43 ਲੱਖ ਰੁਪਏ ਦੀ ਲਾਗਤ ਨਾਲ ਹੋਵੇਗੀ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਂਕ ਤੱਕ ਸੜਕ ਦੀ ਰਿਪੇਅਰ: ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 2 ਅਪ੍ਰੈਲ: ਸਥਾਨਕ ਜਲੰਧਰ ਬਾਈਪਾਸ ਤੋਂ ਫਗਵਾੜਾ ਚੌਂਕ ਤੱਕ ਸੜਕ ਦੀ ਮਾੜੀ ਹਾਲਤ ਦੇ ਮੱਦੇਨਜ਼ਰ ਬੀਤੇ ਦਿਨੀ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਸਮੇਤ ਕੀਤੇ ਦੌਰੇ ਉਪਰੰਤ ਸੜਕ ਦੀ ਰਿਪੇਅਰ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਲਈ ਸੁਖਾਲੀ ਆਵਾਜਾਈ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ 43 ਲੱਖ ਰੁਪਏ ਦੀ ਲਾਗਤ ਨਾਲ ਸੜਕ ਦੀ ਮੁਕੰਮਲ ਰਿਪੇਅਰ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਜ ਕੁਝ ਹੀ ਦਿਨਾਂ ਵਿਚ ਨੇਪਰੇ ਚੜ੍ਹਨ ਉਪਰੰਤ ਲੋਕਾਂ ਲਈ ਇਸ ਰੂਟ ‘ਤੇ ਆਉਣਾ-ਜਾਣਾ ਹੋਰ ਸੌਖਾ ਹੋ ਜਾਵੇਗਾ।
ਨੇੜਲੇ ਪਿੰਡ ਸ਼ੇਰਗੜ੍ਹ ਵਿਖੇ ਪੁਲ ਦੀ ਮਾੜੀ ਹਾਲਤ ਬਾਰੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਪ੍ਰੋਜੈਕਟ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 2.34 ਕਰੋੜ ਰੁਪਏ ਦੀ ਲਾਗਤ ਨਾਲ ਇਹ ਕੰਮ ਮੁਕੰਮਲ ਹੋਵੇਗਾ ਜਿਸ ਦੀ ਟੈਂਡਰ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਚਿਰੋਕਲੀ ਮ...








