ਪੌਸ਼ਟਿਕ ਖ਼ੁਰਾਕ ਨਾ ਸਿਰਫ਼ ਮਾਂ, ਸਗੋਂ ਬੱਚੇ ਲਈ ਵੀ ਜ਼ਰੂਰੀ- ਡਾ.ਦਲਜੀਤ ਕੌਰ
ਕੀਰਤਪੁਰ ਸਾਹਿਬ 16 ਅਪ੍ਰੈਲ ()
ਮੁੱਢਲਾ ਸਿਹਤ ਕੇਂਦਰ ਕੀਰਤਪੁਰ ਸਾਹਿਬ ਅਤੇ ਇਸਦੇ ਅਧੀਨ ਆਉਂਦੇ ਵੱਖ-ਵੱਖ ਆਯੂਸ਼ਮਾਨ ਅਰੋਗਿਆ ਕੇਂਦਰਾਂ 'ਤੇ ਅੱਜ ਮਮਤਾ ਦਿਵਸ ਮੌਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ ਅਤੇ ਉਹਨਾਂ ਨੂੰ ਪੌਸ਼ਟਿਕ ਤੱਤਾਂ ਨਾਲ ਭਰਪੂਰ ਖ਼ੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਡਾ. ਦਲਜੀਤ ਕੌਰ ਸੀਨੀਅਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਗਰਭਵਤੀ ਔਰਤ ਦੀ ਸਿਹਤ, ਆਉਣ ਵਾਲੀ ਪੀੜ੍ਹੀ ਦੀ ਬੁਨਿਆਦ ਹੁੰਦੀ ਹੈ, ਇਸ ਲਈ ਸੰਤੁਲਿਤ ਖ਼ੁਰਾਕ ਨਾ ਸਿਰਫ਼ ਮਾਂ ਲਈ ਸਗੋਂ ਬੱਚੇ ਲਈ ਵੀ ਜ਼ਰੂਰੀ ਹੈ। ਉਹਨਾਂ ਦੱਸਿਆ ਕਿ ਮਮਤਾ ਦਿਵਸ ਮੌਕੇ ਲਾਏ ਗਏ ਕੈਂਪ ਵਿੱਚ ਗਰਭਵਤੀ ਔਰਤਾਂ ਨੂੰ ਆਇਰਨ, ਕੈਲਸ਼ੀਅਮ ਅਤੇ ਫੋਲਿਕ ਐਸਿਡ ਦੀਆਂ ਗੋਲੀਆਂ ਮੁਫ਼ਤ ਵੰਡੀਆਂ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੁੱਧ, ਹਰੀ ਸਬਜ਼ੀਆਂ, ਫਲ਼ ਅਤੇ ਦਾਲਾਂ ਆਪਣੀ ਖ਼ੁਰਾਕ ਵਿੱਚ ਸ਼ਾਮਿਲ ਕਰਨ ਦੀ ਸਲਾਹ ਦਿੱਤੀ ਗਈ।
ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਯਕੀਨੀ ਬਣਾਉਣ ਲਈ ਹਰ ਬੁੱਧਵਾਰ "ਮਮਤਾ ਦਿਵਸ" ਮਨਾਇਆ ਜਾਂਦਾ ਹੈ। ਉਹਨਾਂ ਕ...








