Tuesday, September 22
Shadow

National

ਫਸਲੀ ਵਿਭਿੰਨਤਾ ਝੋਨੇ ਦੀ ਸਿੱਧੀ ਬਿਜਾਈ, ਪਰਾਲੀ ਪ੍ਰਬੰਧਨ ਆਦਿ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਇਆ  ਵਿਸੇ਼ਸ ਕਿਸਾਨ ਸਿਖਲਾਈ ਕੈਂਪ

ਫਸਲੀ ਵਿਭਿੰਨਤਾ ਝੋਨੇ ਦੀ ਸਿੱਧੀ ਬਿਜਾਈ, ਪਰਾਲੀ ਪ੍ਰਬੰਧਨ ਆਦਿ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਇਆ ਵਿਸੇ਼ਸ ਕਿਸਾਨ ਸਿਖਲਾਈ ਕੈਂਪ

National, Politics, Punjab
ਅਹਿਮਦਗੜ੍ਹ/ਮਾਲੇਰਕੋਟਲਾ 16 ਮਾਰਚ :       ਡਿਪਟੀ ਕਮਿਸ਼ਨਰ ਮਲੇਰਕੋਟਲਾ ਵਿਰਾਜ ਐਸ. ਤਿੜਕੇ ਦੀਆਂ ਹਦਾਇਤਾ ਤੇ ਮੁੱਖ ਖੇਤੀਬਾੜੀ ਅਫ਼ਸਰ ਧਰਮਿੰਦਰਜੀਤ ਸਿੰਘ ਦੇ ਦਿਸਾ ਨਿਰਦੇਸਾਂ ਅਨੁਸਾਰ ਫਸਲੀ ਵਿਭਿੰਨਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੇ ਮਕਸਦ ਨਾਲ ਲਗਾਤਾਰ ਬਲਾਕ ਅਹਿਮਦਗੜ੍ਹ ਦੇ ਪਿੰਡਾ ‘ਚ ਕਿਸਾਨ ਜਾਗਰੂਕਤਾ ਕੈਂਪਾ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਕੜੀ ਤਹਿਤ ਜ਼ਿਲ੍ਹੇ ਦੇ ਪਿੰਡ ਸੰਦੌੜ, ਬੀੜ ਅਮਾਮਗੜ੍ਹ ਵਿਖੇ ਝੋਨੇ ਦੀ ਸਿੱਧੀ ਬਿਜਾਈ, ਫਸਲੀ ਵਭਿੰਨਤਾ ਅਤੇ ਫ਼ਸਲਾ ਦੀ ਰਹਿੰਦ ਖੂਹੰਦ ਨੂੰ ਖੇਤਾਂ ਵਿੱਚ ਮਿਲਾਉਣ ਲਈ ਉਤਸਾਹਿਤ ਕੀਤਾ ਅਤੇ ਤਕਨੀਕੀ ਜਾਣਕਾਰੀ ਦੇਣ ਲਈ ਵਿਸ਼ੇਸ ਕੈਂਪਾਂ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਬੀ.ਟੀ.ਐਮ ਅਹਿਮਦਗੜ੍ਹ ਮਹੁੰਮਦ ਜਮੀਲ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪ੍ਰੇਰਿਤ ਕੀਤਾ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕੀ ਜਾਣਕਾਰੀ ਦਿੱਤੀ । ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਮਿੱਟੀ ਵਿੱਚ ਮਿਲਾਉਣ ਦੇ ਫ਼ਾਇਦਿਆਂ ਵਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ...
ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ‘ਲੱਖੇ ਵਾਲੇ ਜਵੈਲਰਜ਼’ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦਾ ਮਾਮਲਾ ਸੁਲਝਾਇਆ

ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ‘ਲੱਖੇ ਵਾਲੇ ਜਵੈਲਰਜ਼’ ਦੇ ਸ਼ੋਅਰੂਮ ‘ਤੇ ਗੋਲੀਬਾਰੀ ਦਾ ਮਾਮਲਾ ਸੁਲਝਾਇਆ

National, Politics, Punjab
ਜਗਰਾਉਂ (ਲੁਧਿਆਣਾ), 16 ਮਾਰਚ (000) - ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਰਾਣੀ ਝਾਂਸੀ ਚੌਂਕ, ਜਗਰਾਉਂ (ਲੁਧਿਆਣਾ) ਨੇੜੇ ਲੱਖੇ ਵਾਲੇ ਜਵੈਲਰਜ਼ ਦੇ ਸ਼ੋਅਰੂਮ 'ਤੇ ਗੋਲੀਬਾਰੀ ਦੀ ਘਟਨਾ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਗ੍ਰਿਫਤਾਰੀ ਇੱਕ ਮੁਕਾਬਲੇ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਦੋਸ਼ੀ ਦੀ ਲੱਤ 'ਤੇ ਗੋਲੀ ਲੱਗੀ ਸੀ। ਮੁਲਜ਼ਮ ਦੀ ਪਛਾਣ ਕ੍ਰਿਸ਼ਨ ਉਰਫ ਕਾਕੀ ਪੁੱਤਰ ਰਾਜੂ ਵਾਸੀ ਮਲਸੀਆਂ ਵਾਲੀ ਬਸਤੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਇੱਕ .32 ਬੋਰ ਦਾ ਪਿਸਤੌਲ, ਦੋ ਜਿੰਦਾ ਕਾਰਤੂਸ ਅਤੇ ਇੱਕ ਬਾਈਕ ਵੀ ਬਰਾਮਦ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਲੁਧਿਆਣਾ ਦਿਹਾਤੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ 5 ਮਾਰਚ ਨੂੰ ਵਾਪਰੀ ਘਟਨਾ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਦੋਸ਼ੀ ਦਾ ਪਿੱਛਾ ਕਰ ਰਹੀਆਂ ਸਨ, ਸੀ.ਆਈ.ਏ. ਲੁਧਿਆਣਾ ਦਿਹਾਤੀ ਅਤੇ ਏ.ਜੀ.ਟੀ.ਐਫ. ਵੱਲੋਂ ਸਾਂਝੇ ਤੌਰ 'ਤੇ ਖੁਫੀਆ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਕੇ ਦੋਸ਼ੀ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਗਰਾਉਂ-ਸਿਧਵਾਂ ਬੇਟ ਰੋਡ ਨੇੜੇ ਉਸ ਦੀ ਲੋਕੇਸ਼ਨ ਟਰੈਕ ਕੀਤੀ ...
ਬਹੁ-ਮੰਤਵੀ ਸਹਿਕਾਰੀ ਸਭਾ ਜਸੜਾਂ ਦੀ ਇਮਾਰਤ ਦੀ ਛੇਤੀ ਬਦਲੇਗੀ ਨੁਹਾਰ-ਏ. ਆਰ.ਰਮਨ

ਬਹੁ-ਮੰਤਵੀ ਸਹਿਕਾਰੀ ਸਭਾ ਜਸੜਾਂ ਦੀ ਇਮਾਰਤ ਦੀ ਛੇਤੀ ਬਦਲੇਗੀ ਨੁਹਾਰ-ਏ. ਆਰ.ਰਮਨ

National, Politics, Punjab
ਫ਼ਤਹਿਗੜ੍ਹ ਸਾਹਿਬ, 16 ਮਾਰਚ ਸਹਿਕਾਰਤਾ ਵਿਭਾਗ ਕਿਸਾਨਾਂ ਦੀ ਬੁਨਿਆਦੀ ਜਰੂਰਤਾ ਪੂਰੀਆਂ ਕਰਨ ਵਿੱਚ ਅਹਿਮ ਭੂਮਿਕਾ ਨਿਭਾ  ਰਿਹਾ ਹੈ ਅਤੇ ਜਿਲੇ ਦੀਆਂ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਸਮੇਂ ਸਮੇਂ ਤੇ ਸਰਕਾਰ ਵੱਲੋਂ ਦਿੱਤੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਸਹਿਕਾਰਤਾ ਵਿਭਾਗ ਦੇ ਸਹਾਇਕ ਰਜਿਸਟਰਾਰ ਅਮਲੋਹ ਰਮਨ ਨੇ ਦਿੱਤੀ। ਉਹਨਾਂ ਦੱਸਿਆ ਕਿ ਜੱਸੜਾਂ ਦੀ ਬਹੁ ਮੰਤਵੀ ਸਹਿਕਾਰੀ ਸਭਾ ਦੀ ਇਮਾਰਤ ਦਾ ਰੰਗ ਰੋਗਨ ਹੋਣ ਦਾ ਕੰਮ ਰਹਿੰਦਾ ਹੈ ਕਿਉਂਕਿ ਇਸ ਸੁਸਾਇਟੀ ਦੀ ਪ੍ਰਬੰਧਕੀ ਟੀਮ ਨਾ ਹੋਣ ਕਾਰਨ ਇਮਾਰਤ ਤੇ ਰੰਗ ਰੋਗਨ ਦਾ ਕੰਮ ਨਹੀਂ ਕਰਵਾਇਆ ਗਿਆ। ਉਹਨਾਂ ਕਿਹਾ ਕਿ ਨਵੀਂ ਪ੍ਰਬੰਧਕੀ ਟੀਮ ਹੋਂਦ ਵਿੱਚ ਆਉਂਦੇ ਹੀ ਇਸ ਇਮਾਰਤ ਦਾ ਰੰਗ ਰੋਗਨ ਕਰਵਾ ਕੇ ਇਸ ਦੀ ਨੁਹਾਰ ਬਦਲੀ ਜਾਵੇਗੀ। ਏ ਆਰ ਰਮਨ ਨੇ ਦੱਸਿਆ ਕਿ ਜਿੱਥੋਂ ਤੱਕ ਸੁਸਾਇਟੀ ਵਿੱਚ ਪਏ ਖੇਤੀ ਸੰਦਾਂ ਦੀ ਗੱਲ ਹੈ ਤਾਂ ਸੁਸਾਇਟੀ ਕੋਲ ਉਪਲਬਧ ਸਾਰੇ ਖੇਤੀ ਸਨ ਇਮਾਰਤ ਦੇ ਅੰਦਰ ਸੁਰੱਖਿਅਤ ਰੱਖੇ ਹੋਏ ਹਨ ਅਤੇ ਜੋ ਖੇਤੀ ਸੰਦ ਇਮਾਰਤ ਤੋਂ ਬਾਹਰ ਪਏ ਹਨ ਉਹ ਇਕ ਮੈਂਬਰ ਵੱਲੋਂ ਇਕ ਦਿਨ ਪਹਿਲਾਂ ਹੀ ਰੱਖੇ ਗਏ ਹਨ।...
ਗੁਰੂ ਨਗਰੀ ਨੂੰ ਹੋਰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਜਲਦੀ ਵਿਆਪਕ ਮੁਹਿੰਮ ਹੋਵੇਗੀ ਸੁਰੂ– ਹਰਜੋਤ ਸਿੰਘ ਬੈਂਸ

ਗੁਰੂ ਨਗਰੀ ਨੂੰ ਹੋਰ ਸਾਫ ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਜਲਦੀ ਵਿਆਪਕ ਮੁਹਿੰਮ ਹੋਵੇਗੀ ਸੁਰੂ– ਹਰਜੋਤ ਸਿੰਘ ਬੈਂਸ

National, Politics, Punjab
ਸ਼੍ਰੀ ਅਨੰਦਪੁਰ ਸਾਹਿਬ 16 ਮਾਰਚ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਨੂੰ ਹੋਰ ਸਾਫ ਸੁਥਰਾ ਤੇ ਹਰਿਆ ਭਰਿਆ ਬਣਾਉਣ ਲਈ ਵਿਆਪਕ ਮੁਹਿੰਮ ਅਰੰਭ ਕੀਤੀ ਜਾਵੇਗੀ, ਇਸ ਦੇ ਲਈ ਉਨ੍ਹਾਂ ਸਾਰੀਆਂ ਜਥੇਬੰਦੀਆਂ, ਸੰਸਥਾਵਾਂ, ਸੰਗਠਨਾਂ, ਪ੍ਰਬੰਧਕਾਂ ਤੇ ਸੰਗਤਾਂ ਤੋ ਸਹਿਯੋਗ ਲਿਆ ਜਾਵੇਗਾ, ਜਿਨ੍ਹਾਂ ਨੇ ਪਵਿੱਤਰ ਤੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ ਦੌਰਾਨ ਸਰਕਾਰ ਤੇ ਪ੍ਰਸਾਸ਼ਨ ਨੂੰ ਆਪਣਾ ਭਰਪੂਰ ਸਹਿਯੋਗ ਦਿੱਤਾ ਹੈ।     ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਕਾਰ ਸੇਵਾ ਸੰਤ ਭੂਰੀ ਵਾਲਿਆਂ ਦੇ ਡੇਰੇ ਪਹੁੰਚੇ ਜਿੱਥੇ ਉਨਾਂ ਨੇ ਵਿਸ਼ੇਸ਼ ਤੋਰ ਤੇ ਕਾਰ ਸੇਵਾ ਦੇ ਮੁਖੀ ਸੰਤ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਨਾਲ ਮੁਲਾਕਾਤ ਕੀਤੀ। ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਾਰ ਸੇਵਾ ਭੂਰੀ ਵਾਲਿਆਂ ਅਤੇ ਸਮੂਹ ਸੰਸਥਾਵਾਂ, ਜਥੇਬੰਦੀਆਂ, ਪ੍ਰਬੰਧਕਾਂ, ਸੰਗਤਾਂ ਅਤੇ ਗੁਰੂ ਨਗਰੀ ਦੇ ਸਮੂਹ ਵਸਨੀਕਾ...
ਤਿੰਨ ਸਾਲਾ ਵਿੱਚ ਹੋਏ ਵਿਕਾਸ ਨੇ ਪਿਛਲੇ 70 ਸਾਲਾਂ ਦੇ ਵਿਕਾਸ ਨੂੰ ਨਿਗੁਣਾ ਕੀਤਾ – ਹਰਜੋਤ ਬੈਂਸ

ਤਿੰਨ ਸਾਲਾ ਵਿੱਚ ਹੋਏ ਵਿਕਾਸ ਨੇ ਪਿਛਲੇ 70 ਸਾਲਾਂ ਦੇ ਵਿਕਾਸ ਨੂੰ ਨਿਗੁਣਾ ਕੀਤਾ – ਹਰਜੋਤ ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ 16 ਮਾਰਚ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਿੰਨ ਸਾਲਾ ਵਿੱਚ ਜੋ ਵਿਕਾਸ ਕਰਵਾਇਆ ਹੈ ਅਤੇ ਜਿਹੜੇ ਲੋਕਪੱਖੀ ਫੈਸਲੇ ਲਾਗੂ ਕਰਵਾਏ ਹਨ, ਉਨ੍ਹਾਂ ਨੇ ਅਜ਼ਾਦੀ ਤੋ ਬਾਅਦ 70 ਸਾਲਾ ਵਿਚ ਹੋਏ ਵਿਕਾਸ ਦੇ ਕੰਮਾਂ ਨੂੰ ਨਿਗੁਣਾ ਕਰ ਦਿੱਤਾ ਹੈ। ਹਜਾਰਾ ਬੇਰੁਜਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆ ਦਿੱਤੀਆਂ ਹਨ, ਘਰੇਲੂ ਬਿਜਲੀ ਖਪਤਕਾਰਾਂ ਦੇ ਘਰਾਂ ਦੇ ਬਿਜਲੀ ਦੇ ਬਿੱਲ ਜੀਰੋ ਆ ਰਹੇ ਹਨ ਅਤੇ ਪੰਜਾਬ ਵਿੱਚ ਵੱਡੇ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ।      ਹਰਜੋਤ ਬੈਂਸ ਨੇ ਕਿਹਾ ਕਿ 16 ਮਾਰਚ 2022 ਨੂੰ ਖਟਕੜ ਕਲ੍ਹਾਂ ਦੀ ਧਰਤੀ ਤੇ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਘਰ ਤੋਂ ਸਹੁੰ ਚੱਕਣ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਪੰਜਾਬ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਵਿਆਪਕ ਉਪਰਾਲੇ ਕੀਤੇ। ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਬਰੂਹਾਂ ਤੇ ਮੁਹੱਇਆ ਕਰਵਾਇਆ। ਸੈਂਕੜੇ ਆਮ ਆਦਮੀ ਕਲੀਨਿਕ ਖੋਲ ਕੇ ਲੱਖਾਂ ਲੋਕਾਂ ਦਾ ਮੁਫਤ ਇਲਾਜ ਘਰਾਂ ਨੇੜੇ ਕਰਕੇ ਮਿਆਰੀ ਸਿਹਤ ਸਹੂਲਤਾਂ ਦੇਣ ਦੀ ਵਿਵਸਥਾ...
ਮੱਛੀ ਪਾਲਣ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਤਕਨੀਕੀ ਅਤੇ ਵਿੱਤੀ ਸਹੂਲਤਾਂ ਦਾ ਮੱਛੀ ਪਾਲਣ ਦਾ ਕਿੱਤਾ ਕਰਨ ਦੇ ਚਾਹਵਾਨ ਲਾਭ ਉਠਾਉਣ : ਡਿਪਟੀ ਕਮਿਸ਼ਨਰ

ਮੱਛੀ ਪਾਲਣ ਵਿਭਾਗ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਤਕਨੀਕੀ ਅਤੇ ਵਿੱਤੀ ਸਹੂਲਤਾਂ ਦਾ ਮੱਛੀ ਪਾਲਣ ਦਾ ਕਿੱਤਾ ਕਰਨ ਦੇ ਚਾਹਵਾਨ ਲਾਭ ਉਠਾਉਣ : ਡਿਪਟੀ ਕਮਿਸ਼ਨਰ

National, Politics, Punjab
ਪਟਿਆਲਾ, 16 ਮਾਰਚ: ਮੱਛੀ ਪਾਲਣ ਦਾ ਕਿੱਤਾ ਕਿਸਾਨਾਂ, ਬੇਰੁਜ਼ਗਾਰਾਂ, ਨੌਜਵਾਨਾਂ ਅਤੇ ਔਰਤਾਂ ਲਈ ਇੱਕ ਵਧੀਆ ਰੋਜ਼ਗਾਰ ਵਜੋਂ ਅਹਿਮ ਰੋਲ ਨਿਭਾ ਰਿਹਾ ਹੈ ਅਤੇ ਇਹ ਕਿੱਤਾ ਖੇਤੀਬਾੜੀ ਵਿਭਿੰਨਤਾ ਅਤੇ ਵਧੀਆ ਆਮਦਨ ਦਾ ਜਰੀਆਂ ਹੈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼੍ਰੀਮਤੀ ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪੱਧਰੀ ਕਮੇਟੀ (ਡੀ.ਐਲ.ਸੀ) ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਮਤੱਸਯਾ ਸੰਪਦਾ ਯੋਜਨਾ (ਪੀ.ਐਮ.ਐਮ.ਐਸ.ਵਾਈ) ਸਕੀਮ ਅਧੀਨ ਜ਼ਿਲ੍ਹੇ ਦੇ ਲਾਭਪਾਤਰੀਆਂ ਦੇ 40-60 ਫ਼ੀਸਦੀ ਸਬਸਿਡੀ ਕੇਸਾਂ ਨੂੰ ਪ੍ਰਵਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਪ੍ਰਫੁਲਿਤ ਕਰਨ ਲਈ ਅਨੇਕਾਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਨਵੇਂ ਰੋਜ਼ਗਾਰ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਮੱਛੀ ਦੀ ਢੋਆ-ਢੁਆਈ ਕਰਨ ਲਈ ਥ੍ਰੀ ਵਹੀਲਰ ਵਿੱਦ ਆਈਸ ਬਾਕਸ, ਮੋਟਰ ਸਾਈਕਲ ਵਿੱਦ ਆਈਸ ਬਾਕਸ ਦੀ ਖ਼ਰੀਦ ਕਰਨ ਉੱਪਰ 40 ਫ਼ੀਸਦੀ ਜਨਰਲ ਅਤੇ 60 ਫ਼ੀਸਦੀ ਐਸ.ਸੀ/ਐਸ.ਟੀ/ਔਰਤਾਂ ਦੇ ਵਰਗ ਨੂੰ ਸਬਸਿਡੀ ਦਿੱਤੀ ਜਾ ਰਹੀ ਹੈ। ਸਾਫ਼ ਸੁਥਰੀ ...
“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਿਰੋਜ਼ਪੁਰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕੀਤੀ ਵੱਡੀ ਕਾਰਵਾਈ

National, Politics, Punjab
ਚੰਡੀਗੜ੍ਹ/ਫ਼ਿਰੋਜ਼ਪੁਰ, 16 ਮਾਰਚ: ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਲੋਕਾਂ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਪ੍ਰਣ ਲਿਆ ਹੈ। “ਯੁੱਧ ਨਸ਼ਿਆਂ ਵਿਰੁੱਧ”  ਮੁਹਿੰਮ ਤਹਿਤ ਅੱਜ ਫ਼ਿਰੋਜ਼ਪੁਰ  ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ  ਵੱਲੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਤੇ ਐੱਸ.ਐੱਸ.ਪੀ. ਫਿਰੋਜ਼ਪੁਰ ਸ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਪਿੰਡ ਝੁੱਗੇ ਹਜ਼ਾਰਾ ਪੁਲਿਸ ਸਟੇਸ਼ਨ ਫਿਰੋਜ਼ਪੁਰ ਸਦਰ ਵਿੱਚ ਵਿੱਚ ਜੰਗਲਾਤ ਵਿਭਾਗ ਦੀ ਜ਼ਮੀਨ ਤੇ ਨਜਾਇਜ਼ ਘਰ ਬਣਾਈ ਬੈਠੇ ਨਸ਼ਾ ਤਸਕਰ ਗੁਰਚਰਨ ਸਿੰਘ ਪੁੱਤਰ ਸੁਰਜੀਤ ਸਿੰਘ ਦਾ ਘਰ ਜੇ.ਸੀ.ਬੀ. ਮਸ਼ੀਨ ਨਾਲ ਢਾਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਨਸ਼ਾ ਤਸਕਰ ਭਗੌੜਾ ਹੈ ਅਤੇ ਇਸ ਖਿਲਾਫ਼ ਤਿੰਨ ਕੇਸ ਦਰਜ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੰਗਲਾਤ ਵਿਭਾਗ ਦੀ ਜ਼ਮੀਨ ਤੇ ਵੀ ਇਸ ਦਾ ਕਬਜ਼ਾ ਕੀਤਾ ਹੋਇਆ ਹੈ ਜੋ ਕੇ ਜਲਦੀ ਹੀ ਛੁੜਾ ਲਿਆ ਜਾਵੇਗਾ। ਐਸ.ਐਸ.ਪੀ. ਨੇ ਅੱਗੇ ਦੱਸਿਆ ਕਿ ...
ਕਣਕ ‘ਤੇ ਪੀਲੀ ਕੁੰਗੀ ਦੀ ਰੋਕਥਾਮ ਸੰਬੰਧੀ ਖੇਤੀਬਾੜੀ ਵਿਭਾਗ ਵੱਲੋਂ  ਉਪਰਾਲੇ ਜਾਰੀ – ਪੰਨੂ

ਕਣਕ ‘ਤੇ ਪੀਲੀ ਕੁੰਗੀ ਦੀ ਰੋਕਥਾਮ ਸੰਬੰਧੀ ਖੇਤੀਬਾੜੀ ਵਿਭਾਗ ਵੱਲੋਂ ਉਪਰਾਲੇ ਜਾਰੀ – ਪੰਨੂ

National, Politics, Punjab
ਖਡੂਰ ਸਾਹਿਬ 16 ਮਾਰਚ : ਡਾਇਰੈਕਟਰ ਐਗਰੀਕਲਚਰ ਪੰਜਾਬ ਡਾ. ਜਸਵੰਤ ਸਿੰਘ ਦੇ ਹੁਕਮਾਂ ਤਹਿਤ ਕਿਸਾਨਾਂ ਨੂੰ ਪੀਲੀ ਕੁੰਗੀ ਅਤੇ ਖੇਤੀਬਾੜੀ ਮਹਿਕਮੇ ਦੀਆਂ ਸਬੰਧੀ ਲਗਾਤਾਰ ਉਪਰਾਲੇ ਜਾਰੀ ਹਨ ਅਤੇ ਇਸ ਲੜੀ ਤਹਿਤ ਜਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖਡੂਰ ਸਾਹਿਬ ਦੇ ਖੇਤੀਬਾੜੀ ਅਫਸਰ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਬਲਾਕ ਦੀਆਂ ਵੱਖ-ਵੱਖ ਟੀਮਾਂ  ਵੱਲੋਂ ਪਿੰਡਾਂ ਦੇ ਦੌਰੇ ਕੀਤੇ ਜਾ ਰਹੇ ਹਨ।  ਇਸੇ ਸਬੰਧੀ ਡਾ. ਯਾਦਵਿੰਦਰ ਸਿੰਘ ਨੇ ਗੋਇੰਦਵਾਲ ਸਾਹਿਬ ਦੇ ਕਿਸਾਨਾਂ ਨਾਲ ਨੁੱਕੜ ਮੀਟਿੰਗ ਕੀਤੀ ਅਤੇ ਉਹਨਾਂ ਨੂੰ ਪੀਲੀ ਕੁੰਗੀ, ਜਿਪਸਮ ਅਤੇ ਖੇਤੀਬਾੜੀ ਮਹਿਕਮੇ ਦੀਆਂ ਹੋਰ ਸਕੀਮਾਂ ਸਬੰਧੀ ਜਾਗਰੂਕ ਕੀਤਾ। ਪ੍ਰੈਸ ਨਾਲ ਗੱਲ-ਬਾਤ ਕਰਦਿਆਂ ਉਹਨਾਂ ਨੇ ਦੱਸਿਆ ਕਿ ਕਣਕ 'ਤੇ ਪੀਲੀ ਕੁੰਗੀ ਬਿਮਾਰੀ ਦੇ ਲੱਛਣਾਂ, ਇਸ ਬਿਮਾਰੀ ਦੇ ਅਨੁਕੂਲ ਮੌਸਮ ਅਤੇ ਬਿਮਾਰੀ ਦੀ ਸੁਚੱਜੀ ਰੋਕਥਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦੋਂ ਕਣਕ ਦੇ ਪੱਤਿਆਂ 'ਤੇ ਪੀਲੇ ਧੱਬੇ ਲੰਮੀਆਂ ਧਾਰੀਆਂ ਦੇ ਰੂਪ ਵਿੱਚ ਦਿਖਾਈ ਦੇਣ ਤੇ ਇਹਨਾਂ ਧਾਰੀਆਂ 'ਤੇ ਪੀਲਾ (ਹਲਦ...
ਸੰਤ ਗੁਰੂ ਰਵਿਦਾਸ ਜੀ ਦੀ ਬਾਣੀ ਨੇ ਸਮਾਜ ਨੂੰ ਸਹੀ ਸੇਧ ਦਿੱਤੀ- ਹਰਜੋਤ ਬੈਂਸ

ਸੰਤ ਗੁਰੂ ਰਵਿਦਾਸ ਜੀ ਦੀ ਬਾਣੀ ਨੇ ਸਮਾਜ ਨੂੰ ਸਹੀ ਸੇਧ ਦਿੱਤੀ- ਹਰਜੋਤ ਬੈਂਸ

National, Politics, Punjab
ਨੰਗਲ 16 ਮਾਰਚ () ਸੰਤ ਬ੍ਰਹਮਾਨੰਦ ਜੀ ਮਹਾਰਾਜ ਜੀ ਦੇ ਧਾਰਮਿਕ ਸਮਾਗਮ ਮੌਕੇ ਸੰਤ ਰਵਿਦਾਸ ਮੱਠ ਪੱਸੀਵਾਲ ਵਿਖੇ ਭਰਵੇ ਤੇ ਪ੍ਰਭਾਵਸ਼ਾਲੀ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਕਿ ਸਤਿਗੁਰੂ ਰਵਿਦਾਸ ਜੀ ਦੀ ਬਾਣੀ ਨੇ ਸਮਾਜ ਨੂੰ ਹਮੇਸ਼ਾ ਸਹੀ ਸੇਧ ਦਿੱਤੀ ਹੈ। ਦੇਸ਼ ਦੀ ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਡੇਰਾ ਬੱਲਾ ਦਾ ਬਹੁਤ ਵੱਡਾ ਯੋਗਦਾਨ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਡੇਰੇ ਨਾਲ ਬਹੁਤ ਪਿਆਰ ਅਤੇ ਸ਼ਰਧਾ ਹੈ। ਅੱਜ ਬਹੁਤ ਭਾਗਾ ਵਾਲਾ ਦਿਹਾੜਾ ਹੈ, ਜਦੋਂ ਅਸੀ ਡੇਰਾ ਬੱਲਾ ਦੇ ਸੰਤ ਨਿਰੰਜਣ ਦਾਸ ਜੀ ਸੱਚਖੰਡ ਬੱਲਾ ਵਾਲੇ ਅਤੇ ਸੰਤ ਗੋਪਾਲਾ ਨੰਦ ਜੀ ਸੰਤ ਰਵਿਦਾਸ ਮੱਠ ਪੱਸੀਵਾਲ ਦੇ ਸਮੂਹਿਕ ਦਰਸ਼ਨ ਕਰ ਰਹੇ ਹਾਂ।       ਅੱਜ ਪੱਸੀਵਾਲ ਵਿਖੇ ਧਾਰਮਿਕ ਸਮਾਗਮ ਮੌਕੇ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਬੈਸ ਨੇ ਕਿਹਾ ਕਿ ਭਾਈਚਾਰਕ ਸਾਝ ਅਤੇ ਏਕਤਾ ਦਾ ਸੰਦੇਸ਼ ਦੇਣ ਵਾਲੇ ਮਹਾਪੁਰਸ਼ਾ ਦਾ ਅਸੀ ਬਹੁਤ ਸਤਿਕਾਰ ਕਰਦੇ ਹਾਂ, ਹੁਣ ਜਾਤ-...
“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੱਡੀ ਕਾਰਵਾਈ

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੱਡੀ ਕਾਰਵਾਈ

National, Politics, Punjab
ਚੰਡੀਗੜ੍ਹ / ਕੋਟਕਪੂਰਾ 15 ਮਾਰਚ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਤੇ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਜਾਰੀ ਹੈ ਤੇ ਸਰਕਾਰ ਵੱਲੋਂ ਜਨ ਸਹਿਯੋਗ ਨਾਲ ਨਸ਼ਿਆਂ ਦੇ ਖ਼ਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣ ਦਾ ਅਹਿਦ ਲਿਆ ਗਿਆ ਹੈ। “ਯੁੱਧ ਨਸ਼ਿਆਂ ਵਿਰੁੱਧ”  ਮੁਹਿੰਮ ਤਹਿਤ ਫਰੀਦਕੋਟ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸ਼ਨ  ਵੱਲੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ਤੇ ਫਰੀਦਕੋਟ ਪੁਲਿਸ ਪੁਲਿਸ ,ਉਪ ਮੰਡਲ ਮੈਜਿਸਟ੍ਰੇਟ, ਕੋਟਕਪੂਰਾ ਅਤੇ ਕਾਰਜ ਸਾਧਕ ਅਫਸਰ ਨਗਰ ਕੌਸਲ, ਕੋਟਕਪੂਰਾ ਵੱਲੋਂ ਕੋਟਕਪੂਰਾ ਸ਼ਹਿਰ ਵਿੱਚ ਨਜਾਇਜ਼ ਕਬਜਿਆ  ਤੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ। ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਨ੍ਹਾ ਕਬਜਾਕਾਰੀਆਂ ਵਿੱਚੋ ਕਈ ਬਦਨਾਮ ਨਸ਼ਾ ਤਸਕਰ ਵੀ ਸ਼ਾਮਿਲ ਹਨ, ਜਿਹੜੇ ਕਿ ਨਸ਼ਾ ਤਸਕਰੀ ਦੇ ਕੰਮ ਨਾਲ ਜੁੜੇ ਹੋਏ ਸਨ । ਜਿਹਨਾ ਸਬੰਧੀ ਵੇਰਵੇ ਹੇਠ ਲਿਖੇ ਅਨੁਸਾਰ ਹਨ: 1. ਅੱਲਾ ਰੱਖਾ ਪੁੱਤਰ ਪ੍ਰੀਤ ਰਾਮ ਵਾਸੀ ਇੰਦਰਾ ਕਲ...