ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ: ਵਿਧਾਇਕ ਰੁਪਿੰਦਰ ਸਿੰਘ ਹੈਪੀ
ਬੱਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 29 ਮਾਰਚ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ, ਜਿਸ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਦੇ ਮਿਆਰ ਨੂੰ ਹੋਰ ਉਚਾਈਆਂ 'ਤੇ ਲੈਕੇ ਜਾਂਦਿਆਂ ਆਧੁਨਿਕ ਤਕਨੀਕ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸਰਕਾਰੀ ਐਲੀਮੈਂਟਰੀ ਸਕੂਲ, ਅਬਦੁੱਲਾਪੁਰ ਵਿਖੇ ਹੋਈ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।
ਹਲਕਾ ਵਿਧਾਇਕ ਨੇ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਸਰਕਾਰ ਦੀ ਇੱਕ ਅਜਿਹੀ ਪਹਿਲ ਹੈ, ਜਿਸ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਨਹੀਂ ਹੁੰਦੀ ਸੀ, ਜਿਸ ਕਾਰਨ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਬਾਰੇ ਜ਼ਿਆਦਾ ਕੁਝ ਪਤਾ ਨਹੀਂ ਹੁੰਦਾ ਸੀ। ਪ੍ਰੰਤੂ ਹੁਣ ਮਾਪੇ ਆਪਣੇ ਬੱਚਿਆਂ ਦੀ ਹਰੇਕ ਗਤੀਵਿਧੀ ਬਾਰੇ ਪੂਰੀ ਜਾਣਕਾਰੀ ਹਾਸਲ ਕਰਕ...








