Wednesday, September 23
Shadow

National

ਬਾਜਵਾ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ : ਹਰਪਾਲ ਸਿੰਘ ਚੀਮਾ

ਬਾਜਵਾ ਨੂੰ ਜ਼ਿੰਮੇਵਾਰ ਵਿਰੋਧੀ ਧਿਰ ਦੇ ਆਗੂ ਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ : ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 13 ਅਪ੍ਰੈਲ - ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਬਿਆਨ ਉਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਸ. ਚੀਮਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸੰਵਿਧਾਨਿਕ ਅਹੁਦੇ ਉੱਤੇ ਬੈਠੇ ਹਨ ਅਤੇ ਉਹਨਾਂ ਨੂੰ ਤੁਰੰਤ ਇਸ ਬਾਰੇ ਪੁਖਤਾ ਜਾਣਕਾਰੀ ਲੋਕਾਂ ਦੀ ਸੁਰੱਖਿਆ ਹਿਤ ਪੰਜਾਬ ਪੁਲਿਸ ਨੂੰ ਦੇਣੀ ਚਾਹੀਦੀ ਹੈ।  ਉਹਨਾਂ ਇਹ ਵੀ ਕਿਹਾ ਕਿ ਇਹ ਸਾਰਾ ਸਾਬਤ ਕਰਦਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਦੇ ਸਬੰਧ ਪਾਕਿਸਤਾਨ ਦੇ ਤਸਕਰਾਂ ਨਾਲ ਹਨ ਅਤੇ ਪਾਕਿਸਤਾਨ ਦੇ ਉਹਨਾਂ ਲੋਕਾਂ ਨਾਲ ਹਨ ਜਿਹੜੇ ਪੰਜਾਬ ਵਿੱਚ ਅਮਨ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ ਅਤੇ ਕਾਨੂੰਨ ਨੂੰ ਤੋੜਨਾ ਚਾਹੁੰਦੇ ਹਨ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬਿਆਨ ਮੰਦ ਭਾਵਨਾ ਨਾਲ ਦਿੱਤਾ ਗਿਆ ਹੈ ਜੋ ਕਿ ਘਟੀਆ ਰਾਜਨੀਤਿਕ ਸੋਚ ਦਾ ਪ੍ਰਗਟਾਵਾ ਕਰਦਾ ਹੈ। ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਬਿਆਨ ਦੀ ਜਾਂਚ ਕਰਕੇ ਕਾਨੂੰਨ ਮੁਤਾਬਿਕ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਣ...
ਵਿਸ਼ੇਸ਼ ਬੱਚਿਆਂ ਦੀ ਪ੍ਰਤਿਭਾ ਸਮਾਜ ਦੀ ਇੱਕ ਕੀਮਤੀ ਵਿਰਾਸਤ : ਅਮਨ ਅਰੋੜਾ

ਵਿਸ਼ੇਸ਼ ਬੱਚਿਆਂ ਦੀ ਪ੍ਰਤਿਭਾ ਸਮਾਜ ਦੀ ਇੱਕ ਕੀਮਤੀ ਵਿਰਾਸਤ : ਅਮਨ ਅਰੋੜਾ

National, Politics, Punjab
ਹੁਸ਼ਿਆਰਪੁਰ, 12 ਅਪ੍ਰੈਲ : ਆਸ਼ਾ ਦੀਪ ਵੈਲਫੇਅਰ ਸੁਸਾਇਟੀ ਵਲੋਂ ਚਲਾਏ ਜਾ ਰਹੇ ਜਗਜੀਤ ਸਿੰਘ ਸਚਦੇਵਾ ਆਸ਼ਾ ਕਿਰਨ ਸਪੈਸ਼ਲ ਸਕੂਲ ਅਤੇ ਸਪੈਸ਼ਲ ਓਲੰਪਿਕ ਭਾਰਤ, ਪੰਜਾਬ ਚੈਪਟਰ ਦੇ ਸਾਂਝੇ ਪ੍ਰਬੰਧ ਹੇਠ 'ਉਮੰਗ 2025' ਸੀਜ਼ਨ 7 ਦਾ ਰੰਗਾਰੰਗ ਪ੍ਰੋਗਰਾਮ ਜੈਮਸ ਕੈਂਬ੍ਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ। ਇਹ ਪ੍ਰੋਗਰਾਮ ਵਿਸ਼ੇਸ਼ ਤੌਰ ’ਤੇ ਬੌਧਿਕ ਰੂਪ ਵਿਚ ਚੁਨੌਤੀਆਂ ਪੂਰਨ ਬੱਚਿਆਂ ਦੀ ਪ੍ਰਤਿਭਾ ਨੂੰ ਇਕ ਪਲੇਟਫਾਰਮ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਆਤਮ ਵਿਸ਼ਵਾਸ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਇਆ ਗਿਆ।           ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਅਪਾਹਜ ਬੱਚੇ ਸਾਡੇ ਸਮਾਜ ਦੀ ਕੀਮਤੀ ਵਿਰਾਸਤ ਹਨ। ਉਨ੍ਹਾਂ ਦੇ ਅੰਦਰ ਬੇਅੰਤ ਸੰਭਾਵਨਾਵਾਂ ਅਤੇ ਵਿਸ਼ੇਸ਼ ਪ੍ਰਤਿਭਾ ਛੁਪੀ ਹੋਈ ਹੈ। ਅਜਿਹੇ ਸਮਾਗਮਾਂ ਰਾਹੀਂ ਨਾ ਸਿਰਫ਼ ਉਨ੍ਹਾਂ ਦਾ ਮਨੋਬਲ ਵਧਦਾ ਹੈ ਸਗੋਂ ਉਨ੍ਹਾਂ ਨੂੰ ਇੱਕ ਸਕਾਰਾਤਮਕ ਪਛਾਣ ਵੀ ਮਿਲਦੀ ਹੈ। ਪੰਜਾਬ ਸਰਕਾਰ ਸਮਾਵੇਸ਼ੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੇ ਸਮ...
‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

‘ਆਪ’ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਕਿਸਾਨਾਂ ਦੇ ਮਸਲਿਆਂ ਲਈ ਲੜਦੀ ਰਹੇਗੀ: ਮੁੱਖ ਮੰਤਰੀ ਮਾਨ

National, Politics, Punjab
ਲੁਧਿਆਣਾ, 12 ਅਪਰੈਲ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੀ ਜੂਨ ਤੋਂ ਝੋਨੇ ਦੀ ਜ਼ੋਨ ਵਾਰ ਕਾਸ਼ਤ ਸ਼ੁਰੂ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਸਰਕਾਰ ਕਿਸਾਨ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ, “ਅਸੀਂ ਸੂਬੇ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਹੈ ਅਤੇ ਤਿੰਨ ਜ਼ੋਨਾਂ ਵਿੱਚ ਪੈਂਦੇ ਜ਼ਿਲ੍ਹਿਆਂ ਵਿੱਚ ਝੋਨੇ ਦੀ ਕਾਸ਼ਤ 1 ਜੂਨ, 5 ਜੂਨ ਅਤੇ 9 ਜੂਨ ਨੂੰ ਸ਼ੁਰੂ ਹੋ ਜਾਵੇਗੀ।” ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ ਕਿਉਂਕਿ ਇਹ ਕੌਮੀ ਅਨਾਜ ਭੰਡਾਰ ਵਿੱਚ 45 ਫੀਸਦੀ ਅਨਾਜ ਦਾ ਯੋਗਦਾਨ ਪਾਉਂਦਾ ਹੈ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਝੋਨੇ ਦੇ ਸੀਜ਼ਨ ਦੇ 70 ਦਿਨਾਂ ਵਿੱਚ ਪੰਜਾਬ ਨੌਂ ਗੋਬਿੰਦ ਸਾਗਰ ਝੀਲਾਂ ਦੇ ਬਰਾਬਰ ਪਾਣੀ ਬਾਹਰ ਕੱਢਦਾ ਹੈ, ਜੋ ਬਹੁਤ ਵੱਡੀ ਮਾਤਰਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੰਨਾ ਜ਼ਿਆਦਾ ਪਾਣੀ ਬਾਹਰ ਕੱਢ ਕੇ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਤੋਂ ਵਾਂਝਾ ਕਰ ਦੇਵਾਂਗ...
National, Politics, Punjab
ਚੰਡੀਗੜ੍ਹ, 12 ਅਪ੍ਰੈਲ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 26 ਹੋਰ ਕੈਡਿਟਾਂ ਨੇ ਜੂਨ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-154 ਕੋਰਸ ਲਈ ਯੂ.ਪੀ.ਐਸ.ਸੀ. ਆਲ ਇੰਡੀਆ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਹੈ। ਪਟਿਆਲਾ ਤੋਂ ਕੈਡਿਟ ਆਰੀਅਨ ਸੋਫਥ ਨੇ ਆਲ ਇੰਡੀਆ ਰੈਂਕਿੰਗ ਵਿੱਚ 9ਵਾਂ ਰੈਂਕ ਪ੍ਰਾਪਤ ਕੀਤਾ ਹੈ, ਜਦੋਂਕਿ ਸੰਸਥਾ ਦੇ 10 ਕੈਡਿਟਾਂ ਨੇ ਮੈਰਿਟ ਦੇ ਟੌਪ-100 ਵਿੱਚ ਸਥਾਨ ਪ੍ਰਾਪਤ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਸੰਸਥਾ ਦੇ 34 ਕੈਡਿਟਾਂ, ਜਿਨ੍ਹਾਂ ਨੇ ਐਨ.ਡੀ.ਏ.-154 ਕੋਰਸ ਲਈ ਲਿਖਤੀ ਪ੍ਰੀਖਿਆ ਪਾਸ ਕੀਤੀ ਸੀ, ਵਿੱਚੋਂ 26 ਕੈਡਿਟਾਂ ਨੇ ਐਸ.ਐਸ.ਬੀ. ਪਾਸ ਕਰ ਲਈ ਹੈ। ਹੁਣ ਇਹ ਕੈਡਿਟ ਆਪਣੇ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਆਰੀਅਨ ਸੋਫਥ ਤੋਂ ਇਲਾਵਾ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ 25 ਕੈਡਿਟਾਂ ਵਿੱਚ ਅਨਹਦ ਸਿੰਘ ਖਾਟੂਮਰੀਆ, ਮੋਹਨਪ੍ਰੀਤ ਸਿੰਘ, ਅਰਮਾਨਵੀਰ ਸਿੰਘ ਅਧੀ, ਭਾਸਕਰ ਜੈਨ, ਮਨਜੋਤ ਸਿੰਘ, ਨਿਮਿਤ ਸੋਨੀ, ਹਰਕੰਵਲ ਸਿੰਘ, ਉੇਧੇਬੀਰ ਸਿੰਘ ਨੰਦਾ, ਪ੍ਰਜ...
National, Politics, Punjab
ਚੰਡੀਗੜ੍ਹ, 12 ਮਾਰਚ: ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ  ਦੱਸਿਆ ਕਿ ਇਸ ਰਾਸ਼ੀ ਵਿੱਚੋਂ 198.51 ਕਰੋੜ ਰੁਪਏ ਐਸ.ਸੀ ਵਰਗਾਂ ਦੇ 38922 ਵਿਅਕਤੀਆਂ ਨੂੰ ਅਤੇ 102.69 ਕਰੋੜ ਰੁਪਏ ਬੀ.ਸੀ  ਵਰਗਾਂ ਦੇ 20136 ਵਿਅਕਤੀਆਂ ਨੂੰ ਜਾਰੀ ਕੀਤੇ ਗਏ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਹੇਠ ਲੜਕੀਆਂ ਦੇ ਵਿਆਹ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜੋ ਕਿ ਅਧਿਕਤਮ ਦੋ ਧੀਆਂ ਦੇ ਵਿਆਹ ਲਈ ਮਿਲ ਸਕਦੀ ਹੈ। ਇਹ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਡੀ.ਬੀ.ਟੀ  ਰਾਹੀਂ ਟਰਾਂਸਫਰ ਕੀਤੀ ਜਾਂਦੀ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ

National, Politics, Punjab
 ਬਰਨਾਲਾ, 12 ਅਪ੍ਰੈਲ  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਜਾਰੀ ਹੈ।     ਇਸ ਸਬੰਧੀ ਡਰੱਗਜ਼ ਕੰਟਰੋਲ ਅਫ਼ਸਰ ਬਰਨਾਲਾ ਸ਼੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਬਡਬਰ, ਭੈਣੀ ਮਹਿਰਾਜ, ਕਾਲੇਕੇ ਦੇ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ।  ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਬਡਬਰ ਦੇ ਜੇ.ਐਨ ਮੈਡੀਕੋਜ਼, ਚੀਮਾ ਮੈਡੀਕਲ ਸਟੋਰ, ਪ੍ਰਵੀਨ ਮੈਡੀਕਲ ਹਾਲ ਅਤੇ ਪਿੰਡ ਕਾਲੇਕੇ ਦੇ ਗੁਰੂ ਨਾਨਕ ਮੈਡੀਕਲ ਹਾਲ, ਬਾਂਸਲ ਮੈਡੀਕਲ ਹਾਲ, ਪਿੰਡ ਭੈਣੀ ਮਹਿਰਾਜ ਦੇ ਔਲਖ ਮੈਡੀਕਲ ਸਟੋਰ ਆਦਿ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਕੋਈ ਵੀ ਨਸ਼ੀਲੀ ਦਵਾਈ ਪ੍ਰਾਪਤ ਨਹੀ ਹੋਈ ਪ੍ਰੰਤੂ ਜੇ.ਐਨ ਮੈਡੀਕੋਜ਼, ਬਡਬਰ ਅਤੇ ਚੀਮਾ ਮੈਡੀਕਲ ਸਟੋਰ ਬਡਬਰ, ਮੈਡੀਕਲ ਸਟੋਰਾਂ 'ਤੇ ਡਰੱਗਜ਼ ਅਤੇ ਕਾਸਮੈਟਿਕ ਐਕਟ,1940 ਦੀਆਂ ਧਰਾਵਾਂ ਦੀ ਉਲੰਘਣਾ ਪਾਈ ਗਈ। ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਅਗਲੀ ਕਾਰਵਾਈ ਲਈ ਸੂਚਿਤ ਕ...
ਗਰਮੀਆਂ ਵਿੱਚ ਪਸ਼ੂਆਂ ਨੂੰ ਲੂ-ਲੱਗਣ ਦੇ ਸੰਭਾਵਿਤ ਖਤਰੇ ਤੋਂ ਬਚਾਉਣ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ

ਗਰਮੀਆਂ ਵਿੱਚ ਪਸ਼ੂਆਂ ਨੂੰ ਲੂ-ਲੱਗਣ ਦੇ ਸੰਭਾਵਿਤ ਖਤਰੇ ਤੋਂ ਬਚਾਉਣ ਲਈ ਵਿਸ਼ੇਸ਼ ਧਿਆਨ ਦੇਣ ਦੀ ਲੋੜ

National, Politics, Punjab
ਮੋਗਾ, 12 ਅਪ੍ਰੈਲ, ਜਿਵੇਂ ਜਿਵੇਂ ਗਰਮੀ ਦਾ ਮੌਸਮ ਆ ਰਿਹਾ ਹੈ, ਦਿਨ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ । ਆਉਣ ਵਾਲੇ ਕੁਝ ਦਿਨਾਂ ਵਿੱਚ ਇਹ ਤਾਪਮਾਨ 45-47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ, ਅਜਿਹੇ ਵਿੱਚ ਪਸ਼ੂਆਂ ਦੀ ਸਿਹਤ ਤੇ ਮਾੜਾ ਅਸਰ ਪੈ ਸਕਦਾ ਹੈ । ਪਸ਼ੂਆਂ ਨੂੰ ਲੂ-ਲੱਗਣ (ਹੀਟ ਵੇਵ) ਦੇ ਖਤਰੇ ਤੋਂ ਬਚਾਉਣ ਲਈ ਡਾ. ਹਰਵੀਨ ਕੌਰ ਧਾਲੀਵਾਲ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਵੱਲੋਂ ਪਸ਼ੂ ਪਾਲਕਾਂ ਲਈ ਐਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਐਡਵਾਈਜਰੀ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜੇਕਰ ਪਸ਼ੂਆਂ ਨੂੰ ਖੁੱਲ੍ਹੀ ਜਗ੍ਹਾ ਵਿੱਚ ਰੱਖਿਆ ਹੋਵੇ ਤਾਂ ਪਸ਼ੂਆਂ ਨੂੰ ਹਰ ਵੇਲੇ ਛਾਂ ਵਿੱਚ ਰੱਖਣ ਦਾ ਯਤਨ ਕਰੋ । ਜੇਕਰ ਪਸ਼ੂਆਂ ਨੂੰ ਸ਼ੈਡ ਵਿੱਚ ਰੱਖਿਆ ਗਿਆ ਹੈ ਤਾਂ ਸ਼ੈਡ ਦੇ ਅੰਦਰ ਪੱਖੇ, ਕੂਲਰ ਆਦਿ ਚਲਾਏ ਜਾਣ ਅਤੇ ਦੁਪਹਿਰੇ 12 ਵਜੇ ਤੋਂ 4 ਵਜੇ ਤੱਕ ਫੁਹਾਰੇ ਜਾਂ ਫੌਗਰ ਚਲਾਏ ਜਾਣ ਕਿੳਂਕਿ ਇਸ ਵੇਲੇ ਦੌਰਾਨ ਗਰਮੀ ਦਾ ਪ੍ਰਕੋਪ ਬਹੁਤ ਜਿਆਦਾ ਹੁੰਦਾ ਹੈ । ਹਰ ਕਿਸਮ ਦੇ ਪਸ਼ੂ ਨੂੰ 24 ਘੰਟੇ ਪੀਣ ਲਈ ਤਾਜਾ ਅਤੇ ਠੰਡਾ ਪਾਣੀ ਉਪਲਬਧ ਹੋਣਾ ਚਾਹੀਦਾ ਹੈ । ਦਿਨ ਵਿੱਚ 2 ਜਾਂ 3 ਵਾਰ...
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਿਲੇ ਵਿੱਚ ਹੀਟ ਵੇਵ ਤੋਂ ਬਚਾਓ ਸਬੰਧੀ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਿਲੇ ਵਿੱਚ ਹੀਟ ਵੇਵ ਤੋਂ ਬਚਾਓ ਸਬੰਧੀ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

National, Politics, Punjab
ਫ਼ਤਹਿਗੜ੍ਹ ਸਾਹਿਬ, 12  ਅਪ੍ਰੈਲ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਅਤੇ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਹੀਟ ਵੇਵ-2025 ਬਾਰੇ ਜਾਰੀ ਕੀਤੀ ਐਡਵਾਈਜ਼ਰੀ ਅਨੁਸਾਰ ਜ਼ਿਲੇ ਦੇ ਲੋਕਾਂ ਨੂੰ ਹੀਟ ਵੇਵ ਤੋਂ ਬਚਾਉਣ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਪੁਖਤਾ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਨੂੰ ਹੀਟ ਵੇਵ ਸਬੰਧੀ ਕੋਈ ਪਰੇਸ਼ਾਨੀ ਪੇਸ਼ ਨਾ ਆਵੇ। ਇਹ ਨਿਰਦੇਸ਼ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ। ਡਾ. ਸੋਨਾ ਥਿੰਦ ਨੇ ਜ਼ਿਲੇ ਦੀਆਂ ਨਗਰ ਕੌਂਸਲਾਂ ਦੇ ਕਾਰਜ ਸਾਧਕ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਚ ਪੈਂਦੇ ਸਮੂਹ ਸ਼ਹਿਰਾਂ ਦੇ ਪ੍ਰਮੁੱਖ ਸਥਾਨਾਂ ਉੱਤੇ ਤਾਪਮਾਨ ਦੀ ਜਾਣਕਾਰੀ ਦਰਸਾਉਣ ਵਾਲੇ ਉਪਕਰਨ ਲਗਾਏ ਜਾਣ ਅਤੇ ਬਸ ਸਟੈਂਡ ਤੇ ਹੋਰ ਜਨਤਕ ਥਾਵਾਂ ਤੇ ਲੋਕਾਂ ਨੂੰ ਧੁੱਪ ਤੋਂ ਬਚਾ ਸਬੰਧੀ ਲੋੜੀਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਧੁੱਪੇ ਨਾ ਖੜਨਾ ਪਵੇ। ਉਹਨਾਂ ਖੇਤਰੀ ਟਰਾਂਸਪੋਰਟ ਦਫਤਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਬੱਸਾਂ ਵਿੱਚ ਸਫਰ ਕਰਨ ਵਾਲੀਆਂ ਸਵਾਰੀਆਂ ਵਾਸਤੇ ਠੰਡੇ ਪਾਣੀ ਦੇ ਰਹਿਬਰ...
ਹੁਣ ਸਰਪੰਚ,ਨੰਬਰਦਾਰ ਤੇ ਕੌਂਸਲਰ ਈ-ਸੇਵਾ ਪੋਰਟਲ ਰਾਹੀਂ ਆਨਲਾਈਨ ਤਸਦੀਕ ਕਰਨਗੇ ਦਸਤਾਵੇਜ

ਹੁਣ ਸਰਪੰਚ,ਨੰਬਰਦਾਰ ਤੇ ਕੌਂਸਲਰ ਈ-ਸੇਵਾ ਪੋਰਟਲ ਰਾਹੀਂ ਆਨਲਾਈਨ ਤਸਦੀਕ ਕਰਨਗੇ ਦਸਤਾਵੇਜ

National, Politics, Punjab
ਮਾਲੇਰਕੋਟਲਾ 12 ਅਪ੍ਰੈਲ :                      ਪੰਜਾਬ ਸਰਕਾਰ ਵਲੋਂ ਡਿਜੀਟਲ ਪੰਜਾਬ ਦੀ ਲਗਾਤਾਰਤਾ ਵਿੱਚ ਇੱਕ ਹੋਰ ਪੁਲਾਂਘ ਪੁਟਦਿਆਂ,ਸਮੁੱਚੀਆਂ ਨਾਗਰਿਕ ਸੇਵਾਵਾਂ ਲਈ ਸਰਪੰਚਾਂ,ਨੰਬਰਦਾਰਾਂ ਅਤੇ ਕੌਂਸਲਰਾਂ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਵੱਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਜੋੜ੍ਹਨ ਲਈ ਜ਼ਿਲ੍ਹੇ ਦੇ 99ਫੀਂਸਦੀ ਸਰਪੰਚ,ਨੰਬਰਦਾਰ ਅਤੇ ਨਗਰ ਕੌਂਸਲਰ ਦੇ ਨੁਮਾਇੰਦਿਆ ਦਾ ਡਾਟਾ ਆਨ ਬੋਰਡ ਕੀਤਾ ਜਾ ਚੁੱਕਾ ਹੈ ਤਾਂ ਜੋ ਉਹ ਇਸ ਪ੍ਰਣਾਲੀ ਨਾਲ ਜੁੜ ਕੇ ਆਮ ਲੋਕਾਂ ਦੇ ਦਸਤਾਵੇਜ ਆਨਲਾਈਨ ਤਸਦੀਕ ਕਰ ਸਕਣ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਦਿੱਤੀ । ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਨਵੇਕਲੀ ਪਹਿਲਕਦਮੀ ਤਹਿਤ ਅਵਾਮ ਦੇ ਦਸਤਾਵੇਜ ਆਨਲਾਈਨ ਤਸਦੀਕ ਕੀਤੇ ਜਾ ਸਕਦੇ ਹਨ ।              ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਲੋਕਾਂ ਦੇ ਸਮੇਂ ਦੀ ਬੱਚਤ ਦੇ ਨਾਲ-ਨਾਲ ਕੰਮ ਵਿਚ ਤੇਜ਼ੀ ਅਤੇ ਪਾਰਦਰਸ਼ਤਾ ਲਿਆਉਣਾ ਹੈ। ਉਨਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਰਪੰਚਾਂ, ਨੰਬਰਦਾਰਾਂ ਅਤੇ ਕੌਂਸਲਰਾਂ ਦਾ ਡਾਟਾ ਆਨਲਾਈਨ ਪੋਰਟਲ ਉੱਪ...
ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ

ਮਾਲੇਰਕੋਟਲਾ ਪੁਲਿਸ ਨੇ ਜ਼ਿਲ੍ਹੇ’ ਚ ਚਲਾਇਆ ਨਾਇਟ ਡੌਮੀਨੇਸ਼ਨ ਆਪਰੇਸ਼ਨ

National, Politics, Punjab
ਮਾਲੇਰਕੋਟਲਾ 12 ਅਪ੍ਰੈਲ ਪੰਜਾਬ ਪੁਲਿਸ ਵੱਲੋਂ ਅਮਨ ਕਾਨੂੰਨ ਨੂੰ ਹੋਰ ਪੁਖਤਾ  ਕਰਨ ਹਿੱਤ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਤਹਿਤ ਐਸ ਐਸ ਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਰਾਤ ਭਰ ਵਾਹਨਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀਆਂ ਕੋਲ਼ੋਂ ਪੁੱਛ-ਗਿੱਛ ਕੀਤੀ ਗਈ । ਉਨ੍ਹਾਂ ਕਿਹਾ ਕਿ ਕਾਨੂੰਨ –ਵਿਵਸਥਾ ਲਾਗੂ ਕਰਨ ਅਤੇ ਭਾਈਚਾਰਕ ਸਾਂਝ ਨੂੰ ਬਿਹਤਰ ਬਣਾਉਣ ਦੇ ਮਕਸਦ ਨਾਲ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਇਹ ਵਿਸ਼ੇਸ਼ ਉਪਰੇਸ਼ਨ ਚਲਾਇਆ ਗਿਆ ਹੈ। ਦੇਰ ਰਾਤ ਤੋਂ ਤੜਕ ਸਵੇਰ ਤੱਕ ਚੱਲੇ ‘ਨਾਈਟ ਡੌਮੀਨੇਸ਼ਨ’ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ 08 ਵਿਸ਼ੇਸ ਨਾਕੇ ਲਗਾ ਕੇ ਵਿਸ਼ੇਸ ਚੈਕਿੰਗ ਮੁਹਿੰਮ ਕੀਤੀ ਗਈ । ਇਨ੍ਹਾਂ ਨਾਕਿਆਂ ਦਾ ਉਨ੍ਹਾਂ ਵੱਲੋਂ ਅਚਨਚੇਤ ਦੌਰਾ ਕਰਕੇ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਤੇ ਨਾਗਰਿਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਕੀਤਾ। ਉਨ੍ਹਾਂ ਕਿਹਾ ਇਸ ਨਾਇਟ ਡੌਨੀਨੇਸ਼ਨ ਆਪ੍ਰੇਸ਼ਨ ਦਾ ਮਕਸਦ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ - ਨਾਲ ਸਮਾਜ ਵਿਰੋਧੀ ਤੱ...