ਸਰਪੰਚ ਦੇ ਫੋਨ ‘ਤੇ, ਮੁੱਖ ਮੰਤਰੀ ਮਾਨ ਵੱਲੋਂ 2 ਘੰਟਿਆਂ ‘ਚ ਨਸ਼ਾ ਤਸਕਰ ‘ਤੇ ਸਿੱਧੀ ਕਾਰਵਾਈ
ਲੁਧਿਆਣਾ, 28 ਫਰਵਰੀ (000) - 26 ਫਰਵਰੀ ਨੂੰ ਇੱਕ ਪਿੰਡ ਦੇ ਨੌਜਵਾਨ ਸਰਪੰਚ ਅਤੇ ਇੱਕ ਬਦਨਾਮ ਨਸ਼ਾ ਤਸਕਰ ਮਹਿਲਾ ਵਿਚਾਲੇ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਕੱਲ੍ਹ ਸ਼ਾਮ ਕਰੀਬ 7 ਵਜੇ, ਜਦੋਂ ਨਾਰੰਗਵਾਲ ਪਿੰਡ ਦੇ ਸਰਪੰਚ ਮਨਜਿੰਦਰ ਸਿੰਘ ਗਰੇਵਾਲ ਆਪਣੇ ਘਰ ਮੌਜੂਦ ਸਨ ਤਾਂ ਉਨ੍ਹਾਂ ਦੇ ਫ਼ੋਨ 'ਤੇ ਇੱਕ ਅਣਜਾਣ ਨੰਬਰ ਤੋਂ ਫ਼ੋਨ ਆਇਆ। ਇੱਕ ਆਤਮਵਿਸ਼ਵਾਸ਼ੀ ਮਨਜਿੰਦਰ ਸਿੰਘ ਨੇ ਦੱਸਿਆ ਕਿ 'ਇਹ ਕੋਈ ਹੋਰ ਨਹੀਂ ਸਗੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਨ'।
'ਮੈਂ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਪੂਰੇ ਮੁੱਦੇ ਬਾਰੇ ਜਾਣਕਾਰੀ ਦਿੱਤੀ ਅਤੇ ਮੁੱਖ ਮੰਤਰੀ ਮਾਨ ਨੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਸਰਪੰਚ ਨੇ ਦੱਸਿਆ, 2 ਘੰਟਿਆਂ ਦੇ ਅੰਦਰ, ਲੁਧਿਆਣਾ (ਦਿਹਾਤੀ) ਪੁਲਿਸ ਸਾਡੇ ਪਿੰਡ ਪਹੁੰਚ ਗਈ', ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਨੇ ਨਾ ਸਿਰਫ਼ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ, ਸਗੋਂ ਨਸ਼ਾ ਮਾਫੀਆ ਦੀ ਜਾਇਦਾਦ ਨੂੰ ਵੀ ਢਹਿ-ਢੇਰੀ ਕੀਤਾ ਜੋ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰਕੇ ਬਣਾਈ ਗਈ ਸੀ।
ਪੁਲਿਸ ਵੱਲੋਂ ਮਾਮਲਾ ਦਰਜ ਕਰਨ ਤੋਂ ਬਾਅਦ, ਕੁਲਬੀਰ ਕੌਰ, ਉਸਦੇ ਪਤੀ ਬਲਵ...








