ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ
ਸ੍ਰੀ ਮੁਕਤਸਰ ਸਾਹਿਬ/ ਚੰਡੀਗੜ੍ਹ, 12 ਮਾਰਚ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ ਵਿੱਚ ਇੱਕ ਵਿਅਕਤੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਇਆ ਗਿਆ। ਐਸਐਸਪੀ ਡਾ ਅਖਿਲ ਚੌਧਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਮਦਰਸਾ ਦੇ ਵਿਅਕਤੀ ਸਰਬਜੀਤ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ।
ਉਹਨਾਂ ਨੇ ਦੱਸਿਆ ਕਿ ਇਹ ਇਮਾਰਤ ਸਰਬਜੀਤ ਸਿੰਘ ਵੱਲੋਂ ਉਸਾਰੀ ਗਈ ਸੀ ਉਸ ਅਤੇ ਉਸ ਦੇ ਪਰਿਵਾਰ ਉੱਪਰ ਨਸ਼ੇ ਤਸਕਰੀ 5 ਪਰਚੇ ਪਹਿਲਾਂ ਤੋਂ ਹੀ ਦਰਜ ਹਨ। ਐਸ.ਐਸ.ਪੀ ਡਾ .ਅਖਿਲ ਚੌਧਰੀ ਨੇ ਦੱਸਿਆ ਕਿ ...








