ਨਸ਼ੇ ਦੇ ਸੌਦਾਗਰਾਂ ਨੂੰ ਹੁਣ ਪੰਜਾਬ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ-ਵਿਧਾਇਕ ਰਾਏ
ਫ਼ਤਹਿਗੜ੍ਹ ਸਾਹਿਬ, 18 ਮਾਰਚ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਫੈਸਲਾ ਹੈ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਤਾ ਗੁਜਰੀ ਕਾਲਜ ਦੇ ਆਡੀਟੋਰੀਅਮ ਵਿਖੇ ਕਰਵਾਏ ਗਏ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
ਵਿਧਾਇਕ ਰਾਏ ਨੇ ਕਿਹਾ ਕਿ ਗੁਰੂਆਂ, ਪੀਰਾਂ ਤੇ ਪੈਗੰਬਰਾਂ ਦੀ ਧਰਤੀ ਪੰਜਾਬ ਨੂੰ ਮੁਕੰਮਲ ਤੌਰ ਤੇ ਨਸ਼ਾ ਮੁਕਤ ਕਰਨ ਲਈ ਸਰਕਾਰ ਵੱਲੋਂ ਜੋ ਫੈਸਲਾ ਕੀਤਾ ਗਿਆ ਹੈ ਉਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਤੇ ਇਸ ਮੁਹਿੰਮ ਅਧੀਨ ਵੱਡੀ ਪੱਧਰ ਤੇ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਜੇਲ੍ਹਾਂ ਅੰਦਰ ਸੁੱਟਿਆ ਗਿਆ ਹੈ ਤੇ ਉਨ੍ਹਾਂ ਦੇ ਨਸ਼ੇ ਵੇਚ ...








