ਵਿਜੀਲੈਂਸ ਬਿਊਰੋ ਨੇ ਪੁਲਿਸ ਮੁਲਾਜ਼ਮਾਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 4 ਮਾਰਚ:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਇਸੇ ਪਿੰਡ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਕਿ ਪਾਤੜਾਂ ਦੇ ਇੱਕ ਨਿਵਾਸੀ ਵੱਲੋਂ ਉਸ ਵਿਰੁੱਧ ਦਰਜ ਕੀਤੀ ਗਈ ਝੂਠੀ ਸ਼ਿਕਾਇਤ ਕਾਰਨ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਵਾਰ-ਵਾਰ ਪਾਤੜਾਂ ਪੁਲਿਸ ਥਾਣੇ ਵਿੱਚ ਬੁਲਾਇਆ ਜਾ ਰਿਹਾ ਸੀ। ਉਕਤ ਮੁਲਜ਼ਮ, ਧਰਮਪਾਲ, ਸ਼ਿਕਾਇਤਕਰਤਾ ਅਤੇ ਕੁਝ ਪੁਲਿਸ ਮੁਲਾਜ਼ਮਾਂ ਵਿਚਕਾਰ ਪੈਸਿਆਂ ਦੇ ਲੈਣ-ਦੇਣ ਲਈ ਵਿਚੋਲਗੀ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਖੁਲਾਸਾ ਕੀਤਾ ਕਿ ਉਸਨੂੰ ਦੋਸ਼ੀ ਧਰਮਪਾਲ ਰਾਹੀਂ ਪੁਲਿਸ ਮੁਲਾਜ਼ਮਾਂ ...








