ਜ਼ਿਲ੍ਹੇ ’ਚ ਬਾਲ ਅਤੇ ਬੰਧੂਆ ਮਜ਼ਦੂਰੀ ਖਿਲਾਫ਼ ਹੋਵੇਗੀ ਢੁਕਵੀਂ ਕਾਰਵਾਈ : ਸਹਾਇਕ ਕਿਰਤ ਕਮਿਸ਼ਨਰ
ਹੁਸ਼ਿਆਰਪੁਰ, 3 ਅਪ੍ਰੈਲ: ਸਹਾਇਕ ਕਿਰਤ ਕਮਿਸ਼ਨਰ ਜੇ.ਐਸ. ਕੰਗ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬਾਲ ਅਤੇ ਬੰਧੂਆ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਰਚ ਮਹੀਨੇ ਦੌਰਾਨ 4 ਬੱਚਿਆਂ ਨੂੰ ਬਾਲ ਮਜ਼ਦੂਰੀ ਤੋਂ ਛੁਡਾਇਆ ਗਿਆ।
ਸਹਾਇਕ ਕਿਰਤ ਕਮਿਸ਼ਨਰ ਜੇ.ਐਸ. ਕੰਗ ਨੇ ਕਿਹਾ ਕਿ ਕਿਰਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਮਜ਼ਦੂਰਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਜ਼ਿਲ੍ਹੇ ਵਿਚ ਗਰੈਚੁਟੀ ਦੇ 113 ਕੇਸ, ਘੱਟੋ-ਘੱਟ ਉਜਰਤ ਨਾਲ ਸਬੰਧਤ 35 ਕੇਸ ਅਤੇ ਮੁਲਾਜ਼ਮ ਮੁਆਵਜਾ ਐਕਟ ਨਾਲ ਸਬੰਧਤ 3 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਟਾਸਕ ਫੋਰਸ ਬਾਲ ਮਜ਼ਦੂਰੀ ਅਤੇ ਬੰਧੂਆ ਮਜ਼ਦੂਰੀ ਖਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਬਾਲ ਮਜ਼ਦੂਰੀ ਤੋਂ ਛੁਡਵਾਏ ਗਏ 4 ਬੱਚਿਆਂ ਨੂੰ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ।
ਬਿਲਡਿੰਗ ਅਤੇ ਹੋਰ ਉਸਾਰੀ ਵਰਕਰ ਐਕਟ ਬਾਰੇ ਸਹਾਇਕ ਕਿਰਤ ਕਮਿਸ਼ਨਰ ਨੇ ਦੱਸਿਆ ਕਿ ਉਸਾਰੀ ਕਾਮਿਆਂ ਦੀ ਭਲਾ...








