੀਂ ਹੈ, ਜਿੱਥੇ ਬੱਚਿਆਂ ਦੇ ਬੈਠਣ ਲਈ ਬੈਂਚ, ਸਕੂਲੀ ਵੈਨਾਂ, ਆਧੁਨਿਕ ਬਲੈਕ ਬੋਰਡ, ਕੰਪਿਊਟਰ ਲੈਬ, ਆਧੁਨਿਕ ਸਾਇੰਸ ਲੈਬ, ਪਾਰਕ, ਚਾਰਦੀਵਾਰੀ, ਪੀਣ ਵਾਲਾ ਸਾਫ ਪਾਣੀ, ਖੇਡ ਮੈਦਾਨ ਆਦਿ ਨਹੀਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਨੂੰ ਹਰ ਪੱਖੋਂ ਬਿਹਤਰ ਬਣਾ ਕੇ ਨੰਬਰ ਇੱਕ ਸੂਬਾ ਬਣਾਇਆ ਜਾਵੇ। ਉਨ੍ਹ...
ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਨੇ 32.33 ਲੱਖ ਰੁਪਏ ਦੇ ਸਕੂਲੀ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਨੇ 32.33 ਲੱਖ ਰੁਪਏ ਦੇ ਸਕੂਲੀ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

National, Politics, Punjab
ਧਰਮਕੋਟ 16 ਅਪ੍ਰੈਲ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਨਿੱਤ ਦਿਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ। ਹਲਕਾ ਧਰਮਕੋਟ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਲੋਹਗੜ੍ਹ ਵਿੱਚ 7.51 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਕਿਸ਼ਨਪੁਰਾ ਕਲਾਂ ਵਿੱਚ 8.69 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਫਤਹਿਪੁਰ ਕੰਨੀਆਂ ਵਿੱਚ 16.13 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਧਰਮਕੋਟ ਦੇ ਹਲਕਾ ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਵੱਲੋਂ ਕੀਤਾ ਗਿਆ। ਅੱਜ ਦੇ ਵਿਕਾਸ ਕਾਰਜਾਂ ਦੀ ਕੁੱਲ ਰਾਸ਼ੀ 32.33 ਲੱਖ ਰੁਪਏ ਬਣਦੀ ਹੈ। ਇਹਨਾਂ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਉਹ ਹਰੇਕ ਅਜਿਹੇ ਖੇਤਰ ਵਿੱਚ ਮਿਸਾਲੀ ਕੰਮ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਹੋ ਸਕੇ। ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਪੰਜਾਬ ਸਰਕਾਰ ਦ੍ਰਿੜ ਵਚਨਬੱਧ ਹੈ। ਉਹਨਾਂ ਦੱਸਿਆ ਕਿ ਪਹਿਲੀਆਂ ਸਰਕਾਰਾਂ ਵੱਲੋਂ ਸਕੂਲਾਂ ਨੂੰ ਆਧੁਨਿਕ ਦਿਸ਼ਾ ਵੱਲ ਤਾਂ ਕੀ ਲਿਜਾਣਾ ਸੀ ਸਗੋਂ ਸਕੂਲ ਦੀਆਂ ਚ...
ਮੰਡੀਆਂ ਵਿੱਚ ਹੁਣ ਤੱਕ ਕੁੱਲ 597 ਮੀਟ੍ਰਿਕ ਟਨ ਕਣਕ ਪਹੁੰਚੀ- ਜਸਪ੍ਰੀਤ ਸਿੰਘ ਐਸ.ਡੀ.ਐਮ

ਮੰਡੀਆਂ ਵਿੱਚ ਹੁਣ ਤੱਕ ਕੁੱਲ 597 ਮੀਟ੍ਰਿਕ ਟਨ ਕਣਕ ਪਹੁੰਚੀ- ਜਸਪ੍ਰੀਤ ਸਿੰਘ ਐਸ.ਡੀ.ਐਮ

National, Politics, Punjab
ਸ੍ਰੀ ਅਨੰਦਪੁਰ ਸਾਹਿਬ 16 ਅਪ੍ਰੈਲ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਦੀਆਂ ਹਦਾਇਤਾਂ ਹਨ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਾ ਹੋਵੇ। ਸ਼੍ਰੀ ਵਰਜੀਤ ਵਾਲੀਆ ਡਿਪਟੀ ਕਮਿਸ਼ਨਰ ਰੂਪਨਗਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਦੀਆਂ ਸਾਰੀਆਂ 12 ਅਨਾਜ ਮੰਡੀਆਂ ਵਿੱਚ 15 ਅਪ੍ਰੈਲ 2025 ਤੱਕ ਕੁੱਲ 597 ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚੀ ਹੈ।       ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਦੀਆਂ ਕੁੱਲ 12 ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ 597 ਮੀਟ੍ਰਿਕ ਟਨ ਤੱਕ ਪਹੁੰਚ ਗਈ ਹੈ, ਜਿਸ ਵਿੱਚੋਂ 558 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਦੁਆਰਾ ਖਰੀਦੀ ਗਈ ਹੈ।     ਉਨ੍ਹਾਂ ਨੇ ਦੱਸਿਆ ਕਿ ਰਾਜ ਦੀਆਂ ਖਰੀਦ ਏਜੰਸੀਆਂ ਦੁਆਰਾ ਕਣਕ ਦੀ ਲਿਫਟਿੰਗ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ ਅਤੇ ਕਾਰਵਾਈਆਂ ਤੇਜ਼ੀ ਨਾਲ ਕੀਤੀਆਂ ਜਾ ਰਹੀਆਂ ਹਨ। ਅੱਜ ਤੱਕ 40 ਮੀਟ...