Shadow

National

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਸੁਣਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਸੁਣਿਆ

National
ਚੰਡੀਗੜ੍ਹ, 26 ਅਪ੍ਰੈਲ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੁਰੂਗ੍ਰਾਮ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ‘ਮਨ ਕੀ ਬਾਤ’ ਪ੍ਰੋਗਰਾਮ ਨੂੰ ਸੁਣਿਆ। ਪ੍ਰੋਗਰਾਮ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਚਿੱਤਰਾਂ 'ਤੇ ਫੁੱਲ ਭੇਂਟ ਕਰਕੇ ਉਨ੍ਹਾਂ ਨੂੰ ਨਮਨ ਕੀਤਾ। ਪ੍ਰੋਗਰਾਮ ਵਿੱਚ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਇਸ ਦੌਰਾਨ 'ਜਨ ਆਕ੍ਰੋਸ਼ ਮਹਿਲਾ ਸੰਮੇਲਨ' ਵਿੱਚ ਵੀ ਸ਼ਿਰਕਤ ਕੀਤੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ਦਾ ਮੁੱਖ ਉਦੇਸ਼ ਸੰਵਾਦ ਸਥਾਪਿਤ ਕਰਨਾ ਹੈ। ਇਸ ਪ੍ਰੋਗਰਾਮ ਰਾਹੀਂ ਪ੍ਰਧਾਨ ਮੰਤਰੀ ਹਰ ਮਹੀਨੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਹੱਤਵ ਦੇ ਮੁੱਦਿਆਂ 'ਤੇ ਚਰਚਾ ਕਰਦੇ ਹਨ। ਸਰਕਾਰ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਨੂੰ ਨਾਗਰਿਕਾਂ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੀ ਪ੍ਰਤੀਕਿਰਿਆ ਜਾਣਨਾ ਵੀ ਇਸ ਦਾ ਇੱਕ ਮਹੱਤਵਪੂ...
4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

National
ਚੰਡੀਗੜ੍ਹ, 25 ਅਪ੍ਰੈਲ: ਨਿਰਵਿਘਨ ਖਰੀਦ ਸੀਜ਼ਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਮੁੱਚੀ ਫ਼ਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਭੁਗਤਾਨ ਕਰਨ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਉਣਾ ਯਕੀਨੀ ਬਣਾ ਰਹੀ ਹੈ। ਹੁਣ ਤੱਕ 4,90,260 (4.90 ਲੱਖ) ਕਿਸਾਨਾਂ ਨੂੰ 15871.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਆਮਦ ਦੇ ਸਬੰਧ ਵਿੱਚ, ਸੂਬੇ ਭਰ ਦੀਆਂ ਮੰਡੀਆਂ ਵਿੱਚ 8789802.82 ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜਿਸ ਵਿੱਚੋਂ ਕੱਲ੍ਹ ਦੇਰ ਸ਼ਾਮ ਤੱਕ 8394114 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ, ਇਹ ਜਾਣਕਾਰੀ ਦਿੰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਲਿਫਟਿੰਗ ਵਿੱਚ ਵੀ ਕਾਫੀ ਤੇਜ਼ੀ ਵੇਖਣ ਨੂੰ ਮਿਲ ਰਹੀ ਹੈ। ਖਰੀਦ ਦੇ ਮਾਮਲੇ ਵਿੱਚ ਜ਼ਿਲ੍ਹਾ ਪਟਿਆਲਾ ਮੋਹਰੀ ਹੈ ਜਿੱਥੇ ਕੁੱਲ 783749.85 ਮੀਟਰਕ ਟਨ ਕਣਕ ਖਰੀਦੀ ਗਈ ਹੈ। ਸੰਗਰੂਰ ਜ਼ਿਲ੍ਹਾ ਹੁਣ ਤੱਕ 724988.5 ਮੀਟਰਕ ਟਨ ਕਣਕ ਦੀ ਖਰੀਦ ਨਾਲ ਦੂਜੇ ਜਦੋਂ ਕਿ ਫਿਰੋਜ਼...
ਭਲਕੇ (24 ਅਪ੍ਰੈਲ) ਨੂੰ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਕੀਤੀ ਜਾਵੇਗੀ ਮੋਕ ਡਰਿੱਲ- ਵਧੀਕ ਡਿਪਟੀ ਕਮਿਸ਼ਨਰ

ਭਲਕੇ (24 ਅਪ੍ਰੈਲ) ਨੂੰ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਕੀਤੀ ਜਾਵੇਗੀ ਮੋਕ ਡਰਿੱਲ- ਵਧੀਕ ਡਿਪਟੀ ਕਮਿਸ਼ਨਰ

National
ਮਾਲੇਰਕੋਟਲਾ 23 ਅਪ੍ਰੈਲ:                    ਗ੍ਰਹਿ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਦੇ ਨਿਰਦੇਸ਼ਾਂ ਤਹਿਤ ਅਨੁਸਾਰ 24 ਅਪ੍ਰੈਲ, 2026  ਨੂੰ ਰਾਤ 8 ਵਜੇ ਅਰਿਹੰਤ ਸਪਿਨਿੰਗ ਮਿਲਜ਼ ਰਿਹਾਇਸੀ ਖੇਤਰਾਂ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਇਹ ਮੌਕ ਐਕਸਰਸਾਈਜ਼ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ।                     ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਅਗੇਤੇ ਪ੍ਰਬੰਧਾ ਲਈ ਸੱਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਹ ਮੌਕ ਐਕਸਰਸਾਈਜ਼ ਡੀ.ਜੀ.ਪੀ. ਕਮ ਕਮਾਡੈਂਟ ਜਨਰਲ ਪੰਜਾਬ ਹੋਮ ਗਾਰਡਸ ਐਂਡ ਡਾਇਰੈਕਟਰ,ਸਿਵਲ ਡਿਫੈਂਸ ਪੰਜਾਬ ਅਤੇ  ਜ਼ਿਲ੍ਹਾ ਸਿਵਲ ਪ੍ਰਸਾਸ਼ਨ ਦੇ ਸਹਿਯੋਗ ਨਾਲ ਕਰਵਾਈ ਜਾ ਰਹੀਂ ਹੈ। ਮੌਕ ਐਕਸਰਸਾਈਜ਼ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਸਾਇਰਨਾਂ ਵਜਾ ਕੇ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮੋਕ ਡਰਿੱਲ ਅਰਿਹੰਤ ਸਪਿਨਿੰਗ ਮਿਲਜ਼ ਦੇ ਰਿਹਾਇਸੀ ਖੇਤਰ ਵਿਖੇ ਹੋਵੇਗੀ ਅਤੇ ਬਿਜਲੀ ਵਿਭਾਗ ਵੱਲੋਂ ਕੇਵਲ ਇਸੇ ਹੀ...
ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ

hot news, National
ਚੰਡੀਗੜ੍ਹ, 18 ਅਪ੍ਰੈਲ 2026 : 28 ਮੁਲਕਾਂ ਵਿੱਚ ਸਿੱਖ ਸੰਸਥਾਵਾਂ ਦੀ ਪ੍ਰਤਿਨਿਧ ਸੰਸਥਾ, ਗਲੋਬਲ ਸਿੱਖ ਕੌਂਸਲ, ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਨਵੀਂ ਦਿੱਲੀ ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨਾਲ ਮੁਲਾਕਾਤ ਕਰਕੇ ਸਿੱਖਾਂ ਦੀ ਧਾਰਮਿਕ ਆਜ਼ਾਦੀ, ਮਸਨੂਈ ਬੁੱਧੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਰਾਹੀਂ ਪਵਿੱਤਰ ਗੁਰਬਾਣੀ, ਗੁਰੂ ਸਾਹਿਬਾਨ ਤੇ ਸਿੱਖ ਸੰਸਥਾਵਾਂ ਦਾ ਨਿਰਾਦਰ ਕਰਨ ਅਤੇ ਭਾਸ਼ਾਈ ਵਿਰਾਸਤ ਦੀ ਸੰਭਾਲ ਨਾਲ ਜੁੜੇ ਅਹਿਮ ਮਸਲਿਆਂ ’ਤੇ ਤੁਰੰਤ ਵਿਧਾਨਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੀ ਮੰਗ ਕੀਤੀ। ਅਮਰੀਕਾ ਤੋਂ ਕੌਂਸਲ ਦੇ ਉਪ-ਪ੍ਰਧਾਨ ਸਰਦਾਰ ਪਰਮਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਵਫ਼ਦ ਨੇ ਅਤਿ-ਆਧੁਨਿਕ ਤਕਨੀਕਾਂ ਦੇ ਗਲਤ ਇਸਤੇਮਾਲ ਅਤੇ ਸਿੱਖ ਕੌਮ ਸਾਹਮਣੇ ਖੜ੍ਹੀਆਂ ਚੁਣੌਤੀਆਂ ਦੇ ਹੱਲ ਲਈ ਮੁੱਦੇ ਸੰਸਦੀ ਪੱਧਰ ’ਤੇ ਉਠਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਨਾ ਕੌਂਸਲ ਦੇ ਖਜਾਨਚੀ ਸਰਦਾਰ ਹਰਸਰਨ ਸਿੰਘ ਪੁਡੂਚੇਰੀ, ਅਫਗਾਨਿਸਤਾਨ ਤੋਂ ਮੈਂਬਰ ਸਰਦਾਰ ਗੁਲਜੀਤ ਸਿੰਘ ਅਤੇ ‘ਸਿੱਖ ਕੁਲੈਕਿਟਿਵ’ ਦੇ ਕਨਵੀਨਰ ਸਰਦਾਰ ਜਗਮੋਹਨ ਸਿੰਘ ਵੀ ਸ਼ਾਮਲ ਸਨ। ਕੌਂ...
ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

ਪੰਜਾਬ ਦੇ ਸਕੂਲਾਂ ਵਿੱਚ ਏ.ਆਈ. ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਜਾਵੇਗਾ; ਬੋਰਡ ਦੇ ਸਰਟੀਫੀਕੇਟਾਂ ’ਚ ਦਰਜ ਹੋਣਗੇ ਪ੍ਰਾਪਤ ਕੀਤੇ ਅੰਕ

National
ਚੰਡੀਗੜ੍ਹ; 17 ਅਪ੍ਰੈਲ: ਪੰਜਾਬ ਨੇ ਆਪਣੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਸ਼ਾਮਲ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਰਾਸ਼ਟਰੀ ਪੱਧਰ ਦੀ ਏ.ਆਈ. ਕਾਨਫਰੰਸ ਅਤੇ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਜਾ ਰਹੀ  ਹੈ, ਜਿਸ ਵਿੱਚ ਨੀਤੀ-ਘਾੜੇ, ਉਦਯੋਗਿਕ ਆਗੂ ਅਤੇ ਸਿੱਖਿਆ ਸ਼ਾਸਤਰੀ  ਕਲਾਸਰੂਮਾਂ ਲਈ ਭਵਿੱਖੀ ਰੂਪਰੇਖਾ ਤਿਆਰ ਕਰ ਰਹੇ ਹਨ। ਇਹ ਪਹਿਲਕਦਮੀ ਇੱਕ ਢਾਂਚਾਗਤ ਤਬਦੀਲੀ ਦਾ ਸੰਕੇਤ ਹੈ , ਜਿਸ ਤਹਿਤ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਤੇਜ਼ੀ ਨਾਲ ਵਿਕਸਤ ਹੋ ਰਹੀ ਤਕਨਾਲੋਜੀ-ਸੰਚਾਲਿਤ ਵਿਸ਼ਵ ਅਰਥਵਿਵਸਥਾ ਦੀਆਂ ਮੰਗਾਂ ਦੇ ਨਾਲ –ਨਾਲ ਸਿੱਖਣ ਦੇ ਨਤੀਜਿਆਂ ਵਿੱਚ ਹੋਰ ਸੁਧਾਰ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਨਫਰੰਸ ਨੂੰ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲਣ ਵਾਲੀ ਇੱਕ ਅਗਾਂਹਵਧੂ ਪਹਿਲ ਦੱਸਿਆ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦਾ ਏਕੀਕਰਨ ਸਿੱਖਿਆ ਸੁਧਾਰਾਂ ਨੂੰ ਅੱਗੇ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ...
ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

National
ਚੰਡੀਗੜ੍ਹ, 16 ਅਪ੍ਰੈਲ- ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਨੇ ਅੱਜ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਕੰਡਕਟਰ, ਮਰਹੂਮ ਰਮਨਦੀਪ ਸਿੰਘ, ਜਿਸ ਨੇ ਡਿਊਟੀ ਦੌਰਾਨ ਦੁਖਦਾਈ ਤੌਰ 'ਤੇ ਆਪਣੀ ਜਾਨ ਗੁਆ ਦਿੱਤੀ ਸੀ, ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਮੁਆਵਜ਼ਾ ਚੈੱਕ ਭੇਟ ਕੀਤਾ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਘੁਮਿਆਰਾ ਦਾ ਰਹਿਣ ਵਾਲਾ ਰਮਨਦੀਪ ਸਿੰਘ 2 ਜਨਵਰੀ 2017 ਨੂੰ ਆਊਟਸੋਰਸਿੰਗ ਏਜੰਸੀ ਰਾਹੀਂ ਪੀ.ਆਰ.ਟੀ.ਸੀ. ਵਿੱਚ ਬਤੌਰ ਕੰਡਕਟਰ ਭਰਤੀ ਹੋਇਆ ਸੀ। ਵਿੱਤ ਮੰਤਰੀ ਵੱਲੋਂ ਮ੍ਰਿਤਕ ਦੇ ਪਿਤਾ ਪ੍ਰਗਟ ਸਿੰਘ ਨੂੰ ਚੈੱਕ ਸੌਂਪਿਆ ਗਿਆ। ਇਸ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਮੁਆਵਜ਼ਾ ਪੀ.ਆਰ.ਟੀ.ਸੀ. ਅਤੇ ਪੰਜਾਬ ਐਂਡ ਸਿੰਧ ਬੈਂਕ ਵਿਚਾਲੇ ਹੋਏ ਬੀਮਾ ਸਮਝੌਤੇ ਦੇ ਹਿੱਸੇ ਵਜੋਂ ਤੈਅ ਕੀਤੀਆਂ ਗਈਆਂ ਕਾਰਪੋਰੇਟ ਬੀਮਾ ਸ਼ਰਤਾਂ ਤਹਿਤ ਦੁਖੀ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਹੈ।" ਟਰਾਂਸਪੋਰਟ ਮੰਤਰੀ ਨੇ ਭਰੋਸਾ ਦਿਵਾਇਆ, "ਭਗਵੰਤ ਮਾਨ ਸਰਕਾਰ ਅਣਕਿਆਸੇ ਕੰਮਕਾਜੀ ਦੁਖਾਂਤ ਦੇ ...
ਦੁਨੀਆ ਭਰ ਵਿੱਚ ‘ਧੁਰੰਧਰ’ ਨੇ ਰੱਚਿਆ ਇਤਿਹਾਸ, ਕਮਾਏ ₹3,000 ਕਰੋੜ

ਦੁਨੀਆ ਭਰ ਵਿੱਚ ‘ਧੁਰੰਧਰ’ ਨੇ ਰੱਚਿਆ ਇਤਿਹਾਸ, ਕਮਾਏ ₹3,000 ਕਰੋੜ

National
ਨਵੀਂ ਦਿੱਲੀ- ਰਣਵੀਰ ਸਿੰਘ ਦੀਆਂ ਸਟਾਰਰ ਫਿਲਮਾਂ *ਧੁਰੰਧਰ* ਅਤੇ *ਧੁਰੰਧਰ 2* ਨੇ ਦੁਨੀਆ ਭਰ ਵਿੱਚ ਕੁੱਲ ਮਿਲਾ ਕੇ ₹3,000 ਕਰੋੜ ਤੋਂ ਵੱਧ ਦੀ ਕਮਾਈ ਕੀਤੀ ਹੈ। ਇਸ ਪ੍ਰਾਪਤੀ ਦੇ ਨਾਲ, ਇਹ ₹3,000 ਕਰੋੜ ਤੋਂ ਵੱਧ ਦੀ ਕਮਾਈ ਕਰਨ ਵਾਲੀ ਪਹਿਲੀ ਭਾਰਤੀ ਫਿਲਮ ਫ੍ਰੈਂਚਾਇਜ਼ੀ ਬਣ ਗਈ ਹੈ। ਆਓ ਇੱਕ ਨਜ਼ਰ ਮਾਰੀਏ ਕਿ *ਧੁਰੰਧਰ* ਤੋਂ ਬਾਅਦ ਕਿਹੜੀਆਂ ਫ੍ਰੈਂਚਾਇਜ਼ੀਆਂ ਨੇ ਦੁਨੀਆ ਭਰ ਦੇ ਬਾਕਸ ਆਫਿਸ 'ਤੇ ਸਨਸਨੀ ਮਚਾ ਦਿੱਤੀ ਹੈ। 'ਧੁਰੰਧਰ' ਸੈਕਨਿਲਕ ਦੇ ਅਨੁਸਾਰ, ਫ੍ਰੈਂਚਾਇਜ਼ੀ ਦੀਆਂ ਦੋਵੇਂ ਫ਼ਿਲਮਾਂ ₹3,000 ਕਰੋੜ ਦਾ ਅੰਕੜਾ ਪਾਰ ਕਰ ਗਈਆਂ ਹਨ। ਫ੍ਰੈਂਚਾਇਜ਼ੀ ਨੇ ਕੁੱਲ ₹3,025 ਕਰੋੜ ਦਾ ਕਲੈਕਸ਼ਨ ਕੀਤਾ ਹੈ। 'ਧੁਰੰਧਰ' ​​ਦੀ ਪਹਿਲੀ ਕਿਸ਼ਤ ਨੇ ਭਾਰਤ ਵਿੱਚ ₹840.20 ਕਰੋੜ ਦੀ ਕਮਾਈ ਕੀਤੀ। ਫਿਲਮ ਨੇ ₹1,007.85 ਕਰੋੜ ਦਾ ਕੁੱਲ ਕਲੈਕਸ਼ਨ ਦਰਜ ਕੀਤਾ। ਇਸ ਦੌਰਾਨ, ਫਿਲਮ ਨੇ ਵਿਦੇਸ਼ੀ ਬਾਜ਼ਾਰਾਂ ਵਿੱਚ ₹299.50 ਕਰੋੜ ਇਕੱਠੇ ਕੀਤੇ, ਜਿਸ ਨਾਲ ਇਸਦੀ ਦੁਨੀਆ ਭਰ ਵਿੱਚ ਕਮਾਈ ₹1,307.35 ਕਰੋੜ ਹੋ ਗਈ। ਇਸ ਵੇਲੇ, 'ਧੁਰੰਧਰ 2' ਸਿਨੇਮਾਘਰਾਂ ਵਿੱਚ ਚੱਲ ਰਹੀ ਹੈ। ਫਿਲਮ ਨੇ ₹1,088.62 ਕਰੋੜ...
*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ

*ਡਿਪਟੀ ਕਮਿਸ਼ਨਰ ਵਲੋਂ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸੇਵਾਵਾਂ ਦਾ ਜਾਇਜ਼ਾ

National
ਬਰਨਾਲਾ, 12 ਅਪ੍ਰੈਲ       ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ 'ਚ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ।      ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ, ਸਕੀਮਾਂ ਤੇ ਪ੍ਰੋਜੈਕਟ ਦੀ ਨਜ਼ਰਸਾਨੀ ਕੀਤੀ ਗਈ ਅਤੇ ਮਿੱਥੇ ਟੀਚੇ ਪੂਰੇ ਕਰਨ ਦਾ ਜਾਇਜ਼ਾ ਲਿਆ।  ਓਹਨਾਂ ਹਸਪਤਾਲ ਵਿਚ ਸਿਹਤ ਜਾਂਚ ਕਰਵਾਉਣ ਆਏ ਮਰੀਜ਼ਾਂ ਲਈ ਬੈਠਣ ਦਾ ਪੂਰਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ। ਓਹਨਾਂ ਕਿਹਾ ਕਿ ਸਿਵਲ/ਉਪ ਮੰਡਲ ਹਸਪਤਾਲ ਵਿਚ ਸਾਫ਼ ਸਫ਼ਾਈ ਦੇ ਪੁਖਤਾ ਪ੍ਰਬੰਧ, ਬੈਠਣ ਲਈ ਬੈਂਚ, ਪੱਖੇ, ਵਾਟਰ ਕੂਲਰ ਆਦਿ ਦੇ ਪ੍ਰਬੰਧ ਯਕੀਨੀ ਬਣਾਏ ਜਾਣ।  ਇਸ ਮੌਕੇ ਉਹਨਾਂ ਬਲੱਡ ਬੈਂਕ ਜਲਦ ਚਾਲੂ ਕਰਵਾਉਣ ਲਈ ਇੰਸਪੈਕਸ਼ਨ ਟੀਮ ਦੀ ਵਿਜ਼ਿਟ ਤੋਂ ਬਾਅਦ ਲੋੜੀਂਦੀ ਕਾਰਵਾਈ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਹਰੀਪਾਲ ਸਿੰਘ ਨੇ ਦੱਸਿਆ ਕਿ ਆਉਂਦੇ ਦਿਨੀ ਬਲੱਡ ਬੈਂਕ ਦੀ ਫਾਈਨਲ ਇੰਸਪੈਕਸ਼ਨ ਹੋਣੀ ਹੈ ਜਿਸ ਮਗਰੋਂ ਬਲੱਡ ਬੈਂਕ ਚਾਲੂ ਹੋ ਜ...
आध्यात्मिक संस्थान भारत की सांस्कृतिक विरासत के संवाहक: राज्यपाल

आध्यात्मिक संस्थान भारत की सांस्कृतिक विरासत के संवाहक: राज्यपाल

National
राज्यपाल कविन्द्र गुप्ता ने आज नई दिल्ली के सिविल लाइंस स्थित धर्मसंघ महाविद्यालय का दौरा किया। इस मौके पर उन्होंने पूज्य संत एवं माता ललिता के उपासक, पूज्य स्वामी अभिषेक ब्रह्मचारी जी को श्रद्धा सुमन अर्पित किए। राज्यपाल ने परिसर में गौ सेवा में भाग लिया और इसे भारत की समृद्ध सांस्कृतिक एवं आध्यात्मिक परंपराओं का प्रतीक बताया। उन्होंने युवा चेतना के राष्ट्रीय संयोजक रोहित कुमार सिंह द्वारा आयोजित संवाद कार्यक्रम में विद्यार्थियों से भी बातचीत की। राज्यपाल ने सभा को संबोधित करते हुए धर्म सम्राट स्वामी करपात्री जी महाराज को श्रद्धांजलि अर्पित की और कहा कि उनके विचारों से ही इस महाविद्यालय की स्थापना हुई। उन्होंने कहा कि यह संस्थान आज भी वैदिक ज्ञान को आगे बढ़ाते हुए समाज के प्रति जिम्मेदार और सांस्कृतिक रूप से जागरूक युवाओं का निर्माण कर रहा है। श्री गुप्ता ने कहा कि वर्तमान समय में आध्या...
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ

ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ

National
ਚੰਡੀਗੜ੍ਹ 10 ਅਪ੍ਰੈਲ 2026- ਪੰਜਾਬ ਰਾਜ ਵਿੱਚ ਨੇੜੇਲੇ ਭਵਿੱਖ ਵਿੱਚ ਹੋਣ ਵਾਲੀਆਂ 09 ਨਗਰ ਨਿਗਮ (ਬਰਨਾਲਾ, ਬਠਿੰਡਾ, ਅਬੋਹਰ, ਬਟਾਲਾ, ਹੁਸ਼ਿਆਰਪੁਰ, ਕਪੂਰਥਲਾ, ਮੋਗਾ, ਐਸ.ਏ.ਐਸ. ਨਗਰ ਅਤੇ ਪਠਾਨਕੋਟ) ਅਤੇ 104 ਨਗਰ ਕੌਂਸਲ/ ਨਗਰ ਪੰਚਾਇਤ ਦੀਆਂ ਆਮ/ ਉੱਪ ਚੋਣਾਂ, 2026 ਦੇ ਸੰਬਧ ਵਿੱਚ ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਬਾਬਤ ਰਾਜ ਦੇ ਸਮੂਹ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੂੰ  ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਭਾਰਤ ਚੋਣ ਕਮਿਸ਼ਨ ਪਾਸੋਂ ਪ੍ਰਾਪਤ ਮੋਜ਼ੂਦਾ ਵੋਟਰ ਸੂਚੀਆਂ ਜ਼ਿਲ੍ਹਿਆਂ ਨੂੰ, ਜਿੱਥੇ-ਜਿੱਥੇ ਨਗਰ ਪਾਲਿਕਾਵਾਂ ਵਿੱਚ ਚੋਣਾਂ ਹੋਣੀਆਂ ਹਨ, ਨੂੰ ਮੁੱਹਈਆ ਕਰਵਾ ਦਿੱਤੀਆਂ ਗਈਆਂ ਹਨ। ਇਹ ਸੁਧਾਈ ਸਥਾਨਕ ਸਰਕਾਰਾਂ ਵਿਭਾਗ ਦੁਆਰਾ ਅੰਤਿਮ ਕੀਤੀ ਗਈ ਹਦਬੰਦੀ ਦੇ ਅਨੁਸਾਰ ਕੀਤੀ ਜਾਵੇਗੀ। ਸਬੰਧਤ ਨਗਰ ਪਾਲਿਕਾਵਾਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਯੋਗ ਵੋਟਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਡਰਾਫਟ ਵੋਟਰ ਸੂਚੀ ਵਿੱਚ ਆਪਣੇ ਨਾਮ ਅਤੇ ਵੇਰਵਿਆਂ ਦੀ ਪੁਸ਼ਟੀ ਕਰਨ, ਜੋਕਿ 1...