Tuesday, September 22
Shadow

National

ਅਪੰਗਤਾ ਸਰਟੀਫਿਕੇਟ ਬਣਾਉਣ ਲਈ ਅਹਿਮਦਗੜ੍ਹ ਵਿਖੇ ਲਗਾਇਆ ਗਿਆ ਵਿਸ਼ੇਸ਼ ਜਾਂਚ ਕੈਂਪ

ਅਪੰਗਤਾ ਸਰਟੀਫਿਕੇਟ ਬਣਾਉਣ ਲਈ ਅਹਿਮਦਗੜ੍ਹ ਵਿਖੇ ਲਗਾਇਆ ਗਿਆ ਵਿਸ਼ੇਸ਼ ਜਾਂਚ ਕੈਂਪ

National, Politics, Punjab
ਅਹਿਮਦਗੜ੍ਹ /ਮਾਲੇਰਕੋਟਲਾ, 19 ਮਾਰਚ -                                 ਅਪੰਗ ਵਿਅਕਤੀਆਂ ਦੇ ਪੈਂਡਿੰਗ ਕੇਸਾਂ ਦੇ ਮੁਲਾਂਕਣ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਸਮੁਦਾਇਕ ਸਿਹਤ ਕੇਂਦਰ ਅਹਿਮਦਗੜ੍ਹ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ।                          ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਅਪਾਹਜ ਵਿਅਕਤੀਆਂ ਦੇ ਅਪੰਗਤਾ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰ ਸਕਣ। ਲੋਕਾਂ ਨੂੰ ਸਰਟੀਫਿਕੇਟ ਬਣਾਉਣ ਲਈ ਦੋ ਤਿੰਨ ਸਥਾਨਾਂ ਤੇ ਜਾਣਾ ਪੈਂਦਾ ਸੀ, ਜਿਸ ਕਾਰਨ ਲਾਭਪਾਤਰੀ ਫਾਇਦਾ ਲੈਣ ਤੋਂ ਰਹਿ ਜਾਂਦੇ ਸਨ। ਹੁਣ ਵਿਭਾਗ ਵੱਲੋਂ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਸੇਸ਼ ਕੈਂਪ ਲਗਾਇਆ ਗਿਆ ਜਿਸ ‘ਚ ਅੱਖਾਂ ਦੇ ਮਾਹਿਰ ਡਾਕਟਰ ਪੁਨੀਤ ਸਿੱਧੂ ਅਤੇ ਹੱਡੀਆਂ ਦੇ ਮਾਹਿਰ ਡਾਕਟਰ ਹੇਮੰਤ ਕੁਮਾਰ ਵਲੋਂ 60 ਅੰਗਹੀਣ ਵਿਅਕਤੀਆਂ ਦਾ ਮੁਲਾਂਕਣ ਕੀਤਾ ਗਿਆ।                                 ਸਹਾਇਕ ਸਿਵਲ ਸਰਜਨ ਡਾ. ਸਜੀਲ...
ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ: ਡਿਪਟੀ ਕਮਿਸ਼ਨਰ

ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ: ਡਿਪਟੀ ਕਮਿਸ਼ਨਰ

National, Politics, Punjab
ਰੂਪਨਗਰ, 19 ਮਾਰਚ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆ ਖ਼ਿਲਾਫ਼ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਅਤੇ ਜ਼ਿਲ੍ਹਾ ਰੂਪਨਗਰ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਚ ਨਾਰਕੋ ਕੋਰਡੀਨੈਸ਼ਨ ਸੈਂਟਰ (ਨਕਾਰਡ) ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ੇ ਦਾ ਖ਼ਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਰੂਪਨਗਰ ਜ਼ਿਲ੍ਹੇ ਵਿੱਚ ਵੀ ਨਸ਼ੇ 'ਤੇ ਠੱਲ ਪਾਉਣ ਲਈ ਤੇ ਆਮ ਲੋਕਾਂ ਦੀ ਮੱਦਦ ਨਾਲ ਨਸ਼ਾ ਤਸਕਰਾਂ ਖਿਲਾਫ ਵਿਆਪਕ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਗੁੰਮਰਾਹ ਹੋਏ ਨੌਜਵਾਨਾਂ ਨੂੰ ਜਾਗੂਰਕ ਕਰਕੇ ਇਲਾਜ ਕਰਵਾਉਣ ਲਈ ਪੇ੍ਰਿਤ ਕੀਤਾ ਜਾ ਰਿਹਾ ਹੈ, ਇਸ ਲਈ ਨਸ਼ਾ ਮੁਹਿੰਮ ਤਹਿਤ ਹਰ ਅਧਿਕਾਰੀ ਤੈਅ ਕੀਤੀ ਗਈ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ ਤਾਂ ਜੋ ਇ...
ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ

ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ

National, Politics, Punjab
ਸ੍ਰੀ ਮੁਕਤਸਰ ਸਾਹਿਬ, 19 ਮਾਰਚ, ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਕਰਵਾਈ ਜਾਣ ਵਾਲੀ ਨੀਟ ਦੀ ਪ੍ਰੀਖਿਆ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਇਸ ਸਬੰਧੀ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨਾਂ ਨੇ ਇਸ ਮੌਕੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਾਰਦਰਸ਼ੀ ਅਤੇ ਸ਼ਾਂਤਮਈ ਪ੍ਰੀਖਿਆ ਲਈ ਸਾਰੇ ਪ੍ਰਬੰਧ ਅਗੇਤੇ ਤੌਰ ਤੇ ਮੁਕੰਮਲ ਕੀਤੇ ਜਾਣ। ਇਸ ਲਈ ਪ੍ਰੀਖਿਆ ਕੇਂਦਰ ਬਣਾਉਣ ਲਈ ਸਕੂਲਾਂ ਦੀ ਚੋਣ ਤੋਂ ਇਲਾਵਾ ਉਸ ਇਲਾਕੇ ਵਿੱਚ ਪਾਰਕਿੰਗ ਦੀ ਸੁਵਿਧਾ, ਪ੍ਰੀਖਿਆ ਦੇਣ ਲਈ ਆਉਣ ਵਾਲੇ ਵਿਦਿਆਰਥੀਆਂ ਲਈ ਪੀਣ ਦੇ ਪਾਣੀ ਅਤੇ ਹੋਰ ਸੁਵਿਧਾਵਾਂ ਦੀ ਵਿਵਸਥਾ ਕਰਨ ਦੀ ਹਦਾਇਤ ਦਿੱਤੀ। ਉਹਨਾਂ ਨੇ ਕਿਹਾ ਕਿ ਪ੍ਰੀਖਿਆ ਕੇਂਦਰ ਤੇ ਮੈਡੀਕਲ ਟੀਮ ਵੀ ਤਾਇਨਾਤ ਰਹੇਗੀ ਅਤੇ ਸਾਰੀ ਪ੍ਰਕਿਰਿਆ ਦੀ ਨਿਗਰਾਨੀ ਸਹੀ ਤਰੀਕੇ ਨਾਲ ਕੀਤੀ ਜਾਵੇਗੀ।  ਇਸ ਮੌਕੇ ਜ਼ਿਲ੍ਹਾ ਕੁਆਰਡੀਨੇਟਰ ਪ੍ਰਿੰਸੀਪਲ ਸਤਪਾਲ ਕੁਲਹਾੜੀ ਨੇ ਜ਼ਿਲ੍ਹੇ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਜਾਣਕਾਰੀ ਦਿੱਤੀ। ਜ਼...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ੍ਰੀਮਤੀ ਲੀਲਾ ਦੇਵੀ ਦੇ ਅਕਾਲ ਚਲਾਣੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸ੍ਰੀਮਤੀ ਲੀਲਾ ਦੇਵੀ ਦੇ ਅਕਾਲ ਚਲਾਣੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ

National, Politics, Punjab
ਨੰਗਲ 19 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ ਤੇ ਭਾਸ਼ਾ ਵਿਭਾਗ ਨੇ ਸੀਨੀਅਰ ਪੁਲਿਸ ਅਫ਼ਸਰ ਸ.ਦਲਜੀਤ ਸਿੰਘ ਰਾਣਾ ਅਤੇ ਪਿੰਡ ਦਬੂੜ ਦੇ ਸਾਬਕਾ ਸਰਪੰਚ ਸ.ਰਜਿੰਦਰ ਸਿੰਘ ਦੇ ਮਾਤਾ ਸ੍ਰੀਮਤੀ ਲੀਲਾ ਦੇਵੀ ਜੀ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਬਨਿਟ ਮੰਤਰੀ ਨੇ ਰਜਿੰਦਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਸ੍ਰੀਮਤੀ ਮਾਤਾ ਲੀਲਾ ਦੇਵੀ ਨੂੰ ਸ਼ਰਧਾਂਜਲੀ ਭੇਂਟ ਕੀਤੀ।       ਸ.ਬੈਂਸ ਨੇ ਕਿਹਾ ਕਿ ਸ੍ਰੀਮਤੀ ਲੀਲਾ ਦੇਵੀ ਦੇ ਅਚਾਨਕ ਸਦੀਵੀ ਵਿਛੋੜਾ ਦੇਣ ਤੇ ਉਹ ਪਰਿਵਾਰ ਨਾਲ ਦੁੱਖ ਵੰਡਾਉਦੇ ਹਨ ਤੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅਜਿਹੇ ਮੌਕੇ ਮੇਰੀ ਪਰਿਵਾਰ ਨਾਲ ਦਿਲੋ ਹਮਦਰਦੀ ਹੈ, ਅਸੀ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...
ਗੁਰਵਿੰਦਰ ਸਿੰਘ ਪਾਬਲਾ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਗੁਰਵਿੰਦਰ ਸਿੰਘ ਪਾਬਲਾ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

International, National, Politics, Punjab
ਹੁਸ਼ਿਆਰਪੁਰ, 19 ਮਾਰਚ : ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਸਥਾਨਕ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਅੱਜ ਇਥੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਮੌਜੂਦਗੀ ਵਿਚ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਟਰੱਸਟ ਦੀ ਕਾਰਗੁ਼ਜ਼ਾਰੀ ਨੂੰ ਹੋਰ ਵੀ ਬਿਹਤਰ ਬਣਾਇਆ ਜਾਵੇਗਾ।           ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੇ ਉਦੇਸ਼ ਅਨੁਸਾਰ ਲੋਕਾਂ ਦੇ ਕੰਮ ਸੁਖਾਲੇ ਅਤੇ ਸਮਾਂਬੱਧ ਢੰਗ ਨਾਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਨਾਲ ਸਬੰਧਤ ਖੇਤਰਾਂ ਦੇ ਰੱਖ-ਰਖਾਵ ਅਤੇ ਹੋਰਨਾਂ ਪ੍ਰਕਿਰਿਆਵਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਸੁਚਾਰੂ ਢੰਗ ਨਾਲ ਲਾਗੂ ਕਰਦਿਆਂ ਵਸਨੀਕਾਂ ਨੂੰ ਸਮੇਂ-ਸਮੇਂ ਸਿਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।           ਚੇਅਰਮੈਨ ਗ...
ਸਿਵਲ ਸਰਜਨ ਨੇ ਨਸ਼ਾ ਛੂਡਾਊ ਕੇਂਦਰ ਫਾਜਿਲਕਾ ਦਾ ਕੀਤਾ ਅਚਨਚੇਤ ਦੌਰਾ

ਸਿਵਲ ਸਰਜਨ ਨੇ ਨਸ਼ਾ ਛੂਡਾਊ ਕੇਂਦਰ ਫਾਜਿਲਕਾ ਦਾ ਕੀਤਾ ਅਚਨਚੇਤ ਦੌਰਾ

National, Politics, Punjab
ਫਾਜ਼ਿਲਕਾ 19* ਮਾਰਚ  2025... ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕਾਂ ਵੱਲੋਂ ਵਧੀਆਂ ਹੁੰਗਾਰਾ ਮਿਲ ਰਿਹਾ ਹੈ। ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜਿਲਕਾ ਵੀ ਨਸ਼ੈ ਦੇ ਆਦੀ ਲੋਕਾਂ ਨੂੰ ਦਾਖਿਲ ਕਰਕੇ ਅਤੇ ਓਟ ਸੈਂਟਰਾਂ ਰਾਹੀਂ ਓ.ਪੀ.ਡੀ. ਵਿੱਚ ਨਸ਼ੇ ਛੁਡਵਾ ਰਹੇ ਹਨ ਅਤੇ ਨਸ਼ਿਆਂ ਤੋਂ ਬਚਣ ਅਤੇ ਨਸ਼ਾ ਛੱਡਣ ਲਈ ਪ੍ਰੇਰਿਤ ਕਰ ਰਿਹਾ ਹੈ। ਇਹ ਪ੍ਰਗਟਾਵਾ  ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਨੇ ਸ਼ਹਿਰ ਫਾਜਿਲਕਾ ਵਿੱਚ ਚੱਲ ਰਹੇ ਸਰਕਾਰੀ ਨਸ਼ਾ ਛੁਡਾਊ ਕੇਂਦਰ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ। ਇਸ ਦੌਰਾਨ ਉਹਨਾਂ ਨੇ ਦਾਖਿਲ ਮਰੀਜਾਂ ਦਾ ਹਾਲ ਚਾਲ ਪੁੱਛਿਆ। ਉਹਨਾਂ ਨੇ ਦਾਖਿਲ ਮਰੀਜਾਂ ਨੂੰ ਕੋਈ ਆ ਰਹੀਆਂ ਮੁਸ਼ਕਿਲਾਂ, ਖਾਣੇ ਸਬੰਧੀ ਵੀ ਜਾਣਕਾਰੀ ਲਈ। ਇਸ ਮੌਕੇ ਦਾਖਲ ਮਰੀਜ਼ਾ ਵੱਲੋਂ ਸਫ਼ਾਈ ਅਤੇ ਦਵਾਈਆਂ ਸਬੰਧੀ ਸੰਤੁਸ਼ਟੀ ਪ੍ਰਗਟਾਈ ਗਈ।  ਉਹਨਾਂ ਦਾਖਿਲ ਮਰੀਜਾਂ ਨੂੰ ਮਨ ਨੂੰ ਪੱਕਾ ਕਰਕੇ ਨਸ਼ਾ ਛੱਡਣ ਅਤੇ ਨਸ਼ਾ ਛੱਡ ਕੇ ਸਮਾਜ ਵਿੱਚ ਮੁੜ ਵਸੇਬੇ ਲਈ ਪ੍ਰੇਰਿਤ ਕੀਤਾ।  ਉਹਨਾਂ ਦੱਸਿਆ ਕਿ ਬਾਕੀ ਬਿਮਾਰੀਆਂ ਦੀ ਤਰ੍ਹਾਂ ਨਸ਼ਾਂ ਵੀ ਇੱਕ ਮ...
ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਨਾਲ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ ਸਬੰਧੀ ਕੀਤੀ ਮੀਟਿੰਗ

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਨਾਲ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ ਸਬੰਧੀ ਕੀਤੀ ਮੀਟਿੰਗ

National, Politics, Punjab
ਬਟਾਲਾ, 19 ਮਾਰਚ (     ) ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦੇ ਬਟਾਲਾ ਬਲਾਕ ਦੇ ਪੰਚਾਂ, ਸਰਪੰਚਾਂ, ਬਲਾਕ ਪ੍ਰਧਾਨਾਂ ਅਤੇ ਪਿੰਡਾਂ ਦੀ ਮੋਹਤਬਰਾਂ ਨਾਲ ਬਟਾਲਾ ਕਲੱਬ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਬੀ.ਡੀ.ਪੀ.ਓ ਪਰਮਜੀਤ ਕੌਰ ਅਤੇ ਤਰੁਣ ਕਲਸੀ ਸਰਪੰਚ ਕੋਟਲਾ ਸ਼ਾਹੀਆਂ ਵੀ ਮੋਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਲੋਕਹਿੱਤ ਨੂੰ ਮੁੱਖ ਰੱਖਦਿਆਂ ਪਿੰਡਾਂ ਅੰਦਰ ਵੱਧ ਤੋਂ ਵੱਧ ਸਰਬਪੱਖੀ ਵਿਕਾਸ ਕਾਰਜ ਕਰਵਾਏ ਜਾਣ। ਉਨਾਂ ਕਿਹਾ ਕਿ ਤੁਸੀਂ ਆਪਣੇ ਪਿੰਡਾਂ ਅੰਦਰ ਵਿਕਾਸ ਕੰਮ ਕਰਵਾਉਣ ਲਈ ਡਿਮਾਂਡ ਭੇਜੋ ਤਾਂ ਜੋ ਹਲਕੇ ਦਾ ਵੱਧ ਤੋਂ ਵੱਧ ਵਿਕਾਸ ਕੀਤਾ ਜਾ ਸਕੇ। ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿਮ ਵਿੱਢੀ ਗਈ ਹੈ ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾ ਰਹੀ ਹੈ। ਉਨਾਂ ਸਾਰਿਆਂ ਨੇ ਅਪੀਲ ਕੀਤੀ ਕਿ ਉਹ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ। ਆਪਣੇ ਪਿੰਡਾਂ ਵਿੱਚ ਜਾਂ ਨੇੜੇ ਜੋ ਵੀ ਨਸ਼ਿਆਂ ਦਾ ਕਾਰੋਬਾਰ ਕਰਦਾ ਹੈ, ਉਸਦੀ ਨੇੜਲੇ ਥਾਣੇ, ਚੌਂ...
ਸਿਵਲ ਸਰਜਨ ਵੱਲੋਂ ਟੀ.ਬੀ. ਦੇ ਖਾਤਮੇ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਕੀਤੀ ਅਪੀਲ

ਸਿਵਲ ਸਰਜਨ ਵੱਲੋਂ ਟੀ.ਬੀ. ਦੇ ਖਾਤਮੇ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਕੀਤੀ ਅਪੀਲ

National, Politics, Punjab
ਫਾਜਿਲਕਾ 19 ਜਨਵਰੀ ( ) ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਘਰਾਂ ਦੇ ਨੇੜੇ ਦੇਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਟੀਬੀ ਮੁਕਤ ਅਭਿਆਨ ਪ੍ਰੋਗਰਾਮ ਅਧੀਨ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਾਲ 2025 ਤੱਕ ਪੰਜਾਬ ਨੂੰ ਟੀ.ਬੀ. ਮੁਕਤ ਕਰਨ ਦੇ ਟੀਚੇ ਨਾਲ ਪੰਜਾਬ ਵਿੱਚ 100 ਦਿਨਾਂ ਟੀ.ਬੀ. ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਇਹ ਮੁਹਿੰਮ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਦੀ ਦੇਖ-ਰੇਖ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ। ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ ਰੋਹਿਤ ਗੋਇਲ ਸਹਾਇਕ ਸਿਵਲ ਸਰਜਨ, ਡਾ ਐਰਿਕ ਸੀਨੀਅਰ ਮੈਡੀਕਲ ਅਫ਼ਸਰ ਨੇ ਟੀ.ਬੀ. ਜਾਂਚ (ਸੀ ਬੀ ਨਟ), ਐਕਸ—ਰੇ ਅਤੇ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਜਿਲ੍ਹੇ ਦੇ ਵੱਖ ਵੱਖ ਏਰੀਏ ਲਈ ਰਵਾਨਾ ਕੀਤਾ। ਇਸ ਸਮੇਂ ਡਾ. ਰੋਹਿਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਟੀਬੀ ਦੇ ਖਾਤਮੇ ਲਈ ਚਲਾਈ ਜਾ ਰਹੀ ਇਸ ਮੁਹਿੰਮ ਦਾ ਮੁੱਖ ਉਦੇਸ਼ ਟੀਬੀ ਦੇ ਲੁਕੇ ਹੋਏ ਐਕਟਿਵ ਕੇਸਾਂ ਦੀ ਜਲਦੀ ਭਾਲ ਕਰਨਾ ਅਤੇ ਜਲਦੀ ਇਲਾਜ ਕਰਵਾਉਣਾ ਹੈ। ਸਿਹਤ...
ਸਿਆਸੀ ਪਾਰਟੀਆਂ ਆਪਣੇ ਬੂਥ ਲੈਵਲ ਏਜੰਟ ਜਰੂਰ ਲਗਾਉਣ-ਜ਼ਿਲ੍ਹਾ ਚੋਣ ਅਫਸਰ

ਸਿਆਸੀ ਪਾਰਟੀਆਂ ਆਪਣੇ ਬੂਥ ਲੈਵਲ ਏਜੰਟ ਜਰੂਰ ਲਗਾਉਣ-ਜ਼ਿਲ੍ਹਾ ਚੋਣ ਅਫਸਰ

National, Politics, Punjab
ਫ਼ਤਹਿਗੜ੍ਹ ਸਾਹਿਬ, 19 ਮਾਰਚ:           ਮੁੱਖ ਚੋਣ ਅਫਸਰ ਪੰਜਾਬ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।           ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ: ਸੋਨਾ ਥਿੰਦ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਪਣੇ ਬੂਥ ਲੈਵਲ ਏਜੰਟ ਜਰੂਰ ਨਿਯੁਕਤ ਕੀਤੇ ਜਾਣ ਤਾਂ ਜੋ ਭਵਿੱਖ ਵਿੱਚ ਚੋਣਾਂ ਨਾਲ ਸਬੰਧਤ ਕੰਮਾਂ ਨੂੰ ਨਿਰਵਿਘਨ ਨੇਪਰੇ ਚੜਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਕਿ ਵੱਧ ਤੋਂ ਵੱਧ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਸਾਲ ਵਿੱਚ ਚਾਰ ਮਿਤੀਆਂ ਘੋਸ਼ਿਤ ਕੀਤੀਆਂ ਗਈਆਂ ਹਨ ਜਿਸ ਅਨੁਸਾਰ ਪਹਿਲੀ ਜਨਵਰੀ, ਪਹਿਲੀ ਅਪ੍ਰੈਲ, ਪਹਿਲੀ ਜੁਲਾਈ ਅਤੇ ਪਹਿਲੀ ਅਕਤੂਬਰ ਨੂੰ ਜੇਕਰ ਉਹ ਲੋੜੀਂਦੀ ਉਮਰ ਦੀ .ਯੋਗਤਾ ਪੂਰੀ ਕਰਦੇ ਹਨ ਤਾਂ ਉਹਨਾਂ ਕੋਲ ਵੋਟ ਬਣਾਉਣ ਲਈ 4 ਮੋਕੇ ਹਨ। ਉਨ੍ਹਾਂ ਦੱਸਿਆਂ ਕਿ ਜਿਨ੍ਹਾ ਨੋਜਵਾਨਾਂ ਦੀ ਉਮਰ ਅਜੇ 17 ਸਾਲ ਦੀ ਹੈ ਜਾਂ 18 ਸਾਲ ਹੋ...
ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

National, Politics, Punjab
ਸ੍ਰੀ ਮੁਕਤਸਰ ਸਾਹਿਬ 18 ਮਾਰਚ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਤੇ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਵਧੀਕ ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਿ਼ਲ੍ਹੇ ਦੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਹਨਾਂ ਭਾਰਤੀ ਸੰਵਿਧਾਨਕ ਵਿਵਸਥਾਵਾਂ (ਲੇਖ 324 ਤੋਂ 329), ਲੋਕ ਪ੍ਰਤੀਨਿਧਤਾ ਐਕਟ 1950, ਲੋਕ ਪ੍ਰਤੀਨਿਧਤਾ ਐਕਟ 1951, ਚੋਣ ਨਿਯਮਾਂ ਦੀ ਰਜਿਸਟਰੇਸ਼ਨ 1959 ਅਤੇ ਚੋਣ ਆਚਰਣ ਨਿਯਮਾਂ 1961 ਦੇ ਵੱਖ—ਵੱਖ ਨਿਯਮਾਂ ਸਬੰਧੀ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਨੁਮਾਇੰਦਿਆਂ ਨੂੰ ਵੋਟਰ ਸੂਚੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਹਨਾਂ ਨੂੰ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ 753 ਬੂਥਾਂ ਤੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਵੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਨਾਲ ਸਬੰਧਿਤ ਉਹਨਾਂ ਦੀਆ ਸਿ਼ਕਾਇਤਾਂ ਨੂੰ ਸੁਣਿਆ ਗਿਆ। ਮੀਟਿੰਗ ਵਿੱਚ ਸ੍ਰੀ ਹਰਬੰਸ ਸਿੰਘ ਚੋਣ ਤਹਿਸੀਲਦਾਰ, ਸ੍ਰੀ ਸੋਰਵ ਜੈਨ ਅਤੇ ਸ੍ਰੀਮਤੀ ਵੀਭੂ ਜੈਨ ਇਲੈਕਸ਼ਨ ਕਾਨੂੰਗੋ ਵੀ ਮੌਜੂਦ ਸਨ।...