Tuesday, September 22
Shadow

National

ਵਿਧਾਇਕ ਸਿੱਧੂ ਦੀ ਅਗਵਾਈ ‘ਚ ਨਿਊ ਜਨਤਾ ਨਗਰ ਵਿਖੇ ‘ਫੈਕਟਰੀ ਲਾਇਸੈਂਸ’ ਕੈਂਪ ਆਯੋਜਿਤ

ਵਿਧਾਇਕ ਸਿੱਧੂ ਦੀ ਅਗਵਾਈ ‘ਚ ਨਿਊ ਜਨਤਾ ਨਗਰ ਵਿਖੇ ‘ਫੈਕਟਰੀ ਲਾਇਸੈਂਸ’ ਕੈਂਪ ਆਯੋਜਿਤ

National, Politics, Punjab
ਲੁਧਿਆਣਾ, 17 ਮਾਰਚ (000) –  ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਨਿਊ ਜਨਤਾ ਨਗਰ ਵਿਖੇ ਫੈਕਟਰੀ ਲਾਇਸੈਂਸ ਕੈਂਪ ਦਾ ਆਯੋਜਨ ਕੀਤਾ। ਸਥਾਨਕ ਗੁਰਦੁਆਰਾ ਸ਼੍ਰੀ ਨਾਮ ਸਿਮਰਨ ਸਾਹਿਬ, ਗਲੀ ਨੰਬਰ 1 ਵਿਖੇ ਕੈਂਪ ਦੌਰਾਨ ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਸਨੀਕਾਂ ਨੂੰ ਸੁਚਾਰੂ, ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ ਘਰ ਦੀਆਂ ਬਰੂਹਾਂ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਇਹ ਵਿਸੇ਼ਸ਼ ਕੈਂਪ ਲਗਾਏ ਜਾ ਰਹੇ ਹਨ। ਵਿਧਾਇਕ ਸਿੱਧੂ ਵੱਲੋਂ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਜਿਨ੍ਹਾਂ ਦਾ ਮੋਕੇ 'ਤੇ ਹੀ ਨਿਪਟਾਰਾ ਵੀ ਕੀਤਾ ਗਿਆ। ਇਸ ਵਿਸ਼ੇਸ਼ ਕੈਂਪ ਮੌਕੇ ਮਾਲ ਵਿਭਾਗ, ਖੁਰਾਕ ਸਪਲਾਈ ਵਿਭਾਗ, ਪੀ.ਐਸ.ਪੀ.ਸੀ.ਐਲ., ਨਗਰ ਨਿਗਮ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ ਤਾਂ ਜਿਨ੍ਹਾਂ ਲੋਕਾਂ ਨੂੰ ਲਾਇਸੰਸ ਅਪਲਾਈ ਕਰਨ ਮੌਕੇ ਦਰਪੇਸ਼ ਮੁਸ਼ਕਿਲਾਂ ਦਾ ਤੁਰੰਤ ਨਿਬੇੜਾ ਵੀ ਕੀਤਾ। ਵਿਧਾਇਕ ਸਿੱਧੂ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ, ਆਉਣ ਵਾਲੇ ਸਮੇਂ ਵਿੱਚ ਅ...
ਪੰਜਾਬ ਸਰਕਾਰ ਹਰ ਵਰਗ ਨੂੰ ਉਚਾ ਚੁੱਕਣ ਲਈ ਹੈ ਹਰ ਸੰਭਵ ਯਤਨ

ਪੰਜਾਬ ਸਰਕਾਰ ਹਰ ਵਰਗ ਨੂੰ ਉਚਾ ਚੁੱਕਣ ਲਈ ਹੈ ਹਰ ਸੰਭਵ ਯਤਨ

National, Politics, Punjab
ਮਲੋਟ / ਸ੍ਰੀ ਮੁਕਤਸਰ ਸਾਹਿਬ 17 ਮਾਰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਸਮਾਜਿਕ ਤੇ ਆਰਥਿਕ ਪੱਧਰ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਂ ਅਤੇ ਸਿਹਤ ਤੋਂ ਇਲਾਵਾ ਅਨੇਕਾਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹੋਈਆਂ ਹਨ ਅਤੇ ਆਮ ਲੋਕਾਂ ਨੂੰ ਇਹਨਾਂ ਸਕੀਮਾਂ ਦਾ ਪੂਰਾ ਲਾਭ ਮਿਲ ਰਿਹਾ ਹੈ। ਉਹਨਾਂ ਅੱਗੇ ਕਿਹਾ ਸਰਕਾਰ ਵਲੋਂ ਨਸ਼ੇ ਵਰਗੀ ਭੈੜੀ ਬਿਮਾਰੀ ਨੂੰ ਜੜ੍ਹੋਂ ਖਤਮ ਲਈ “”ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਜਿਸਦੇ ਸਾਰਥਿਕ ਨਤੀਜੇ ਆ ਰਹੇ ਹਨ ਤਾਂ ਜ਼ੋ ਰੰਗਲੇ ਸਮਾਜ ਦੀ ਸਿਰਜਨਾ ਹੋ ਸਕੇ । ਉਹਨਾਂ ਅੱਗੇ ਕਿਹਾ ਕਿ ਜੇਕਰ ਕੋਈ ਨਜਾਇਜ ਨਸ਼ਾ ਵੇਚਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ। ਇਸ ਮੌਕੇ ਉਹਨਾਂ ਪੰਜਾਬ ਸਰਕਾਰ ਦੀਆਂ ਤਿੰਨ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਵੀ ਵਿ...
ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਿਕਾਸ ਕੰਮਾਂ ਸਬੰਧੀ ਹੋਈ ਸਮੀਖਿਆ ਬੈਠਕ

ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਿਕਾਸ ਕੰਮਾਂ ਸਬੰਧੀ ਹੋਈ ਸਮੀਖਿਆ ਬੈਠਕ

National, Politics, Punjab
ਸ੍ਰੀ ਮੁਕਤਸਰ ਸਾਹਿਬ 17 ਮਾਰਚ ਇਤਿਹਾਸਕ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅੱਜ ਇੱਥੇ ਇੱਕ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਅਭੀਜੀਤ ਕਪਲਿਸ਼ ਨੇ ਕੀਤੀ, ਜਦੋਂ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ ਜਗਦੀਪ ਸਿੰਘ ਕਾਕਾ ਬਰਾੜ ਅਤੇ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਕ੍ਰਿਸ਼ਨ ਕੁਮਾਰ ਸ਼ੰਮੀ ਤੇਰੀਆ ਵੀ ਵਿਸ਼ੇਸ਼ ਤੌਰ ਤੇ ਇਸ ਬੈਠਕ ਵਿੱਚ ਹਾਜ਼ਰ ਹੋਏ। ਬੈਠਕ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਕੌਂਸਲਰਾਂ ਨੇ ਵੀ ਭਾਗ ਲਿਆ।  ਇਸ ਮੌਕੇ ਵਿਧਾਇਕ ਸ: ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਵਿਕਾਸ ਕਾਰਜ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਹੋਣਗੇ । ਉਹਨਾਂ ਨੇ ਕਿਹਾ ਕਿ ਸ਼ਹਿਰ ਸਭ ਦਾ ਸਾਂਝਾ ਹੈ ਅਤੇ ਸਾਰੀਆਂ ਧਿਰਾਂ ਇਸ ਦੇ ਵਿਕਾਸ ਲਈ ਸਹਿਯੋਗ ਕਰਨ। ਵਿਧਾਇਕ ਨੇ ਦੱਸਿਆ ਕਿ ਮਾਡਲ ਟਾਊਨ ਤੋਂ ਦੁਸਹਿਰਾ ਗਰਾਊਂਡ ਤੱਕ ਨਵੀਂ ਪਾਈਪਲਾਈਨ ਦਾ ਪ੍ਰੋਜੈਕਟ ਵੀ ਤਿਆਰ ਕੀਤਾ ਜਾ ਰਿਹਾ ਹੈ ਜਿਸ ਤੇ 2.5 ਕਰੋੜ ਰੁਪਏ ਖਰਚ ਆਉਣ ਦਾ ਅੰਦਾਜਾ ਹੈ। ਉਹਨਾਂ ਨੇ ਕਿਹਾ ਕਿ ਸ਼ਹਿਰ ਦੇ ਸੀਵਰੇਜ ਸਮੱਸਿਆ ਨੂੰ...
ਸਿਵਲ ਅਧਿਕਾਰੀਆਂ ਦੀ ਅਗਵਾਈ ਵਿੱਚ ਮੋਗਾ ਪੁਲਿਸ ਨੇ ਚਲਾਈ ਮੈਡੀਕਲ ਸਟੋਰਾਂ ਦੀ ਸਪੈਸ਼ਲ ਚੈਕਿੰਗ ਮੁਹਿੰਮ

ਸਿਵਲ ਅਧਿਕਾਰੀਆਂ ਦੀ ਅਗਵਾਈ ਵਿੱਚ ਮੋਗਾ ਪੁਲਿਸ ਨੇ ਚਲਾਈ ਮੈਡੀਕਲ ਸਟੋਰਾਂ ਦੀ ਸਪੈਸ਼ਲ ਚੈਕਿੰਗ ਮੁਹਿੰਮ

National, Politics, Punjab
ਮੋਗਾ, 17 ਮਾਰਚ, ਪੰਜਾਬ ਸਰਕਾਰ ਵੱਲੋਂ "ਯੁੱਧ ਨਸ਼ਿਆਂ ਵਿਰੁੱਧ“ ਚਲਾਈ ਗਈ ਮੁਹਿੰਮ ਤਹਿਤ ਮੋਗਾ ਪੁਲਿਸ ਅਤੇ ਪ੍ਰਸ਼ਾਸ਼ਨ ਮਿਲ ਕੇ ਕੜੀ ਮਿਹਨਤ ਕਰ ਰਹੇ ਹਨ ਤਾਂ ਕਿ ਨਸ਼ੇ ਨੂੰ ਥੋੜੇ ਸਮੇਂ ਵਿੱਚ ਹੀ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਇਸੇ ਮੁਹਿੰਮ ਦੀ ਲਗਾਤਾਰਤਾ ਵਿੱਚ ਅੱਜ ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ ਹੇਠ ਸ਼੍ਰੀ ਸੰਦੀਪ ਵਡੇਰਾ ਕਪਤਾਨ ਪੁਲਿਸ ਸਪੈਸ਼ਲ ਕ੍ਰਾਈਮਜ਼ ਮੋਗਾ ਦੀ ਅਗਵਾਈ ਹੇਠ ਕੁੱਲ 11 ਟੀਮਾਂ ਜਿਸ ਵਿਚ ਕੁੱਲ 60 ਪੁਲਿਸ ਕਰਮਚਾਰੀ ਸ਼ਾਮਿਲ ਸਨ, ਵੱਲੋਂ ਮੋਗਾ ਸ਼ਹਿਰ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਵਿਚ ਸਮੂਹ ਟੀਮਾਂ ਦੀ ਅਗਵਾਈ ਸਿਵਲ ਪ੍ਰਸ਼ਾਸ਼ਨ ਵੱਲੋਂ ਤਾਇਨਾਤ ਕੀਤੇ ਗਏ ਸਿਵਲ ਅਧਿਕਾਰੀਆਂ ਅਤੇ ਡਰੱਗ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਕੀਤੀ ਗਈ, ਜਿਹਨਾਂ ਦੀ ਅਗਵਾਈ ਸ਼੍ਰੀ ਸਾਰੰਗਪ੍ਰੀਤ ਸਿੰਘ ਐਸ.ਡੀ.ਐਮ. ਮੋਗਾ ਵੱਲੋਂ ਕੀਤੀ ਗਈ। ਐਸ.ਡੀ.ਐਮ. ਸਾਰੰਗਪ੍ਰੀਤ ਵੱਲੋਂ ਖੁਦ ਵੀ ਚੈਕਿੰਗ ਕੀਤੀ ਗਈ। ਚੈਕਿੰਗ  ਦੌਰਾਨ ਮਨਦੀਪ ਮੈਡੀਕਲ ਸਟੋਰ ਅਕਾਲਸਰ ਰੋਡ ਮੋਗਾ ਪਾਸੋਂ 1 ਲੱਖ 8 ਹਜ਼ਾਰ 500  ਨਸ਼ੀਲੀਆਂ ਗੋਲੀਆਂ ਜਿਹਨਾਂ ਦੀ ...
‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ ‘ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ ‘ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 424 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 45 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 16 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2012 ਹੋ ਗਈ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 385 ਗ੍ਰਾਮ ਹੈਰੋਇਨ, 19 ਕਿਲੋ ਭੁੱਕੀ, 2673 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 15600 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ

National, Politics, Punjab
ਚੰਡੀਗੜ੍ਹ/ਲਹਿਰਾ/ ਸੰਗਰੂਰ, 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ ਪੁੱਟਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਕਿਹਾ ਕਿ ਲਹਿਰਾ ਤੋਂ ਹੁਸ਼ਿਆਰਪੁਰ ਜਾਣ ਵਾਲੇ ਵਪਾਰੀਆਂ ਨੂੰ ਅਕਸਰ ਸਫਰ ਦੌਰਾਨ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਕਿਉਂ ਕਿ ਇਥੋਂ ਸਿੱਧੀ ਬੱਸ ਸਰਵਿਸ ਦੀ ਕੋਈ ਸੁਵਿਧਾ ਨਹੀਂ ਸੀ। ਉਹਨਾਂ ਕਿਹਾ ਕਿ ਹੁਣ ਰੋਜ਼ਾਨਾ ਸਵੇਰੇ 6.45 ਵਜੇ ਲਹਿਰਾ ਬੱਸ ਸਟੈਂਡ ਤੋਂ ਵਾਇਆ ਸੁਨਾਮ, ਸੰਗਰੂਰ, ਲੁਧਿਆਣਾ ਹੁੰਦੇ ਹੋਏ ਦੁਪਹਿਰ ਸਮੇਂ ਬੱਸ ਹੁਸ਼ਿਆਰਪੁਰ ਵਿਖੇ ਪੁੱਜੇਗੀ ਅਤੇ ਉਥੋਂ ਦੁਪਹਿਰ 2.37 ਵਜੇ ਲਹਿਰਾ ਲਈ ਰਵਾਨਾ ਹੋਵੇਗੀ। ਉਨ੍ਹਾਂ ਕਿਹਾ ਕਿ 422 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਵਾਲੀ ਇਸ ਬੱਸ ਨਾਲ ਯਾਤਰੀ ਵੱਡੀ ਰਾਹਤ ਮਹਿਸੂਸ ਕਰਨਗੇ। ਕੈਬ...
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ

National, Politics, Punjab
ਹੁਸ਼ਿਆਰਪੁਰ, 16 ਮਾਰਚ : ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 40 ਦੇ ਚੌਕ ਸੁਰਾਜਾ ਵਿਖੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਸ਼ੁਭ ਆਰੰਭ ਕੀਤਾ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਵਿਚ ਕੋਈ ਕਮੀ ਨਾ ਰਹੇ ਅਤੇ ਸਾਰੇ ਕਾਰਜ ਨਿਰਧਾਰਤ ਸਮੇਂ ਵਿਚ ਪੂਰੇ ਕੀਤੇ ਜਾਣ। ਵਿਧਾਇਕ ਜਿੰਪਾ ਨੇ ਦੱਸਿਆ ਕਿ ਸ਼ਹਿਰ ਵਿਚ ਵੱਖ-ਵੱਖ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਤਾਂ ਜੋ ਨਾਗਰਿਕਾਂ ਨੂੰ ਬਿਹਤਰ ਸੁਵਿਧਾਵਾਂ ਮਿਲ ਸਕਣ। ਇਸ ਤਹਿਤ ਵੱਖ-ਵੱਖ ਵਾਰਡਾਂ ਵਿਚ ਪੀਣ ਵਾਲੇ ਪਾਣੀ ਦੇ ਟਿਊਬਵੈਲ ਲਗਾਏ ਜਾ ਰਹੇ ਹਨ ਜਿਸ ਨਾਲ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਇਸੇ ਦਿਸ਼ਾ ਵਿਚ ਇਹ ਕਦਮ ਉਠਾਇਆ ਗਿਆ ਹੈ।           ਵਿਧਾਇਕ ਨੇ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿਚ ਸਹਿਯੋਗ ਕਰਨ ਅਤੇ ਸੜਕ ਨਿਰਮਾਣ ਅਤੇ ਹੋਰ ਕੰਮਾਂ ਦੌਰਾਨ ਪ੍ਰ...
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ

ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ

National, Politics, Punjab
ਅੰਮ੍ਰਿਤਸਰ, 16 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸੂਬਾ ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਹੋਣ 'ਤੇ ਪਰਮਾਤਮਾ ਦਾ ਧੰਨਵਾਦ ਕੀਤਾ। ਦੋਵਾਂ ਆਗੂਆਂ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਅਤੇ ਸੂਬੇ ਵਿੱਚ ਬੇਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਿਆ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਦਾ ਪ੍ਰਣ ਲਿਆ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਵੱਡੀ ਤਬਦੀਲੀ ਦੇਖੀ ਗਈ ਹੈ ਅਤੇ ਅਗਲੇ ਦੋ ਸਾਲਾਂ ਵਿੱਚ ਸੂਬਾ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 2022 ਵਿੱਚ ਅੱਜ ਦੇ ਦਿਨ ਉਨ੍ਹਾ...
ਜਗਰਾਉਂ ਜਿਊਲਰੀ ਸ਼ਾਪ ਗੋਲੀਕਾਂਡ: ਲੁਧਿਆਣਾ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਜਗਰਾਉਂ ਜਿਊਲਰੀ ਸ਼ਾਪ ਗੋਲੀਕਾਂਡ: ਲੁਧਿਆਣਾ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ; ਪਿਸਤੌਲ ਬਰਾਮਦ

National, Politics, Punjab
ਚੰਡੀਗੜ੍ਹ/ਲੁਧਿਆਣਾ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਲੁਧਿਆਣਾ-ਦਿਹਾਤੀ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮ, ਜਿਸਦੀ ਪਛਾਣ ਫਿਰੋਜ਼ਪੁਰ ਦੇ ਜ਼ੀਰਾ ਦੀ ਬਸਤੀ ਮਨਸੀਆਂ ਵਾਲੀ ਦੇ ਕ੍ਰਿਸ਼ਨ ਵਜੋਂ ਹੋਈ ਹੈ, ਵਿਦੇਸ਼-ਅਧਾਰਤ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦਾ ਕਾਰਕੁਨ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਅਤੇ ਦੋ ਕਾਰਤੂਸ ਵੀ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ 5 ਮਾਰਚ, 2025 ਨੂੰ ਜਗਰਾਉਂ ਦੇ ਲੱਡੂ ਲੇਖੇ ਵਾਲੇ ਜਿਊਲਰੀ ਸ਼ੋਅਰੂਮ ਦੇ ਮਾਲਕ ਨੂੰ ਡਰਾਉਣ-ਧਮਕਾਉਣ ਲਈ ਉਸਦੀ ਦੁਕਾਨ ...
ਅਗਨੀਵੀਰ ਅਤੇ ਪੰਜਾਬ ਪੁਲਿਸ ਵਿੱਚ ਸਿਪਾਹੀ ਦੀ ਭਰਤੀ ਲਈ ਸੀ ਪਾਇਟ ਵਿਖੇ ਸਿਖਲਾਈ ਸ਼ੁਰੂ

ਅਗਨੀਵੀਰ ਅਤੇ ਪੰਜਾਬ ਪੁਲਿਸ ਵਿੱਚ ਸਿਪਾਹੀ ਦੀ ਭਰਤੀ ਲਈ ਸੀ ਪਾਇਟ ਵਿਖੇ ਸਿਖਲਾਈ ਸ਼ੁਰੂ

National, Politics, Punjab
ਫ਼ਤਹਿਗੜ੍ਹ ਸਾਹਿਬ, 16 ਮਾਰਚ ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੋਜਗਾਰ ਕੇਂਦਰ (ਸੀ-ਪਾਈਟ) ਕੈਪ ਸਹੀਦਗੜ੍ਹ ਵਿਖੇ ਅਗਨੀਵੀਰ ਅਤੇ ਪੰਜਾਬ ਪੁਲਿਸ ਕਾਸਟੇਬਲ ਦੇ ਪੇਪਰ ਦੀ ਤਿਆਰੀ ਚਲ ਰਹੀ ਹੈ। ਇਹ ਜਾਣਕਾਰੀ ਕੈਪਟਨ ਨਰੇਂਦਰ ਕੁਮਾਰ ਸਿੰਘ ਟਰੇਨਿੰਗ ਅਫਸਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਚਾਹਵਾਨ ਯੁਵਕ ਜਲਦੀ ਤੋ ਜਲਦੀ ਆਪਣੇ ਸਰਟੀਫਿਕੇਟਾਂ ਦੀਆ ਫੋਟੋ ਕਾਪੀਆ ਅਤੇ ਦੋ ਪਾਸਪੋਰਟ ਫੋਟੋ ਨਾਲ ਲੈ ਕੇ ਸੀ-ਪਾਈਟ ਕੈਂਪ ਸਹੀਦਗੜ੍ਹ ਨੇੜੇ ਬੱਸੀ ਪਠਾਣਾ ਵਿਖੇ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟਰੇਨਿੰਗ ਦੌਰਾਨ ਸਿਖਿਆਰਥੀਆਂ ਨੂੰ ਖਾਣਾ ਤੇ ਰਿਹਾਇਸ ਦੀ ਸਹੂਲਤ ਪੰਜਾਬ ਸਰਕਾਰ ਵੱਲੋ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਕੈਪਟਨ ਨਰੇਂਦਰ ਕੁਮਾਰ ਸਿੰਘ, ਟਰੇਨਿੰਗ ਅਫਸਰ ਦੇ ਮੋਬਾਇਲ ਨੰਬਰ 70873-48491ਅਤੇ ਮਾਸਟਰ ਪ੍ਰਿਅੰਕਾ, ਦੇ ਮੋਬਾਇਲ ਨੰਬਰ 98776-78994 ਤੇ ਸੰਪਰਕ ਕੀਤਾ ਜਾ ਸਕਦਾ ਹੈ।...