ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਚੰਡੀਗੜ੍ਹ/ਕੋਟਕਪੂਰਾ, 9 ਅਪ੍ਰੈਲ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਪਿੰਡਾਂ ਦੇਵੀਵਾਲਾ, ਸਿਰਸੜੀ ਅਤੇ ਕੋਟਸੁਖੀਆ ਦੇ ਸਕੂਲਾਂ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਸਕੂਲਾਂ ਵਿੱਚ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਾਡੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣਾ ਹੈ, ਜੋ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਸਾਕਾਰ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵੱਡੇ ਸੁਧਾਰ ਅਤੇ ਵਿਕਾਸ ਕਾਰਜ ਅਮਲ ਵਿੱਚ ਲਿਆ ਰਹੀ ਹੈ, ਜਿਸ ਸਦਕਾ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਕਰਨ ਨੂੰ ਤਰਜੀਹ ਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਜਟ ਦਾ ਵੱਡਾ ਹਿੱਸਾ ਸਿੱਖਿਆ 'ਤੇ ਖਰਚ ਕਰਦੀ ਰਹੇਗੀ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ, ਡਿਜੀਟਲ...








