Wednesday, September 23
Shadow

National

3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ

3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ

National, Politics, Punjab
ਰੂਪਨਗਰ, 31 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਰੂਪਨਗਰ ਪੁਲਿਸ ਵਲੋ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 48 ਗ੍ਰਾਮ ਨਸ਼ੀਲਾ ਪਾਊਡਰ ਅਤੇ 7000/- ਡਰੱਗ ਮਨੀ ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ। ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਵਲੋਂ “ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਜਿਲ੍ਹਾ ਵਿੱਚ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀਆਂ ਅਤੇ ਗਸ਼ਤਾ ਰਾਂਹੀ ਨਸ਼ਾ ਤਸਕਰਾਂ ਅਤੇ ਭੈੜੇ ਅਨਸਰਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਜਿਸ ਦੌਰਾਨ ਥਾਣਾ ਸ੍ਰੀ ਚਮਕੌਰ ਸਾਹਿਬ ਬਲਵਿੰਦਰ ਸਿੰਘ ਉਰਫ ਬਿੰਦਰੀ ਵਾਸੀ ਸੀਹੋਮਾਜਰਾ ਥਾਣਾ ਸਿੰਘ ਭਗਵੰਤਪੁਰ ਅਤੇ ਰੋਹਿਤ ਵਾਸੀ ਨੇੜੇ ਰਾਮ ਲੀਲਾ ਗਰਾਉਂਡ ਸ੍ਰੀ ਚਮਕੌਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਨਾ ਪਾਸੋ 20 ਗ੍ਰਾਮ ਨਸ਼ੀਲਾ ਪਾਊਡਰ ਅਤੇ 7000/- ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ ਅਤੇ ਥਾਣਾ ਨੰਗਲ ਵਲੋ ਅਜੇ ਉਰਫ ਅ...
ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

National, Politics, Punjab
ਮਾਲੇਰਕੋਟਲਾ, 31 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ।   ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਇਸ ਘੜੀ ਵਿੱਚ ਭਾਈਚਾਰੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਪਾਰਟੀ ਸੰਸਦ ਅਤੇ ਵਿਧਾਨ ਸਭਾ ਦੋਵਾਂ ਵਿੱਚ ਇਸ ਬਿੱਲ ਦਾ ਜ਼ੋਰਦਾਰ ਵਿਰੋਧ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ।   ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਚਾਰਜ ਸੰਭਾਲਣ ਤੋਂ ਬ...
ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

National, Politics, Punjab
ਚੰਡੀਗੜ੍ਹ/ਤਰਨਤਾਰਨ, 31 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਾਸੀ ਰੋੜਾਂਵਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਵੱਲੋਂ ਮੁਲਜ਼ਮ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਚਿੱਟੇ ਰੰਗ ਦੀ ਐਕਟਿਵਾ ਸਕੂਟਰ (ਪੀਬੀ 02 ਸੀਜੇ 4165) ਵੀ ਜ਼ਬਤ ਕੀਤੀ ਗਈ ਹੈ। ਇਹ ਸਫਲਤਾ ਤਰਨਤਾਰਨ ਪੁਲਿਸ ਵੱਲੋਂ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ। ਡੀਜੀਪੀ ਗੌਰਵ ਯਾਦਵ ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਈਦ-ਉੱਲ-ਫ਼ਿਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਲਗਵਾਈ ਹਾਜ਼ਰੀ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਈਦ-ਉੱਲ-ਫ਼ਿਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਲਗਵਾਈ ਹਾਜ਼ਰੀ

National, Politics, Punjab
ਮਲੋਟ/ਸ੍ਰੀ ਮੁਕਤਸਰ ਸਾਹਿਬ, 31 ਮਾਰਚ ਆਪਸੀ ਭਾਈਚਾਰਕ ਸਾਂਝ ਇਸੇ ਤਰਾਂ ਬਣੀ ਰਹੇ, ਅਸੀਂ ਇਕ ਦੂਜੇ ਦੇ ਦੁੱਖਾਂ-ਸੁੱਖਾਂ ਵਿੱਚ ਸਹਾਈ ਰਹੀਏ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਪਸੀ ਭਾਈਚਾਰੇ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਕਾਦਰੀ ਜਾਮਾ ਮਸਜਿਦ ਮਲੋਟ ਵਿਖੇ ਹਾਜ਼ਰੀ ਲਗਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਪੂਰੇ ਦੇਸ਼ ਵਾਸੀਆਂ ਨੂੰ ਈਦ-ਉੱਲ-ਫ਼ਿਤਰ ਦੇ ਤਿਉਹਾਰ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਜਿਸ ਤਰ੍ਹਾਂ ਪਾਕ ਖੁਦਾ ਨੇ ਸਾਨੂੰ ਆਪਸੀ ਮੁਹੱਬਤ ਬਰਕਰਾਰ ਰੱਖਣ, ਆਪਸੀ ਭਾਈਚਾਰਕ ਬਣਾਉਣ ਦਾ ਸੰਦੇਸ਼ ਦਿੱਤਾ, ਇਸੇ ਤਰ੍ਹਾਂ ਹੀ ਆਪਾਂ ਸਾਰੇ ਇਸ ਦੇਸ਼ ਵਿੱਚ ਰਲ-ਮਿਲ ਕੇ ਰਹੀਏ, ਇੱਕ ਦੂਜੇ ਦੇ ਦੁੱਖਾਂ-ਸੁੱਖਾਂ ਵਿੱਚ ਸ਼ਰੀਕ ਹੁੰਦੇ ਰਹੀਏ ਅਤੇ ਪ੍ਰਮਾਤਮਾ ਸਭ ‘ਤੇ ਰਹਿਮਤ ਕਰੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੀਆਂ ਜੋ ਵੀ ਜ਼ਰੂਰਤਾਂ ਹਨ, ਉਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜੋ ਵੀ ਸੰਭਵ ਹੋਇਆ ਉਨ੍ਹਾਂ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਹਾਫਿਜ਼ ਗੁਲਾਮ ਮੁਸਤਫ਼ਾ, ਚੇਅਰਮੈਨ ਨੂਰ ਹਸਨ ਖ਼ਾਨ, ਪ੍ਰਧਾਨ ਨੂਰ ਸਬੰਧ, ਕੈ...
ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ – ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ – ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 31 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਜ਼ਿਲ੍ਹਿਆਂ ਦੀਆਂ ਐਨ.ਜੀ.ਓਜ਼ ਰਾਹੀਂ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਕਟਿੰਗ-ਟੇਲਰਿੰਗ, ਫੈਸ਼ਨ ਡਿਜ਼ਾਇਨਿੰਗ, ਕੰਪਿਊਟਰ,  ਟੈਲੀ ਟ੍ਰੇਨਿੰਗ ਅਤੇ ਬਿਊਟੀ ਥੈਰੇਪਿਸਟ ਟ੍ਰੇਨਿੰਗ  ਵਰਗੀਆਂ ਕੋਰਸਾਂ ਰਾਹੀਂ ਸਵੈ-ਰੋਜ਼ਗਾਰ ਯੋਗ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 4 ਗੈਰ ਸਰਕਾਰੀ ਸੰਸਥਾਵਾਂ ਨੂੰ ਕਟਿੰਗ ਐਂਡ ਟੇਲਰਿੰਗ, ਫੈਸ਼ਨ ਡਿਜ਼ਾਇਨਿੰਗ ਅਤੇ ਕੰਪਿਊਟਰ ਟ੍ਰੇਨਿੰਗ ਪ੍ਰਾਜੈਕਟਾਂ ਲਈ 40 ਲੱਖ ਰੁਪਏ ਜਾਰੀ ਕਰਨ ਦੀ ਮ...
ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

National, Politics, Punjab
ਮਾਨਸਾ, 31 ਮਾਰਚ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿੱਚ ਨਵੇਂ ਬਣਾਏ ਚਾਰ ਮਾਈਨਰਾਂ ਅਤੇ ਇੱਕ ਪੁਲ ਦਾ ਉਦਘਾਟਨ ਕੀਤਾ। ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਇਨ੍ਹਾਂ ਪ੍ਰਾਜੈਕਟਾਂ ਨਾਲ ਇਸ ਖੇਤਰ ਵਿੱਚ ਸਿੰਜਾਈ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ। ਇਨ੍ਹਾਂ ਪ੍ਰਾਜੈਕਟਾਂ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿੱਥੇ 12.82 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਈਨਰ ਰੋੜਕੀ ਮਾਈਨਰ, ਖੈਰਾ ਮਾਈਨਰ, ਝੰਡਾ ਮਾਈਨਰ ਅਤੇ ਮਾਈਨਰ ਨੰਬਰ-11 ਬੋਹਾ ਡਿਸਟ੍ਰੀਬਿਊਟਰੀ ਦਾ ਕੰਮ ਮੁਕੰਮਲ ਕੀਤਾ ਗਿਆ ਹੈ, ਉਥੇ 2.10 ਕਰੋੜ ਰੁਪਏ ਨਾਲ ਇਤਿਹਾਸਕ ਮਹੱਤਤਾ ਵਾਲਾ ਪੁਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਰੋੜਕੀ ਮਾਈਨਰ ਦੀ ਕੁੱਲ ਲੰਬਾਈ 45125 ਫੁੱਟ ਹੈ ਜਿਸ ਰਾਹੀਂ ਸਰਦੂਲਗੜ੍ਹ ਬਲਾਕ ਦੇ ਪਿੰਡਾਂ ਆਹਲੂਪੁਰ, ਕੌੜੀਵਾੜਾ, ਭੱਲਣਵਾੜਾ, ਸਰਦੂਲਗੜ੍ਹ, ਫੂਸਮੰਡੀ, ਰਣਜੀਤਗੜ੍ਹ ਬਾਂਦਰਾਂ, ਖੈਰਾ ਖੁਰਦ, ਭੂੰਦੜ, ਰੋੜਕੀ, ਝੰਡਾ ਖੁਰਦ, ਸਾਧੂਵਾਲਾ, ਮੀਰਪੁਰ ਖੁਰ...
ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਪਿੰਡ ਸੱਕੀਆਂਵਾਲੀ ‘ਚ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ

ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਪਿੰਡ ਸੱਕੀਆਂਵਾਲੀ ‘ਚ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ

National, Politics, Punjab
ਅੰਮ੍ਰਿਤਸਰ/ਚੰਡੀਗੜ੍ਹ 30 ਮਾਰਚ: ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਪਿੰਡ ਸੱਕੀਆਂਵਾਲੀ ਵਿੱਚ ਸੀਵਰੇਜ ਪ੍ਰਾਜੈਕਟ ਦਾ ਉਦਘਾਟਨ ਕੀਤਾ ਗਿਆ, ਜੋ ਅਜਨਾਲਾ ਹਲਕੇ ਦੇ ਵਿਕਾਸ ਵਿੱਚ ਇੱਕ ਵੱਡਾ ਮਹੱਤਵਪੂਰਨ ਮੀਲ ਪੱਥਰ ਹੈ। ਇਹ ਪ੍ਰਾਜੈਕਟ, ਜੋ ਪਿਛਲੀਆਂ ਸਰਕਾਰਾਂ ਨੇ ਰੋਕਿਆ ਹੋਇਆ ਸੀ, ਸ. ਧਾਲੀਵਾਲ ਦੇ ਠੋਸ ਯਤਨਾਂ ਸਦਕਾ ਹੁਣ ਨੇਪਰੇ ਚੜ੍ਹਨ ਜਾ ਰਿਹਾ ਹੈ। ਉਦਘਾਟਨ ਮੌਕੇ ਬੋਲਦਿਆਂ ਸ. ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਮਾਲੀਏ ਦਾ ਇੱਕ-ਇੱਕ ਪੈਸਾ ਪੰਜਾਬ ਦੇ ਲੋਕਾਂ ਲਈ ਖਰਚ ਕਰਨ ਵਾਸਤੇ ਵਚਨਬੱਧ ਹੈ। ਉਨ੍ਹਾਂ ਨੇ ਕਦੇ ਪਛੜੇ ਮੰਨੇ ਜਾਂਦੇ ਪਿੰਡਾਂ ਨੂੰ ਜ਼ਰੂਰੀ ਸਹੂਲਤਾਂ, ਜਿਵੇਂ ਕਿ ਸੀਵਰੇਜ ਸਹੂਲਤਾਂ ਪ੍ਰਦਾਨ ਕਰਨ 'ਤੇ ਸਰਕਾਰ ਦੇ ਯਤਨਾਂ ਨੂੰ ਉਜਾਗਰ ਕੀਤਾ। ਸ. ਧਾਲੀਵਾਲ ਨੇ ਇਹ ਵੀ ਦੱਸਿਆ ਕਿ ਪਿੰਡ ਸੱਕੀਆਂਵਾਲੀ ਲੰਬੇ ਸਮੇਂ ਤੋਂ ਪਾਣੀ ਭਰਨ ਦੀ ਸਮੱਸਿਆ ਨਾਲ ਜੂਝ ਰਿਹਾ ਸੀ, ਜਿੱਥੇ ਪਾਣੀ ਅਕਸਰ ਘਰਾਂ ਵਿੱਚ ਦਾਖਲ ਹੋ ਜਾਂਦਾ ਸੀ। ਉਨ੍ਹਾਂ ਨੇ ਇਸ ਮੁੱਦੇ ਦੇ ਹੱਲ ਸਬੰਧੀ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ 'ਤੇ ਸੰਤੁਸ਼ਟੀ ਪ੍ਰਗਟ ਕ...
ਟੀ.ਬੀ. ਦੇ ਖਾਤਮੇ ਦੀ ਦੇਸ਼ ਪੱਧਰੀ ਮੁਹਿੰਮ ਵਿੱਚ ਪੰਜਾਬ ਨੇ ਦੂਜਾ ਸਥਾਨ ਹਾਸਲ ਕੀਤਾ

ਟੀ.ਬੀ. ਦੇ ਖਾਤਮੇ ਦੀ ਦੇਸ਼ ਪੱਧਰੀ ਮੁਹਿੰਮ ਵਿੱਚ ਪੰਜਾਬ ਨੇ ਦੂਜਾ ਸਥਾਨ ਹਾਸਲ ਕੀਤਾ

National, Politics, Punjab
ਚੰਡੀਗੜ੍ਹ, 30 ਮਾਰਚ: ਪੰਜਾਬ ਨੇ ਵਿਸ਼ਵ ਟੀ.ਬੀ. ਦਿਵਸ 'ਤੇ ਭਾਰਤ ਸਰਕਾਰ ਦੁਆਰਾ ਟੀ.ਬੀ. ਦੇ ਖਾਤਮੇ ਲਈ ਸ਼ੁਰੂ ਕੀਤੀ ਗਈ 100 ਦਿਨਾ ਮੁਹਿੰਮ  "ਟੀ.ਬੀ. ਮੁਕਤ ਭਾਰਤ ਅਭਿਆਨ" ਵਿੱਚ ਦੇਸ਼ ਭਰ ‘ਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਟਿਊਬਰਕਲੋਸਿਸ ਵਿਰੁੱਧ ਆਪਣੀ ਲੜਾਈ ਵਿੱਚ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ ਹੈ। ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿਖੇ ਕਰਵਾਏ ਗਏ ਸ਼ਾਨਦਾਰ ਸਮਾਰੋਹ ਦੌਰਾਨ ਟੀਬੀ ਦੇ ਮਾਮਲਿਆਂ ਦੀ ਜਾਂਚ, ਖੋਜ ਅਤੇ ਇਲਾਜ ਵਿੱਚ ਸੂਬੇ ਦੇ ਅਣਥੱਕ ਯਤਨਾਂ ਨੂੰ ਮਾਨਤਾ ਦਿੱਤੀ ਅਤੇ ਸਟੇਟ ਟੀਬੀ ਅਫ਼ਸਰ ਡਾ. ਰਾਜੇਸ਼ ਭਾਸਕਰ ਨੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇਪੀ ਨੱਢਾ ਤੋਂ ਅਚੀਵਮੈਂਟ ਸਰਟੀਫਿਕੇਟ ਪ੍ਰਾਪਤ ਕੀਤਾ। 7 ਦਸੰਬਰ, 2024 ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੁਆਰਾ ਅੰਮ੍ਰਿਤਸਰ ਵਿੱਚ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਉਦੇਸ਼ ਸੰਵੇਦਨਸ਼ੀਲ ਆਬਾਦੀ ਲਈ ਜਲਦ ਤੋਂ ਜਲਦ ਸਕ੍ਰੀਨਿੰਗ, ਜਾਂਚ ਅਤੇ ਬਿਹਤਰ ਦੇਖਭਾਲ ਰਾਹੀਂ ਟੀਬੀ ਦੇ ਖਾਤਮੇ ਨੂੰ ਯਕੀਨੀ ਬਣਾਉਣਾ ਸੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ 100 ਦਿਨਾਂ ਦੌਰਾਨ, ਪੰਜਾਬ ਭਰ ਵਿੱਚ ਸਿਹਤ ਟੀ...
ਮੰਤਰੀ ਡਾ. ਬਲਜੀਤ ਕੌਰ ਨੇ ਪਹਿਲੇ ਨਵਰਾਤਰੇ ਮੌਕੇ ਮੰਦਰ ‘ਚ ਟੇਕਿਆ ਮੱਥਾ

ਮੰਤਰੀ ਡਾ. ਬਲਜੀਤ ਕੌਰ ਨੇ ਪਹਿਲੇ ਨਵਰਾਤਰੇ ਮੌਕੇ ਮੰਦਰ ‘ਚ ਟੇਕਿਆ ਮੱਥਾ

National, Politics, Punjab
ਮਲੋਟ, 30 ਮਾਰਚ ਅੱਜ ਨਵਰਾਤਰਿਆਂ ਦੇ ਸ਼ੁੱਭ ਅਵਸਰ ‘ਤੇ ਪਹਿਲੇ ਦਿਨ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕ੍ਰਿਸ਼ਨਾ ਮੰਦਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਮੰਦਰ ਵਿੱਚ ਗਰੀਬ ਪਰਿਵਾਰਾਂ ਲਈ ਸਸਤੇ ਮੁੱਲ ਦੇ ਖਾਣੇ ਲਈ ਠਾਕੁਰ ਦੀ ਰਸੋਈ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੰਦਰ ਦੇ ਕਮੇਟੀ ਮੈਂਬਰਾਂ ਵੱਲੋਂ ਅੱਜ ਜੋ ਇਹ ਰਸੋਈ ਦੀ ਸ਼ੁਰੂਆਤ ਕੀਤੀ ਗਈ ਹੈ ਉਹ ਬਹੁਤ ਹੀ ਸ਼ਲਾਘਾਯੋਗ ਕੰਮ ਹੈ ਅਤੇ ਸਾਰੇ ਕਮੇਟੀ ਮੈਂਬਰ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਕੋਈ ਵੀ ਗਰੀਬ ਪਰਿਵਾਰ ਇੱਥੇ ਆ ਕੇ ਬਹੁਤ ਹੀ ਸਸਤੇ ਭਾਅ ਵਿੱਚ ਖਾਣਾ ਖਾ ਸਕਦਾ ਹੈ। ਇਸ ਮੌਕੇ ਸਤਿਗੁਰ ਕ੍ਰਿਸ਼ਨ ਗੋਇਲ, ਸਾਬਕਾ ਨਗਰ ਕੌਂਸਲ ਪ੍ਰਧਾਨ ਸਤਿਗੁਰ ਦੇਵ ਰਾਜ ਪੱਪੀ, ਪ੍ਰਧਾਨ ਭਾਰਤ ਭੂਸ਼ਣ ਕਾਕਾ, ਵਾਈਸ ਪ੍ਰਧਾਨ ਵਰੁਣ ਗੁਪਤਾ, ਭਾਰਤ ਭੂਸ਼ਣ ਜੂਸਾ, ਅਰਸ਼ ਸਿੱਧੂ ਪੀ.ਏ., ਦਫ਼ਤਰ ਇੰਚਾਰਜ ਪਰਮਜੀਤ ਗਿੱਲ, ਗਗਨ ਔਲਖ, ਸੁਨਿਸ਼ ਗੋਇਲ, ਰਮੇਸ਼ ਅਰਨੀਵਾਲਾ, ਜੋਨੀ ਗਰਗ, ਲਵ ਬੱਤਰਾ, ਵਿਕਰਾਂਤ ਖੁਰਾਣਾ, ਸਤਪਾਲ ਗਿਰਧਰ, ਅਸ਼ੋਕ ਅਗਰਵਾਲ, ਜਗਦੀਸ਼ ਸ਼ਰਮਾ, ਪ੍ਰੇਮ ਗੋਇਲ,...
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; 6 ਕਿਲੋ ਹੈਰੋਇਨ ਸਮੇਤ ਦੋ ਕਾਬੂ

National, Politics, Punjab
ਚੰਡੀਗੜ੍ਹ / ਤਰਨਤਾਰਨ, 30 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਤਰਨਤਾਰਨ ਪੁਲਿਸ ਨੇ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਦੀਪ ਸਿੰਘ ਉਰਫ਼ ਦੀਪ ਅਤੇ ਹਰਜੀਤ ਸਿੰਘ ਦੋਵੇਂ ਵਾਸੀ ਪਿੰਡ ਠੱਠੀ ਸੋਹਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਵਰਤੀ ਜਾ ਰਹੀ ਉਨ੍ਹਾਂ ਦੀ ਸਵਿਫਟ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਿਤ ਤਸਕਰ ਬਿੱਲਾ ਅਤੇ ਸ਼ਾਹ ਜੋ ਸਰਹੱਦ ਪਾਰੋਂ ਨਸ਼ਿਆਂ ਦੀਆਂ ਖੇਪਾਂ ਪਹੁੰਚਾ ਰਹੇ ਹਨ, ਦੇ ਸਿੱਧੇ ਸੰਪਰਕ ਵਿੱਚ ਸਨ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱ...