ਮੋਬਾਈਲ ਵੈਨ ਵਿੱਚ 24 ਲੋਕਾਂ ਦਾ ਐਕਸ-ਰੇ ਅਤੇ 4 ਲੋਕਾਂ ਦਾ ਟੀਬੀ ਲਈ ਟੈਸਟ ਕੀਤਾ
ਫਾਜ਼ਿਲਕਾ, 21 ਮਾਰਚ
ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਟੀਬੀ ਮੁਕਤ ਮੁਹਿੰਮ ਪ੍ਰੋਗਰਾਮ ਤਹਿਤ, ਸਾਲ 2025 ਦੌਰਾਨ ਸੂਬੇ ਨੂੰ ਟੀਬੀ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪੰਜਾਬ ਨੂੰ ਟੀਬੀ ਮੁਕਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ 100 ਦਿਨਾਂ ਦੀ ਟੀਬੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਫਾਜ਼ਿਲਕਾ ਜ਼ਿਲ੍ਹੇ ਵਿੱਚ ਸਿਵਲ ਸਰਜਨ, ਫਾਜ਼ਿਲਕਾ ਡਾ. ਚੰਦਰ ਸ਼ੇਖਰ ਕੱਕੜ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਜ਼ਿਲ੍ਹਾ ਟੀਬੀ ਅਫ਼ਸਰ ਡਾ. ਨੀਲੂ ਚੁੱਘ ਦੀ ਨਿਗਰਾਨੀ ਹੇਠ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਅੱਜ ਟੀ.ਬੀ. ਜਾਂਚ (ਸੀਬੀ ਨਟ), ਐਕਸ-ਰੇ ਅਤੇ ਜਾਗਰੂਕਤਾ ਵੈਨ ਬਲਾਕ ਖੂਈਖੇੜਾ ਦੇ ਪਿੰਡ ਪੰਜਕੋਸੀ ਪਹੁੰਚੀ।
ਇਸ ਬਾਰੇ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟੀਬੀ ਦੇ ਖਾਤਮੇ ਲਈ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਟੀਬੀ ਦੇ ਲੁਕਵੇਂ ਸਰਗ...








