Wednesday, September 23
Shadow

National

ਪੰਜਾਬ ਸਰਕਾਰ ਸੂਬੇ ਦੇ ਹਰ ਪੱਖੋਂ ਵਿਕਾਸ ਲਈ ਯਤਨਸ਼ੀਲ-ਵਿਧਾਇਕ ਜਗਦੀਪ ਕੰਬੋਜ ਗੋਲਡੀ

ਪੰਜਾਬ ਸਰਕਾਰ ਸੂਬੇ ਦੇ ਹਰ ਪੱਖੋਂ ਵਿਕਾਸ ਲਈ ਯਤਨਸ਼ੀਲ-ਵਿਧਾਇਕ ਜਗਦੀਪ ਕੰਬੋਜ ਗੋਲਡੀ

National, Politics, Punjab
ਜਲਾਲਾਬਾਦ 5 ਮਾਰਚ 2025...           ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ  ਪਿੰਡ ਚੱਕ ਅਰਨੀਵਾਲਾ ਦੀ ਫਿਰਨੀ ਦਾ ਨੀਂਹ ਪੱਥਰ ਰੱਖਿਆ।           ਇਸ ਮੌਕੇ ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਬੋਲਦਿਆਂ ਕਿਹਾ ਕਿ ਹਲਕਾ ਜਲਾਲਾਬਾਦ ਦੇ ਪਿੰਡ ਚੱਕ ਅਰਨੀਵਾਲਾ ਦੇ ਵਾਸੀਆਂ ਦੀ ਲੋਕਾਂ ਦੀ ਲੰਬੇ ਸਮੇਂ ਤੋਂ ਇਸ ਸੜਕ ਦੀ ਰਿਪੇਅਰ ਤੇ ਬਨਣ ਦੀ ਮੰਗ ਸੀ ਜਿਸ ਨੂੰ ਅੱਜ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਜਲਦ ਹੀ ਲਗਭਗ 10 ਦਿਨਾਂ ਵਿੱਚ ਇਸ ਸੜਕ ਦੀ ਰਿਪੇਅਰ ਦਾ ਕੰਮ ਮੁਕੰਮਲ ਕਰ ਦਿੱਤਾ ਜਾਵੇਗਾ ਤੇ ਹੋਰ ਵੀ ਜੋ ਹਲਕੇ ਦੀਆਂ ਸੜਕਾਂ ਰਿਪੇਅਰ ਹੋਣ ਵਾਲੀਆਂ ਤੇ ਨਵੀਆਂ ਬਣਨ ਵਾਲੀਆਂ ਹਨ ਉਹ ਵੀ ਥੋੜ੍ਹੇ ਸਮੇਂ ਦੇ ਲਗਭਗ 1 ਮਹੀਨੇ ਵਿੱਚ ਮੁਕੰਮਲ ਕਰ ਦਿੱਤੀਆਂ ਜਾਣਗੀਆਂ।           ਵਿਧਾਇਕ ਜਲਾਲਾਬਾਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਹਰ ਪੱਖੋਂ ਵਧੀਆ ਬਣਾਉਣ ਲਈ ਸਿਰਤੋੜ ਯਤਨ ਕਰ ਰਹੀ ਹੈ ਤੇ ਇਸ ਤਰ੍ਹਾਂ ਦੇ ਅਨੇਕਾਂ ਹੀ ਵਿਕਾਸ ਦੇ ਕਾਰਜ ਆਰੰ...
ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ ‘ਆਪ’ ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ  ਪ੍ਰਤੀਕ

ਪੰਜਾਬ ਵੱਲੋਂ ਪਰਿਵਰਤਨਸ਼ੀਲ ਪੇਂਡੂ ਸੜਕ ਵਿਕਾਸ ਪਹਿਲਕਦਮੀ ਦੀ ਸ਼ੁਰੂਆਤ; ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਫੌਰੀ ਕਾਰਵਾਈ ‘ਆਪ’ ਸਰਕਾਰ ਦੀ ਵਾਅਦਿਆਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ

National, Politics, Punjab
ਚੰਡੀਗੜ੍ਹ, 5 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਜਟ ਪਾਸ ਹੋਣ ਦੇ ਕੁਝ ਦਿਨਾਂ ਦੇ ਅੰਦਰ-ਅੰਦਰ ‘ਬਦਲਦਾ ਪੰਜਾਬ’ ਬਜਟ ਵਿੱਚ ਉਲੀਕੀਆਂ ਰਣਨੀਤੀਆਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਪੇਂਡੂ ਵਿਕਾਸ ਲਈ ਮਹੱਤਵਪੂਰਨ ਕਦਮ ਚੁੱਕਦਿਆਂ 1000 ਕਿਲੋਮੀਟਰ ਲੰਬੀਆਂ ਸੜਕਾਂ ਨੂੰ ਮਜ਼ਬੂਤ ਕਰਨ ਲਈ ਟੈਂਡਰ ਜਾਰੀ ਕੀਤੇ ਹਨ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ ਫਰੀਦਕੋਟ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ ਅਤੇ ਬਰਨਾਲਾ ਜ਼ਿਲ੍ਹਿਆਂ ਦੀਆਂ ਪੇਂਡੂ ਸੜਕਾਂ ਨੂੰ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਨੂੰ 10 ਮੀਟਰ ਚੌੜਾਈ ਵਿੱਚ ਤਿਆਰ ਕੀਤਾ ਜਾਵੇਗਾ ਤਾਂ ਜੋ ਬਿਹਤਰ ਸੰਪਰਕ ਸਥਾਪਤ ਕਰਦਿਆਂ ਰਾਜ ਭਰ ਅੰਦਰ ਆਵਾਜਾਈ ਵਿੱਚ ਸੁਧਾਰ ਕੀਤਾ ਜਾ ਸਕੇ। ਇਸ ਮੌਕੇ ਇੱਕ ਅਹਿਮ ਬਦਲਾਅ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ...
ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀਈਓ ਅਤੇ ਡਿਪਟੀ ਡੀਈਓ ਪਟਿਆਲਾ ਨੇ ਦਿੱਤੀਆਂ ਵਧਾਈਆਂ

ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਡੀਈਓ ਅਤੇ ਡਿਪਟੀ ਡੀਈਓ ਪਟਿਆਲਾ ਨੇ ਦਿੱਤੀਆਂ ਵਧਾਈਆਂ

National, Politics, Punjab
ਪਟਿਆਲਾ, 5 ਅਪ੍ਰੈਲ: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਜਮਾਤ ਦੇ ਜਾਰੀ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੈਰਿਟ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਨੇ ਸਫਲ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਸਕੂਲ ਮੁਖੀਆਂ, ਅਧਿਆਪਕਾਂ ਅਤੇ ਮਾਪਿਆਂ ਦੀ ਭੂਮਿਕਾ ਦੀ ਵੀ ਸਰਾਹਨਾ ਕੀਤੀ, ਜਿਨ੍ਹਾਂ ਦੀ ਮਿਹਨਤ ਅਤੇ ਸਮਰਪਣ ਕਾਰਨ ਇਹ ਨਤੀਜੇ ਸੰਭਵ ਹੋ ਸਕੇ। ਡੀਈਓ ਸੰਜੀਵ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਆ ਰਹੀ ਬਦਲਾਅ ਦੀ ਲਹਿਰ ਸਰਕਾਰੀ ਸਕੂਲਾਂ ਦੇ ਵਿੱਦਿਅਕ ਪ੍ਰਦਰਸ਼ਨ ਵਿੱਚ ਵਾਧਾ ਕਰ ਰਹੀ ਹੈ। ਡਾ: ਰਵਿੰਦਰਪਾਲ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਨੇ ਕਿਹਾ ਕਿ ਮੈਰਿਟ ਸੂਚੀ ਵਿੱਚ ਪਟਿਆਲਾ ਦੇ ...
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

National, Politics, Punjab
ਚੰਡੀਗੜ੍ਹ/ਗੁਰਦਾਸਪੁਰ, ਅਪ੍ਰੈਲ 5: ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪੰਚਾਇਤ ਭਵਨ ਗੁਰਦਾਸਪੁਰ ਵਿਖੇ ਗੁਰਦਾਸਪੁਰ ਸਮੇਤ 4 ਜ਼ਿਲ੍ਹਿਆਂ ਪਠਾਨਕੋਟ, ਅੰਮ੍ਰਿਤਸਰ ਅਤੇ ਤਰਨਤਾਰਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮਾਝਾ ਖੇਤਰ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ 124 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਸੂਬਾ ਸਰਕਾਰ ਨੇ ਪੂਰੇ ਸੀਜ਼ਨ ਨੂੰ ਸੁਚਾਰੂ ਬਣਾਉਣ ਲਈ ਕਣਕ ਦੀ ਖ਼ਰੀਦ ਲਈ 28,894 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਿਟ ਪਹਿਲਾਂ ਹੀ ਪ੍ਰਾਪਤ ਕਰ ਲਈ ਹੈ। ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ 1864 ਖ਼ਰੀ...
ਪੰਜਾਬ ਸਰਕਾਰ, ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ-ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਸ਼ੈਰੀ ਕਲਸੀ

ਪੰਜਾਬ ਸਰਕਾਰ, ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ-ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਸ਼ੈਰੀ ਕਲਸੀ

National, Politics, Punjab
ਬਟਾਲਾ, 5 ਅਪ੍ਰੈਲ ( ) ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਾਅਦੇ ਨੂੰ ਸਾਕਾਰ ਕਰਨ ਵੱਲ ਇੱਕ ਠੋਸ ਕਦਮ ਪੁੱਟਦਿਆਂ ਪੰਜਾਬ ਸਰਕਾਰ ਨੇ “ਸਿੱਖਿਆ ਕ੍ਰਾਂਤੀ”ਪ੍ਰੋਗਰਾਮ ਤਹਿਤ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ, ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਫਰਨੀਚਰ, ਪੀਣ ਵਾਲਾ ਸਾਫ਼ ਪਾਣੀ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 7 ਅਪ੍ਰੈਲ ਤੋਂ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਰੋਹ ਕਰਵਾਏ ਜਾਣਗੇ, ਜੋ 31 ਮਈ ਤੱਕ ਚੱਲਣਗੇ। ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ ਕੀਤੇ ਕਾਰਜਾਂ ਵਿੱਚ ਨਵੇਂ ਕਲਾਸਰੂਮ, ਚਾਰਦੀਵਾਰੀ, ਟਾਇਲਟ ਬਲਾਕ, ਪ...
ਸੰਸਦ ਮੈਂਬਰ ਮੀਤ ਹੇਅਰ ਨੇ 14.71 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਸੰਸਦ ਮੈਂਬਰ ਮੀਤ ਹੇਅਰ ਨੇ 14.71 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

National, Politics, Punjab
ਬਰਨਾਲਾ, 5 ਅਪ੍ਰੈਲ      ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਰੋੜਾਂ ਰੁਪਏ ਦੇ ਫੰਡਾਂ ਨਾਲ ਬਰਨਾਲਾ ਦੇ ਵਿਕਾਸ ਕਾਰਜ ਕਰਾਏ ਜਾ ਰਹੇ ਹਨ। ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਗਰਚਾ ਰੋਡ 'ਤੇ 14.71 ਕਰੋੜ ਦੀ ਲਾਗਤ ਵਾਲੇ ਜਲ ਸਪਲਾਈ ਲਾਈਨਾਂ ਵਿਛਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।           ਉਨ੍ਹਾਂ ਕਿਹਾ ਕਿ ਇਸ ਬਹੁ ਕਰੋੜੀ ਪ੍ਰੋਜੈਕਟ ਤਹਿਤ ਜਲ ਸਪਲਾਈ ਲਈ ਨਵੀਆਂ ਪਾਈਪਾਂ ਪੂਰੇ ਬਰਨਾਲੇ ਵਿੱਚ ਵੱਖ ਵੱਖ ਥਾਵਾਂ 'ਤੇ ਪੈਣੀਆਂ ਹਨ। ਇਸ ਤੋਂ ਇਲਾਵਾ ਕਰੀਬ ਸਾਢੇ 14 ਲੱਖ ਦੀ ਲਾਗਤ ਨਾਲ ਪੂਰੇ ਗਰਚਾ ਰੋਡ 'ਤੇ ਨਵੀਆਂ ਲਾਈਟਾਂ ਲੱਗੀਆਂ ਹਨ।   ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਦੇ ਵਾਰਡ ਨੰਬਰ 21 ਅਤੇ 26 ਵਿੱਚ ਕਰੀਬ 80 ਲੱਖ ਦੀ ਲਾਗਤ ਨਾਲ ਜਲ ਸਪਲਾਈ ਲਈ ਦੋ ਟਿਊਬਵੈੱਲ ਵਾਰਡ ਵਾਸੀਆਂ ਨੂੰ ਸਮਰਪਿਤ ਕੀਤੇ।  ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਬਰਨਾਲਾ ਵਾਸੀਆਂ ਨਾਲ ਜਲ ਸਪਲਾਈ ਅਤੇ ਸੀਵਰੇਜ ਪ੍ਰੋਜੈਕਟ ਦਾ ਵਾਅਦਾ ਕੀਤਾ ਸੀ, ਜਿਸ ਦਾ 80 ਕਰੋੜ...
ਜੁਗਲ ਕਿਸ਼ੋਰ ‘ਪੰਗੋਤਰਾ’ ਦੁਆਰਾ ਸੰਪਾਦਿਤ ਪੁਸਤਕ ‘ਇੱਕ ਸੀ ਭੂਆ’ ਦਾ ਲੋਕ ਅਰਪਣ ਕੀਤਾ ਗਿਆ

ਜੁਗਲ ਕਿਸ਼ੋਰ ‘ਪੰਗੋਤਰਾ’ ਦੁਆਰਾ ਸੰਪਾਦਿਤ ਪੁਸਤਕ ‘ਇੱਕ ਸੀ ਭੂਆ’ ਦਾ ਲੋਕ ਅਰਪਣ ਕੀਤਾ ਗਿਆ

National, Politics, Punjab
ਦੀਨਾਨਗਰ, 05 ਅਪ੍ਰੈਲ (      ) - ਇੰਟਰਨੈਸ਼ਨਲ ਪੰਜਾਬੀ ਸਾਹਿਤ ਸਭਾ, ਦੀਨਾਨਗਰ ਵੱਲੋਂ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਐੱਸ ਐੱਸ ਐੱਮ ਕਾਲਜ,ਦੀਨਾਨਗਰ ਦੇ ਸਹਿਯੋਗ ਨਾਲ ਐੱਸ.ਐੱਸ.ਐੱਮ ਕਾਲਜ, ਦੀਨਾਨਗਰ ਵਿਖੇ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਸ. ਧਿਆਨ ਸਿੰਘ ਸ਼ਾਹ ਸਿਕੰਦਰ ਜੀ ਰਚਿਤ ਤੇ ਜੁਗਲ ਕਿਸ਼ੋਰ ‘ਪੰਗੋਤਰਾ’ ਦੁਆਰਾ ਸੰਪਾਦਿਤ ਪੁਸਤਕ ‘ਇੱਕ ਸੀ ਭੂਆ’ ਦੇ ਲੋਕ ਅਰਪਣ ਤੇ ਵਿਚਾਰ–ਗੋਸ਼ਟੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬੀ ਭਾਸ਼ਾ ਤੇ ਸਾਹਿਤ ਨੂੰ ਪਿਆਰ ਕਰਨ ਵਾਲੇ ਡੀ.ਐੱਸ.ਪੀ ਸ. ਸੁਖਵਿੰਦਰ ਪਾਲ ਸਿੰਘ ਹੋਰਾਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਸਮਾਗਮ ਦਾ ਆਗਾਜ਼ ਸ਼ਮ੍ਹਾਂ ਰੌਸ਼ਨ ਨਾਲ ਕੀਤਾ ਗਿਆ ਤੇ ਆਏ ਮਹਿਮਾਨਾਂ ਨੂੰ ਫੁੱਲਾਂ ਦੇ ਗਮਲੇ ਦੇ ਕੇ ‘ਜੀ ਆਇਆਂ ਨੂੰ’ ਆਖਿਆ ਗਿਆ। ਕਾਲਜ ਪ੍ਰਿੰਸੀਪਲ ਡਾ. ਆਰ ਕੇ ਤੁਲੀ ਤੇ ਸਭਾ ਦੇ ਪ੍ਰਧਾਨ ਸਨੇਹ ਸਰਿਤਾ ਜੋਸ਼ੀ (ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ) ਹੋਰਾਂ ਨੇ ਆਪਣੇ ਸਵਾਗਤੀ ਬੋਲਾਂ ਨਾਲ ਆਏ ਮਹਿਮਾਨਾਂ ਅਤੇ ਦੂਰ ਦੂਰ ਤੋਂ ਆਏ ਵਿਦਵਾਨਾਂ, ਸਾਹਿਤਕਾਰਾਂ ਤੇ ਸਾ...
ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ ਨੇ ਕੰਮ ਕਰਨਾ ਸ਼ੁਰੂ ਕੀਤਾ

ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ ਨੇ ਕੰਮ ਕਰਨਾ ਸ਼ੁਰੂ ਕੀਤਾ

National, Politics, Punjab
ਗੁਰਦਾਸਪੁਰ, 05 ਅਪ੍ਰੈਲ (         ) - ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਾਸੀਆਂ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਰਾਹਤ ਮਿਲੀ ਹੈ। ਹੁਣ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਭਾਰੀ ਰਕਮ ਖ਼ਰਚ ਕਰਕੇ ਪਲੇਟਲੈਟ ਨਹੀਂ ਚੜ੍ਹਵਾਉਣੇ ਪੈਣਗੇ ਬਲਕਿ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਸਿਰਫ਼ 2000 ਰੁਪਏ ਖ਼ਰਚ ਕਰਕੇ ਮਰੀਜ਼ ਪਲੇਟਲੈਟ ਚੜ੍ਹਵਾ ਸਕਣਗੇ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ (ਐੱਸ.ਡੀ.ਪੀ.ਸੀ.) ਨੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਦਾ ਉਦਘਾਟਨ ਅੱਜ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ। ਇਸ ਮਸ਼ੀਨ ਨਾਲ ਨਾ ਸਿਰਫ਼ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਨੂੰ ਫ਼ਾਇਦਾ ਹੋਵੇਗਾ, ਸਗੋਂ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਮਰੀਜ਼ਾਂ ਨੂੰ ਵੀ ਪਲੇਟਲੈਟ ਸਰਕਾਰੀ ਹਸਪਤਾਲ ਦੀ ਕੀਮਤ 'ਤੇ ਹੀ ਮਿਲਣਗੇ। ਐਫਰੇਸਿਸ ਮਸ਼ੀ...
3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

3.50 ਲੱਖ ਰੁਪਏ ਰਿਸ਼ਵਤ ਲੈਂਦਾ ਹੋਮਿਓਪੈਥਿਕ ਡਾਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰੱਈਆ ਦੇ ਰਹਿਣ ਵਾਲੇ ਇੱਕ ਪ੍ਰਾਈਵੇਟ ਹੋਮਿਓਪੈਥਿਕ ਡਾਕਟਰ, ਡਾ. ਅਰਵਿੰਦ ਕੁਮਾਰ ਨੂੰ ਤਰਨਤਾਰਨ ਵਿੱਚ 3.50 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਜ਼ਿਲ੍ਹੇ ਦੇ ਕਸਬਾ ਪਾਤੜਾਂ ਦੇ ਵਸਨੀਕ ਅਸ਼ੋਕ ਕੁਮਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ, ਡਾ. ਅਰਵਿੰਦ ਕੁਮਾਰ ਨੇ ਸ਼ੁਰੂ ਵਿੱਚ ਡਾ. ਸੁਮਿਤ ਸਿੰਘ, ਜੋ ਇਸ ਸਮੇਂ ਮਾਨਾਂਵਾਲਾ, ਅੰਮ੍ਰਿਤਸਰ ਵਿਖੇ ਸੀਨੀਅਰ ਮੈਡੀਕਲ ਅਫਸਰ (ਐਸਐਸਓ) ਵਜੋਂ ਸੇਵਾ ਨਿਭਾ ਰਿਹਾ ਹੈ, ਦੀ ਤਰਫੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਇਹ ਰਿਸ਼ਵਤ ਕਥਿਤ ਤੌਰ ’ਤੇ ਚੱਲ ਰਹੇ ਇੱਕ ਅਦਾਲਤੀ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਡਾ. ਸੁਮਿਤ ਸਿੰਘ ਦੀ ਗਵਾਹੀ ਦੇਣ ਦੇ ਇਵਜ਼ ਵਿੱਚ ਸੀ। ਬਾਅਦ ਵਿੱਚ ਇਹ ਰਕਮ 3.50 ਲੱਖ ਰੁਪਏ ਤੱਕ ਘਟਾ ਦਿੱਤੀ ਗਈ...
ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ‘ਪ੍ਰੋਜੈਕਟ ਜੀਵਨਜੋਤ’ ਰਾਹੀਂ 268 ਬੱਚਿਆਂ ਨੂੰ ਦਿੱਤੀ ਗਈ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਸੰਭਾਲ ਅਤੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ‘ਪ੍ਰੋਜੈਕਟ ਜੀਵਨਜੋਤ’ ਜੁਲਾਈ 2024 ਤੋਂ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 268 ਬੱਚਿਆਂ ਨੂੰ ਬਚਾ ਚੁੱਕਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਵਿੱਚੋਂ 19 ਬਿਨਾਂ ਸਰਪ੍ਰਸਤੀ ਵਾਲੇ ਬੱਚਿਆਂ ਨੂੰ ਸਰਕਾਰੀ ਬਾਲ ਘਰਾਂ ਵਿੱਚ ਰੱਖ ਕੇ ਉਨ੍ਹਾਂ ਨੂੰ ਮੁਫ਼ਤ ਸਿੱਖਿਆ, ਪੌਸ਼ਟਿਕ ਭੋਜਨ ਅਤੇ ਸਿਹਤ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ।  ਉਨ੍ਹਾਂ ਇਹ ਵੀ ਦੱਸਿਆ ਕਿ ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਰਾਹੀਂ ਉਨ੍ਹਾਂ ਦੇ ਪਰਿਵਾਰਾਂ ਦੇ ਸਪੁਰਦ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ‘ਪ੍ਰੋਜੈਕਟ ਜੀਵਨਜੋਤ’ ਦਾ ਮੁੱਖ ਉਦੇਸ਼ ਭੀਖ ਮੰਗਣ ਵਾਲੇ ਬੱਚਿਆਂ ਨੂੰ ਸੜਕਾਂ ਤੋਂ ਬਚਾ ਕੇ ਉਨ੍ਹਾਂ ਦਾ ਮੁੜ ਵਸੇਬਾ ਕਰਨਾ ਅਤੇ ਉਨ੍ਹਾਂ ਨੂੰ ਸਮਾਜ ਨਾਲ ...