Wednesday, September 23
Shadow

National

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਉੱਤਰੀ ਦਾ ਵਿਸ਼ੇਸ਼ ਦੌਰਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਲਕਾ ਉੱਤਰੀ ਦਾ ਵਿਸ਼ੇਸ਼ ਦੌਰਾ

National, Politics, Punjab
ਲੁਧਿਆਣਾ, 08 ਅਪ੍ਰੈਲ (000) - ਪੰਜਾਬ ਦੇ ਵਸਨੀਕਾਂ ਨੂੰ ਆਗਾਮੀ ਗਰਮੀਆਂ ਦੇ ਮੌਸਮ ਦੌਰਾਨ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਹਰੇਕ ਬਿੱਲ 'ਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਿਸ਼ੇਸ਼ ਦੌਰੇ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਦਨ ਲਾਲ ਬੱਗਾ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਹਲਕਾ ਉੱਤਰੀ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦ ਨਿਪਟਾਰੇ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਭਰੋਸੇਮੰਦ ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲ ਦੌਰਾਨ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ...
ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਿਟਰਸ ਅਸਟੇਟ ਭੂੰਗਾ ‘ਚ ਹੋਵੇਗਾ ਸਥਾਪਤ, ਡਿਪਟੀ ਕਮਿਸ਼ਨਰ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ

ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਿਟਰਸ ਅਸਟੇਟ ਭੂੰਗਾ ‘ਚ ਹੋਵੇਗਾ ਸਥਾਪਤ, ਡਿਪਟੀ ਕਮਿਸ਼ਨਰ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ

National, Politics, Punjab
ਹੁਸ਼ਿਆਰਪੁਰ, 8 ਅਪ੍ਰੈਲ: ਕੰਢੀ ਖੇਤਰ ਵਿੱਚ ਮੂੰਗਫਲੀ ਦੀ ਕਾਸ਼ਤ ਨੂੰ ਵੱਡਾ ਹੁਲਾਰਾ ਦੇਣ ਲਈ ਸਿਟਰਸ ਅਸਟੇਟ, ਭੂੰਗਾ ਵਿਖੇ ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਥਾਪਤ ਹੋਵੇਗਾ ਜਿਸ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿਟਰਸ ਅਸਟੇਟ ਦੇ ਚੇਅਰਮੈਨ-ਕਮ-ਸੀ.ਈ.ਓ. ਜਸਪਾਲ ਸਿੰਘ ਢੇਰੀ, ਕਮੇਟੀ ਮੈਂਬਰ ਪਰਮਜੀਤ ਸਿੰਘ ਕਾਲੂਵਾਹਰ, ਸਲਾਹਕਾਰ ਅਰਬਿੰਦ ਸਿੰਘ ਧੂਤ ਨੂੰ ਚੈੱਕ ਸੌਂਪਦਿਆਂ ਕਿਹਾ ਕਿ ਮੂੰਗਫਲੀ ਦਾ ਪ੍ਰੋਸੈਸਿੰਗ ਯੂਨਿਟ ਸਥਾਪਤ ਹੋਣ ਨਾਲ ਰਾਜ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਪ੍ਰੋਸੈਸਿੰਗ ਯੂਨਿਟ ਮੂੰਗਫਲੀ ਉਤਪਾਦਕਾਂ ਦੀਆਂ ਤਕਨੀਕੀ, ਮਾਰਕੀਟਿੰਗ ਅਤੇ ਲੋੜੀਂਦੇ ਸਾਜੋ-ਸਾਮਾਨ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ ਅਤੇ ਨਾਲ ਹੀ ਉਨ੍ਹਾਂ ਦੀ ਪੈਦਾਵਾਰ ਦਾ ਲਾਹੇਵੰਦ ਮੁੱਲ ਯਕੀਨੀ ਬਣਾਏਗਾ। ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੂੰ ਮੂੰਗਫਲੀ ਦੀ ਸੰਭਾਲ ਬਾਰੇ ਵ...
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ ‘ਚ ਖੇਡ ਮੈਦਾਨ ਬਣਾਉਣ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ ‘ਚ ਖੇਡ ਮੈਦਾਨ ਬਣਾਉਣ ਦਾ ਐਲਾਨ

National, Politics, Punjab
ਚੰਡੀਗੜ੍ਹ/ਰੂਪਨਗਰ, 8 ਅਪ੍ਰੈਲ: ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਮੰਗਲਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਨਿਰੀਖਣ ਕੀਤਾ। ਜਿਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ ਉਨ੍ਹਾਂ ਵਿੱਚ ਚੈੜੀਆਂ, ਬਹਿਰਾਮਪੁਰ, ਚੰਦਪੁਰ, ਡਕਾਲਾ, ਲੋਹਗੜ੍ਹ ਫਿੱਡੇ, ਥਲੀ ਦੇ ਖੇਡ ਮੈਦਾਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮਪੁਰ ਚੱਕਲਾਂ ਸ਼ਾਮਿਲ ਹਨ। ਇਸ ਮੌਕੇ ਗੱਲਬਾਤ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦੇਣ ਅਤੇ ਨਸ਼ਿਆਂ ਦੇ ਖ਼ਤਰੇ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 13000 ਪਿੰਡਾਂ ਵਿੱਚ ਇਹ ਖੇਡ ਮੈਦਾਨ ਪਿੰਡ ਦੇ ਨੌਜਵਾਨਾਂ ਦੀ ਮੰਗ ਅਨੁਸਾਰ ਬਣਾਏ ਜਾਣਗੇ ਜਿਸ ਵਿੱਚ ਫੁੱਟਬਾਲ, ਕ੍ਰਿਕਟ, ਹਾਕੀ, ਐਥਲੈਟਿਕਸ, ਵਾਲੀਬਾਲ, ਹੈਂਡਬਾਲ ਆਦਿ ਖੇਡਾਂ ਦੇ ਮੈਦਾਨ ਸ਼ਾਮਿਲ ਹੋ...
ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

ਸਿੱਖਿਆ ਕ੍ਰਾਂਤੀ ਬਦਲੇਗੀ ਪੰਜਾਬ ਦੀ ਤਸਵੀਰ: ਹਰਭਜਨ ਸਿੰਘ ਈ. ਟੀ. ਓ.

National, Politics, Punjab
ਚੰਡੀਗੜ੍ਹ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਸਾਰ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਦੀ ਦਿਸ਼ਾ ਵਿਚ ਕੰਮ ਸ਼ੁਰੂ ਕੀਤਾ। ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਸੂਬੇ ਦੇ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਕੀਤਾ। ਉਨ੍ਹਾਂ ਕਿਹਾ ਸਿੱਖਿਆ ਕ੍ਰਾਂਤੀ ਪੰਜਾਬ ਰਾਜ ਦੀ ਤਸਵੀਰ ਬਦਲ ਕੇ ਰੱਖ ਦੇਵੇਗੀ। ਉਨ੍ਹਾਂ ਕਿਹਾ ਸਾਡੀ ਪਾਰਟੀ ਨੇ ਦੇਸ਼ ਅਜ਼ਾਦ ਹੋਣ ਤੋਂ ਬਾਅਦ ਪਹਿਲੀ ਵਾਰ ਸਿੱਖਿਆ ਦੇ ਨਾਮ ਤੇ ਲੋਕਾਂ ਤੋਂ ਵੋਟਾਂ ਪਾਉਣ ਦੀ ਮੰਗ ਕੀਤੀ ਸੀ ਜਿਸ ਨੂੰ ਲੋਕਾਂ ਨੇ ਭਰਪੂਰ ਹੁੰਗਾਰਾ ਦਿੱਤਾ ਅਤੇ ਸਾਡੀ ਪਾਰਟੀ ਦੇ 92 ਉਮੀਦਵਾਰਾਂ ਨੂੰ ਜਿਤਾ ਕੇ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਗਠਨ ਕੀਤਾ। ਸਰਦਾਰ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸੂਬੇ ਦੇ 20 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਦਾ ਸੁਧਾਰ ਕਰਨ ਵਿੱਚ ਸਮਾਂ ਲੱਗ ਰਿਹਾ ਹੈ ਪ੍ਰੰਤੂ ਫਿਰ ਵੀ ਸਾਡੀ ਸਰਕਾਰ ਇਸ ਦਿਸ਼ਾ ਪੂਰੀ ਦ੍ਰਿੜਤਾ ਅਤੇ ਇਮਾਨਦਾਰ ਨਾਲ ਕੰਮ ਕਰ ਰਹੀ ਹੈ ਜਿਸ ਦੇ ਸਾਰਥਕ ਨਤੀਜੇ ਵੀ ਸਾਹਮ...
ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼

National, Politics, Punjab
ਚੰਡੀਗੜ੍ਹ/ਲੁਧਿਆਣਾ, 8 ਅਪਰੈਲ ਲੁਧਿਆਣਾ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਬੁੱਧਵਾਰ ਨੂੰ ਦੋ ਮੁੱਖ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਇਲਾਕੇ ਵਿੱਚ ਸੰਪਰਕ ਵਧਾਉਣਾ ਅਤੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣਾ ਹੈ। ਪਹਿਲੇ ਅਹਿਮ ਪ੍ਰੋਜੈਕਟ ਵਿੱਚ ਮਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ, ਲੁੱਕਦਾਰ ਪੱਕੀ ਸੜਕ ਦਾ ਨਿਰਮਾਣ ਸ਼ਾਮਲ ਹੈ, ਜਿਸਦੀ ਅਨੁਮਾਨਤ ਲਾਗਤ 31.14 ਕਰੋੜ ਰੁਪਏ ਹੈ। ਇਸ 1.7 ਕਿਲੋਮੀਟਰ ਲੰਬਾ ਰਸਤੇ, ਜੋ ਕਿ ਮਿਸਿੰਗ ਲਿੰਕ-2 (ਭਾਗ-ਸੀ) ਦਾ ਹਿੱਸਾ ਹੈ, ਵਿੱਚ ਨਿਰਮਾਣ ਕਾਰਜ , ਜਨਤਕ ਸਿਹਤ ਸਹੂਲਤਾਂ, ਬਾਗਬਾਨੀ, ਅਤੇ ਰੋਸ਼ਨੀ ਲਈ ਬਿਜਲੀ ਦੇ ਖੰਭਿਆਂ ਦੇ ਨਾਲ- ਨਾਲ  ਸੁਚਾਰੂ ਆਵਾਜਾਈ ਲਈ ਮੀਡੀਅਨ ਦੀ ਸਹੂਲਤ ਵੀ ਹੋਵੇਗੀ। ਇਹ ਪ੍ਰੋਜੈਕਟ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ, ਅਤੇ ਠੇਕਾ-ਧਾਰਕ ਫਰਮ ਪੰਜ ਸਾਲਾਂ ਦੀ ਰੱਖ-ਰਖਾਅ ਯੋਜਨਾ ਤਹਿਤ ਗੁਣਵੱਤਾ ਅਤੇ ਹੰਢਣਸਾਰਤਾ ਨੂੰ ਯਕੀਨੀ ਬ...
ਭਾਜਪਾ ਆਗੂ ਦੇ ਘਰ ’ਤੇ ਗ੍ਰਨੇਡ ਹਮਲਾ: ਪੰਜਾਬ ਪੁਲਿਸ ਨੇ ਮਹਿਜ਼ 12 ਘੰਟਿਆਂ ਦੇ ਅੰਦਰ ਸੁੁਲਝਾਇਆ ਮਾਮਲਾ

ਭਾਜਪਾ ਆਗੂ ਦੇ ਘਰ ’ਤੇ ਗ੍ਰਨੇਡ ਹਮਲਾ: ਪੰਜਾਬ ਪੁਲਿਸ ਨੇ ਮਹਿਜ਼ 12 ਘੰਟਿਆਂ ਦੇ ਅੰਦਰ ਸੁੁਲਝਾਇਆ ਮਾਮਲਾ

National, Politics, Punjab
ਚੰਡੀਗੜ੍ਹ/ ਜਲੰਧਰ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਵੱਲੋਂ, ਘੜੀ ਸਾਜ਼ਿਸ਼ ਤਹਿਤ ਭਾਜਪਾ ਨੇਤਾ ਦੇ ਘਰ ’ਤੇ ਕੀਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ਨੂੰ  ਸੁਲਝਾਉਂਦਿਆਂ ਦੋ ਮੁਲਜ਼ਮਾਂ ਮਹਿਜ਼ 12 ਘੰਟਿਆਂ ਤੋਂ ਵੀ ਘੱਟ ਸਮੇਂ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ  ਹੈ । ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਸਪੈਸ਼ਲ ਡੀਜੀਪੀ ਨੇ ਕਿਹਾ , “ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੀ ਆਈ.ਐਸ.ਆਈ. ਵੱਲੋਂ ਪੰਜਾਬ ਵਿੱਚ ਫਿਰਕੂ ਸਦਭਾਵਨਾ ਨੂੰ ਢਾਹ ਲਾਉਣ ਲਈ ਵੱਡੀ ਸਾਜ਼ਿਸ਼ ਰਚੀ ਗਈ ਸੀ। ਇਸ ਸਾਜ਼ਿਸ਼ ਦਾ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਸੀ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਪਾਕਿਸਤਾਨ ਸਥਿਤ ਆਈਐਸਆਈ-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਦਾ ਨਜ਼ਦੀਕੀ ਸਾਥੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਬੱਬਰ ਖ...
ਆਰ.ਟੀ.ਏ. ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

ਆਰ.ਟੀ.ਏ. ਬਠਿੰਡਾ ਦੀ ਚੈਕਿੰਗ : ਅਣਫਿੱਟ ਜੀਪਾਂ ਨੂੰ ਜਾਅਲੀ ਦਸਤਾਵੇਜ਼ਾਂ ਰਾਹੀਂ ਰਜਿਸਟਰਡ ਕਰਕੇ ਮਹਿੰਗੀਆਂ ਵੇਚਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਤਿੰਨ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ

Crime, National, Politics, Punjab
25 ਲੱਖ ਰੁਪਏ ਕੀਮਤ ਦੀਆਂ 5 ਜੀਪਾਂ ਬਰਾਮਦ ਚੰਡੀਗੜ੍ਹ 8 ਅ੍ਰਪੈਲ, 2025 - ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ਼ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ  ਦੀ ਅਚਨਚੇਤ ਚੈਕਿੰਗ ਦੌਰਾਨ ਅਣਫਿੱਟ ਗੱਡੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਤੇ ਰਜਿਸਟਰਡ ਕਰਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਲਈ ਮੁਲਜ਼ਮ ਨਵੀਨ ਕੁਮਾਰ, ਵਾਸੀ ਐਨ.ਐਫ ਐਲ. ਕਾਲੋਨੀ ਬਠਿੰਡਾ ਅਤੇ ਇੰਦਰਜੀਤ ਸਿੰਘ, ਵਾਸੀ ਧੋਬੀਆਣਾ ਰੋਡ, ਬਠਿੰਡਾ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਵਿੱਚ ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਨਾਗਪਾਲ ਬਾਡੀ ਮੇਕਰ ਫਰਮ ਦੇ ਮਾਲਕ ਨਰੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਗਠਿਤ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਉਕਤ ਦਫਤਰ ਦੀ ਚੈਕਿੰਗ ਦੌਰਾਨ ਪਤਾ ਲੱਗਿਆ ਕਿ ਉਕਤ ਮੁਲਜ਼ਮਾਂ ਨੇ ਪਿਛਲੇ ਦਿਨੀ 1993 ਤੇ 1...

ਪੰਜਾਬ ਦੇ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਨੂੰ ਮਿਲਿਆ ਭਰਵਾਂ ਹੁੰਗਾਰਾ, ਮਹਿਜ਼ 3 ਦਿਨਾਂ ਵਿੱਚ 100 ਅਫ਼ਸਰਾਂ ਨੇ ਕੀਤਾ ਅਪਲਾਈ

National, Politics, Punjab
ਚੰਡੀਗੜ੍ਹ, 8 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 4 ਅਪ੍ਰੈਲ ਨੂੰ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਦੇ ਮਹਿਜ਼ ਤਿੰਨ ਦਿਨਾਂ ਦੇ ਅੰਦਰ ਹੀ 100 ਆਈ.ਏ.ਐਸ., ਆਈ.ਪੀ.ਐਸ. ਅਤੇ ਪੀ.ਸੀ.ਐਸ. ਸਮੇਤ ਹੋਰ ਅਫਸਰਾਂ ਨੇ ਸਕੂਲਾਂ ਲਈ ਆਪਣੀਆਂ ਸੇਵਾਵਾਂ ਦੇਣ ਵਾਸਤੇ ਅਪਲਾਈ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਆਪਣੀ ਕਿਸਮ ਦਾ ਪਹਿਲਾ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਸ਼ੁਰੂ ਕੀਤਾ ਹੈ, ਜਿਸ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੇ ਟੀਚੇ ਮਿੱਥਣ ਲਈ ਪ੍ਰੇਰਿਤ ਕਰਨ ਅਤੇ ਮਾਰਗਦਰਸ਼ਨ ਕਰਨ ਵਾਸਤੇ ਉੱਚ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਉੱਚ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੇ ਸੁਪਨਿਆਂ ਅਤੇ ਮੌਕਿਆਂ ਦਰਮਿਆਨ ਪਾੜੇ ਨੂੰ ਪੂਰਨਾ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸੰਗਰੂਰ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ

National, Politics, Punjab
ਚੰਡੀਗੜ੍ਹ/ਸੰਗਰੂਰ, 8 ਅਪ੍ਰੈਲ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਗਰੂਰ ਜ਼ਿਲ੍ਹੇ ਸਮੇਤ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਸਮੁੱਚੇ ਸੀਜਨ ਦੌਰਾਨ ਕਿਸੇ ਵੀ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਜੁੜੇ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਜਿਣਸ ਲੈ ਕੇ ਆਉਣ ਵਾਲੇ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਮੰਡੀਆਂ ਵਿੱਚ ਖਰੀਦ, ਲਿਫਟਿੰਗ, ਬਾਰਦਾਨੇ, ਕਰੇਟਾਂ ਤੇ ਅਦਾਇਗੀ ਸਬੰਧੀ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾ ਜਿਵੇਂ ਪੀਣ ਵਾਲੇ ਪਾਣੀ, ਸਾਫ਼ ਸ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਦੇ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

National, Politics, Punjab
ਚੰਡੀਗੜ੍ਹ/ਕੋਟਕਪੂਰਾ, 7 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕੋਟਕਪੂਰਾ ਵਿਖੇ ਆਪਣੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ ਲੱਖਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਸਬੰਧ ਵਿੱਚ, ਸੂਬੇ ਭਰ ਦੇ ਵੱਖ-ਵੱਖ ਸਕੂਲਾਂ ਵਿੱਚ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਕਈ ਹੋਰ ਵਿਕਾਸ ਪ੍ਰੋਜੈਕਟਾਂ ਦਾ ਵੀ ਉਦਘਾਟਨ  ਕੀਤਾ ਗਿਆ ਹੈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੋਚ ਹੈ ਕਿ ਦੇਸ਼ ਦਾ ਸਰਬਪੱਖੀ ਵਿਕਾਸ ਕਰਨ ਲਈ, ਸਾਨੂੰ ਪਹਿਲਾਂ ਆਪਣੇ ਬੱਚਿਆਂ ਦਾ ਬਿਹਤਰ ਭਵਿੱਖ ਬਣਾਉਣਾ ਚਾਹੀਦਾ ਹੈ। ਇਸ ਸੁਪਨੇ ਨੂੰ ਸਾਕਾਰ ਕਰਨ ਲਈ, ਬੱਚਿਆਂ ਦੇ ਭਵਿੱਖ ਨੂੰ ਸੇਧ ਦੇਣ ਲਈ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਬਹੁਤ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ 189 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖ...