Tuesday, September 22
Shadow

National

ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ; ਹਰਜੋਤ ਬੈਂਸ ਨੇ ਸੁਖਵਿੰਦਰ ਸੁੱਖੂ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਕੀਤੀ ਮੰਗ

ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਕਾਰਨ ਪ੍ਰਦੂਸ਼ਿਤ ਹੋ ਰਹੇ ਪੰਜਾਬ ਦੇ ਜਲ ਸਰੋਤ; ਹਰਜੋਤ ਬੈਂਸ ਨੇ ਸੁਖਵਿੰਦਰ ਸੁੱਖੂ ਨੂੰ ਪੱਤਰ ਲਿਖ ਕੇ ਤੁਰੰਤ ਕਾਰਵਾਈ ਦੀ ਕੀਤੀ ਮੰਗ

National, Politics, Punjab
ਚੰਡੀਗੜ੍ਹ, 20 ਮਾਰਚ: ਹਿਮਾਚਲ ਪ੍ਰਦੇਸ਼ ਦੇ ਉਦਯੋਗਾਂ ਤੋਂ ਨਿਕਲਣ ਵਾਲੇ ਦੂਸ਼ਿਤ ਪਾਣੀ ਤੇ ਰਹਿੰਦ-ਖੂੰਹਦ ਕਾਰਨ ਪੰਜਾਬ ਦੇ ਜਲ ਸਰੋਤਾਂ ਦੇ ਪ੍ਰਦੂਸ਼ਿਤ ਹੋਣ ਸਬੰਧੀ ਗੰਭੀਰ ਮਸਲੇ ਨੂੰ ਉਠਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਇਸ ਗੰਭੀਰ ਸਮੱਸਿਆ ਦੇ ਤੁਰੰਤ ਹੱਲ ਅਤੇ ਸਖ਼ਤ ਕਾਰਵਾਈ ਲਈ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਪੱਤਰ ਲਿਖਿਆ ਹੈ। ਸ. ਬੈਂਸ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਚੇਅਰਪਰਸਨ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਦੇ ਮੈਂਬਰ ਸਕੱਤਰ ਨੂੰ ਵੀ ਪੱਤਰ ਲਿਖਿਆ ਹੈ ਤਾਂ ਜੋ ਇਸ ਗੰਭੀਰ ਮਾਮਲੇ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ ਅਤੇ ਸੂਬੇ ਵਿੱਚ ਖਾਸ ਕਰਕੇ ਉਨ੍ਹਾਂ ਦੇ ਹਲਕੇ ਆਨੰਦਪੁਰ ਸਾਹਿਬ ਵਿੱਚ ਜਨਤਕ ਸਿਹਤ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਆਪਣੇ ਪੱਤਰ ਵਿੱਚ, ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਕੀਤੇ ਗਏ ਟੈਸਟਾਂ ਦੇ ਨਤੀਜਿਆਂ 'ਤੇ ਚਾਨਣਾ ਪਾਇਆ, ਜਿਸ ਤੋਂ ਪਤਾ ਲੱਗਦਾ ਹੈ ਕਿ ਹਿਮਾਚਲ ਪ੍ਰਦੇਸ਼ ਦ...
ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲਿਆ

ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲਿਆ

National, Politics, Punjab
ਬਟਾਲਾ, 20 ਮਾਰਚ  (  ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨ ਯਸ਼ਪਾਲ ਚੌਹਾਨ ਨੇ ਅਹੁਦਾ ਸੰਭਾਲਿਆ। ਇਸ ਮੌਕੇ ਗੁਰਦੀਪ ਸਿੰਘ ਰੰਧਾਵਾ, ਵਿਧਾਇਕ ਡੇਰਾ ਬਾਬਾ ਨਾਨਕ ਵੀ ਮੌਜੂਦ ਸਨ। ਇਸ ਮੌਕੇ ਯਸ਼ਪਾਲ ਚੌਹਾਨ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦੇ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਪਾਰਟੀ ਵਲੰਟੀਅਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਲਗਨ ਅਨੁਸਾਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਦੇ ਮੰਤਵ ਤਹਿਤ ’ਸਕੂਲ ਆਫ ਐਂਮੀਨਸ’ ਖੋਲ੍ਹੇ ਗਏ ਹਨ। ਲ...
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

National, Politics, Punjab
ਲੁਧਿਆਣਾ, 19 ਮਾਰਚ: ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ 36 ਮਹੀਨਿਆਂ ਦੌਰਾਨ ਹੀ ਸੂਬੇ ਦੇ ਨੌਜਵਾਨਾਂ ਨੂੰ 52,606 ਨੌਕਰੀਆਂ ਪ੍ਰਦਾਨ ਕਰਕੇ ਇਤਿਹਾਸ ਰਚ ਦਿੱਤਾ ਗਿਆ ਹੈ। ਅੱਜ ਇੱਥੇ ਗੁਰੂ ਨਾਨਕ ਦੇਵ ਭਵਨ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਨਵ-ਨਿਯੁਕਤਾਂ ਨੂੰ ਇਹ ਨੌਕਰੀਆਂ ਹਾਸਲ ਕਰਨ ਲਈ ਵਧਾਈ ਦਿੱਤੀ ਜਿਸ ਨਾਲ ਉਹ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਸਰਗਰਮ ਭਾਈਵਾਲ ਬਣ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਿਸ ਲਈ ਯੋਗ ਨੌਜਵਾਨਾਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ 'ਤੇ ਤੋਰਨ ਲਈ ਵਿਆਪਕ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ...
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਫ਼ੈਸਲਾਕੁੰਨ ਦੌਰ ‘ਚ: ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ

National, Politics, Punjab
ਚੰਡੀਗੜ੍ਹ/ ਤਰਨ ਤਾਰਨ, 19 ਮਾਰਚ: ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦਰਮਿਆਨ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਨੌਸ਼ਹਿਰਾ ਢਾਲਾ ਵਿੱਚ ਗਰਾਊਂਡ ਜ਼ੀਰੋ ’ਤੇ ਆਧੁਨਿਕ ਐਂਟੀ ਡਰੋਨ ਤਕਨੀਕ ਦਾ ਟਰਾਇਲ ਕੀਤਾ ਗਿਆ। ਪਿਛਲੇ ਦੋ ਸਾਲਾਂ ਵਿੱਚ ਡਰੋਨ ਗਤੀਵਿਧੀਆਂ ਅਤੇ ਸਰਹੱਦ ਪਾਰੋਂ ਤਸਕਰੀ ਦੇ ਹੌਟਸਪੌਟ ਬਣੇ ਸਰਾਏ ਅਮਾਨਤ ਖਾਨ ਖੇਤਰ ਵਿੱਚ ਕੀਤਾ ਗਿਆ ਇਹ ਟਰਾਇਲ ਪੰਜਾਬ ਦੀ ਰੱਖਿਆ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਨੂੰ ਦਰਸਾਉਂਦਾ ਹੈ। ਇਸ ਟਰਾਇਲ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਸਮੇਤ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਮੌਜੂਦ ਸਨ ਅਤੇ ਇਹ ਟਰਾਇਲ 4 ਅਤੇ 5 ਮਾਰਚ, 2025 ਨੂੰ ਐਸ.ਏ.ਐਸ ਨਗਰ, ਮੋਹਾਲੀ ਵਿਖੇ ਕੀਤੇ ਗਏ ਪ੍ਰਦਰਸ਼ਨਾਂ ਨੂੰ ਜਾਰੀ ਰੱਖਦਿ...
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਧਿਗਾਨਾ ਮਾਈਨਰ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਧਿਗਾਨਾ ਮਾਈਨਰ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

National, Politics, Punjab
ਸ੍ਰੀ ਮੁਕਤਸਰ ਸਾਹਿਬ 19 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਤੱਕ ਪੂਰਾ ਨਹਿਰੀ ਪਾਣੀ ਪੁੱਜਦਾ ਕਰਨ ਲਈ ਲਗਾਤਾਰ ਨਹਿਰਾਂ ਅਤੇ ਖਾਲਿਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਿ਼ਲ੍ਹਾ ਸ੍ਰੀ  ਮੁਕਤਸਰ ਸਾਹਿਬ ਦੇ ਪਿੰਡ ਧਿਗਾਣਾ ਵਿਖੇ ਕੰਕਰੀਟ ਲਾਈਨਿੰਗ ਆਫ ਧਿਗਾਣਾ ਮਾਈਨਰ ਆਰ ਡੀ 0—3250 ਦਾ ਕੰਮ ਮੁਕੰਮਲ ਹੋਣ ਤੇ ਅੱਜ  ਇਸ ਨਹਿਰ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਜੀ ਵੱਲੋ ਕੀਤਾ ਗਿਆ । ਇਸ ਮੌਕੇ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਹ ਮਾਈਨਰ ਲੱਗਭੱਗ  ਪਿਛਲੇ 30 ਸਾਲ ਤੋ ਕੱਚਾ ਚੱਲ਼ ਰਿਹਾ ਸੀ। ਇਹ ਕੰਮ 23 ਲੱਖ ਰੁਪਏ ਦੀ ਲਾਗਤ ਨਾਲ ਪੁਰਾ ਕਰਵਾਇਆ ਗਿਆ ਹੈ, ਜਿਸ ਨਾਲ ਸਿੰਚਾਈ ਹੇਠ 1044 ਏਕੜ ਰਕਬੇ ਦੀ ਸਿੰਚਾਈ ਸੂਚੱਜੇ ਢੰਗ ਨਾਲ ਕੀਤੀ ਜਾਵੇਗੀ  । ਡਾ ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦੇ ਉੱਦਮ ਨਾਲ ਖੇਤਾਂ ਤੱਕ ਜਦੋਂ ਪੂਰਾ ਨਹਿਰੀ ਪਾਣੀ ਪਹੁੰਚ ਰਿਹਾ ਹੈ ਤਾਂ ਇਸ ਨਾਲ ਧਰਤੀ ਹੇਠਲੇ ਪਾਣੀ ਤੇ ਨਿਰਭਰਤਾ ਘਟਦੀ ਹੈ । ਉਹਨਾਂ ਨੇ ਕਿਹਾ ਕਿ ਨਹਿਰੀ ਪਾਣੀ ਦੀ ਵਰਤੋਂ ਹੋਣ ਨਾਲ ਧਰਤੀ ਹੇਠਲ...
ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਪ੍ਰਕਿਰਿਆ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਦਿੱਤੀ ਜਾਣਕਾਰੀ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਪ੍ਰਕਿਰਿਆ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਦਿੱਤੀ ਜਾਣਕਾਰੀ

National, Politics, Punjab
ਪਟਿਆਲਾ, 19 ਮਾਰਚ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਡਿਪਟੀ ਕਮਿਸ਼ਨਰ -ਕਮ- ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਡਾ. ਪ੍ਰੀਤੀ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਵੱਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਦੀ ਸੰਪੂਰਨ ਕਾਰਜਸ਼ੈਲੀ ਸਬੰਧੀ ਜਾਣਕਾਰੀ ਦੇਣ ਲਈ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਰੂਰੀ ਬੈਠਕ ਕੀਤੀ ਗਈ। ਇਸ ਮੌਕੇ ਡਾ. ਨਵਜੋਤ ਸ਼ਰਮਾ ਵੱਲੋਂ ਸੰਵਿਧਾਨ ਦੇ ਆਰਟੀਕਲ 324 ਤੋਂ 329 ਸਾਂਝੇ ਕੀਤੇ ਗਏ ਅਤੇ ਨਾਲ ਹੀ ਸੂਚਿਤ ਕੀਤਾ ਗਿਆ ਕਿ ਵੋਟਰ ਸੂਚੀ ਦੀ ਤਿਆਰੀ ਅਤੇ ਸੁਧਾਈ ਲੋਕ ਪ੍ਰਤੀਨਿਧਤਾ ਐਕਟ 1950 ਅਤੇ ਚੋਣਕਾਰ ਰਜਿਸਟਰੇਸ਼ਨ ਨਿਯਮਾਵਲੀ 1960 ਅਧੀਨ ਕੀਤੀ ਜਾ ਰਹੀ ਹੈ। ਉਨ੍ਹਾਂ ਹਾਜ਼ਰ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਹਰੇਕ ਪੋਲਿੰਗ ਸਟੇਸ਼ਨ 'ਤੇ ਬੂਥ  ਲੈਵਲ ਏਜੰਟ ਲਗਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਦੀ ਸੰਪੂਰਨ ਜਾਣਕਾਰੀ ਲਈ ਤਿਆਰ ਕੀਤੀ ਸਮੱਗਰੀ (ਐਕਟ ਅਤੇ ਮੈਨੂਅਲ) ਸੀ.ਡੀ. ਵਿੱਚ ਪਾ ਕੇ ਹਾਜ਼ਰ ਰਾ...
ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

National, Politics, Punjab
ਫਰੀਦਕੋਟ 19 ਮਾਰਚ 2025 () ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਵਿੱਚ ਪਿੰਡ ਕੋਟ ਸੁਖੀਆ ਵਿਖੇ ਤੇਲ ਬੀਜ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਜਿਸ ਵਿੱਚ ਲਗਭਗ 90 ਕਿਸਾਨਾਂ ਨੇ ਭਾਗ ਲਿਆ। ਕੈਂਪ ਦੌਰਾਨ ਡਾ.ਰਾਜਵੀਰ ਸਿੰਘ ਏਡੀਓ ਵੱਲੋਂ ਕਿਸਾਨਾਂ ਨੂੰ ਕਣਕ ਅਤੇ ਸਰੋਂ ਦੀ ਫਸਲ ਸਬੰਧੀ ਜਾਣਕਾਰੀ ਦਿੱਤੀ ਗਈ।           ਉਨ੍ਹਾਂ ਵੱਲੋਂ ਕਿਸਾਨਾਂ ਨੂੰ ਗਰਮੀ ਜਿਆਦਾ ਹੋਣ ਕਾਰਨ ਕਣਕ ਦੀ ਫਸਲ ਨੂੰ ਹਲਕਾ ਪਾਣੀ ਦੇਣ ਦੀ ਸਲਾਹ ਦਿੱਤੀ ਗਈ। ਡਾਕਟਰ ਰੁਪਿੰਦਰ ਸਿੰਘ ਟਰੇਨਿੰਗ ਅਫਸਰ ਵੱਲੋਂ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਸਬੰਧੀ ਜਾਣੂ ਕਰਵਾਇਆ । ਕਿਸਾਨਾਂ ਨੂੰ ਆਪਣੀ ਕਣਕ ਦੀ ਫਸਲ ਵੱਢਣ ਤੋਂ ਬਾਅਦ ਮਿੱਟੀ ਦੇ ਸੈਂਪਲ ਲੈਣ ਲਈ ਪ੍ਰੇਰਿਆ ਗਿਆ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਕਰਨ ਲਈ ਜਾਣੂ ਕਰਵਾਇਆ ਗਿਆ। ਕਿਸਾਨਾਂ ਨੂੰ ਆਪਣਾ ਥੋੜਾ-ਥੋੜਾ ਰਕਬਾ ਝੋਨੇ ਕਣਕ ਦੇ ਰਕਬੇ ਵਿੱਚੋਂ ਕੱਢ ਕੇ...
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਲੋਂ ਫਾਇਰ ਸਟੇਸ਼ਨ ਦੀ ਨਵੀਂ ਥਾਂ ਦਾ ਦੌਰਾ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਲੋਂ ਫਾਇਰ ਸਟੇਸ਼ਨ ਦੀ ਨਵੀਂ ਥਾਂ ਦਾ ਦੌਰਾ

National, Politics, Punjab
ਹੁਸ਼ਿਆਰਪੁਰ, 19 ਮਾਰਚ: ਸਥਾਨਕ ਸ਼ਹਿਰ ਅੰਦਰ ਕੋਆਪ੍ਰੇਟਿਵ ਬੈਂਕ ਨੇੜੇ ਬਜ਼ਾਰ ਵਿਚ ਸਥਿਤ ਫਾਇਰ ਬ੍ਰਿਗੇਡ ਸਟੇਸ਼ਨ ਲਈ ਤਜਵੀਜ਼ਤ ਨਵੀਂ ਜਗ੍ਹਾ ਦਾ ਅੱਜ ਦੌਰਾ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਫਾਇਰ ਬ੍ਰਿਗੇਡ ਸਟੇਸ਼ਨ ਨੂੰ ਸ਼ਹਿਰ ਦੇ ਬਾਹਰ ਗਊਸ਼ਾਲਾ ਨੇੜੇ ਖੁੱਲ੍ਹੀ ਜਗ੍ਹਾ ‘ਤੇ ਤਬਦੀਲ ਕੀਤਾ ਜਾ ਰਿਹਾ ਹੈ।         ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਭੰਗੀ ਚੋਅ ਨੇੜੇ ਫਾਇਰ ਬ੍ਰਿਗੇਡ ਸਟੇਸ਼ਨ ਦੀ ਨਵੀਂ ਜਗ੍ਹਾ ‘ਤੇ ਪਹੁੰਚ ਕੇ ਸਟੇਸ਼ਨ ਦੇ ਨਿਰਮਾਣ ਸਬੰਧੀ ਜਾਣਕਾਰੀ ਲੈਂਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਲੋੜੀਂਦੀ ਪ੍ਰਕਿਰਿਆ ਨੂੰ ਛੇਤੀਂ ਅਮਲ ਵਿਚ ਲਿਆਂਦਾ ਜਾਵੇ ਤਾਂ ਜੋ ਨਵੀਂ ਥਾਂ ‘ਤੇ ਫਾਇਰ ਬ੍ਰਿਗੇਡ ਸਟੇਸ਼ਨ ਤਬਦੀਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਨਵੀਂ ਥਾਂ ‘ਤੇ ਫਾਇਰ ਬ੍ਰਿਗੇਡ ਸਟੇਸ਼ਨ ਦੀ ਉਸਾਰੀ ਆਦਿ ਲਈ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਨੂੰ 2.50 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।         ਸਥਾਨਕ ਸਰਕਾਰਾਂ ਮੰਤਰੀ ਨੇ ਨਵੇਂ ਫਾਇਰ ਬ੍ਰਿਗੇਡ ਸਟੇਸ਼ਨ ਦਾ ਪ੍ਰਸਤਾਵਤ ਪਲਾਨ ਦੇਖਦਿਆਂ ਕਿਹਾ ਕਿ ਆਧੁਨਿਕ ਸਮੇਂ ਦੀ...
ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

National, Politics, Punjab
ਚੰਡੀਗੜ੍ਹ, 19 ਮਾਰਚ: ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਲੱਖਣ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਰ.ਪੀ.ਡਬਲਿਊ.ਡੀ ਐਕਟ 2016 ਦੀ ਧਾਰਾ-40 ਅਧੀਨ, ਦਿਵਿਆਂਗ ਵਿਅਕਤੀਆਂ ਨੂੰ ਉਹਨਾਂ ਦੇ ਮਨੁੱਖੀ ਅਧਿਕਾਰਾਂ ਤੋਂ ਜਾਣੂ ਕਰਵਾਉਣ ਲਈ ਸੰਚਾਰ ਦੇ ਸਾਧਨਾਂ ਨੂੰ ਪਹੁੰਚਯੋਗ ਬਣਾਉਣ ਦੀ ਜ਼ਰੂਰਤ ਹੈ। ਇਸੇ ਤਹਿਤ, ਪੰਜਾਬ ਵਿਧਾਨ ਸਭਾ ਵਿੱਚ ਹੁਣ ਗਵਰਨਰ ਐਡਰੈੱਸ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕਰਨ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਰਧ-ਸਰਕਾਰੀ ਪੱਤਰ ਭੇਜ ਕੇ ਇਹ ਉਪਰਾਲਾ ਲਾਗੂ ਕਰਨ ...
ਗੁਰਦਾਸਪੁਰ ਪੁਲਿਸ ਦੇ 2 ਦੋਸ਼ੀਆਂ ਨੂੰ 2 ਪਿਸਟਲਾਂ ਸਮੇਤ ਕੀਤਾ ਕਾਬੂ

ਗੁਰਦਾਸਪੁਰ ਪੁਲਿਸ ਦੇ 2 ਦੋਸ਼ੀਆਂ ਨੂੰ 2 ਪਿਸਟਲਾਂ ਸਮੇਤ ਕੀਤਾ ਕਾਬੂ

National, Politics, Punjab
ਗੁਰਦਾਸਪੁਰ, 19 ਮਾਰਚ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ 'ਯੁੱਧ ਨਸ਼ਿਆਂ ਵਿਰੁੱਧ' ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਹੈ। ਸੀਨੀਅਰ ਕਪਤਾਨ ਪੁਲਿਸ ਸ੍ਰੀ ਆਦਿੱਤਯ, ਆਈ.ਪੀ.ਐੱਸ. ਦੀ ਅਗਵਾਈ ਹੇਠ ਗੁਰਦਾਸਪੁਰ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ 2 ਨੌਜਵਾਨਾਂ ਨੂੰ 2 ਪਿਸਟਲ ਸਮੇਤ ਮੈਗਜ਼ੀਨ 01 ਜਿੰਦਾ ਰੌਂਦ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. (ਸਿਟੀ) ਗੁਰਦਾਸਪੁਰ ਮੋਹਨ ਸਿੰਘ, ਐੱਸ.ਐੱਚ.ਓ. ਸਿਟੀ ਗੁਰਮੀਤ ਸਿੰਘ ਅਤੇ ਐੱਸ.ਆਈ. ਗੁਰਵਿੰਦਰ ਸਿੰਘ ਸਪੈਸ਼ਲ ਬਰਾਂਚ ਨੇ ਦੱਸਿਆ ਕਿ ਮਿਤੀ 18 ਮਾਰਚ 2025 ਨੂੰ ਗੁਰਦਾਸਪੁਰ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਤ੍ਰੇਹਨ ਪੈਟਰੋਲ ਪੰਪ ਜੇਲ੍ਹ ਰੋਡ ਵਿਖੇ 2 ਨੌਜਵਾਨ ਹਰਕੀਰਤ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਨਜ਼ਦੀਕ ਫਿਸ਼ ਪਾਰਕ, ਗੁਰਦਾਸਪੁਰ ਅਤੇ ਨਿਤੀਸ਼ ਗਨਵਾਰੀਆ ਪੁੱਤਰ ਤਰਲੋਕ ਕੁਮਾਰ ਵਾਸੀ ਬੇਰੀਆਂ ਮੁਹੱਲਾ ਗੁਰਦਾਸਪੁਰ ਨੂੰ ਸ਼ੱਕ ਦੇ ਬਿਨ...