Wednesday, September 23
Shadow

National

ਐਮਐਲਏ  ਸ. ਸੇਖੋਂ ਨੇ ਅੱਠਵੀਂ ਕਲਾਸ ਵਿੱਚੋਂ ਪੰਜਾਬ ਭਰ ਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਨਵਜੋਤ ਕੌਰ ਨੂੰ ਕੀਤਾ ਸਨਮਾਨਿਤ

ਐਮਐਲਏ ਸ. ਸੇਖੋਂ ਨੇ ਅੱਠਵੀਂ ਕਲਾਸ ਵਿੱਚੋਂ ਪੰਜਾਬ ਭਰ ਚੋਂ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਨਵਜੋਤ ਕੌਰ ਨੂੰ ਕੀਤਾ ਸਨਮਾਨਿਤ

National, Politics
ਫਰੀਦਕੋਟ 6 ਅਪ੍ਰੈਲ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋ ਪਿੰਡ ਡੇਮਰੂ ਕਲਾਂ ਦੇ ਕਰਨਜੀਤ ਸਿੰਘ ਡਰਾਈਵਰ ਪੀਆਰਟੀਸੀ ਫਰੀਦਕੋਟ ਡਿੱਪੂ, ਦੀ ਬੇਟੀ ਨਵਜੋਤ ਕੌਰ ਜਿਸ ਨੇ ਅੱਠਵੀ ਕਲਾਸ ਵਿੱਚੋਂ ਪੰਜਾਬ ਭਰ ਚੋਂ ਦੂਸਰਾ ਸਥਾਨ ਹਾਸਲ ਕੀਤਾ ਨੂੰ ਉਹਨਾਂ ਦੇ ਘਰ ਜਾਕੇ ਸਨਮਾਨਿਤ ਕੀਤਾ ਅਤੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੜਕੀਆਂ ਹਰ ਖੇਤਰ ਵਿਚ ਮੋਹਰੀ ਹੋ ਕੇ ਸਮਾਜ ਉਸਾਰੂ ਭੂਮਿਕਾ ਅਦਾ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ ਹੈ। ਇਸ ਮੌਕੇ ਰਮਨਦੀਪ ਸਿੰਘ ਮੁਮਾਰਾ, ਲੱਖਾ ਸਿੰਘ, ਜਗਦੀਪ ਸਿੰਘ ਅਤੇ ਸਮੂਹ ਪੰਚਾਇਤ ਪਿੰਡ ਡੇਮਰੂ ਕਲਾਂ ਹਾਜ਼ਰ ਸਨ...
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ; ਐਸ.ਐਸ.ਪੀ. ਤੋਂ ਮੰਗੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪਿੰਡ ਜਨਸੂਹਾ ਮਾਮਲੇ ਦਾ ਖੁਦ ਨੋਟਿਸ ਲਿਆ; ਐਸ.ਐਸ.ਪੀ. ਤੋਂ ਮੰਗੀ ਰਿਪੋਰਟ

National, Politics, Punjab
ਚੰਡੀਗੜ੍ਹ, 6 ਅਪ੍ਰੈਲ: ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਅੱਜ ਪਟਿਆਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ ਪਿੰਡ ਜਨਸੂਹਾ, ਜ਼ਿਲ੍ਹਾ ਪਟਿਆਲਾ ਦੇ ਪਿੰਡ ਵਾਸੀਆਂ ਵੱਲੋਂ ਇੱਕ ਔਰਤ ਨਾਲ ਬੇਹੁਰਮਤੀ ਦੇ ਦੋਸ਼ਾਂ ਸਬੰਧੀ 7 ਅਪ੍ਰੈਲ, 2025 ਤੱਕ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੀਡੀਆ ਰਿਪੋਰਟਾਂ ਦਾ ਖੁਦ ਨੋਟਿਸ ਲੈਂਦਿਆਂ ਕਮਿਸ਼ਨ ਨੇ ਐਸ.ਪੀ. ਰੈਂਕ ਦੇ ਅਧਿਕਾਰੀ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001 ਦੀ ਧਾਰਾ 12 ਤਹਿਤ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੁਲਿਸ ਅਧਿਕਾਰੀਆਂ ਤੋਂ ਤੁਰੰਤ ਜਵਾਬ ਮੰਗਿਆ ਹੈ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਔਰਤ ਨੂੰ ਪਰੇਸ਼ਾਨ ਕਰਨ ਜਾਂ ਬੇਲੋੜਾ ਦਬਾਅ ਪਾਏ ਜਾਣ ਦੀ ਸੂਰਤ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਚੇਅਰਪਰਸਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਅਤੇ...
ਸਪੀਕਰ ਸੰਧਵਾਂ ਨੇ ਰਗਬੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਰਗਬੀ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ

National, Politics, Punjab
ਕੋਟਕਪੂਰਾ 6 ਅਪ੍ਰੈਲ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਰਗਬੀ ਐਸੋਸੀਏਸ਼ਨ ਫਰੀਦਕੋਟ ਵੱਲੋਂ ਪਿੰਡ ਹਰੀਨੌਂ ਵਿਖੇ ਕਰਵਾਏ ਗਏ 9ਵੇ ਰਗਬੀ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਕੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਉੱਥੇ ਪਿੰਡ ਪੱਧਰ ਤੇ ਕਰਵਾਏ ਜਾਂਦੇ ਅਜਿਹੇ ਟੂਰਨਾਮੈਂਟ ਬਹੁਤ ਹੀ ਪ੍ਰੰਸ਼ਸ਼ਾਯੋਗ ਕਦਮ ਹੈ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਵੀ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ  ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾ ਕੇ ਹਰ ਉਮਰ ਵਰਗ ਦੇ ਵਿਅਕਤੀ ਨੂੰ ਖੇਡਾਂ ਨਾਲ ਜੋੜਿਆ ਗਿਆ ਹੈ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ ਤਾਂ ਜੋ ਉਹ ਖੇਡਾਂ ...
ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਲਦ ਸ਼ੁਰੂ ਹੋਵੇਗਾ ‘ਮਰੀਜ਼ ਸੁਵਿਧਾ ਕੇਂਦਰ’ : ਡਾ. ਬਲਬੀਰ ਸਿੰਘ

ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜਲਦ ਸ਼ੁਰੂ ਹੋਵੇਗਾ ‘ਮਰੀਜ਼ ਸੁਵਿਧਾ ਕੇਂਦਰ’ : ਡਾ. ਬਲਬੀਰ ਸਿੰਘ

National
ਪਟਿਆਲਾ, 6 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਹਸਪਤਾਲਾਂ 'ਚ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਉਣ ਵੱਲ ਸੂਬਾ ਸਰਕਾਰ ਵੱਲੋਂ ਇੱਕ ਹੋਰ ਕਦਮ ਵਧਾਉਂਦਿਆਂ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਬਹੁਤ ਜਲਦ ਦੇਸ਼ ਦੇ ਪਹਿਲੇ 'ਮਰੀਜ਼ ਸੁਵਿਧਾ ਕੇਂਦਰ' ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ 'ਮਰੀਜ਼ ਸੁਵਿਧਾ ਕੇਂਦਰ' ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਕੀਤਾ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਮਈ ਮਹੀਨੇ ਇਸ 'ਮਰੀਜ਼ ਸੁਵਿਧਾ ਕੇਂਦਰ' ਦੀ ਸ਼ੁਰੂਆਤ ਹੋਣ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ ਜਿਥੇ ਮਰੀਜ਼ਾਂ ਲਈ 'ਮਰੀਜ਼ ਸੁਵਿਧਾ ਕੇਂਦਰ' ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਥੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ 3 ਕਰੋੜ ਲੋਕਾਂ ਤੇ 65 ਲੱਖ ਪਰਿਵਾਰਾਂ ਲਈ ਸ਼ੁਰੂ ਕੀਤਾ ਗਿਆ 10 ਲੱਖ ਦਾ ਬੀਮਾ ਯੋਜਨਾ ਦੇ ਲਾਭ ਸਮੇਤ ਮਰੀਜ਼ਾਂ ਤੇ ਉਨ੍ਹਾਂ ਨਾਲ ਆਏ ਹੋਰ ਪਰਿਵਾਰਕ ਮੈਂਬਰਾਂ ਨੂੰ ਹਰੇਕ ਤਰ੍ਹਾਂ ਦੀ ਸਹ...
ਅੱਠਵੀਂ ਜਮਾਤ ਵਿੱਚੋਂ ਦੂਜੇ ਸਥਾਨ ਉੱਤੇ ਆਈ ਨਵਜੋਤ ਕੌਰ ਨੂੰ ਡਿਪਟੀ ਕਮਿਸ਼ਨਰ ਨੇ ਵੀਡਿਓ ਕਾਲ ਰਾਹੀਂ ਦਿੱਤੀਆਂ ਮੁਬਾਰਕਾਂ

ਅੱਠਵੀਂ ਜਮਾਤ ਵਿੱਚੋਂ ਦੂਜੇ ਸਥਾਨ ਉੱਤੇ ਆਈ ਨਵਜੋਤ ਕੌਰ ਨੂੰ ਡਿਪਟੀ ਕਮਿਸ਼ਨਰ ਨੇ ਵੀਡਿਓ ਕਾਲ ਰਾਹੀਂ ਦਿੱਤੀਆਂ ਮੁਬਾਰਕਾਂ

National, Politics, Punjab
ਮੋਗਾ, 6 ਅਪ੍ਰੈਲ - ਜ਼ਿਲ੍ਹਾ ਮੋਗਾ ਦੇ ਪਿੰਡ ਡੇਮਰੂ ਕਲਾਂ ਦੀ ਧੀ ਨਵਜੋਤ ਕੌਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿਚੋਂ ਪੂਰੇ ਪੰਜਾਬ ਵਿੱਚੋਂ ਦੂਸਰਾ ਸਥਾਨ ਹਾਸਲ ਕਰਕੇ ਵਿਸ਼ੇਸ਼ ਪ੍ਰਾਪਤੀ ਕੀਤੀ ਹੈ। ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਨਵਜੋਤ ਕੌਰ ਤੇ ਉਸਦੇ ਮਾਤਾ ਪਿਤਾ ਨੂੰ ਉਸਦੀ ਇਸ ਪ੍ਰਾਪਤੀ ਲਈ ਅੱਜ ਵਿਸ਼ੇਸ਼ ਤੌਰ ਤੇ ਵੀਡਿਓ ਕਾਲ ਰਾਹੀਂ ਮੁਬਾਰਕਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ ਉਸਦਾ ਮਨੋਬਲ ਵਧਾਉਂਦਿਆ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਉਸ ਨਾਲ ਹਮੇਸ਼ਾ ਖੜੇ ਹਨ ਅਤੇ ਉਸਦੀ ਕਾਮਯਾਬੀ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਬਹੁਤ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਸਨੂੰ ਸਰਕਾਰ ਦੀਆਂ ਸਿੱਖਿਆ ਨਾਲ ਸਬੰਧਤ ਭਲਾਈ ਸਕੀਮਾਂ ਦਾ ਲਾਹਾ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਰਥਿਕ ਪੱਖ ਤੋਂ ਇਸਦੀ ਸਹਾਇਤਾ ਕਰਨ ਦੇ ਨਾਲ ਨਾਲ ਉਹ ਖੁਦ ਵੀ ਉਸਦੇ ਕਰੀਅਰ ਲਈ ਰਾਹ ਦਸੇਰਾ ਬਣ ਕੇ ਸਾਥ ਦੇਣਗੇ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਮ ਨੋਮੀ ਮੋਕੇ ਸ਼ੋਭਾ ਯਾਤਰਾ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਮ ਨੋਮੀ ਮੋਕੇ ਸ਼ੋਭਾ ਯਾਤਰਾ ਵਿੱਚ ਕੀਤੀ ਸ਼ਿਰਕਤ

National, Politics, Punjab
ਸ਼੍ਰੀ ਅਨੰਦਪੁਰ ਸਾਹਿਬ 06 ਅਪ੍ਰੈਲ () ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਦਿਨੀਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਨਾਤਨ ਧਰਮ ਸਭਾ ਵੱਲੋਂ ਸਜਾਈ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ ਗਈ।ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸੰਗਤਾਂ ਨੂੰ ਰਾਮ ਨੋਮੀ ਦੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।       ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਵੱਖ ਵੱਖ ਥਾਵਾਂ ਤੇ ਰਾਮ ਨੋਮੀ ਦਾ ਪਵਿੱਤਰ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ।ਉਨਾਂ ਕਿਹਾ ਕਿ ਇਨਸਾਨ ਦੇ ਜਰੂਰੀ ਰੁਝੇਵਿਆਂ ਦੇ ਨਾਲ ਨਾਲ ਧਾਰਮਿਕ ਸਮਾਗਮਾਂ ਅਤੇ ਸਮਾਜਿਕ ਕਾਰਜਾਂ ਵਿੱਚ ਵੱਧ ਚੜ ਕੇ ਭਾਗ ਲੈਣ ਵਾਲੀਆਂ ਸਮਾਜ ਸੇਵੀ ਸੰਸਥਾਵਾਂ,ਸੰਗਠਨਾਂ ਅਤੇ ਇਨਾਂ ਦੇ ਆਗੂਆਂ ਦੀ ਭੂਮਿਕਾ ਬਹੁਤ ਸ਼ਲਾਘਾਯੋਗ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਮੁੱਖਤਾ ਤੇ ਉਪਲੱਬਧ ਕਰਵਾਈਆਂ ਜਾਣਗੀਆਂ ਅਤੇ ਵਿਕਾਸ ਦੇ ਨਾਲ ਨਾਲ ਇਲਾਕਾ ਵਾਸੀਆਂ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਵੀ ਉਪਰਾਲੇ ਕਰ ਰਹੇ ਹਾਂ।ਉਨ੍ਹਾਂ ਨੇ ਕਿਹਾ...
ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਹੇਠ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਹੇਠ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 6 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਇਸੇ ਦ੍ਰਿਸ਼ਟੀਕੋਣ ਅਧੀਨ, ਪਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜੋਰ ਵਰਗਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਰਾਹੀਂ ਵਿੱਤੀ ਸਾਲ 2024-2025 ਦੌਰਾਨ 102.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਸਕੀਮ ਦੇ ਤਹਿਤ 20,136 ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ। ਆਸ਼ੀਰਵਾਦ ਸਕੀਮ ਅਧੀਨ, ਪੰਜਾਬ ਸਰਕਾਰ ਵੱਲੋਂ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਨੇ ਆਗਾਹ ਕਰਦੇ ਹੋਏ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਲੋੜਵੰਦ ਬਿਨੈਕਾਰ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਲਾਜ਼ਮੀ ਹੈ। ਉਸ ਦਾ ...
ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਪੇਂਡੂ ਖੇਤਰਾਂ ‘ਚ ਆਧੁਨਿਕ ਸਹੂਲਤਾਂ ਨਾਲ ਲੈਸ 196 ਲਾਇਬ੍ਰੇਰੀਆਂ ਕਾਰਜਸ਼ੀਲ: ਤਰੁਨਪ੍ਰੀਤ ਸਿੰਘ ਸੌਂਦ

National, Politics, Punjab
ਚੰਡੀਗੜ੍ਹ, 6 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਪੇਂਡੂ ਲਾਇਬ੍ਰੇਰੀ ਯੋਜਨਾ’ ਤਹਿਤ ਪੰਜਾਬ ਵਿੱਚ 196 ਲਾਇਬ੍ਰੇਰੀਆਂ ਪੇਂਡੂ ਖੇਤਰਾਂ ਵਿੱਚ ਸਫਲਤਾਪੂਰਕ ਚੱਲ ਰਹੀਆਂ ਹਨ। ਜਦਕਿ ਆਧੁਨਿਕ ਸਹੂਲਤਾਂ ਨਾਲ ਲੈਸ 135 ਹੋਰ ਲਾਇਬ੍ਰੇਰੀਆਂ ਦਾ ਕੰਮ ਪ੍ਰਗਤੀਅਧੀਨ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਅਗਸਤ, 2024 ਨੂੰ ਪਿੰਡ ਈਸੜੂ (ਖੰਨਾ) ਤੋਂ ਪੇਂਡੂ ਲਾਇਬ੍ਰੇਰੀ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਮੁੱਖ ਮੰਤਰੀ ਨੇ ਇੱਥੇ ਬਣਾਈ ਪਹਿਲੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਅਤੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸੁਪਨਾ ਹੈ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ

National, Politics, Punjab
ਤਪਾ, 5 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਲਗਾਤਾਰ ਜਾਰੀ ਹੈ। ਇਸ ਸਬੰਧੀ ਡਰੱਗਜ਼ ਕੰਟਰੋਲ ਅਫ਼ਸਰ ਬਰਨਾਲਾ ਸ਼੍ਰੀਮਤੀ ਪਰਨੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੁਲਿਸ ਵਿਭਾਗ ਬਰਨਾਲਾ ਥਾਣਾ ਸ਼ਹਿਣਾ ਅਤੇ ਥਾਣਾ ਭਦੋੜ ਦੇ ਅਫ਼ਸਰਾਂ ਦੇ ਸਹਿਯੋਗ ਨਾਲ ਤਪਾ, ਸ਼ਹਿਣਾ ਅਤੇ ਭਦੋੜ ਦੇ ਮੈਡੀਕਲ ਸਟੋਰ ਚੈੱਕ ਕੀਤੇ ਗਏ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕੋਈ ਨਸ਼ੀਲੀ ਦਵਾਈ ਨਹੀਂ ਮਿਲੀ ਪ੍ਰੰਤੂ ਚੈਕਿੰਗ  ਦੌਰਾਨ  4 ਫਰਮਾਂ ਵਿੱਚ ਡਰੱਗਜ਼ ਅਤੇ ਕਾਸਮੈਟਿਕ ਐਕਟ,1940 ਅਤੇ ਰੂਲ 1945 ਦੀਆਂ ਧਾਰਾਵਾਂ ਦੀ ਉਲੰਘਣਾ ਪਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਚ ਅਧਿਕਾਰੀਆਂ ਨੂੰ ਅਗਲੀ ਕਾਰਵਾਈ ਲਈ ਸੂਚਿਤ ਕੀਤਾ ਗਿਆ ਹੈ।...
ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

National, Politics, Punjab
ਚੰਡੀਗੜ੍ਹ, ਅਪ੍ਰੈਲ 5:     ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ  ਸੂਬੇ ਦਾ ਦੌਰਾ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ  ਬੁਲਾਰੇ ਨੇ ਅੱਜ ਇਥੇ ਇਕ ਪ੍ਰੈਸ ਨੋਟ ਰਾਹੀਂ ਦਿੱਤੀ। ਬੁਲਾਰੇ ਨੇ ਦੱਸਿਆ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ  ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਦਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਦੌਰਾ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ 6 ਅਪ੍ਰੈਲ 2025 ਨੂੰ  ਬੀ.ਆਰ ਅੰਬੇਡਕਰ ਸਟੱਡੀ ਸਰਕਲ ਸੈਂਟਰ ਪਿੰਡ ਸਲੇਮਪੁਰ, ਨੇੜੇ ਸਿੱਧਵਾਂ ਬੇਟ ਜਿਲ੍ਹਾਂ ਲੁਧਿਆਣਾ, 13 ਅਪ੍ਰੈਲ  2025 ਨੂੰ ਬਹੁਜਨ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਸੰਘ ਵਲੋਂ ਅਜ਼ਮੇਰ ਪੈਲੇਸ, ਮਲੋਟ ਰੋਡ, ਮੁਕਤਸਰ ਸਾਹਿਬ ਵਿਖੇ,14ਅਪ੍ਰੈਲ 2025 ਨੂੰ ਨਵਾਂਸ਼ਹਿਰ, 19ਅਪ੍ਰੈਲ 2025 ਨੂੰ ਐਸ.ਸੀ./ਬੀ.ਸੀ.  ਕਰਮਚਾਰੀ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ/ਪੀ.ਐਸ.ਟੀ.ਸੀ.ਐਲ  ਵਲੋਂ ਥਰਮਲ ਪਲਾਂਟ ਨੂਹੋ ਕਾਲੋਨੀ, ...